Breaking News
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਸਰਪੰਚਾਂ ਨੂੰ ਹਰ ਮਹੀਨੇ ਮਿਲੇਗੀ 10 ਹਜ਼ਾਰ ਰੁਪਏ ਤਨਖਾਹ

ਚੰਡੀਗੜ੍ਹ, 24 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਪੰਚਾਂ ਦੇ ਲਈ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ 15 ਅਗਸਤ ਤੋਂ ਹਰ ਸਰਪੰਚ ਨੂੰ 10,000 ਰੁਪਏ ਮਹੀਨਾ ਤਨਖਾਹ ਮਿਲੇਗੀ। ਉਨ੍ਹਾਂ ਕਿਹਾ ਕਿ ਪੰਚਾਇਤ ਲੋਕਤੰਤਰ ਦੀ ਪਹਿਲੀ ਪੌੜੀ ਹੈ। ਸਰਪੰਚ ਰਾਤ ਦਿਨ ਪਿੰਡ ਦੀ ਸੇਵਾ ਕਰਦੇ ਹਨ, ਉਨ੍ਹਾਂ ਨੂੰ ਇੱਕ ਤਨਖਾਹ ਤਾਂ ਬਣਦੀ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੇ ਪਰਿਵਾਰ ਨਾਲ ਵੀ ਚੰਗੀ ਤਰ੍ਹਾਂ ਰਹਿ ਸਕਣਗੇ ਤੇ ਪਿੰਡ ਦਾ ਵਿਕਾਸ ਵੀ ਹੋਰ ਤੇਜ਼ੀ ਨਾਲ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਤਰੱਕੀ ਕਰੇਗਾ ਤਾਂ ਪੰਜਾਬ ਤਰੱਕੀ ਕਰੇਗਾ।

PSEB ਵੱਲੋਂ 10ਵੀਂ ਅਤੇ 12ਵੀਂ ਕਲਾਸ ਦੀਆਂ ਅਨੁਪੂਰਕ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ

ਐੱਸ ਏ ਐੱਸ ਨਗਰ 24 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜੁਲਾਈ 2026 ਦੀ ਅਨੁਪੂਰਕ ਪ੍ਰੀਖਿਆ (ਰੀਅਪੀਅਰ/ਕੰਪਾਰਟਮੈਂਟ, ਵਾਧੂ ਵਿਸ਼ਾ, ਕਾਰਗੁਜਾਰੀ) ਮਿਤੀ 06-07-2026 ਤੋਂ 16-07-2026 ਤੱਕ ਅਤੇ ਬਾਰਵੀਂ ਸ਼੍ਰੇਣੀ ਜੁਲਾਈ 2026 ਦੀ ਅਨੁਪੂਰਕ ਪ੍ਰੀਖਿਆ (ਰੀਅਪੀਅਰ/ਕੰਪਾਰਟਮੈਂਟ, ਵਾਧੂ ਵਿਸ਼ਾ, ਕਾਰਗੁਜਾਰੀ) ਮਿਤੀ 4.7.2026 ਤੋਂ 06-07-2026 ਤੱਕ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ। ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਵਧੇਰੇ ਜਾਣਕਾਰੀ ਲਈ ਬੋਰਡ ਦੀ ਵੈਬਸਾਈਟ www.pseb.ac.in ‘ਤੇ ਵਿਜ਼ਟ ਕੀਤਾ ਜਾ ਸਕਦਾ ਹੈ।

10ਵੀਂ ਕਲਾਸ ਦੀ ਡੇਟਸ਼ੀਟ ਪੜ੍ਹਨ ਲਈ ਇੱਥੇ ਕਲਿੱਕ ਕਰੋ

12ਵੀਂ ਕਲਾਸ ਦੀ ਡੇਟਸ਼ੀਟ ਪੜ੍ਹਨ ਲਈ ਇੱਥੇ ਕਲਿੱਕ ਕਰੋ

ਟਰਾਂਸਪੋਰਟ ਵਿਭਾਗ ਨੂੰ ਫੀਸਾਂ ਦੇ ਤਰਕਸੰਗਤਕਰਨ ਅਤੇ ਰੈਗੂਲੇਟਰੀ ਸੁਧਾਰਾਂ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 24 ਜੂਨ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸੂਬੇ ਦੇ ਜਨਤਕ ਟ੍ਰਾਂਸਪੋਰਟ ਨੈੱਟਵਰਕ ਵਿੱਚ ਢਾਂਚਾਗਤ ਚੁਣੌਤੀਆਂ ਨੂੰ ਹੱਲ ਕਰਨ ਅਤੇ ਯੋਜਨਾਬੱਧ ਤਰੀਕੇ ਨਾਲ ਨਜਿੱਠਣ ਲਈ ਇੱਕ ਅਹਿਮ ਪਹਿਲਕਦਮੀ ਕਰਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮਿੰਨੀ ਬੱਸ ਅਪਰੇਟਰਾਂ ਦੀ ਐਸੋਸੀਏਸ਼ਨ ਦੇ ਇੱਕ ਉੱਚ ਪੱਧਰੀ ਵਫ਼ਦ ਨਾਲ ਇੱਕ ਉੱਚ-ਤਾਕਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਇਸ ਅਹਿਮ ਸੈਸ਼ਨ ਦੌਰਾਨ ਟਰਾਂਸਪੋਰਟ ਮੰਤਰੀ ਨੇ ਟਰਾਂਸਪੋਰਟ ਸਕੱਤਰ ਵਰੁਣ ਰੂਜਮ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਅਤੇ ਡਾਇਰੈਕਟਰ ਟਰਾਂਸਪੋਰਟ ਰਾਜੀਵ ਕੁਮਾਰ ਗੁਪਤਾ ਨਾਲ ਐਸੋਸੀਏਸ਼ਨ ਵੱਲੋਂ ਆਪਣੀਆਂ ਸੰਚਾਲਨ ਸਬੰਧੀ ਮੁਸ਼ਕਲਾਂ ਬਾਰੇ ਸੌਂਪੇ ਗਏ ਇੱਕ ਵਿਸਤ੍ਰਿਤ ਮੰਗ ਪੱਤਰ ਦਾ ਬਾਰੀਕੀ ਨਾਲ ਮੁਲਾਂਕਣ ਕੀਤਾ। ਵਿੱਤ ਮੰਤਰੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲੋੜ ਮੁਤਾਬਕ ਤੁਰੰਤ ਪ੍ਰਸ਼ਾਸਨਿਕ ਦਖਲਅੰਦਾਜ਼ੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਪੰਜਾਬ ਭਰ ਦੇ ਹਜ਼ਾਰਾਂ ਸਵੈ-ਰੁਜ਼ਗਾਰ ਵਾਲੇ ਟਰਾਂਸਪੋਰਟ ਅਪਰੇਟਰਾਂ ਦੇ ਆਰਥਿਕ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵਾਹਨਾਂ ਦੀ ਪਾਸਿੰਗ ਫੀਸ ਵਿੱਚ ਭਾਰੀ ਵਾਧੇ ਨਾਲ ਸਬੰਧਤ ਮੁੱਖ ਸ਼ਿਕਾਇਤ ‘ਤੇ ਵਿਸਥਾਰਪੂਰਵਕ ਚਰਚਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਵਿੱਤੀ ਦੇਣਦਾਰੀਆਂ ਨੂੰ ਘੱਟ ਕਰਨ ਲਈ ਸਾਰੇ ਕਾਨੂੰਨੀ ਹੱਲਾਂ ਉੱਤੇ ਵਿਚਾਰ ਕਰੇਗੀ। ਗ਼ੈਰ-ਕਾਨੂੰਨੀ ਤੌਰ ‘ਤੇ ਚੱਲਣ ਵਾਲੇ ਵਾਹਨਾਂ ਕਾਰਨ ਪੈਦਾ ਹੋਣ ਵਾਲੀਆਂ ਗੰਭੀਰ ਸੰਚਾਲਨ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਨਿਰਧਾਰਤ ਮਿੰਨੀ ਬੱਸ ਰੂਟਾਂ ‘ਤੇ ਚੱਲਣ ਵਾਲੇ ਅਜਿਹੇ ਗ਼ੈਰ-ਨਿਯਮਿਤ ਵਾਹਨਾਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਹ ਵਾਹਨ ਸਥਾਪਤ ਅਪਰੇਟਰਾਂ ਦੀ ਰੋਜ਼ੀ-ਰੋਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੇ ਹਨ, ਇੰਨ੍ਹਾਂ ਬੱਸਾਂ ਦੀ ਸਮਾਂ ਸਾਰਣੀ ਨੂੰ ਪ੍ਰਭਾਵਿਤ ਕਰਦੇ ਹਨ ਅਤੇ ਸੜਕ ਹਾਦਸਿਆਂ ਦਾ ਕਾਰਨ ਬਣ ਕੇ ਸਵਾਰੀਆਂ ਦੀ ਸੁਰੱਖਿਆ ਨਾਲ ਸਮਝੌਤਾ ਕਰਦੇ ਹਨ।

