ਚੰਡੀਗੜ੍ਹ, 28 ਫਰਵਰੀ :

ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਕਰਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ਼ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਚਾਇਤ ਸੰਮਤੀਆਂ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਜਲਦੀ ਕਰਵਾ ਕੇ ਚੋਣ ਸਬੰਧੀ ਵਿਭਾਗ ਨੂੰ ਭੇਜਿਆ ਜਾਵੇ।

Spread the love