Breaking News
ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ – ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ, 6 ਮਾਰਚ :
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸੂਬਾ ਸਰਕਾਰ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਲਗਨ ਤੇ ਇਮਾਨਦਾਰੀ ਨਾਲ ਸੇਵਾ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਗਤੀਸ਼ੀਲ ਤੇ ਪ੍ਰਗਤੀਸ਼ੀਲ ‘ਰੰਗਲਾ ਪੰਜਾਬ’ ਬਣਾਉਣ ਲਈ ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਲਿਜਾਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ।
16ਵੀਂ ਪੰਜਾਬ ਵਿਧਾਨ ਸਭਾ ਦੇ ਬਾਰ੍ਹਵੇਂ ਬਜਟ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਿਹਤ ਸੰਭਾਲ, ਸਿੱਖਿਆ, ਖੇਤੀਬਾੜੀ, ਬੁਨਿਆਦੀ ਢਾਂਚਾ, ਸ਼ਾਸਨ, ਭਲਾਈ, ਉਦਯੋਗ ਅਤੇ ਜਨਤਕ ਸੇਵਾਵਾਂ ਵਿੱਚ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਉਪਰਾਲਿਆਂ ਦਾ ਵਿਸਥਾਰਤ ਵੇਰਵਾ ਪੇਸ਼ ਕੀਤਾ।
ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ, “ਪੰਜਾਬ ਸਰਕਾਰ ਮਜ਼ਬੂਤ, ਸਮੂਹਿਕ ਅਤੇ ਲੋਕ-ਕੇਂਦ੍ਰਿਤ ਸਿਹਤ ਸੰਭਾਲ ਵਿਵਸਥਾ ਕਾਇਮ ਲਈ ਵਚਨਬੱਧ ਹੈ ਜੋ ਸਾਰੇ 23 ਜ਼ਿਲ੍ਹਾ ਹਸਪਤਾਲਾਂ, 42 ਸਬ-ਡਿਵੀਜ਼ਨਲ ਹਸਪਤਾਲਾਂ, 162 ਕਮਿਊਨਿਟੀ ਸਿਹਤ ਕੇਂਦਰਾਂ, 523 ਪ੍ਰਾਇਮਰੀ ਸਿਹਤ ਕੇਂਦਰਾਂ, 881 ਆਮ ਆਦਮੀ ਕਲੀਨਿਕਾਂ ਅਤੇ 2453 ਹੈਲਥ ਐਂਡ ਵੇਲਨੈੱਸ ਸੈਂਟਰਾਂ ਵਾਲੇ ਵਿਆਪਕ ਸਿਹਤ ਸੰਭਾਲ ਨੈੱਟਵਰਕ ਨੂੰ ਚਲਾ ਕੇ ਹਰੇਕ ਨਾਗਰਿਕ ਲਈ ਪਹੁੰਚਯੋਗ, ਗੁਣਵੱਤਾ ਤੇ ਕਿਫਾਇਤੀ ਇਲਾਜ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਵਚਨਬੱਧਤਾ ਪੰਜਾਬ ਸਰਕਾਰ ਦੀ ਹਰੇਕ ਨਾਗਰਿਕ ਲਈ ਮਿਆਰੀ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ।”
ਉਨ੍ਹਾਂ ਅੱਗੇ ਕਿਹਾ, “ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ 107 ਦਵਾਈਆਂ ਅਤੇ 47 ਟੈਸਟ ਮੁਫ਼ਤ ਪ੍ਰਦਾਨ ਕਰਦੇ ਹਨ ਅਤੇ ਓ.ਪੀ.ਡੀ. ਵਿੱਚ ਲੋਕ ਪਹਿਲਾਂ ਹੀ 4.7 ਕਰੋੜ ਤੋਂ ਵੱਧ ਵਾਰ ਓ.ਪੀ.ਡੀ. ਦਾ ਲਾਭ ਲੈ ਚੁੱਕੇ ਹਨ ਜਿਸ ਵਿੱਚ 1.55 ਕਰੋੜ ਗੰਭੀਰ ਬਿਮਾਰੀਆਂ ਦੇ ਮਰੀਜ਼ ਸ਼ਾਮਲ ਹਨ। ਸਾਲ 2025-26 ਵਿੱਚ ਇਹ ਵਾਧਾ ਦੋ ਕਰੋੜ ਨੂੰ ਪਾਰ ਕਰ ਗਿਆ ਹੈ। 240 ਹੋਰ ਆਮ ਆਦਮੀ ਕਲੀਨਿਕ ਛੇਤੀ ਹੀ ਕਾਰਜਸ਼ੀਲ ਹੋਣਗੇ।”
ਰਾਜਪਾਲ ਨੇ ਕਿਹਾ, “ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਸ਼ੁਰੂ ਕੀਤੀਆਂ ਗਈਆਂ ਜੱਚਾ-ਬੱਚਾ ਦੇਖਭਾਲ ਸੇਵਾਵਾਂ ਨੇ ਮਾਵਾਂ ਦੀ ਮੌਤ ਦਰ ਨੂੰ 105 ਤੋਂ ਘਟਾ ਕੇ 90 ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ, ਜੋ ਕਿ ਪੰਜਾਬ ਸਰਕਾਰ ਦੇ ਸੁਰੱਖਿਅਤ ਮਾਂ ਬਣਨ ‘ਤੇ ਨਿਰੰਤਰ ਧਿਆਨ ਨੂੰ ਦਰਸਾਉਂਦੀ ਹੈ। ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਵਿੱਚ ਰੇਬੀਜ਼ ਵਿਰੋਧੀ ਟੀਕਾਕਰਨ ਸੇਵਾਵਾਂ ਵੀ ਸ਼ੁਰੂ ਕੀਤੀਆਂ ਹਨ।”