ਵਿੱਤ ਮੰਤਰੀ ਨੇ ਡੀਜ਼ਲ, ਟਾਇਰਾਂ ਅਤੇ ਮੋਟਰ ਲੁਬਰੀਕੈਂਟਸ ਸਮੇਤ ਲਾਗਤ ਖਰਚਿਆਂ ਵਿੱਚ ਹੋਏ ਵਾਧੇ ਕਾਰਨ ਛੋਟੇ ਪੱਧਰ ਦੇ ਅਪਰੇਟਰਾਂ ਨੂੰ ਪੇਸ਼ ਆ ਰਹੀ ਗੰਭੀਰ ਵਿੱਤੀ ਤੰਗੀ ਦਾ ਵੀ ਸਖ਼ਤ ਨੋਟਿਸ ਲਿਆ। ਇਹ ਪ੍ਰਵਾਨ ਕਰਦਿਆਂ ਕਿ ਇਹ ਵਧਦੇ ਖਰਚੇ ਇਸ ਖੇਤਰ ਦੇ ਹੋਂਦ ਲਈ ਖਤਰਾ ਬਣ ਰਹੇ ਹਨ, ਵਿੱਤ ਮੰਤਰੀ ਨੇ ਵਿੱਤ ਅਤੇ ਟਰਾਂਸਪੋਰਟ ਵਿੰਗਾਂ ਨੂੰ ਸੂਬਾ ਪੱਧਰੀ ਟੈਕਸ ਢਾਂਚੇ ਦਾ ਵਿਆਪਕ ਮੁਲਾਂਕਣ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੰਕਟ ਦਾ ਸਾਹਮਣਾ ਕਰ ਰਹੇ ਇਸ ਸਵੈ-ਰੁਜ਼ਗਾਰ ਖੇਤਰ ਨੂੰ ਸੰਚਾਲਨ ਰਾਹਤ ਦੇਣ ਲਈ ਯੋਗ ਤਰੀਕੇ ਲੱਭੇ ਜਾ ਸਕਣ।

ਮੀਟਿੰਗ ਦੌਰਾਨ ਰੀਜਨਲ ਟਰਾਂਸਪੋਰਟ ਦਫ਼ਤਰਾਂ ਵਿਖੇ ਪੱਕੇ ਅਫਸਰ ਨਿਯੁਕਤ ਕਰਨ ਦੀ ਬਜਾਏ ਸਬ-ਡਿਵੀਜ਼ਨਲ ਮੈਜਿਸਟ੍ਰੇਟਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਆਰਜ਼ੀ ਜਾਂ ਵਾਧੂ ਚਾਰਜ ਸੌਂਪਣ ਨਾਲ ਸਬੰਧਤ ਪ੍ਰਸ਼ਾਸਨਿਕ ਰੁਕਾਵਟਾਂ ‘ਤੇ ਵੀ ਚਰਚਾ ਕੀਤੀ ਗਈ। ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਕਾਰਨ ਕੰਮਕਾਜ ਵਿੱਚ ਆ ਰਹੀ ਖੜੋਤ ਦਾ ਨੋਟਿਸ ਲੈਂਦਿਆਂ ਵਿਭਾਗ ਨੂੰ ਪ੍ਰਸ਼ਾਸਨਿਕ ਤਾਇਨਾਤੀਆਂ ਨੂੰ ਸੁਚਾਰੂ ਬਣਾਉਣ, ਟਰਾਂਸਪੋਰਟ ਅਥਾਰਟੀਆਂ ਦੇ ਡਿਜੀਟਲ ਕਲੀਅਰੈਂਸ ਪ੍ਰਣਾਲੀਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰੋਜ਼ਾਨਾ ਦੇ ਕੰਮਾਂ ਦੇ ਸਰਟੀਫਿਕੇਟਾਂ ਨੂੰ ਤੁਰੰਤ ਪ੍ਰੋਸੈਸ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇੱਕ ਮਜ਼ਬੂਤ ਅਤੇ ਕੁਸ਼ਲ ਟਰਾਂਸਪੋਰਟ ਅਰਥਚਾਰੇ ਨੂੰ ਬਰਕਰਾਰ ਰੱਖਿਆ ਜਾ ਸਕੇ।

ਮੀਟਿੰਗ ਦੌਰਾਨ ਬਲਦੇਵ ਸਿੰਘ, ਹਰਦੀਪ ਸਿੰਘ, ਹਰਬੰਸ ਸਿੰਘ ਧਾਲੀਵਾਲ ਅਤੇ ਪ੍ਰਦੀਪ ਕੁਮਾਰ ਨੇ ਮਿੰਨੀ ਬੱਸ ਅਪਰੇਟਰਜ਼ ਐਸੋਸੀਏਸ਼ਨ, ਪੰਜਾਬ ਦੀ ਨੁਮਾਇੰਦਗੀ ਕੀਤੀ।

ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ, ਉਨ੍ਹਾਂ ਕੋਲ CM ਮਾਨ ਨੂੰ ਨਿਸ਼ਾਨਾ ਬਣਾਉਣ ਤੋਂ ਬਿਨਾਂ ਕੋਈ ਮੁੱਦਾ ਨਹੀਂ ਬਚਿਆ: ਬਲਤੇਜ ਪੰਨੂ

ਚੰਡੀਗੜ੍ਹ 24 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ, ਖਾਸ ਕਰਕੇ ਅਕਾਲੀ ਦਲ, ਫਰਜ਼ੀ ਵੀਡੀਓਜ਼ ਅਤੇ ਗੁੰਮਰਾਹਕੁੰਨ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ ਕਿਉਂਕਿ ਉਨ੍ਹਾਂ ਕੋਲ ਭਗਵੰਤ ਮਾਨ ਸਰਕਾਰ ਵਿਰੁੱਧ ਚੁੱਕਣ ਲਈ ਕੋਈ ਮੁੱਦਾ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣਾ ਹੀ ਆਪਣਾ ਇੱਕੋ-ਇੱਕ ਏਜੰਡਾ ਬਣਾ ਲਿਆ ਹੈ ਕਿਉਂਕਿ ਉਹ ਵਿਕਾਸ, ਸ਼ਾਸਨ ਅਤੇ ਲੋਕ ਭਲਾਈ ਦੇ ਕੰਮਾਂ ‘ਤੇ ਸਰਕਾਰ ਨੂੰ ਚੁਣੌਤੀ ਦੇਣ ਦੇ ਯੋਗ ਨਹੀਂ ਹਨ।

ਬਲਤੇਜ ਪੰਨੂ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸਫਲਤਾ ਨੇ ਵਿਰੋਧੀ ਧਿਰ ਨੂੰ ਬੇਚੈਨ ਕਰ ਦਿੱਤਾ ਹੈ, ਜਿਸ ਕਾਰਨ ਉਹ ਲੋਕਾਂ ਵਿੱਚ ਭੰਬਲਭੂਸਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ‘ਆਪ’ ਸਰਕਾਰ ਨੇ ਜਨਤਾ ਨਾਲ ਕੀਤੇ ਵਾਅਦਿਆਂ ਨਾਲੋਂ ਵੱਧ ਵਾਅਦੇ ਪੂਰੇ ਕੀਤੇ ਹਨ, ਉੱਥੇ ਹੀ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਸਿਰਫ਼ ਕੂੜ ਪ੍ਰਚਾਰ ਅਤੇ ਗੁੰਮਰਾਹਕੁੰਨ ਜਾਣਕਾਰੀਆਂ ‘ਤੇ ਨਿਰਭਰ ਹੈ।

ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਵਿਰੋਧੀ ਪਾਰਟੀਆਂ ਬੇਲੋੜਾ ਰੌਲਾ-ਰੱਪਾ ਅਤੇ ਭੰਬਲਭੂਸਾ ਪੈਦਾ ਕਰ ਰਹੀਆਂ ਹਨ, ਜਿਸ ਵਿੱਚ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਖੁੱਲ੍ਹੇਆਮ ਇੱਕ-ਦੂਜੇ ਦੇ ਪ੍ਰਚਾਰ ਨੂੰ ਹਵਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਚਾਹੇ ਕਾਂਗਰਸ ਹੋਵੇ, ਅਕਾਲੀ ਦਲ ਜਾਂ ਭਾਜਪਾ, ਸਾਰਿਆਂ ਦਾ ਇੱਕੋ-ਇੱਕ ਨਿਸ਼ਾਨਾ ਮੁੱਖ ਮੰਤਰੀ ਭਗਵੰਤ ਮਾਨ ਹਨ। ਉਨ੍ਹਾਂ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ ਅਤੇ ਨਾ ਹੀ ਭਵਿੱਖ ਲਈ ਕੋਈ ਵਿਜ਼ਨ ਹੈ। ਉਨ੍ਹਾਂ ਦੀ ਸਿਆਸਤ ਸਿਰਫ਼ ਭਗਵੰਤ ਮਾਨ ‘ਤੇ ਹਮਲੇ ਕਰਨ ਦੁਆਲੇ ਹੀ ਘੁੰਮਦੀ ਹੈ।

