ਚੰਡੀਗੜ੍ਹ, 11 ਫਰਵਰੀ

ਕਰਨਾਟਕ ਦਾ ਹਿਜਾਬ ਵਿਵਾਦ ਹੁਣ ਹੋਰ ਸੂਬਿਆਂ ਵਿੱਚ ਵੀ ਜ਼ੋਰ ਫੜਦਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਹਿਜਾਬ ਦਾ ਮੁੱਦਾ ਚੁੱਕਿਆ।

ਕਾਂਗਰਸੀ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਅੱਜ ਹਿਜਾਬ ‘ਤੇ ਸਵਾਲ ਉਠਾਏ ਜਾ ਰਹੇ ਹਨ ਤਾਂ ਕੱਲ੍ਹ ਸਿੱਖਾਂ ਦੀ ਪੱਗ ‘ਤੇ ਵੀ ਸਵਾਲ ਉੱਠ ਸਕਦੇ ਹਨ, ਇਸ ਪੂਰੇ ਵਿਵਾਦ ‘ਤੇ ਮੋਦੀ ਨੂੰ ਜਵਾਬ ਦੇਣਾ ਪਵੇਗਾ।

ਸੁਨੀਲ ਜਾਖੜ ਨੇ ਹਿਜਾਬ ਮੁੱਦੇ ‘ਤੇ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਦੀ ਚੁੱਪ ‘ਤੇ ਵੀ ਸਵਾਲ ਉਠਾਏ ਹਨ।

ਕੇਸ ਨੂੰ ਕਰਨਾਟਕ ਹਾਈ ਕੋਰਟ ਤੋਂ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ।

ਅਦਾਲਤ ਨੇ ਸਾਫ਼ ਕਿਹਾ ਕਿ ਇਸ ਮਾਮਲੇ ਦੀ ਪੂਰੀ ਸੁਣਵਾਈ ਕਰਨਾਟਕ ਹਾਈ ਕੋਰਟ ਪਹਿਲਾਂ ਕਰੇ। ਪਟੀਸ਼ਨਕਰਤਾ ਦੇ ਵਕੀਲ ਕਪਿਲ ਸਿੱਬਲ ਨੇ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਲਈ ਕਈ ਦਲੀਲਾਂ ਦਿੱਤੀਆਂ ਪਰ ਸਿਖਰਲੀ ਅਦਾਲਤ ਨੇ ਠੋਕਵਾਂ ਜਵਾਬ ਦਿੱਤਾ।

Spread the love