Breaking News
ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 25 ਅਪ੍ਰੈਲ, 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਜੈਤੋ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਸੀਨੀਅਰ ਕਾਂਸਟੇਬਲ ਵਿਕਰਮ ਸ਼ਰਮਾ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਤਹਿਸੀਲ ਜੈਤੋ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਝਗੜੇ ਦੀ ਸ਼ਿਕਾਇਤ ਮਿਲੀ ਸੀ ਜਿਸ ਤਹਿਤ ਦੋਸ਼ੀ ਸੀਨੀਅਰ ਕਾਂਸਟੇਬਲ ਸ਼ਿਕਾਇਤਕਰਤਾ ਨੂੰ ਉਸਦੀ ਆਲਟੋ ਕਾਰ ਸਮੇਤ ਥਾਣਾ ਜੈਤੋ, ਜ਼ਿਲ੍ਹਾ ਫਰੀਦਕੋਟ ਲੈ ਕੇ ਆਇਆ ਸੀ। ਇਸ ਤੋਂ ਬਾਅਦ, ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ। ਇਸ ਸਬੰਧੀ, ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਕਾਂਸਟੇਬਲ ਨੇ ਉਸਦੀ ਆਲਟੋ ਕਾਰ ਥਾਣੇ ਵਿੱਚ ਹੀ ਰੱਖ ਲਈ ਅਤੇ ਉਸਦੀ ਕਾਰ ਛੱਡਣ ਬਦਲੇ 5000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਯੂਨਿਟ, ਫਰੀਦਕੋਟ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਸੀਨੀਅਰ ਕਾਂਸਟੇਬਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

RBI ਵੱਲੋਂ Paytm Payments ਬੈਂਕ ਦਾ ਲਾਇਸੰਸ ਰੱਦ

ਮੁੰਬਈ, 25 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਭਾਰਤੀ ਰਿਜ਼ਰਵ ਬੈਂਕ (RBI) ਵੱਲੋਂ Paytm Payments ਬੈਂਕ ਉਤੇ ਵੱਡੀ ਕਾਰਵਾਈ ਕੀਤੀ ਗਈ ਹੈ। ਆਰਬੀਆਈ ਵੱਲੋਂ Paytm Payments ਬੈਂਕ ਦਾ ਲਾਈਸੰਸ ਰੱਦ ਕਰ ਦਿੱਤਾ ਗਿਆ ਹੈ। ਆਰਬੀਆਈ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਕਿ ਬੈਂਕਿੰਗ ਰੈਗੂਲੇਸ਼ਨ ਐਕਟ, 1949 (BR Act) ਦੀ ਧਾਰਾ 22(4) ਤਹਿਤ ਪੇਟੀਐਮ ਪੇਮੈਂਟਸ ਬੈਂਕ ਲਿਮਟਿਡ ਨੂੰ ਜਾਰੀ ਕੀਤਾ ਗਿਆ ਬੈਂਕਿੰਗ ਲਾਇਸੰਸ ਰੱਦ ਕਰ ਦਿੱਤਾ ਹੈ। ਨੋਟੀਫਿਕੇਸ਼ਨ ਮੁਤਾਬਕ ਇਹ ਫੈਸਲਾ 24 ਅਪਰੈਲ, 2026 ਨੂੰ ਕਾਰੋਬਾਰੀ ਸਮਾਂ ਖ਼ਤਮ ਹੋਣ ਤੋਂ ਲਾਗੂ ਹੋ ਗਿਆ ਹੈ। ਪੇਟੀਐਮ ਪੇਮੈਂਟਸ ਬੈਂਕ ਲਿਮਟਿਡ ਨੂੰ ਕਿਸੇ ਵੀ ਬੈਂਕਿੰਗ ਕਾਰੋਬਾਰ ਨੂੰ ਕਰਨ ਤੋਂ ਤੁਰੰਤ ਪ੍ਰਭਾਵ ਨਾਲ ਰੋਕ ਦਿੱਤਾ ਗਿਆ ਹੈ। ਰਿਜ਼ਰਵ ਬੈਂਕ ਹੁਣ ਇਸ ਬੈਂਕ ਨੂੰ ਬੰਦ ਕਰਨ (ਵਾਈਂਡਿੰਗ ਅੱਪ) ਦੀ ਪ੍ਰਕਿਰਿਆ ਲਈ ਹਾਈ ਕੋਰਟ ਵਿੱਚ ਅਰਜ਼ੀ ਦੇਵੇਗਾ। ਇਹ ਵੀ ਕਿਹਾ ਗਿਆ ਹੈ ਕਿ ਬੈਂਕ ਨੂੰ ਬੰਦ ਕਰਨ ਸਮੇਂ ਆਪਣੇ ਸਾਰੇ ਜਮ੍ਹਾਂਕਰਤਾਵਾਂ ਦੀ ਦੇਣਦਾਰੀ ਵਾਪਸ ਕਰਨ ਲਈ ਪੇਟੀਐਮ ਪੇਮੈਂਟਸ ਬੈਂਕ ਕੋਲ ਲੋੜੀਂਦੀ ਨਕਦੀ ਮੌਜੂਦ ਹੈ। ਆਰ.ਬੀ.ਆਈ. ਨੇ ਪੇਟੀਐਮ ਪੇਮੈਂਟਸ ਬੈਂਕ ਦਾ ਲਾਇਸੰਸ ਇਸ ਲਈ ਰੱਦ ਕੀਤਾ ਹੈ ਕਿਉਂਕਿ ਬੈਂਕ ਦੇ ਕੰਮਕਾਜ ਦਾ ਤਰੀਕਾ ਬੈਂਕ ਅਤੇ ਇਸ ਦੇ ਜਮ੍ਹਾਂਕਰਤਾਵਾਂ ਦੇ ਹਿੱਤਾਂ ਲਈ ਨੁਕਸਾਨਦੇਹ ਸੀ।

ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

ਅਜਨਾਲਾ, 25 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਅੱਜ ਦੋ ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮਾਨਯੋਗ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਹੋਈ ਜਿਸ ਵਿੱਚ ਦੋਵਾਂ ਪੱਖਾਂ ਵੱਲੋਂ ਆਪਣੇ-ਆਪਣੇ ਤੱਥ ਰੱਖੇ ਗਏ। ਸੁਣਵਾਈ ਤੋਂ ਬਾਅਦ ਅਦਾਲਤ ਨੇ ਅਹਿਮ ਫੈਸਲਾ ਸੁਣਾਉਂਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਹੋਰ ਰਿਮਾਂਡ ਨਹੀਂ ਮੰਗਿਆ। ਪੁਲਿਸ ਨੇ ਅਦਾਲਤ ਅੱਗੇ ਕੋਈ ਨਵੀਂ ਡਿਮਾਂਡ ਪੇਸ਼ ਨਾ ਕਰਨ ਕਰਕੇ ਅਦਾਲਤ ਨੇ ਸਿੱਧਾ ਜੁਡੀਸ਼ਅਲ ਰਿਮਾਂਡ ਦਾ ਹੁਕਮ ਜਾਰੀ ਕੀਤਾ।

ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੋ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ ਸੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਾ ਤਾਂ ਹੋਰ ਰਿਮਾਂਡ ਦੀ ਮੰਗ ਕੀਤੀ ਗਈ ਅਤੇ ਨਾ ਹੀ ਕੋਈ ਵੱਡੀ ਰਿਕਵਰੀ ਜਾਂ ਨਵਾਂ ਮਾਮਲਾ ਅੱਗੇ ਰੱਖਿਆ ਗਿਆ। ਵਕੀਲ ਨੇ ਕਿਹਾ ਕਿ ਪੁਲਿਸ ਕੋਲ ਪਹਿਲਾਂ ਕੁਝ ਸਵਾਲ ਸਨ, ਜਿਵੇਂ ਕਿ ਪਾਲਕੀ ਸਾਹਿਬ, ਮੋਬਾਇਲ ਜਾਂ ਹੋਰ ਸਾਮਾਨ ਦੀ ਰਿਕਵਰੀ ਸਬੰਧੀ, ਪਰ ਅੱਜ ਦੀ ਸੁਣਵਾਈ ਵਿੱਚ ਇਸ ਸਬੰਧੀ ਕੋਈ ਵੱਡੀ ਗੱਲ ਸਾਹਮਣੇ ਨਹੀਂ ਆਈ।

ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਅਨੁਸਾਰ ਹੁਣ ਭਾਈ ਅੰਮ੍ਰਿਤਪਾਲ ਸਿੰਘ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ।

ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ ’ਤੇ ਹੋਏ ਲਖਬੀਰ ਕਤਲ ਮਾਮਲੇ ’ਚ ਨਿਹੰਗ ਸਿੰਘ ਬਰੀ

ਸੋਨੀਪਤ, 25 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ ;

ਕਿਸਾਨ ਅੰਦੋਲਨ ਦੌਰਾਨ ਕੁੰਡਲੀ ਵਿੱਚ ਬੇਰਹਿਮੀ ਨਾਲ ਕਤਲ ਕੀਤੇ ਗਏ ਲਖਬੀਰ ਸਿੰਘ ਮਾਮਲੇ ਵਿੱਚ ਸੋਨੀਪਤ ਦੀ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ। ਲਖਬੀਰ ਸਿੰਘ ਕਤਲ ਮਾਮਲੇ ਵਿੱਚ ਅਦਾਲਤ ਨੇ ਮੁਲਜ਼ਮ ਚਾਰ ਨਿਹੰਗਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ। ਮਾਮਲੇ ਦੀ ਸੁਣਾਈ ਦੌਰਾਨ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਨੇ ਕਿਹਾ ਕਿ ਕੋਈ ਸਬੂਤ ਨਹੀਂ ਮਿਲਿਆ, ਜਿਸ ਤੋਂ ਇਹ ਸਾਬਤ ਹੁੰਦਾ ਹੋਵੇ ਕਿ ਇਹ ਕਤਲ ਨਿਹੰਗਾਂ ਨੇ ਹੀ ਕੀਤਾ ਸੀ। ਜ਼ਿਕਰਯੋਗ ਹੈ ਕਿ 2021 ਵਿੱਚ ਦੁਸ਼ਹਿਰੇ ਵਾਲੇ ਦਿਨ ਪੰਜਾਬ ਦੇ ਤਰਨ ਤਰਨ ਦੇ ਰਹਿਣ ਵਾਲੇ ਲਖਬੀਰ ਸਿੰਘ ਦਾ ਕਤਲ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 15 ਅਕਤੂਬਰ 2021 ਨੂੰ ਕੁੰਡਲੀ ਥਾਣਾ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ ਉਤੇ ਲਖਬੀਰ ਸਿੰਘ ਨੂੰ ਪੁਲਿਸ ਬੈਰੀਕੇਡ ਨਾਲ ਪੁੱਠਾ ਲਟਕਿਆ ਹੋਇਆ ਮਿਲਿਆ ਸੀ। ਉਸਦਾ ਖੱਬਾ ਹੱਥ ਵੱਢਿਆ ਹੋਇਆ ਸੀ। ਨੌਜਵਾਨ ਦੇ ਕਤਲ ਦਾ ਦੋਸ਼ ਨਿਹੰਗਾਂ ਉਤੇ ਲਗਾਇਆ ਗਿਆ ਸੀ। ਇਸ ਮਾਮਲੇ ਵਿੱਚ ਕਈ ਵੀਡੀਓ ਵੀ ਸਾਹਮਣੇ ਆਈਆਂ ਸਨ।

ਪਾਰਟੀ ਛੱਡਣ ਵਾਲੇ ਸਾਂਸਦਾ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਸਿਆ ਤੰਜ