ਬਲਤੇਜ ਪੰਨੂ ਨੇ ਮੀਡੀਆ ਨੂੰ ਦੋ ਵੱਖ-ਵੱਖ ਵੀਡੀਓ ਦਿਖਾਏ, ਜਿਨ੍ਹਾਂ ਵਿੱਚੋਂ ਇੱਕ ਅਸਲੀ ਸੀ ਅਤੇ ਦੂਜੀ ਅਕਾਲੀ ਦਲ ਵੱਲੋਂ ਤਿਆਰ ਕੀਤੀ ਗਈ ਫਰਜ਼ੀ ਵੀਡੀਓ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਫਰਜ਼ੀ ਵੀਡੀਓ ਨਾਲ ਛੇੜਛਾੜ ਕਰਕੇ ਉਸ ਨੂੰ ਆਪਣੇ ਸਿਆਸੀ ਹਿੱਤਾਂ ਮੁਤਾਬਕ ਵਾਇਰਲ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਅਸਲ ਵੀਡੀਓ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਚਨਾਰਥਲ ਦੀ ਸੀ, ਜਿੱਥੇ ਮੁੱਖ ਮੰਤਰੀ ਇੱਕ ਜਨਤਕ ਮੀਟਿੰਗ ਦੌਰਾਨ ਔਰਤਾਂ ਨਾਲ ਗੱਲਬਾਤ ਕਰ ਰਹੇ ਸਨ ਅਤੇ ਉਨ੍ਹਾਂ ਤੋਂ ਸੁਝਾਅ ਮੰਗ ਰਹੇ ਸਨ ਕਿ ਉਹ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਿਲਣ ਵਾਲੀ ਵਿੱਤੀ ਸਹਾਇਤਾ ਦੀ ਵਰਤੋਂ ਕਿਵੇਂ ਕਰਨਗੀਆਂ।

ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਇਹ ਅਹਿਸਾਸ ਹੋ ਗਿਆ ਹੈ ਕਿ ਉਹ ਅਗਲੀ ਚੋਣ ਵਿਕਾਸ, ਸ਼ਾਸਨ ਜਾਂ ਲੋਕ ਭਲਾਈ ਦੇ ਆਧਾਰ ‘ਤੇ ਨਹੀਂ ਲੜ ਸਕਦੀ। ਇਸ ਲਈ, ਉਸਨੇ ਫਰਜ਼ੀ ਵੀਡੀਓਜ਼ ਅਤੇ ਗੁੰਮਰਾਹਕੁੰਨ ਪ੍ਰਚਾਰ ਨੂੰ ਆਪਣਾ ਸਿਆਸੀ ਹਥਿਆਰ ਚੁਣਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਚੱਲ ਰਹੇ ਲੋਕ ਸੰਪਰਕ ਪ੍ਰੋਗਰਾਮਾਂ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਨੇ ਵਿਰੋਧੀ ਪਾਰਟੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜਿੱਥੇ ਵੀ ਜਾਂਦੇ ਹਨ, ਉੱਥੇ ਇਕੱਠੀ ਹੋਣ ਵਾਲੀ ਭਾਰੀ ਭੀੜ ਨੇ ਉਨ੍ਹਾਂ ਨੂੰ ਘਬਰਾਹਟ ਵਿੱਚ ਪਾ ਦਿੱਤਾ ਹੈ। ਲੋਕਾਂ ਨਾਲ ਜੁੜਨ ਦੀ ਬਜਾਏ, ਉਹ ਫਰਜ਼ੀ ਨੈਰੇਟਿਵ ਘੜਨ ਵਿੱਚ ਰੁੱਝੇ ਹੋਏ ਹਨ।

ਬਲਤੇਜ ਪੰਨੂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ‘ਆਪ’ ਸਰਕਾਰ ਨੇ ਲਗਾਤਾਰ ਆਪਣੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਦੇ 3 ਮਹੀਨਿਆਂ ਦੇ ਅੰਦਰ ਮੁਫ਼ਤ ਬਿਜਲੀ ਸ਼ੁਰੂ ਹੋ ਗਈ ਸੀ ਅਤੇ ਇਹ ਨਿਰਵਿਘਨ ਜਾਰੀ ਹੈ। ਮਾਨ ਸਰਕਾਰ ਦੇ ਹਰ ਵੱਡੇ ਭਲਾਈ ਉਪਰਾਲੇ ਦੀ ਚਰਚਾ ਨਾ ਸਿਰਫ਼ ਪੂਰੇ ਭਾਰਤ ਵਿੱਚ, ਸਗੋਂ ਵਿਸ਼ਵ ਪੱਧਰ ‘ਤੇ ਸ਼ਾਸਨ ਦੇ ਇੱਕ ਮਾਡਲ ਵਜੋਂ ਹੋ ਰਹੀ ਹੈ।

ਔਰਤਾਂ ਲਈ ਸਰਕਾਰ ਵੱਲੋਂ ਹਾਲ ਹੀ ਵਿੱਚ ਐਲਾਨੀ ਵਿੱਤੀ ਸਹਾਇਤਾ ਸਕੀਮ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਇਸ ਦੀ ਰਜਿਸਟ੍ਰੇਸ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਲਾਭਪਾਤਰੀਆਂ ਨੂੰ 1 ਜੁਲਾਈ ਤੋਂ ਅਦਾਇਗੀ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਪਹਿਲੀ ਕਿਸ਼ਤ ਵਿੱਚ ਤਿੰਨ ਮਹੀਨਿਆਂ ਦੀ ਸਹਾਇਤਾ ਇਕੱਠੀ ਮਿਲੇਗੀ। ਸਰਕਾਰ ਨੇ ਇਸ ਸਕੀਮ ਲਈ ਮੁਕੰਮਲ ਬਜਟ ਪ੍ਰਬੰਧ ਕੀਤੇ ਹਨ।

ਉਨ੍ਹਾਂ ਕਿਹਾ ਕਿ ਇਸ ਐਲਾਨ ਨੇ ਵਿਰੋਧੀ ਧਿਰ ਨੂੰ ਇਸ ਲਈ ਝਟਕਾ ਦਿੱਤਾ ਹੈ ਕਿਉਂਕਿ ਉਹ ਜਾਣਦੇ ਹਨ ਕਿ ਇੱਕ ਵਾਰ ਜਦੋਂ ਔਰਤਾਂ ਨੂੰ ਵਾਅਦਾ ਕੀਤੀ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਗਈ, ਤਾਂ ਉਨ੍ਹਾਂ ਦੀ ਗੁੰਮਰਾਹਕੁੰਨ ਸਿਆਸਤ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਨਿਰਾਸ਼ਾ ਵਿੱਚ ਭੰਬਲਭੂਸਾ ਪੈਦਾ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ ਅਤੇ ਕਿਸੇ ਨਾ ਕਿਸੇ ਤਰ੍ਹਾਂ ਇਸ ਸਕੀਮ ਨੂੰ ਰੋਕਣਾ ਚਾਹੁੰਦੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਇਸ ਦੇ ਲਾਗੂ ਹੋਣ ਤੋਂ ਬਾਅਦ ਉਨ੍ਹਾਂ ਕੋਲ ਖੜ੍ਹੇ ਹੋਣ ਲਈ ਕੋਈ ਸਿਆਸੀ ਜ਼ਮੀਨ ਨਹੀਂ ਬਚੇਗੀ।

ਬਲਤੇਜ ਪੰਨੂ ਨੇ ਭਾਜਪਾ ਦੀ ਵੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਦੇ ਰਾਸ਼ਟਰੀ ਨੇਤਾਵਾਂ ਦੇ ਪੰਜਾਬ ਦੇ ਵਾਰ-ਵਾਰ ਦੌਰਿਆਂ ਦੇ ਬਾਵਜੂਦ, ਉਹ ਸੂਬੇ ਲਈ ਕੋਈ ਸਾਰਥਕ ਐਲਾਨ ਕਰਨ ਜਾਂ ਪੰਜਾਬ ਦੇ ਰੋਕੇ ਗਏ ਫੰਡਾਂ ਵਰਗੇ ਲਟਕਦੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਨਾਕਾਮ ਰਹੇ ਹਨ।

ਵਿਰੋਧੀ ਪਾਰਟੀਆਂ ‘ਤੇ ਤੰਜ ਕੱਸਦਿਆਂ ਬਲਤੇਜ ਪੰਨੂ ਨੇ ਕਿਹਾ ਕਿ।ਉਹ ਚਾਹੇ ਜਿੰਨੀਆਂ ਮਰਜ਼ੀ ਫਰਜ਼ੀ ਵੀਡੀਓਜ਼ ਬਣਾ ਲੈਣ, ਉਹ ਪੰਜਾਬ ਦੇ ਲੋਕਾਂ ਨੂੰ ਸੱਚਾਈ ਪਛਾਣਨ ਤੋਂ ਨਹੀਂ ਰੋਕ ਸਕਦੇ। ਪੰਜਾਬ ਦੀਆਂ ਔਰਤਾਂ ਸਮਝਦੀਆਂ ਹਨ ਕਿ ਕੌਣ ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਿਹਾ ਹੈ ਅਤੇ ਕੌਣ ਉਨ੍ਹਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਨੇ ਆਪਣੀਆਂ ਸਾਰੀਆਂ ਮੁੱਖ ਚੋਣ ਗਾਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੀ ਵੱਧ ਕਰਕੇ ਦਿਖਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਧਿਰ ਜਾਣਦੀ ਹੈ ਕਿ ਉਸ ਕੋਲ ਮਾਨ ਸਰਕਾਰ ਦੀ ਕਾਰਗੁਜ਼ਾਰੀ ਦਾ ਕੋਈ ਜਵਾਬ ਨਹੀਂ ਹੈ ਅਤੇ 2027 ਲਈ ਕੋਈ ਰੋਡਮੈਪ ਨਹੀਂ ਹੈ। ਇਸੇ ਕਰਕੇ ਇਸ ਨੇ ਫਰਜ਼ੀ ਵੀਡੀਓਜ਼, ਕੂੜ ਪ੍ਰਚਾਰ ਅਤੇ ਡਰ ਦਾ ਮਾਹੌਲ ਪੈਦਾ ਕਰਨ ਦਾ ਸਹਾਰਾ ਲਿਆ ਹੈ।

ਬਲਤੇਜ ਪੰਨੂ ਨੇ ਅਖੀਰ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਵੰਡ ਪਾਊ ਅਤੇ ਗੁੰਮਰਾਹਕੁੰਨ ਸਿਆਸਤ ਨੂੰ ਨਕਾਰਿਆ ਹੈ ਅਤੇ ਉਹ ਅਜਿਹੀਆਂ ਸਰਕਾਰਾਂ ਦਾ ਸਮਰਥਨ ਕਰਨਾ ਜਾਰੀ ਰੱਖਣਗੇ ਜੋ ਉਨ੍ਹਾਂ ਦੀ ਭਲਾਈ ਅਤੇ ਤਰੱਕੀ ਲਈ ਇਮਾਨਦਾਰੀ ਨਾਲ ਕੰਮ ਕਰਦੀਆਂ ਹਨ।

ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਚੰਡੀਗੜ੍ਹ, 24 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਲੋੜਵੰਦ ਬੱਚਿਆਂ ਦੀਆਂ ਜ਼ਿੰਦਗੀਆਂ ਨੂੰ ਬਦਲਣ ਦੇ ਉਦੇਸ਼ ਨਾਲ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇਸ਼ ਭਰ ਵਿੱਚੋਂ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਆਬਜ਼ਰਵੇਸ਼ਨ ਹੋਮਜ਼ ਅਤੇ ਸਪੈਸ਼ਲ ਹੋਮਜ਼ ਵਿੱਚ ਰਹਿ ਰਹੇ ਬੱਚਿਆਂ ਲਈ ਇੱਕ ਵਿਵਸਥਿਤ ‘ਹੁਨਰ ਵਿਕਾਸ ਪ੍ਰੋਗਰਾਮ’ ਦੀ ਸ਼ੁਰੂਆਤ ਕੀਤੀ ਹੈ। ਇਸ ਪ੍ਰੋਗਰਾਮ ਦੀ ਅਧਿਕਾਰਤ ਸ਼ੁਰੂਆਤ ਅੱਜ ‘ਆਬਾਜ਼ਰਵੇਸ਼ਨ ਹੋਮ ਫਾਰ ਬੁਆਇਇਜ਼, ਫ਼ਰੀਦਕੋਟ’ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ ਇਹ ਮੋਹਰੀ ਉਪਰਾਲਾ ਸੰਸਥਾਗਤ ਦੇਖਭਾਲ ਅਧੀਨ ਰਹਿ ਰਹੇ ਬੱਚਿਆਂ ਨੂੰ ਸੁਤੰਤਰ ਅਤੇ ਸਨਮਾਨਜਨਕ ਜੀਵਨ ਜਿਊਣ ਲਈ ਲੋੜੀਂਦੇ ਹੁਨਰ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਪ੍ਰੋਗਰਾਮ ਤਹਿਤ ਬੱਚਿਆਂ ਦੀਆਂ ਲੋੜਾਂ ਮੁਤਾਬਕ ਵਿਸ਼ੇਸ਼ ਰੂਪ ਰੇਖਾ ਉਲੀਕੀ ਗਈ ਹੈ। ਆਬਜ਼ਰਵੇਸ਼ਨ ਹੋਮ ਦੇ ਬੱਚੇ (ਜੋ ਆਰਜ਼ੀ ਦੇਖਭਾਲ, ਸੁਰੱਖਿਆ, ਕੌਂਸਲਿੰਗ, ਸਿੱਖਿਆ ਅਤੇ ਮੁੜ-ਵਸੇਬੇ ਲਈ ਸੰਸਥਾ ਵਿੱਚ ਰਹਿ ਰਹੇ ਹਨ) ਲਈ ਟ੍ਰੇਨਿੰਗ ਦਾ ਮੁੱਖ ਫੋਕਸ ਅਨੁਸ਼ਾਸਨ, ਆਤਮ-ਵਿਸ਼ਵਾਸ, ਕੌਂਸਲਿੰਗ ਸਪੋਰਟ ਅਤੇ ਲਾਭਦਾਇਕ ਰੋਜ਼ੀ-ਰੋਟੀ ਦੇ ਹੁਨਰਾਂ ‘ਤੇ ਹੋਵੇਗਾ। ਦੂਜੇ ਪਾਸੇ, ਸਪੈਸ਼ਲ ਹੋਮ ਦੇ ਬੱਚੇ (ਜਿਨ੍ਹਾਂ ਨੂੰ ਵਿਵਹਾਰ ਸੁਧਾਰ, ਵੋਕੇਸ਼ਨਲ ਟ੍ਰੇਨਿੰਗ ਅਤੇ ਸਮਾਜਿਕ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਕਰਨ ਦੀ ਵਧੇਰੇ ਲੋੜ ਹੁੰਦੀ ਹੈ) ਲਈ ਹੁਨਰ ਸਿਖਲਾਈ ਨੂੰ ਲੰਬੇ ਸਮੇਂ ਦੇ ਮੁੜ-ਵਸੇਬਾ ਪਲਾਨ ਨਾਲ ਜੋੜਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਦੌਰਾਨ ਸੂਬੇ ਭਰ ਦੀਆਂ ਚਾਰ ਚਾਈਲਡ ਕੇਅਰ ਸੰਸਥਾਵਾਂ ਵਿੱਚ ਰਹਿ ਰਹੇ ਕੁੱਲ 420 ਬੱਚਿਆਂ ਵਿੱਚੋਂ 211 ਬੱਚਿਆਂ (ਯਾਨੀ ਲਗਭਗ 50% ਬੱਚਿਆਂ) ਨੂੰ ਰੁਜ਼ਗਾਰ ਮੁਖੀ ਕਿੱਤਿਆਂ ਵਿੱਚ ਵੋਕੇਸ਼ਨਲ ਟ੍ਰੇਨਿੰਗ ਦਿੱਤੀ ਜਾਵੇਗੀ। ਬੱਚਿਆਂ ਨੂੰ ਉੱਭਰ ਰਹੇ ਰੁਜ਼ਗਾਰ ਦੇ ਮੌਕਿਆਂ ਮੁਤਾਬਕ ਬਹੁਤ ਧਿਆਨ ਨਾਲ ਚੁਣੇ ਗਏ ਕੋਰਸਾਂ— ਹੇਅਰ ਡਰੈਸਰ ਐਂਡ ਸਟਾਈਲਿਸਟ, ਸਮਾਰਟਫੋਨ ਅਸੈਂਬਲੀ ਟੈਕਨੀਸ਼ੀਅਨ ਅਤੇ ਮਲਟੀ-ਸਕਿੱਲ ਟੈਕਨੀਸ਼ੀਅਨ ਵਿੱਚ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਬੱਚੇ ਘੱਟ ਤੋਂ ਘੱਟ ਸਮੇਂ ਵਿੱਚ ਉਪਯੋਗੀ ਹੁਨਰ ਸਿੱਖ ਸਕਣ।