ਸਿਹਤ ਸੰਭਾਲ ਮੁਲਾਜ਼ਮਾਂ ਦੀ ਮਜ਼ਬੂਤੀ ‘ਤੇ ਜ਼ੋਰ ਦਿੰਦੇ ਹੋਏ ਰਾਜਪਾਲ ਨੇ ਕਿਹਾ, “ਪੰਜਾਬ ਸਰਕਾਰ ਨੇ ਇਤਿਹਾਸ ਵਿੱਚ ਡਾਕਟਰਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਭਰਤੀ ਕੀਤੀ ਹੈ। 2022 ਤੋਂ ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ਲਈ ਕੁੱਲ 934 ਡਾਕਟਰਾਂ ਦੀ ਭਰਤੀ ਕੀਤੀ ਹੈ, ਜੋ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਵਿੱਚ ਸੇਵਾ ਕਰ ਰਹੇ ਕੁੱਲ ਡਾਕਟਰਾਂ ਦਾ ਲਗਭਗ 25 ਪ੍ਰਤੀਸ਼ਤ ਹੈ।”
ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਲਗਭਗ 400 ਮਾਹਿਰ ਡਾਕਟਰਾਂ ਨੂੰ ਭਰਤੀ ਅਤੇ ਸੂਚੀਬੱਧ ਕਰਨਾ ਸ਼ੁਰੂ ਕੀਤਾ ਹੈ, ਜੋ ਕਿ ਮਾਹਿਰਾਂ ਦੀਆਂ ਸੇਵਾਵਾਂ ਦੇ ਸਭ ਤੋਂ ਵੱਡੇ ਵਿਸਥਾਰ ਨੂੰ ਦਰਸਾਉਂਦਾ ਹੈ। ਇਸੇ ਤਰ੍ਹਾਂ 400 ਨਰਸਿੰਗ ਸਟਾਫ ਦੀ ਭਰਤੀ ਲਗਭਗ ਪੂਰੀ ਹੋ ਗਈ ਹੈ, ਜਦੋਂ ਕਿ 500 ਵਾਧੂ ਅਸਾਮੀਆਂ ਦੀ ਭਰਤੀ ਇਸ ਸਮੇਂ ਪ੍ਰਕਿਰਿਆ ਅਧੀਨ ਹਨ।”
ਵਿਆਪਕ ਸਿਹਤ ਸੰਭਾਲ ਦਾ ਜ਼ਿਕਰ ਕਰਦੇ ਹੋਏ ਰਾਜਪਾਲ ਨੇ ਕਿਹਾ, “ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਪੰਜਾਬ ਦੀ ਪੂਰੀ ਆਬਾਦੀ ਦੀ 100 ਪ੍ਰਤੀਸ਼ਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਸਿਹਤ ਸੰਭਾਲ ਵਿਵਸਥਾ ਲਾਗੂ ਕਰ ਦਿੱਤੀ ਹੈ। ਇਹ ਸਕੀਮ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਦੇ ਵਿਸ਼ਾਲ ਨੈੱਟਵਰਕ ਰਾਹੀਂ 2356 ਮੈਡੀਕਲ ਅਤੇ ਸਰਜੀਕਲ ਪ੍ਰਕਿਰਿਆਵਾਂ ਲਈ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਦਾਨ ਕਰੇਗੀ। ਇਨ੍ਹਾਂ ਹਸਪਤਾਲਾਂ ਦੀ ਗਿਣਤੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਲਗਭਗ 900 ਹੈ।”
ਉਨ੍ਹਾਂ ਅੱਗੇ ਕਿਹਾ, “ਇਸ ਸਕੀਮ ਤਹਿਤ ਹਰ ਪੰਜਾਬੀ ਨੂੰ ਨਕਦੀ ਰਹਿਤ ਇਲਾਜ ਲਈ ਸਿਹਤ ਕਾਰਡ ਮਿਲੇਗਾ।”
ਸੜਕ ਸੁਰੱਖਿਆ ਅਤੇ ਹੰਗਾਮੀ ਸੇਵਾਵਾਂ ਬਾਰੇ ਬੋਲਦਿਆਂ ਰਾਜਪਾਲ ਨੇ ਕਿਹਾ, “ਪੰਜਾਬ ਸਰਕਾਰ ਨੇ ਸੜਕ ਹਾਦਸੇ ਦੇ ਪੀੜਤਾਂ ਨੂੰ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ‘ਫਰਿਸ਼ਤੇ’ ਅਤੇ ‘ਸੜਕ ਸੁਰਖਿਆ ਫੋਰਸ’ ਦੀ ਸ਼ੁਰੂਆਤ ਕੀਤੀ ਹੈ। ‘ਫਰਿਸ਼ਤੇ’ ਸਕੀਮ ਹਾਦਸੇ ਦੇ ਪੀੜਤਾਂ ਨੂੰ ਤੁਰੰਤ ਨਕਦੀ ਰਹਿਤ ਇਲਾਜ ਪ੍ਰਦਾਨ ਕਰਦੀ ਹੈ ਅਤੇ ਜ਼ਖਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਣ ਵਿੱਚ ਮਦਦ ਕਰਨ ਲਈ ਪਰਉਪਕਾਰੀ ਲੋਕਾਂ ਨੂੰ 2,000 ਰੁਪਏ ਦੇ ਨਾਲ-ਨਾਲ ਸਰਟੀਫਿਕੇਟ ਵੀ ਦਿੰਦੀ ਹੈ। ਇਸ ਪਹਿਲਕਦਮੀ ਨੇ ਪਹਿਲਾਂ ਹੀ ਸੜਕ ਹਾਦਸੇ ਦੇ 600 ਤੋਂ ਵੱਧ ਪੀੜਤਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕੀਤੀ ਹੈ।”