ਚੰਡੀਗੜ੍ਹ, 25 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸੱਤ ਰਾਜ ਸਭਾ ਮੈਂਬਰਾਂ ਵੱਲੋਂ ਆਮ ਆਦਮੀ ਪਾਰਟੀ ਛੱਡਣ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੰਜ਼ ਕੱਸਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਾਗੀ ਸਾਂਸਦਾਂ ਦੀ ਤੁਲਨਾ ਅਦਰ ਲਸਣ ਤੇ ਮਾਸਾਲਿਆਂ ਨਾਲ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, ‘ਅਦਰਕ, ਲਸਣ, ਜ਼ੀਰਾ, ਮੇਥੀ ਪਾਊਡਰ, ਲਾਲ ਮਿਰਚ, ਕਾਲੀ ਮਿਰਚ ਅਤੇ ਧਨੀਆ, ਇਹ 7 ਚੀਜ਼ਾਂ ਮਿਲਕੇ ਸਬਜ਼ੀ ਨੂੰ ਵਧੀਆ ਬਣਾ ਦਿੰਦੀਆਂ ਨੇ ਪਰ ਇਨ੍ਹਾਂ ਦੀ ਆਪਣੀ “ਸਬਜ਼ੀ” ਨਹੀਂ ਬਣ ਸਕਦੀ..’

 ਬੀਤੇ ਕੱਲ੍ਹ ਮੁੱਖ ਮੰਤਰੀ ਮਾਨ ਨੇ ਕਿਹਾ ਪਾਰਟੀ ਵੱਡੀ ਹੁੰਦੀ ਹੈ, ਸੰਗਠਨ ਵੱਡਾ ਹੁੰਦਾ ਹੈ, ਵਿਅਕਤੀ ਨਹੀਂ। ਇਹ ਛੇ-ਸੱਤ ਲੋਕ ਜੋ ਗਏ ਹਨ, ਉਨ੍ਹਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੂੰ ਇੱਥੇ ਬੈਠੇ-ਬੈਠੇ ਅਹੁਦੇ ਮਿਲ ਗਏ, ਉਨ੍ਹਾਂ ਨੂੰ ਕਿਸੇ ਤੋਂ ਵੋਟਾਂ ਮੰਗਣ ਦੀ ਲੋੜ ਨਹੀਂ ਪਈ। ਹੁਣ ਉਹ ਉੱਥੇ ਆਪਣੇ ਰਾਜਨੀਤਿਕ ਹਿੱਤਾਂ ਲਈ ਨਹੀਂ, ਆਪਣੀਆਂ ਜਾਨਾਂ ਬਚਾਉਣ ਲਈ ਗਏ ਹਨ ਪਰ ਉੱਥੇ ਵੀ ਉਨ੍ਹਾਂ ਦਾ ਕੁਝ ਨਹੀਂ ਹੋਵੇਗਾ। ਉਨ੍ਹਾਂ ਦਾ ਇਸਤੇਮਾਲ ਕਰਕੇ ਛੱਡ ਦਿੱਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ, ਅਸੀਂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ। ਇਹ ਸੱਤ ਲੋਕ ਪਾਰਟੀ ਦਾ ਹਿੱਸਾ ਨਹੀਂ ਸਨ। ਕਈ ਵਾਰ ਲੋਕਾਂ ਨੂੰ ਇਹ ਵਹਿਮ ਹੋ ਜਾਂਦਾ ਹੈ ਕਿ ਸਲੂਟ ਸਾਨੂੰ ਮਾਰੇ ਜਾਂਦੇ ਹਨ, ਪਰ ਇਸ ਪਿੱਛੇ ਕੋਈ ਹੋਰ ਹੁੰਦਾ ਹੈ। ਪੰਜਾਬ ਦੇ ਲੋਕ ਇਨ੍ਹਾਂ ਗੱਦਾਰਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।

ਤਾਂ ਦੱਸ ਦਈਏ  ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਵੱਡੀ ਹਲਚੱਲ ਹੋਈ, ਜਦੋਂ ਆਮ ਆਦਮੀ ਪਾਰਟੀ ਦੇ ਤਿੰਨ ਰਾਜ ਸਭਾ ਮੈਂਬਰਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ ਇਕ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਛੱਡਣ ਦਾ ਐਲਾਨ ਕੀਤਾ। ਆਗੂਆ ਰਾਘਵ ਚੱਢਾ ਅਤੇ ਸੰਦੀਪ ਪਾਠਕ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