ਡਾ. ਬਲਜੀਤ ਕੌਰ ਨੇ ਕਿਹਾ, “ਕਿਸੇ ਵੀ ਬੱਚੇ ਦਾ ਭਵਿੱਖ ਕਦੇ ਵੀ ਉਨ੍ਹਾਂ ਹਾਲਾਤਾਂ ਨਾਲ ਤੈਅ ਨਹੀਂ ਹੋਣਾ ਚਾਹੀਦਾ ਜਿਨ੍ਹਾਂ ਕਰਕੇ ਉਸ ਨੂੰ ਚਾਈਲਡ ਕੇਅਰ ਸੰਸਥਾ ਵਿੱਚ ਆਉਣਾ ਪਿਆ। ਇਸ ਉਪਰਾਲੇ ਰਾਹੀਂ ਅਸੀਂ ਬੱਚਿਆਂ ਨੂੰ ਇਹ ਸੁਨੇਹਾ ਦੇ ਰਹੇ ਹਾਂ ਕਿ ਉਨ੍ਹਾਂ ਦਾ ਭਵਿੱਖ ਉਨ੍ਹਾਂ ਦੇ ਬੀਤੇ ਸਮੇਂ (past) ਨਾਲ ਨਹੀਂ, ਸਗੋਂ ਹੁਨਰ, ਮਿਹਨਤ ਅਤੇ ਲਗਨ ਨਾਲ ਬਣੇਗਾ।”

ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਜ਼ੋਰ ਦਿੱਤਾ ਕਿ ਇਸ ਪ੍ਰੋਗਰਾਮ ਵਿੱਚ ਹਰ ਬੱਚੇ ਨੂੰ ਕੇਵਲ ਇੱਕ “ਕੇਸ” ਵਜੋਂ ਨਹੀਂ, ਸਗੋਂ ਪ੍ਰਤਿਭਾ ਅਤੇ ਸਮਰੱਥਾ ਨਾਲ ਭਰਪੂਰ ਬੱਚੇ ਵਜੋਂ ਦੇਖਿਆ ਜਾਵੇਗਾ। ਇਸ ਦੇ ਨਾਲ ਹੀ ਬੱਚਿਆਂ ਦੀ ਪ੍ਰਾਈਵੇਸੀ, ਮਾਣ-ਸਨਮਾਨ ਅਤੇ ਪਛਾਣ ਦੀ ਪੂਰੀ ਰੱਖਿਆ ਕੀਤੀ ਜਾਵੇਗੀ ਅਤੇ ਕਿਸੇ ਵੀ ਪਬਲਿਕ ਪਲੇਟਫਾਰਮ ‘ਤੇ ਇਨ੍ਹਾਂ ਦੇ ਵੇਰਵਿਆਂ ਦਾ ਜ਼ਿਕਰ ਨਹੀਂ ਕੀਤਾ ਜਾਵੇਗਾ।

ਤਕਨੀਕੀ ਮੁਹਾਰਤ ਦੇ ਨਾਲ-ਨਾਲ ਇਹ ਪ੍ਰੋਗਰਾਮ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਸੰਚਾਰ ਹੁਨਰ, ਅਨੁਸ਼ਾਸਨ, ਕਾਰਜ ਨੈਤਿਕਤਾ (work ethics), ਟੀਮ ਵਰਕ ਅਤੇ ਜੀਵਨ ਪ੍ਰਤੀ ਇੱਕ ਸਕਾਰਾਤਮਕ ਨਜ਼ਰੀਆ ਵਿਕਸਿਤ ਕਰਨ ਵਿੱਚ ਮਦਦ ਕਰੇਗਾ।

ਮੰਤਰੀ ਨੇ ਸਿਖਲਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਆਬਜ਼ਰਵੇਸ਼ਨ ਹੋਮ, ਫਰੀਦਕੋਟ ਵਿਖੇ 36 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਕੋਰਸ ਦੀ ਸਿਖਲਾਈ ਦਿੱਤੀ ਜਾਵੇਗੀ। ਆਬਜ਼ਰਵੇਸ਼ਨ ਹੋਮ, ਲੁਧਿਆਣਾ ਵਿਖੇ ਕੁੱਲ 85 ਬੱਚਿਆਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ, ਜਿਨ੍ਹਾਂ ਵਿੱਚੋਂ 56 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਅਤੇ 29 ਬੱਚਿਆਂ ਨੂੰ ‘ਸਮਾਰਟਫੋਨ ਅਸੈਂਬਲੀ ਟੈਕਨੀਸ਼ੀਅਨ ਕੋਰਸ’ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼, ਹੋਸ਼ਿਆਰਪੁਰ ਵਿਖੇ ਰਹਿ ਰਹੇ ਕੁੱਲ 90 ਬੱਚਿਆਂ ਨੂੰ ਸਿਖਲਾਈ ਦਿੱਤੀ ਜਾਵੇਗੀ, ਜਿਨ੍ਹਾਂ ਵਿੱਚੋਂ ਸਪੈਸ਼ਲ ਹੋਮ ਦੇ 30 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਅਤੇ ਆਬਜ਼ਰਵੇਸ਼ਨ ਹੋਮ ਦੇ 30 ਬੱਚਿਆਂ ਨੂੰ ‘ਮਲਟੀ-ਸਕਿੱਲ ਟੈਕਨੀਸ਼ੀਅਨ’ ਤੇ ਬਾਕੀ 30 ਬੱਚਿਆਂ ਨੂੰ ‘ਹੇਅਰ ਡਰੈਸਰ’ ਕੋਰਸ ਕਰਵਾਏ ਜਾਣਗੇ।

ਵਿਭਾਗ ਦੀ ਕੋਸ਼ਿਸ਼ ਰਹੇਗੀ ਕਿ ਟ੍ਰੇਨਿੰਗ ਲੈ ਰਹੇ ਬੱਚਿਆਂ ਨੂੰ ਯੋਗ ਸਰਟੀਫਿਕੇਸ਼ਨ, ਪਲੇਸਮੈਂਟ ਸਪੋਰਟ, ਉੱਦਮੀ ਮਾਰਗਦਰਸ਼ਨ ਅਤੇ ਸਿਖਲਾਈ ਤੋਂ ਬਾਅਦ ਦੀ ਦੇਖਭਾਲ (after-care follow-up) ਪ੍ਰਦਾਨ ਕੀਤੀ ਜਾਵੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਮਾਡਲ ਨੂੰ ਹੋਰਨਾਂ ਹੋਮਜ਼ ਵਿੱਚ ਵੀ ਲਾਗੂ ਕੀਤਾ ਜਾਵੇਗਾ ਤਾਂ ਜੋ ਪੰਜਾਬ ਸਰਕਾਰ ਕਮਜ਼ੋਰੀ ਤੋਂ ਮੌਕੇ ਵੱਲ, ਨਿਰਭਰਤਾ ਤੋਂ ਆਤਮ-ਨਿਰਭਰਤਾ ਵੱਲ ਅਤੇ ਸੰਸਥਾਗਤ ਦੇਖਭਾਲ ਤੋਂ ਸਾਰਥਕ ਕੈਰੀਅਰ ਵੱਲ ਨਵੇਂ ਰਾਹ ਬਣਾਉਣ ਵਿੱਚ ਸਫ਼ਲ ਹੋ ਸਕੇ।

ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੇਂਦਰ ਸਰਕਾਰ ਦਾ ਵੱਡਾ ਫੈਸਲਾ, NGO ਲਈ ਵਿਦੇਸ਼ੀ ਫੰਡਿੰਗ ਦੇ ਨਿਯਮ ਹੋਏ ਸਖ਼ਤ

ਨਵੀਂ ਦਿੱਲੀ, 24 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਕੇਂਦਰ ਸਰਕਾਰ ਵੱਲੋਂ ਐਨਜੀਓ ਦੇ ਵਿਦੇਸ਼ੀ ਫੰਡ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ। ਸਰਕਾਰ ਦੇ ਨਵੇਂ ਫੈਸਲੇ ਮੁਤਾਬਕ ਹੁਣ ਐਨਜੀਓ ਦੇ ਵਿਦੇਸ਼ੀ ਫੰਡਿੰਗ ਨੂੰ ਲੈ ਕੇ ਨਿਯਮ ਹੋਰ ਸਖਤ ਕੀਤੇ ਗਏ ਹਨ। ਗ੍ਰਹਿ ਮੰਤਰਾਲੇ ਵੱਲੋਂ FCRA ਨਿਯਮਾਂ ‘ਚ ਵੱਡੀ ਸੋਧ

ਕਰਦੇ ਹੋਏ NGO ਦੇ ਵਿਦੇਸ਼ੀ ਫੰਡਾਂ ਦੀ ਦੁਰਵਰਤੋਂ ਰੋਕਣ ਲਈ ਜਵਾਬਦੇਹੀ ਤੈਅ ਕੀਤੀ ਹੈ।  ਹੁਣ ਸੋਸ਼ਲ ਮੀਡੀਆ ਖਾਤਿਆਂ ਅਤੇ ਅਸਲ ਦਾਨੀ ਦੀ ਜਾਣਕਾਰੀ ਦੇਣੀ ਪਵੇਗੀ। ਹੁਣ ਭਾਰਤੀ ਮੂਲ ਦੇ ਲੋਕਾਂ ਨੂੰ ਛੱਡ ਕੇ ਕੋਈ ਵੀ ਵਿਦੇਸ਼ੀ ਨਾਗਰਿਕ ਆਮ ਤੌਰ ‘ਤੇ ਕਿਸੇ ਐਸੋਸੀਏਸ਼ਨ ਜਾਂ NGO ਦਾ ਮੁੱਖ ਕਾਰਜਕਰਤਾ ਨਹੀਂ ਬਣ ਸਕੇਗਾ, ਜਦੋਂ ਤੱਕ ਕੇਂਦਰ ਸਰਕਾਰ ਵਿਸ਼ੇਸ਼ ਤੌਰ ‘ਤੇ ਇਸ ਦੀ ਇਜਾਜ਼ਤ ਨਾ ਦੇਵੇ। ਨਿਸ਼ਕਿਰਿਆ ਜਾਂ ਫਰਜ਼ੀ NGO ‘ਤੇ ਲਗਾਮ ਕੱਸਣ ਲਈ ਸਰਕਾਰ ਨੇ ਇਹ ਸ਼ਰਤ ਵੀ ਰੱਖੀ ਹੈ ਕਿ ਸੰਸਥਾ ਨੇ ਪਿਛਲੇ ਦੋ ਵਿੱਤੀ ਸਾਲਾਂ ਵਿੱਚ ਆਪਣੇ ਚੁਣੇ ਹੋਏ ਕੰਮਾਂ ‘ਤੇ ਘੱਟੋ-ਘੱਟ 10 ਲੱਖ ਰੁਪਏ ਦਾ ਵਿਦੇਸ਼ੀ ਫੰਡ ਜ਼ਰੂਰ ਖਰਚ ਕੀਤਾ ਹੋਵੇ। ਇੰਨਾ ਹੀ ਨਹੀਂ, ਹੁਣ NGO ਨੂੰ ਅਪਲਾਈ ਕਰਦੇ ਸਮੇਂ ਆਪਣੇ ਸੋਸ਼ਲ ਮੀਡੀਆ ਖਾਤਿਆਂ ਦੀ ਜਾਣਕਾਰੀ ਦੇਣੀ ਪਵੇਗੀ ਅਤੇ ਪੈਸਾ ਭੇਜਣ ਵਾਲੇ ਅਸਲ ਦਾਨੀ ਦੇ ਸਰੋਤ ਦਾ ਖੁਲਾਸਾ ਵੀ ਕਰਨਾ ਹੋਵੇਗਾ।

ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ : ਮੁੱਖ ਮੰਤਰੀ ਭਗਵੰਤ ਮਾਨ

ਬਠਿੰਡਾ; 24 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋ ਕੇ ਉਭਰਨੇ ਚਾਹੀਦੇ ਹਨ। ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਸਰਪੰਚਾਂ ਅਤੇ ਪੰਚਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਫੰਡਾਂ ਦੀ ਵਰਤੋਂ ਇਸ ਤਰੀਕੇ ਨਾਲ ਕਰਨ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਮਿਲੇ, ਜਦਕਿ ਸਿੱਖਿਆ, ਪੇਂਡੂ ਬੁਨਿਆਦੀ ਢਾਂਚੇ ਅਤੇ ਟਿਕਾਊ ਵਿਕਾਸ ਨੂੰ ਪਹਿਲ ਦਿੱਤੀ ਜਾਵੇ।

ਮੁੱਖ ਮੰਤਰੀ ਨੇ ਪਿੰਡਾਂ ਦੇ ਵਿਕਾਸ ਅਤੇ ਸਿੰਚਾਈ ਨਾਲ ਸਬੰਧਤ ਮੁੱਦਿਆਂ ਦੀ ਵੀ ਸਮੀਖਿਆ ਕੀਤੀ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਦੀ ਰਫ਼ਤਾਰ ਤੇਜ਼ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਸਰਪੰਚ ਮਿਲਣੀ ਦੀਆਂ ਕੁਝ ਝਲਕੀਆਂ ਐਕਸ ਉੱਤੇ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਸਰਪੰਚਾਂ ਅਤੇ ਪੰਚਾਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਰਚਾ ਕੀਤੀ ਗਈ। ਸਾਰਿਆਂ ਨੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦੇਣ ਅਤੇ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਸਰਕਾਰ ਦੇ ਯਤਨਾਂ ਦਾ ਸਵਾਗਤ ਕੀਤਾ। ਪੇਂਡੂ ਵਿਕਾਸ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਦੇ ਵਿਕਾਸ ਅਤੇ ਪ੍ਰਗਤੀ ਦਾ ਇਹ ਸਫ਼ਰ ਨਿਰੰਤਰ ਜਾਰੀ ਰਹੇਗਾ।”

‘ਸਰਪੰਚ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਭ ਤੋਂ ਔਖੀ ਚੋਣ ਸਰਪੰਚ ਦੀ ਹੁੰਦੀ ਹੈ ਕਿਉਂਕਿ ਉਹ ਹੀ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜੇ ਹੁੰਦੇ ਹਨ। ਉਨ੍ਹਾਂ ਕਿਹਾ, “ਸਰਪੰਚ ਪਿੰਡ ਦਾ ਮੁਖੀ ਹੁੰਦਾ ਹੈ ਅਤੇ ਇੱਕ ਚੰਗਾ ਸਰਪੰਚ ਪਿੰਡ ਦੀ ਨੁਹਾਰ ਬਦਲ ਸਕਦਾ ਹੈ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾ ਸਕਦਾ ਹੈ। ਅਸਲ ਵਿੱਚ ਸਰਪੰਚ ਉਹ ਨੀਂਹ ਹਨ, ਜਿਸ ‘ਤੇ ਲੋਕਤੰਤਰ ਦਾ ਥੰਮ੍ਹ ਖੜ੍ਹਾ ਹੈ, ਜਿਸ ਕਾਰਨ ਉਹ ਸਮਾਜ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਪੱਧਰ ‘ਤੇ ਸਮੱਸਿਆਵਾਂ ਨੂੰ ਜਾਣਨ ਲਈ ਇਹ ਲੋਕ ਮਿਲਣੀਆਂ ਵਿਲੱਖਣ ਪਹਿਲਕਦਮੀ ਹਨ। ਉਨ੍ਹਾਂ ਕਿਹਾ ਕਿ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਹੈ, ਪਰ ਪਿੰਡਾਂ ਵਿੱਚ ਇਨ੍ਹਾਂ ਦੀ ਵਰਤੋਂ ਸਹੀ ਅਤੇ ਇਮਾਨਦਾਰੀ ਨਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, “ਦੋਸ਼ ਕਿਸੇ ‘ਤੇ ਵੀ ਲਗਾਏ ਜਾ ਸਕਦੇ ਹਨ, ਪਰ ਸਹੀ ਸਰਪੰਚ ਹੀ ਪਿੰਡਾਂ ਦੇ ਵਿਕਾਸ ਦਾ ਧੁਰਾ ਹੁੰਦੇ ਹਨ। ਪਹਿਲਾਂ ਪਿਛਲੀਆਂ ਸਰਕਾਰਾਂ ਦਾ ਗ੍ਰਾਂਟਾਂ ਵਿੱਚ ਹਿੱਸਾ ਹੁੰਦਾ ਸੀ, ਜਿਸ ਕਾਰਨ ਵਿਕਾਸ ਕਾਰਜ ਪ੍ਰਭਾਵਿਤ ਹੁੰਦੇ ਸਨ। ਹੁਣ ਪਿੰਡਾਂ ਨੂੰ ਵੱਡੀ ਮਾਤਰਾ ਵਿੱਚ ਗ੍ਰਾਂਟਾਂ ਆ ਰਹੀਆਂ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਇਸ ਪੈਸੇ ਨਾਲ ਸੂਬੇ ਦੇ ਪਿੰਡਾਂ ਦੀ ਪੂਰੀ ਤਰ੍ਹਾਂ ਕਾਇਆ-ਕਲਪ ਹੋ ਜਾਵੇਗੀ।”