ਤੀਜੇ ਦਰਜੇ ਦੇ ਸਿਹਤ ਸੰਭਾਲ ਵਿਕਾਸ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਨੂੰ ਚਾਲੂ ਕਰਕੇ ਆਹਲਾ ਦਰਜੇ ਦੇ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਦੀ ਇਤਿਹਾਸਕ ਪਹਿਲਕਦਮੀ ਕੀਤੀ ਹੈ। ਦਸੰਬਰ, 2025 ਵਿੱਚ ਪਹਿਲੇ ਜਿਗਰ ਟ੍ਰਾਂਸਪਲਾਂਟ ਦੀ ਸਫਲਤਾ ਨਾਲ ਜਨਤਕ ਸਿਹਤ ਪ੍ਰਣਾਲੀ ਦੇ ਤਹਿਤ ਜਿਗਰ ਟ੍ਰਾਂਸਪਲਾਂਟ ਸੇਵਾਵਾਂ ਰਸਮੀ ਤੌਰ ‘ਤੇ ਸ਼ੁਰੂ ਹੋ ਗਈਆਂ ਹਨ।”
ਉਨ੍ਹਾਂ ਅੱਗੇ ਕਿਹਾ, “ਮਈ, 2026 ਤੋਂ ਪੰਜਾਬ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਅਤੇ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਕਿਡਨੀ ਟ੍ਰਾਂਸਪਲਾਂਟ ਸੇਵਾਵਾਂ ਸ਼ੁਰੂ ਕਰਨ ਦੀ ਯੋਜਨਾ ਬਣਾ ਕੇ ਨਵਾਂ ਮੀਲ ਪੱਥਰ ਸਥਾਪਤ ਕਰਨ ਜਾ ਰਿਹਾ ਹੈ।”
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ, “‘ਸੀਐਮ ਦੀ ਯੋਗਸ਼ਾਲਾ’ ਵਿਲੱਖਣ ਪਹਿਲਕਦਮੀ ਹੈ ਜਿਸ ਤਹਿਤ ਸਾਰੇ ਜ਼ਿਲ੍ਹਿਆਂ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰੋਜ਼ਾਨਾ 5000 ਸੁਪਰਵਾਈਜ਼ਰਾਂ ਦੀ ਨਿਗਰਾਨੀ ਹੇਠ ਕਲਾਸਾਂ ਲਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਯੋਗਸ਼ਾਲਾਵਾਂ ਵਿੱਚ ਲਗਭਗ 1.5 ਲੱਖ ਵਿਅਕਤੀ ਸ਼ਾਮਲ ਹੁੰਦੇ ਹਨ।”
ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਮੁੱਦੇ ਨੂੰ ਸੰਬੋਧਿਤ ਕਰਦੇ ਹੋਏ ਰਾਜਪਾਲ ਨੇ ਕਿਹਾ, “ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਤਸਕਰੀ ਨਾਲ ਨਜਿੱਠਣ ਲਈ ਵਿਆਪਕ ਤੇ ਦ੍ਰਿੜ ਯਤਨ ਵਜੋਂ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ।”
ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਪਹੁੰਚਯੋਗ ਅਤੇ ਪ੍ਰਭਾਵੀ ਨਸ਼ਾ ਛੁਡਾਊ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਭਰ ਵਿੱਚ ਕੁੱਲ 548 ਓਟ ਕਲੀਨਿਕ ਕਾਰਜਸ਼ੀਲ ਹਨ, ਜਿਨ੍ਹਾਂ ਵਿੱਚ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਲਾਜ ਤੇ ਮੁੜ ਵਸੇਬੇ ਲਈ 36 ਸਰਕਾਰੀ ਅਤੇ 177 ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਨਾਲ-ਨਾਲ 19 ਸਰਕਾਰੀ ਅਤੇ 74 ਪ੍ਰਾਈਵੇਟ ਮੁੜ ਵਸੇਬਾ ਕੇਂਦਰ ਕਾਰਜਸ਼ੀਲ ਹਨ। ਕੈਦੀਆਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ 19 ਜੇਲ੍ਹਾਂ ਵਿੱਚ ਵੀ ਨਸ਼ਾ ਛੁਡਾਊ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਸ ਅਹਿਮ ਪਹਿਲਕਦਮੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 10.63 ਲੱਖ ਤੋਂ ਵੱਧ ਮਰੀਜ਼ਾਂ ਨੂੰ ਰਜਿਸਟਰ ਕੀਤਾ ਗਿਆ ਅਤੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਰਾਹੀਂ ਇਲਾਜ ਪ੍ਰਦਾਨ ਕੀਤਾ ਗਿਆ ਹੈ।