ਬੀਤੇ ਕੱਲ੍ਹ ਰਾਘਵ ਚੱਢਾ (ਪੰਜਾਬ), ਸੰਦੀਪ ਪਾਠਕ (ਪੰਜਾਬ), ਅਸ਼ੋਕ ਕੁਮਾਰ ਮਿੱਤਲ (ਪੰਜਾਬ), ਹਰਭਜਨ ਸਿੰਘ (ਪੰਜਾਬ), ਵਿਕਰਮਜੀਤ ਸਿੰਘ ਸਾਹਨੀ (ਪੰਜਾਬ), ਸਵਾਤੀ ਮਾਲੀਵਾਲ (ਦਿੱਲੀ) ਅਤੇ ਰਾਜਿੰਦਰ ਗੁਪਤਾ ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ। ਸੰਦੀਪ ਪਾਠਕ ਨੇ ਕਿਹਾ, ਆਮ ਆਦਮੀ ਪਾਰਟੀ ਦੇ ਰਾਜ ਸਭਾ ਵਿੱਚ ਕੁੱਲ 10 ਸੰਸਦ ਮੈਂਬਰ ਹਨ ਅਤੇ ਉਨ੍ਹਾਂ ਵਿੱਚੋਂ ਦੋ ਤਿਹਾਈ ਸਾਡੇ ਨਾਲ ਹਨ। ਅਸੀਂ ਰਾਜ ਸਭਾ ਚੇਅਰਮੈਨ ਨੂੰ ਆਪਣੇ ਦਸਤਖਤ ਸੌਂਪ ਦਿੱਤੇ ਹਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

25-04-2026

ਸੋਰਠਿ ਮਹਲਾ ੫ ॥

ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥

ਸ਼ਨਿਚਰਵਾਰ, ੧੨ ਵੈਸਾਖ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੦੯)

ਪੰਜਾਬੀ ਵਿਆਖਿਆ

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ। ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ। ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨। ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ ਮੇਰੇ ਸਿਰ ਉਤੇ ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

ਰਾਘਵ ਚੱਢਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ ਨੇ ਛੱਡੀ ਆਮ ਆਦਮੀ ਪਾਰਟੀ

ਨਵੀਂ ਦਿੱਲੀ, 24 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ ;

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡੀ ਹਲਚੱਲ ਹੋਈ, ਜਦੋਂ ਆਮ ਆਦਮੀ ਪਾਰਟੀ ਦੇ ਤਿੰਨ ਰਾਜ ਸਭਾ ਮੈਂਬਰਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ ਇਕ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਛੱਡਣ ਦਾ ਐਲਾਨ ਕੀਤਾ। ਆਗੂਆ ਰਾਘਵ ਚੱਢਾ ਅਤੇ ਸੰਦੀਪ ਪਾਠਕ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

