ਚੰਡੀਗੜ੍ਹ, 28 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਤਿਆਰੀਆਂ ਵਿਚ ਲੱਗੀਆਂ ਹਨ। ਸਾਰੀਆਂ ਇਸੇ ਦੌਰਾਨ ਪੰਜਾਬ ਭਾਜਪਾ ਨੇ ਆਪਣੇ ਜਥੇਬੰਧਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ।

ਪੰਜਾਬ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਲਗਾਤਾਰ ਚਰਚਾਵਾਂ ਚੱਲ ਰਹੀਆਂ ਹਨ। ਸਿਆਸੀ ਹਲਕਿਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਕਾਰਜਕਾਲ ਖ਼ਤਮ ਹੋਣ ਦੇ ਨੇੜੇ ਹੈ ਅਤੇ ਪਾਰਟੀ ਜਲਦ ਹੀ ਪੰਜਾਬ ਵਿੱਚ ਵੱਡਾ ਫੇਰਬਦਲ ਕਰ ਸਕਦੀ ਹੈ।

ਅਜਿਹੇ ਵਿੱਚ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਨਾਮ ਦੀਆਂ ਚਰਚਾਵਾਂ ਵੀ ਸਾਹਮਣੇ ਆਈਆਂ। ਸੂਤਰਾਂ ਮੁਤਾਬਕ ਤੈਅ ਮੰਨਿਆ ਜਾ ਰਿਹਾ ਹੈ ਕਿ ਕੇਵਲ ਢਿੱਲੋਂ ਨੂੰ ਵੱਡੀ ਜ਼ਿੰਮੇਵਾਰ ਮਿਲਣ ਵਾਲੀ ਹੈ। ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਬਣਾਏ ਜਾਣ ਲਈ ਤਿਆਰ ਹਨ। ਸੂਤਰਾਂ ਮੁਤਾਬਕ ਉਨ੍ਹਾਂ ਦੇ ਨਾਮ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ ਅਤੇ ਜਲਦੀ ਹੀ ਐਲਾਨ ਕੀਤੇ ਜਾਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦਾ ਤਿੰਨ ਸਾਲ ਦਾ ਕਾਰਜਕਾਲ ਜੁਲਾਈ ਵਿੱਚ ਖਤਮ ਹੋ ਰਿਹਾ ਹੈ। ਤੇ ਉਹ 2027 ਦੀਆਂ ਚੋਣਾਂ ਲਈ ਪ੍ਰਚਾਰ ਦੀ ਅਗਵਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਾ ਜਾਰੀ ਰੱਖਣਗੇ।

Spread the love