ਸਰਪੰਚਾਂ ਨੂੰ ਵਿਕਾਸ ਕਾਰਜਾਂ ਨੂੰ ਪਹਿਲ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੰਡ ਇਸ ਤਰੀਕੇ ਨਾਲ ਖ਼ਰਚ ਕੀਤੇ ਜਾਣੇ ਚਾਹੀਦੇ ਹਨ ਕਿ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਲਾਇਬ੍ਰੇਰੀਆਂ, ਸਕੂਲਾਂ ਦੀ ਉਸਾਰੀ ਅਤੇ ਸੋਲਰ ਲਾਈਟਾਂ ਲਗਾਉਣ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਸ ਤੋਂ ਬਾਅਦ ਗਲੀਆਂ-ਨਾਲੀਆਂ ਨੂੰ, ਤਾਂ ਜੋ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇਹ ਬਹੁਤ ਜ਼ਰੂਰੀ ਹੈ ਅਤੇ ਸਮੇਂ ਦੀ ਲੋੜ ਹੈ ਤਾਂ ਜੋ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਲੋਕਤੰਤਰੀ ਪ੍ਰਣਾਲੀ ਦਾ ਸਭ ਤੋਂ ਮਹੱਤਵਪੂਰਨ ਅੰਗ ਹਨ ਅਤੇ ਪੇਂਡੂ ਖੇਤਰਾਂ ਦੇ ਵਿਕਾਸ ਵਿੱਚ ਸਹਾਇਕ ਰਹੀਆਂ ਹਨ। ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਸਰਪੰਚਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਵਚਨਬੱਧ ਹੈ ਕਿਉਂਕਿ ਉਹ ਸਮੁੱਚੇ ਪੇਂਡੂ ਵਿਕਾਸ ਦੀ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਚਾਇਤਾਂ ਅਤੇ ਸਰਪੰਚ ਸੂਬਾ ਸਰਕਾਰ ਦੀਆਂ ਅਸਲ ਅੱਖਾਂ ਅਤੇ ਕੰਨ ਹਨ ਕਿਉਂਕਿ ਉਹ ਜ਼ਮੀਨੀ ਪੱਧਰ ‘ਤੇ ਜਨਤਾ ਨਾਲ ਚੰਗੀ ਤਰ੍ਹਾਂ ਜੁੜੇ ਹੋਏ ਹਨ। ਉਨ੍ਹਾਂ ਕਿਹਾ, “ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਕੋਲ ਅਥਾਹ ਸ਼ਕਤੀ ਹੁੰਦੀ ਹੈ ਅਤੇ ਉਨ੍ਹਾਂ ਦੇ ਫੈਸਲਿਆਂ ਨੂੰ ਪੂਰਾ ਪਿੰਡ ਸਤਿਕਾਰ ਨਾਲ ਮੰਨਦਾ ਹੈ।”

ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਸਰਪੰਚਾਂ ਨੂੰ ਇਹ ਤਾਕਤ ਦਿੱਤੀ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਸਰਪੰਚਾਂ ਦਾ ਮੁੱਢਲਾ ਫ਼ਰਜ਼ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਸਥਾਵਾਂ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਯੋਜਨਾਵਾਂ ਦੇ ਲਾਭਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਜ਼ਰੀਏ ਵਜੋਂ ਕੰਮ ਕਰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨੀਤੀਆਂ ਸੂਬਾ ਸਰਕਾਰ ਵੱਲੋਂ ਬਣਾਈਆਂ ਜਾਂਦੀਆਂ ਹਨ ਅਤੇ ਸਰਪੰਚ ਤੇ ਪੰਚ ਇਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਾਰੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਨੂੰ ਵਿਕਾਸ ਕਾਰਜਾਂ ਲਈ ਮੁੜ ਸਮਰਪਿਤ ਕਰਨ ਅਤੇ ਵਿਕਾਸ ਕਾਰਜਾਂ ਤੇ ਸੇਵਾਵਾਂ ਦੀ ਨਿਗਰਾਨੀ ਪੂਰੀ ਤਨਦੇਹੀ ਨਾਲ ਯਕੀਨੀ ਬਣਾਉਣ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਪੰਚਾਂ ਨੂੰ ਇੱਕ ਸਪੱਸ਼ਟ ਸੱਦਾ ਦਿੱਤਾ ਕਿ ਉਹ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਨਾਜਾਇਜ਼ ਦਖ਼ਲ ਤੋਂ ਦੂਰ ਰਹਿਣ। ਉਨ੍ਹਾਂ ਕਿਹਾ, “ਇਹ ਮੰਦਭਾਗਾ ਹੈ ਕਿ ਅਤੀਤ ਵਿੱਚ ਪਿੰਡਾਂ ਵਿੱਚ ਵਿਆਪਕ ਧੜੇਬੰਦੀ ਕਾਰਨ ਕਈ ਕੰਮ ਵਿਚਾਲੇ ਲਟਕ ਗਏ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਪੰਚਾਂ ਨੂੰ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ, “ਲੋਕਤੰਤਰ ਵਿੱਚ ਬਹੁਮਤ ਹਾਸਲ ਕਰਨ ਵਾਲਾ ਵਿਅਕਤੀ ਜਾਂ ਪਾਰਟੀ ਜੇਤੂ ਹੁੰਦੀ ਹੈ, ਪਰ ਇੱਕ ਵਾਰ ਚੁਣੇ ਜਾਣ ਤੋਂ ਬਾਅਦ ਸਰਪੰਚ ਪੂਰੇ ਪਿੰਡ ਦਾ ਹੁੰਦਾ ਹੈ। ਇੱਕ ਸਰਪੰਚ ਨੂੰ ਪਿੰਡ ਦੇ ਹਰ ਨਿਵਾਸੀ ਨਾਲ ਬਰਾਬਰ ਦਾ ਵਿਵਹਾਰ ਕਰਨਾ ਚਾਹੀਦਾ ਹੈ ਅਤੇ ਫੈਸਲੇ ਨਿਰਪੱਖ ਹੋ ਕੇ ਲਏ ਜਾਣੇ ਚਾਹੀਦੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਕਈ ਸਰਪੰਚ ਹਨ, ਜਿਨ੍ਹਾਂ ਨੇ ਆਪਣੀ ਸਿਆਣਪ ਅਤੇ ਦੂਰਅੰਦੇਸ਼ੀ ਨਾਲ ਆਪਣੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਹੈ।

ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨ ਵਾਲੇ ਪਿੰਡਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ, “ਇਨ੍ਹਾਂ ਪਿੰਡਾਂ ਨੇ ਸੰਕੀਰਨ ਸੋਚ ਤੋਂ ਉੱਪਰ ਉੱਠ ਕੇ ਅਤੇ ਇੱਕ ਪਾਸੇ ਪਿੰਡਾਂ ਵਿੱਚ ਆਪਸੀ ਸਾਂਝ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਅਤੇ ਦੂਜੇ ਪਾਸੇ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਸਰਬਸੰਮਤੀ ਨਾਲ ਆਪਣੇ ਸਰਪੰਚ ਚੁਣੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਪਿੰਡਾਂ ਦੇ ਸਮੁੱਚੇ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ, “ਸਰਪੰਚ ਸਰਕਾਰ ਅਤੇ ਪਿੰਡਾਂ ਵਿਚਕਾਰ ਇੱਕ ਪੁਲ ਹਨ ਅਤੇ ਉਨ੍ਹਾਂ ਨੂੰ ਪਿੰਡਾਂ ਦੇ ਵਿਕਾਸ ਵਿੱਚ ਵੱਡੀ ਭੂਮਿਕਾ ਨਿਭਾਉਣੀ ਚਾਹੀਦੀ ਹੈ।”

ਉਨ੍ਹਾਂ ਸਰਪੰਚਾਂ ਨੂੰ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਖ਼ਤ ਮਿਹਨਤ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਸੂਬੇ ਦੇ ਵਾਤਾਵਰਨ ਨੂੰ ਬਚਾਇਆ ਜਾ ਸਕੇ। ਮੀਟਿੰਗ ਵਿੱਚ ਮਹਿਲਾ ਸਰਪੰਚਾਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਤੋਂ ਉਤਸ਼ਾਹਿਤ ਹੋ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਔਰਤਾਂ ਦੇਸ਼ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਉਣ।