ਅਮਿਤ ਸ਼ਾਹ ਨੇ ਰਾਘਵ ਚੱਢਾ ਨੂੰ ਨਵੀਂ ਪਾਰਟੀ ਬਣਾਉਣ ਲਈ ਕਿਹਾ : AAP

ਚੰਡੀਗੜ੍ਹ, 24 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ : ਆਮ ਆਦਮੀ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਉਤੇ ਪਾਰਟੀ ਤੋੜਨ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਅੱਜ ਇੱਥੇ ਪ੍ਰੈਸ ਕਾਨਫਰੰਸ ਕਰੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਅਮਿਤ ਸ਼ਾਹ ਨੇ ਆਮ ਆਦੀ ਪਾਰਟੀ ਤੋੜਨ ਦੀ ਸਾਜਿਸ਼ ਰਚੀ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਰਾਘਵ ਚੱਢਾ ਨੂੰ ਇਕ ਟੂਲ ਵਾਂਗ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਰਾਘਵ ਚੱਢਾ ਰਾਹੀਂ ‘ਆਪ’ ਦੇ ਰਾਜ ਸਭਾ ਮੈਂਬਰਾਂ ਨੂੰ ਤੋੜ ਕੇ ਪਾਰਟੀ ਵਿੱਚ ਭਾਜਪਾ ਵਿੱਚ ਸ਼ਾਮਲ ਕਰਵਾ ਰਹੇ ਹਨ। ਉਨ੍ਹਾਂ ਦੋਸ਼ ਲਗਾਏ ਕਿ ਅਮਿਤ ਸ਼ਾਹ ਨੇ ਰਾਘਵ ਚੱਢਾ ਨੂੰ 7 ‘ਆਪ’ ਦੇ ਸਾਂਸਦ ਤੋੜ ਕੇ ਲਿਆਉਣ ਉਤੇ ਕੇਂਦਰੀ ਮੰਤਰੀ ਬਣਾਉਣ ਦਾ ਭਰੋਸਾ ਦਿੱਤਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਰਾਘਵ ਚੱਢਾ ਨੇ ਪੰਜਾਬ ਦੀ ਪਿੱਠ ਵਿਚ ਛੁਰਾ ਮਾਰਿਆ ਹੈ, ਪੰਜਾਬ ਨੇ ਰਾਘਵ ਚੱਢਾ ਨੂੰ ਛੋਟੀ ਉਮਰ ਵਿੱਚ ਰਾਜ ਸਭਾ ਮੈਂਬਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਜਦੋਂ ਪਿਆਰ ਕਰਦੇ ਹਨ ਪੂਰੇ ਦਿਲ ਨਾਲ ਕਰਦੇ ਹਨ, ਗ਼ਦਾਰਾਂ ਨੂੰ ਸਬਕ ਸਿਖਾਉਣ ਵੀ ਜਾਣਦੇ ਹਨ। ਉਨ੍ਹਾਂ ਅਮਿਤ ਸ਼ਾਹ ਅਤੇ ਰਾਘਵ ਚੱਢਾ ਨੂੰ ਚੇਤਾਵਨੀ ਦਿੱਤੀ ਕਿ ਪੰਜਾਬੀਆਂ ਨਾਲ ਦੁਸ਼ਮਣੀ ਨਾ ਲਵੋ, ਬਹੁਤ ਮਹਿੰਗੀ ਪਵੇਗੀ।

‘ਲਾਂਰੈਂਸ ਆਫ ਪੰਜਾਬ’ ’ਤੇ ਕੇਂਦਰ ਨੇ ਲਾਈ ਰੋਕ

ਚੰਡੀਗੜ੍ਹ, 24 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

27 ਅਪ੍ਰੈਲ ਨੂੰ ਓ ਟੀ ਟੀ ਪਲੇਟਫਾਰਮ ਉਤੇ ਰਿਲੀਜ਼ ਹੋਣ ਵਾਲੀ ਵਿਵਾਦਤ ਭੜਕਾਊ ਸਿਰੀਜ਼ ਉਤੇ ਕੇਂਦਰ ਸਰਕਾਰ ਵੱਲੋਂ ਰੋਕ ਲਗਾਈ ਗਈ ਹੈ। ਭਾਰਤ ਸਰਕਾਰ ਵੱਲੋਂ ‘ਲਾਰੈਂਸ ਆਫ ਪੰਜਾਬ’ ਉਤੇ ਰੋਕ ਲਗਾਉਣ ਤੋਂ ਬਾਅਦ ਹੁਣ ਇਹ ਰਿਲੀਜ਼ ਨਹੀਂ ਹੋਵੇਗੀ। ਇਸ ਸਿਰੀਜ਼ ਉਤੇ ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਕਈ ਸਵਾਲ ਚੁੱਕੇ ਗਏ ਸਨ। ਇਸ ਉਤੇ ਰੋਕ ਲਗਾਉਣ ਲਈ ਪੰਜਾਬ ਪੁਲਿਸ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਵੀ ਕੇਂਦਰ ਸਰਕਾਰ ਨੂੰ ਇਕ ਚਿੱਠੀ ਲਿਖ ਕੇ ਰੋਕ ਲਗਾਉਣ ਦੀ ਮੰਗ ਕੀਤੀ ਸੀ।

ਹਾਈਕੋਰਟ ਵੱਲੋਂ ਪੰਜਾਬ ਵਿੱਚ 38 ਜੱਜਾਂ ਦੀਆਂ ਬਦਲੀਆਂ

ਚੰਡੀਗੜ੍ਹ, 24 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਵਿੱਚ 38 ਜੱਜਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

ਪੰਜਾਬ

ਦੇਸ਼