ਮੁੱਖ ਮੰਤਰੀ ਨੇ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਭੂਮਿਕਾ ਲਈ ਵਿਆਪਕ ਦ੍ਰਿਸ਼ਟੀਕੋਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅਸਲ ਸ਼ਕਤੀਕਰਨ ਸਿੱਖਿਆ, ਪ੍ਰਤੀਨਿਧਤਾ ਅਤੇ ਆਰਥਿਕ ਮੌਕਿਆਂ ਵਿੱਚ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਔਰਤਾਂ ਨੂੰ ਫੈਸਲੇ ਲੈਣ ਦੀ ਭੂਮਿਕਾ ਵਿੱਚ ਅੱਗੇ ਆਉਣ ਅਤੇ ਸੂਬੇ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿ ਲੜਕੀਆਂ ਅੱਗੇ ਆਉਣ ਅਤੇ ਸਿੱਖਿਆ ਰਾਹੀਂ ਆਪਣੇ ਆਪ ਨੂੰ ਮਜ਼ਬੂਤ ਕਰਨ। ਉਨ੍ਹਾਂ ਕਿਹਾ, “ਇਹ ਦੇਸ਼ ਦੇ ਵੱਡੇ ਹਿੱਤ ਵਿੱਚ ਹੈ, ਕਿਉਂਕਿ ਜੋ ਔਰਤਾਂ ਘਰਾਂ ਅਤੇ ਪਰਿਵਾਰਾਂ ਨੂੰ ਕੁਸ਼ਲਤਾ ਨਾਲ ਸੰਭਾਲਦੀਆਂ ਹਨ, ਉਨ੍ਹਾਂ ਨੂੰ ਦੇਸ਼ ਵੀ ਚਲਾਉਣਾ ਚਾਹੀਦਾ ਹੈ। ਸੂਬਾ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।”

ਸਿਆਸਤ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਨੂੰ ਰਾਜਨੀਤੀ ਵਿੱਚ ਅੱਗੇ ਆ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਹ ਫੈਸਲੇ ਲੈਣ ਵਿੱਚ ਸਰਗਰਮ ਭਾਈਵਾਲ ਬਣ ਸਕਣ ਅਤੇ ਸਮਾਜ ਵਿੱਚ ਲੋੜੀਂਦੀ ਤਬਦੀਲੀ ਲਿਆ ਸਕਣ।

ਉਨ੍ਹਾਂ ਕਿਹਾ ਕਿ ਲੜਕੀਆਂ ਨੇ ਲਗਪਗ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ, ਪਰ ਰਾਜਨੀਤੀ ਅਜੇ ਵੀ ਉਨ੍ਹਾਂ ਦੀ ਪਹੁੰਚ ਤੋਂ ਦੂਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਗੱਲ ਖ਼ਤਮ ਕਰਦਿਆਂ ਕਿਹਾ, “ਇਸ ਖੇਤਰ ਨੂੰ ਲੰਬੇ ਸਮੇਂ ਤੋਂ ਮਰਦਾਂ ਦੇ ਦਬਦਬਾ ਵਾਲਾ ਮੰਨਿਆ ਜਾਂਦਾ ਰਿਹਾ ਹੈ, ਪਰ ਹੁਣ ਸਮਾਂ ਆ ਗਿਆ ਹੈ ਕਿ ਔਰਤਾਂ ਇੱਥੇ ਵੀ ਮੱਲਾਂ ਮਾਰਨ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਔਰਤਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਇਸ ਨਾਲ ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਵਿੱਚ ਮਦਦ ਮਿਲੇਗੀ।”

SC ਕਮਿਸ਼ਨ ਸਾਹਮਣੇ ਪੇਸ਼ ਹੋਏ ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 24 ਜੂਨ, ਪ੍ਰਾਈਮ ਏਸ਼ੀਆਂ ਬਿਊਰੋ :

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਇੱਕ ਵਾਇਰਲ ਵੀਡੀਓ ਮਾਮਲੇ ਵਿੱਚ ਖੁਦ ਪੰਜਾਬ ਰਾਜ ਐਸਸੀ ਕਮਿਸ਼ਨ (Punjab State SC Commission) ਸਾਹਮਣੇ ਪੇਸ਼ ਹੋਏ। ਰਵਨੀਤ ਸਿੰਘ ਬਿੱਟੂ ਨੇ ਵਿਵਾਦਤ ਵੀਡੀਓ ਨੂੰ ਲੈ ਕੇ ਅੱਜ ਐਸਸੀ ਕਮਿਸ਼ਨ ਦੇ ਚੇਅਰਮੈਨ ਸਾਹਮਣੇ ਆਪਣਾ ਪੱਖ ਰੱਖਿਆ। ਰਵਨੀਤ ਸਿੰਘ ਬਿੱਟੂ ਨੇ ਜਾਤੀ ਸੂਚਕ ਸ਼ਬਦ ਬੋਲਣ ਦੇ ਮਾਮਲੇ ਉਤੇ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਵੀ ਵੀਡੀਓ ਡਿਲੀਟ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੇਰੇ ਸ਼ਬਦ 100 ਫੀਸਦੀ ਕਾਨੂੰਨ ਪੱਧਰ ਉਤੇ ਗਲਤ ਸਨ। ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਸ਼ਬਦਾਂ ਲਈ ਟੀਵੀ ਚੈਨਲਾਂ ਉਤੇ ਵੀ ਮੁਆਫੀ ਮੰਗੀ ਹੈ।

ਦਿੱਲੀ ਤੋਂ ਅੰਮ੍ਰਿਤਸਰ ਆ ਰਿਹਾ ਏਅਰ ਇੰਡੀਆ ਦਾ ਜਹਾਜ਼ ਪਾਕਿਸਤਾਨ ‘ਚ ਹੋਇਆ ਦਾਖਲ

ਨਵੀਂ ਦਿੱਲੀ, 24 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਏਅਰ ਇੰਡੀਆ ਦੀ ਉਡਾਣ AI-479 ਤਕਨੀਕੀ ਨੁਕਸ ਕਰਕੇ ਰਸਤੇ ਤੋਂ ਭਟਕ ਗਈ ਅਤੇ ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋ ਗਈ। ਪਾਕਿਸਤਾਨ ਦੀ ਹਵਾਈ ਆਵਾਜਾਈ ਅਥਾਰਟੀ ਦੀ ਚੇਤਾਵਨੀ ਤੋਂ ਬਾਅਦ ਜਹਾਜ਼ ਨੇ ਯੂ-ਟਰਨ ਲਿਆ ਅਤੇ ਭਾਰਤੀ ਹਵਾਈ ਖੇਤਰ ਵਿੱਚ ਵਾਪਸ ਆ ਗਈ। ਜਾਣਕਾਰੀ ਮੁਤਾਬਕ, A321 ਜਹਾਜ਼ ਨੇ ਸੋਮਵਾਰ ਰਾਤ 9:18 ਵਜੇ ਦਿੱਲੀ ਤੋਂ ਉਡਾਣ ਭਰੀ। ਉਡਾਣ ਦੌਰਾਨ ਇੱਕ ਤਕਨੀਕੀ ਨੁਕਸ ਕਾਰਨ ਜਹਾਜ਼ ਆਪਣੇ ਨਿਰਧਾਰਤ ਰੂਟ ਤੋਂ ਭਟਕ ਗਿਆ। ਹਾਲਾਂਕਿ, ਸਥਿਤੀ ਨੂੰ ਸਮੇਂ ਸਿਰ ਸੰਭਾਲਿਆ ਅਤੇ ਜਹਾਜ਼ ਨੂੰ ਵਾਪਸ ਮੋੜ ਦਿੱਤਾ ਗਿਆ। ਹਾਲਾਂਕਿ, ਅੰਮ੍ਰਿਤਸਰ ਹਵਾਈ ਅੱਡੇ ‘ਤੇ ਲੈਂਡਿੰਗ ਦਾ ਸਮਾਂ ਲੰਘ ਜਾਣ ਕਾਰਨ ਜਹਾਜ਼ ਨੂੰ ਅੰਮ੍ਰਿਤਸਰ ਵਿੱਚ ਲੈਂਡਿੰਗ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਜਹਾਜ਼ ਨੂੰ ਵਾਪਸ ਦਿੱਲੀ ਡਾਇਵਰਟ ਕਰ ਦਿੱਤਾ ਗਿਆ। ਲਗਭਗ ਦੋ ਘੰਟੇ ਬਾਅਦ, ਜਹਾਜ਼ ਨੂੰ ਦੁਬਾਰਾ ਇਜਾਜ਼ਤ ਮਿਲੀ ਅਤੇ ਅੰਮ੍ਰਿਤਸਰ ਲਈ ਉਡਾਣ ਭਰੀ ਅਤੇ ਸਵੇਰੇ 2:20 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸੁਰੱਖਿਅਤ ਢੰਗ ਨਾਲ ਲੈਂਡ ਹੋਈ। ਇਸ ਘਟਨਾ ਕਾਰਨ ਯਾਤਰੀਆਂ ਲਈ ਲਗਭਗ ਚਾਰ ਘੰਟੇ ਦੀ ਦੇਰੀ ਹੋਈ। ਇਸ ਮਾਮਲੇ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।

ਆਮ ਆਦਮੀ ਪਾਰਟੀ ਵੱਲੋਂ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 24 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਵੱਖ-ਵੱਖ ਵਾਰਡਾਂ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਵੱਖ-ਵੱਖ ਵਾਰਡਾਂ ਲਈ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ।

ਪੰਜਾਬ

ਦੇਸ਼