ਕੈਂਸਰ ਦੇ ਮਰੀਜ਼ਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਬਾਰੇ ਜਾਣਕਾਰੀ ਦਿੰਦਿਆਂ ਰਾਜਪਾਲ ਨੇ ਦੱਸਿਆ ਕਿ ਪੰਜਾਬ, ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਨਕਦ ਰਹਿਤ ਕੈਂਸਰ ਦਾ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ। ਹੁਣ ਤੱਕ 957 ਕਰੋੜ ਰੁਪਏ ਦੀ ਰਾਸ਼ੀ ਨਾਲ 74,000 ਤੋਂ ਵੱਧ ਕੈਂਸਰ ਮਰੀਜ਼ਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਆਫ਼ਤ ਪ੍ਰਬੰਧਨ ਬਾਰੇ ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਖੇਤਰਾਂ ਵਿੱਚ ਵਿਆਪਕ ਮੈਡੀਕਲ ਕੈਂਪ ਅਤੇ ਵਿਸ਼ੇਸ਼ ਜਨਤਕ ਸਿਹਤ ਮੁਹਿੰਮਾਂ ਚਲਾਈਆਂ ਗਈਆਂ ਸਨ, ਜਿਨ੍ਹਾਂ ਵਿੱਚ ਫੌਗਿੰਗ, ਆਸ਼ਾ ਵਰਕਰਾਂ ਦੁਆਰਾ ਹਰੇਕ ਘਰ ਤੱਕ ਪਹੁੰਚ ਅਤੇ ਦਵਾਈ ਕਿੱਟਾਂ ਵੰਡਣਾ ਸ਼ਾਮਲ ਸੀ। ਇਸ ਤੋਂ ਇਲਾਵਾ 2300 ਤੋਂ ਵੱਧ ਪਿੰਡਾਂ ਵਿੱਚ ਸਿਹਤ ਕੈਂਪਾਂ ਰਾਹੀਂ 8 ਲੱਖ ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ ਤਾਂ ਜੋ ਗੰਭੀਰ ਸੰਕਟ ਸਥਿਤੀ ਦੌਰਾਨ ਸਮੇਂ ਸਿਰ ਸਿਹਤ ਸੰਭਾਲ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬਿਮਾਰੀਆਂ ਦੀ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਸਕੇ।
ਸਿੱਖਿਆ ਸੁਧਾਰਾਂ ਨੂੰ ਉਜਾਗਰ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਨੇ ਅਪ੍ਰੈਲ, 2022 ਤੋਂ ਹੁਣ ਤੱਕ ਕੁੱਲ 13,765 ਅਧਿਆਪਕਾਂ ਦੀ ਭਰਤੀ ਕੀਤੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜ ਦਿਨਾਂ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਤਹਿਤ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਦੇ ਸੱਤ ਬੈਚਾਂ ਨੂੰ ਸਿੰਗਾਪੁਰ ਭੇਜਿਆ ਗਿਆ, 199 ਹੈੱਡਮਾਸਟਰਾਂ ਦੇ ਚਾਰ ਬੈਚਾਂ ਨੂੰ ਆਈਆਈਐਮ ਅਹਿਮਦਾਬਾਦ ਅਤੇ 144 ਪ੍ਰਾਇਮਰੀ ਕੇਡਰ ਅਧਿਆਪਕਾਂ ਦੇ ਦੋ ਬੈਚਾਂ ਨੂੰ ਤੁਰਕੂ, ਫਿਨਲੈਂਡ ਵਿਖੇ ਭੇਜਿਆ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਪੰਜਾਬ ਮੋਹਰੀ ਸੂਬੇ ਵਜੋਂ ਉਭਰਿਆ ਹੈ ਅਤੇ ਸਕੂਲਾਂ ਵਿੱਚ ਸੁਰੱਖਿਆ ਅਤੇ ਸਫ਼ਾਈ ਲਈ ਲਗਭਗ 160 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਨਾਲ ਹੀ ਕੁੱਲ 118 ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ।
ਸਿੰਚਾਈ ਤੇ ਖੇਤੀਬਾੜੀ ਬਾਰੇ ਦੱਸਦਿਆਂ ਰਾਜਪਾਲ ਨੇ ਕਿਹਾ ਕਿ ਸਾਰੇ ਕਿਸਾਨਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਲਗਭਗ 787 ਕਰੋੜ ਰੁਪਏ ਦੇ ਨਿਵੇਸ਼ ਨਾਲ ਕੁੱਲ 3,443 ਕਿਲੋਮੀਟਰ ਨਵੇਂ ਖਾਲਿਆਂ ਅਤੇ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਦੀ ਯੋਜਨਾ ਬਣਾਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿੱਚੋਂ 2,650 ਕਿਲੋਮੀਟਰ ਦਾ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ 4,557 ਕਰੋੜ ਰੁਪਏ ਦੀ ਲਾਗਤ ਨਾਲ 2,600 ਕਿਲੋਮੀਟਰ ਨਹਿਰ ਦੀ ਲਾਈਨਿੰਗ ਦਾ ਕਾਰਜ ਮੁਕੰਮਲ ਕਰ ਲਿਆ ਹੈ। ਇਸ ਦੇ ਨਤੀਜੇ ਵਜੋਂ ਪਹਿਲੀ ਵਾਰ ਨਹਿਰੀ ਪਾਣੀ ਲਗਭਗ 1,365 ਥਾਵਾਂ ‘ਤੇ ਪਹੁੰਚ ਸਕਿਆ ਹੈ, ਜਿਸ ਵਿੱਚੋਂ ਸਾਲ 2025 ਵਿੱਚ 465 ਥਾਵਾਂ ‘ਤੇ ਪਾਣੀ ਪਹੁੰਚਿਆ ਹੈ। ਲੰਬੇ ਸਮੇਂ ਤੋਂ ਲਟਕਿਆ ਸਰਹਿੰਦ ਫੀਡਰ ਨਹਿਰ ਦੀ ਰੀਲਾਈਨਿੰਗ ਸਬੰਧੀ ਪ੍ਰੋਜੈਕਟ ਵੀ ਮੁਕੰਮਲ ਹੋ ਗਿਆ ਹੈ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਗੇ ਦੱਸਿਆ ਕਿ ਕੰਢੀ ਖੇਤਰ ਦੇ ਅਰਧ ਪਹਾੜੀ ਖੇਤਰਾਂ ਨੂੰ ਪਹਿਲੀ ਵਾਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ 28 ਨਵੀਆਂ ਲਿਫ਼ਟ ਸਕੀਮਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਵਿੱਚੋਂ 15 ਸਕੀਮਾਂ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਸਿਫ਼ਾਰਸ਼ ਕੀਤੇ ਬੀਟੀ ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫ਼ੀਸਦ ਸਬਸਿਡੀ ਪ੍ਰਦਾਨ ਕੀਤੀ ਹੈ। ਪੰਜਾਬ ਵਿੱਚ ਸਾਉਣੀ ਸੀਜ਼ਨ ਦੌਰਾਨ ਮੱਕੀ ਹੇਠ ਰਕਬੇ ਨੂੰ ਵਧਾਉਣ ਲਈ ਛੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਸੰਗਰੂਰ, ਜਲੰਧਰ ਅਤੇ ਕਪੂਰਥਲਾ ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਕਿਸਾਨਾਂ ਨੂੰ ਪ੍ਰਤੀ ਏਕੜ 17,500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਸਾਲ ਗੰਨੇ ਦੇ ਭਾਅ ਵਿੱਚ ਪਿਛਲੇ ਸਾਲ ਦੇ ਮੁਕਾਬਲੇ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਆਗਾਮੀ ਪਿੜਾਈ ਸੀਜ਼ਨ ਲਈ ਗੰਨੇ ਲਈ 416 ਰੁਪਏ ਪ੍ਰਤੀ ਕੁਇੰਟਲ ਦੇ ਰਹੀ ਹੈ ਜੋ ਕਿ ਦੇਸ਼ ਭਰ ਵਿੱਚ ਗੰਨਾ ਕਿਸਾਨਾਂ ਨੂੰ ਦਿੱਤੀ ਜਾ ਰਹੀ ਸਭ ਤੋਂ ਵੱਧ ਕੀਮਤ ਹੈ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਗੇ ਦੱਸਿਆ ਕਿ ਵਿੱਤੀ ਵਰ੍ਹੇ 2025-26 ਦੌਰਾਨ ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 33.96 ਕਰੋੜ ਰੁਪਏ ਦਾ 84,889.7 ਕੁਇੰਟਲ ਕਣਕ ਦਾ ਬੀਜ ਅਤੇ 65.15 ਲੱਖ ਰੁਪਏ ਦਾ 620.5 ਕੁਇੰਟਲ ਸਰ੍ਹੋਂ ਦਾ ਬੀਜ ਮੁਫ਼ਤ ਵੰਡਿਆ ਅਤੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਲਈ ਸਾਲ 2025-26 ਲਈ 9,992 ਕਰੋੜ ਰੁਪਏ ਰੱਖੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਬਾਗਬਾਨੀ ਦੇ ਟਿਕਾਊ ਵਿਕਾਸ ਲਈ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਨਾਲ 1,300 ਕਰੋੜ ਰੁਪਏ ਦਾ ਪ੍ਰੋਜੈਕਟ ਪ੍ਰਗਤੀ ਅਧੀਨ ਹੈ ਜੋ ਕਲੱਸਟਰ ਪੱਧਰ ਦੀ ਇੰਟੀਗ੍ਰੇਟਿਡ ਵੈਲਿਊ ਚੇਨ ਦੀ ਸਥਾਪਨਾ ਨੂੰ ਯਕੀਨੀ ਬਣਾਏਗਾ ਅਤੇ ਬਦਲਦੇ ਮੌਸਮੀ ਹਾਲਾਤਾਂ ਦੇ ਅਨੁਕੂਲ ਬਾਗਬਾਨੀ ਫਸਲਾਂ ਨੂੰ ਪੇਸ਼ ਕਰੇਗਾ।
ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਉਜਾਗਰ ਕਰਦਿਆਂ ਰਾਜਪਾਲ ਨੇ ਕਿਹਾ ਕਿ 12,597 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 40,103 ਕਿਲੋਮੀਟਰ ਟੁੱਟੀਆਂ ਜਾਂ ਖਰਾਬ ਲਿੰਕ ਸੜਕਾਂ ਦੀ ਅਪਗ੍ਰੇਡੇਸ਼ਨ ਅਤੇ ਆਧੁਨਿਕੀਕਰਨ ਲਈ ਪੰਜਾਬ ਮੰਡੀ ਬੋਰਡ ਦਾ ਪ੍ਰੋਜੈਕਟ ਚੱਲ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਸਾਲ 2025-26 ਵਿੱਚ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਨੇ 350.25 ਕਰੋੜ ਰੁਪਏ ਦਾ ਰਿਕਵਰੀ (ਵਸੂਲੀ) ਟੀਚਾ ਰੱਖਿਆ ਹੈ ਅਤੇ 12 ਦਸੰਬਰ, 2025 ਤੱਕ ਪਹਿਲਾਂ ਹੀ 220.54 ਕਰੋੜ ਰੁਪਏ ਦੀ ਰਿਕਵਰੀ ਵੀ ਕਰ ਲਈ ਹੈ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ 2025-26 ਵਿੱਚ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ 959 ਪਲੇਸਮੈਂਟ ਕੈਂਪਾਂ ਅਤੇ ਨੌਕਰੀ ਮੇਲਿਆਂ ਰਾਹੀਂ 48,912 ਉਮੀਦਵਾਰਾਂ ਨੂੰ ਨੌਕਰੀ ਦੀ ਸਹੂਲਤ ਪ੍ਰਦਾਨ ਕੀਤੀ ਹੈ।
ਖੇਡਾਂ ਦੇ ਵਿਕਾਸ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਖੇਡਾਂ ਲਈ 362.24 ਕਰੋੜ ਦਾ ਬਜਟ ਰੱਖਿਆ ਹੈ ਅਤੇ ਖੇਡ ਵਿਭਾਗ ਖੇਡ ਉਪਕਰਣਾਂ ਦੀ ਖਰੀਦ ਲਈ ਸਿੱਧੇ ਲਾਭ ਟ੍ਰਾਂਸਫਰ ਰਾਹੀਂ 10,406 ਖਿਡਾਰੀਆਂ ਨੂੰ 12.15 ਕਰੋੜ ਰੁਪਏ, ਵਿਸ਼ਵ ਕੱਪ 2025 ਜਿੱਤਣ ਵਾਲੀਆਂ ਮਹਿਲਾ ਕ੍ਰਿਕਟਰਾਂ ਅਤੇ ਉਨ੍ਹਾਂ ਦੇ ਕੋਚਾਂ ਨੂੰ 4.91 ਕਰੋੜ ਰੁਪਏ ਅਤੇ ਅਪ੍ਰੈਲ 2023 ਤੋਂ ਮਾਰਚ 2025 ਦਰਮਿਆਨ ਹੋਈਆਂ ਰਾਸ਼ਟਰੀ ਚੈਂਪੀਅਨਸ਼ਿਪਾਂ, ਅੰਤਰ-ਯੂਨੀਵਰਸਿਟੀ ਟੂਰਨਾਮੈਂਟਾਂ ਅਤੇ ਜੂਨੀਅਰ ਤੇ ਸੀਨੀਅਰ ਚੈਂਪੀਅਨਸ਼ਿਪਾਂ ਵਿੱਚ 1060 ਖਿਡਾਰੀਆਂ ਦੀ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ 23.1 ਕਰੋੜ ਰੁਪਏ ਦੀ ਰਾਸ਼ੀ ਵੰਡ ਰਲਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਨੂੰ ਸਾਲ 2025-26 ਲਈ 15 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ ਅਤੇ ਪੰਜਾਬ ਭਰ ਵਿੱਚ 3,100 ਖੇਡ ਮੈਦਾਨਾਂ ਦੇ ਵਿਕਾਸ ਲਈ 190 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਨਿਵੇਸ਼ ਅਤੇ ਉਦਯੋਗਿਕ ਵਿਕਾਸ ਨੂੰ ਉਜਾਗਰ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਮਾਰਚ 2022 ਤੋਂ ਪੰਜਾਬ ਨੂੰ 8,261 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ ਜਿਨ੍ਹਾਂ ਵਿੱਚ ਲਗਭਗ 1,50,817 ਕਰੋੜ ਦਾ ਪ੍ਰਸਤਾਵਿਤ ਨਿਵੇਸ਼ ਅਤੇ ਤਕਰੀਬਨ 5,31,619 ਵਿਅਕਤੀਆਂ ਲਈ ਰੋਜ਼ਗਾਰ ਦੀ ਸੰਭਾਵਨਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਜਾਪਾਨ, ਦੱਖਣੀ ਕੋਰੀਆ ਅਤੇ ਜਰਮਨੀ ਦੇ ਵਿਦੇਸ਼ੀ ਕਾਰੋਬਾਰਾਂ ਦੇ ਨਾਲ-ਨਾਲ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਕਾਰੋਬਾਰਾਂ ਨਾਲ ਸਰਗਰਮੀ ਨਾਲ ਤਾਲਮੇਲ ਕਰ ਰਹੀ ਹੈ ਅਤੇ ‘ਉਦਯੋਗ ਕ੍ਰਾਂਤੀ ਪਹਿਲਕਦਮੀ’ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ 2025 ਵਿੱਚ 24 ਸੈਕਟਰਲ ਕਮੇਟੀਆਂ ਦਾ ਗਠਨ ਵੀ ਕੀਤਾ ਹੈ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਹ ਵੀ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹਾਲ ਹੀ ਵਿੱਚ 606 ਪਿੰਡਾਂ ਨੂੰ ਕਵਰ ਕਰਦੇ 15 ਵੱਡੇ ਸਤਹੀ ਜਲ ਪ੍ਰੋਜੈਕਟਾਂ ਵਿੱਚੋਂ ਸੱਤ ਨੂੰ ਚਾਲੂ ਕੀਤਾ ਹੈ ਜਿਨ੍ਹਾਂ ਦੀ ਲਾਗਤ 519.88 ਕਰੋੜ ਹੈ ਜਿਸ ਨਾਲ 7.37 ਲੱਖ ਆਬਾਦੀ ਨੂੰ ਲਾਭ ਹੋਵੇਗਾ ਅਤੇ ਸਾਰੇ 15 ਪ੍ਰੋਜੈਕਟ ਪੂਰੇ ਹੋਣ ‘ਤੇ ਲਗਭਗ 25 ਲੱਖ ਆਬਾਦੀ ਨੂੰ ਲਾਭ ਪਹੁੰਚੇਗਾ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਦਸੰਬਰ, 2025 ਤੱਕ ਦੇ ਬਕਾਏ ਸਮੇਤ ਸਾਰੇ ਬਿਜਲੀ ਸਬਸਿਡੀ ਬਕਾਏ ਸਫਲਤਾਪੂਰਵਕ ਨਿਪਟਾ ਦਿੱਤੇ ਹਨ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਮਜ਼ਬੂਤ ਜਨਤਕ ਨਿਗਰਾਨੀ ਨਾਲ ਨਿੱਜੀ ਨਿਵੇਸ਼ ਅਤੇ ਮੁਹਾਰਤ ਨੂੰ ਏਕੀਕ੍ਰਿਤ ਕਰਦਿਆਂ ਜਨਤਕ ਨਿੱਜੀ ਭਾਈਵਾਲੀ ਮਾਡਲ ਰਾਹੀਂ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਅੱਗੇ ਵਧਾ ਰਿਹਾ ਹੈ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਫਰਵਰੀ, 2024 ਤੋਂ ਜਨਵਰੀ, 2026 ਤੱਕ ਸੜਕ ਸੁਰੱਖਿਆ ਫੋਰਸ ਨੇ 43,983 ਸੜਕ ਹਾਦਸਿਆਂ ਦੇ ਕੇਸਾਂ ਨਾਲ ਨਜਿੱਠਦਿਆਂ ਕੁੱਲ 47,386 ਲੋਕਾਂ ਦੀ ਮਦਦ ਕੀਤੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਤਕਰੀਬਨ 19,973 ਵਿਅਕਤੀਆਂ ਨੂੰ ਮੌਕੇ ‘ਤੇ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ ਜਦੋਂ ਕਿ 27,413 ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜੋ ਤੁਰੰਤ ਐਮਰਜੈਂਸੀ ਰਿਸਪਾਂਸ ਰਾਹੀਂ ਕੀਮਤੀ ਜਾਨਾਂ ਬਚਾਉਣ ਵਿੱਚ ਫੋਰਸ ਦੇ ਯੋਗਦਾਨ ਨੂੰ ਦਰਸਾਉਂਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ 500 ਵਾਧੂ ਵਾਹਨਾਂ ਦੀ ਖਰੀਦ ਲਈ ਈਆਰਐਸਐਸ ਡਾਇਲ-112 ਵਾਹਨਾਂ ਦੀ ਖਰੀਦ ਵਾਸਤੇ 50 ਕਰੋੜ ਰੁਪਏ ਮਨਜ਼ੂਰ ਕੀਤੇ ਹਨ।
ਸੱਭਿਆਚਾਰਕ ਅਤੇ ਇਤਿਹਾਸਕ ਸਮਾਗਮਾਂ ਬਾਰੇ ਗੱਲ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਲਈ ਅਕਤੂਬਰ-ਨਵੰਬਰ, 2025 ਦੌਰਾਨ ਲੜੀਵਾਰ ਸਮਾਗਮ ਕਰਵਾਏ ਗਏ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਨਗਰ ਕੀਰਤਨ ਸਜਾਏ ਗਏ ਜਿਨ੍ਹਾਂ ਦੀ ਸਮਾਪਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 24 ਨਵੰਬਰ, 2025 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਗਿਆ, ਜਿੱਥੇ ਵਿਧਾਨ ਸਭਾ ਵੱਲੋਂ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਉਨ੍ਹਾਂ ਅੱਗੇ ਕਿਹਾ ਕਿ ਆਦਮਪੁਰ ਵਿਖੇ 140 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਹਵਾਈ ਟਰਮੀਨਲ ਪੂਰਾ ਹੋ ਗਿਆ ਹੈ ਅਤੇ ਭਾਰਤੀ ਹਵਾਈ ਸੈਨਾ ਸਟੇਸ਼ਨ਼, ਹਲਵਾਰਾ ਵਿਖੇ ਇੱਕ ਅੰਤਰਰਾਸ਼ਟਰੀ ਹਵਾਈ ਅੱਡਾ ਬਣਾਉਣ ਦੀ ਇਜਾਜ਼ਤ ਮਿਲਣ ਤੋਂ ਬਾਅਦ 161 ਏਕੜ ਜ਼ਮੀਨ ਪ੍ਰਾਪਤ ਕੀਤੀ ਗਈ ਹੈ ਜਿਸ ਵਿੱਚੋਂ 135.54 ਏਕੜ ‘ਤੇ ਹਵਾਈ ਅੱਡਾ ਬਣਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅੰਤਰਿਮ ਟਰਮੀਨਲ ਇਮਾਰਤ ਨੂੰ ਪੂਰਾ ਕਰਨ ਲਈ 50 ਕਰੋੜ ਰੁਪਏ ਜਾਰੀ ਕੀਤੇ ਹਨ ਅਤੇ ਜਲਦੀ ਹੀ ਉਡਾਣਾਂ ਸ਼ੁਰੂ ਕਰਨ ਲਈ ਸੜਕ ਸੰਪਰਕ ਲਈ ਵਾਧੂ ਫੰਡ ਜਾਰੀ ਕੀਤੇ ਹਨ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਇਸ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦਾ ਮਤਾ ਪਾਸ ਕੀਤਾ ਹੈ।
ਪ੍ਰਸ਼ਾਸਨਿਕ ਸੁਧਾਰਾਂ ਅਤੇ ਪਾਰਦਰਸ਼ਤਾ ਬਾਰੇ ਬੋਲਦਿਆਂ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਨਾ ਬਰਦਾਸ਼ਤ-ਯੋਗ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ 1 ਜਨਵਰੀ, 2025 ਤੋਂ 31 ਜਨਵਰੀ, 2026 ਤੱਕ ਵਿਜੀਲੈਂਸ ਬਿਊਰੋ ਨੇ 20 ਗਜ਼ਟਿਡ ਅਧਿਕਾਰੀਆਂ, 134 ਨਾਨ ਗਜ਼ਟਿਡ ਕਰਮਚਾਰੀਆਂ ਅਤੇ 44 ਪ੍ਰਾਈਵੇਟ ਵਿਅਕਤੀਆਂ ਵਿਰੁੱਧ 135 ਟਰੈਪ ਕੇਸ ਦਰਜ ਕੀਤੇ ਹਨ, ਜਿਨ੍ਹਾਂ ਨੂੰ ਗੈਰ-ਕਾਨੂੰਨੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।
ਉਨ੍ਹਾਂ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ 23 ਮਾਰਚ, 2022 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 95012-00200 ਸ਼ੁਰੂ ਕੀਤਾ ਅਤੇ ਇਸ ਨੰਬਰ ‘ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਆਧਾਰ ‘ਤੇ 63 ਕੇਸ ਦਰਜ ਕੀਤੇ ਗਏ ਹਨ।
ਰਾਜਪਾਲ ਨੇ ਇਹ ਵੀ ਕਿਹਾ ਕਿ ਜੀਐਸਟੀ ਉਗਰਾਹੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਪੰਜਾਬ ਨੇ ਅਪ੍ਰੈਲ-ਅਕਤੂਬਰ 2025-26 ਦੌਰਾਨ ਪਿਛਲੇ ਸਾਲ ਦੇ 13,550.62 ਕਰੋੜ ਰੁਪਏ ਦੇ ਮੁਕਾਬਲੇ 15,494.03 ਕਰੋੜ ਰੁਪਏ ਇਕੱਤਰ ਕੀਤੇ ਹਨ, ਜੋ 1,943.41 ਕਰੋੜ ਰੁਪਏ ਜਾਂ 14.34 ਪ੍ਰਤੀਸ਼ਤ ਦੇ ਵਾਧੇ ਨੂੰ ਦਰਸਾਉਂਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਵਪਾਰੀ ਭਾਈਚਾਰੇ ਨੂੰ ਰਾਹਤ ਪ੍ਰਦਾਨ ਕਰਨ ਅਤੇ ਲੰਬੇ ਸਮੇਂ ਤੋਂ ਲੰਬਿਤ ਮੁਕੱਦਮੇਬਾਜ਼ੀ ਦੇ ਹੱਲ ਲਈ 1 ਅਕਤੂਬਰ, 2025 ਤੋਂ ਯਕਮੁਸ਼ਤ ਨਿਪਟਾਰਾ ਯੋਜਨਾ 2025 ਨੋਟੀਫਾਈ ਕੀਤੀ ਹੈ।
ਰਾਜਪਾਲ ਨੇ ਕਿਹਾ ਕਿ ਪੰਜਾਬ ਭਰ ਵਿੱਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ 2025-26 ਦੌਰਾਨ ਰੰਗਲਾ ਪੰਜਾਬ ਵਿਕਾਸ ਯੋਜਨਾ ਸ਼ੁਰੂ ਕੀਤੀ ਜਿਸ ਤਹਿਤ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਸਥਾਨਕ ਬੁਨਿਆਦੀ ਢਾਂਚਾ ਅਤੇ ਜਨਤਕ ਸੰਪਤੀਆਂ ਦੀ ਉਸਾਰੀ ਜਾਂ ਇਨ੍ਹਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਭਾਰਤ ਦਾ ਪਹਿਲਾ ਡਿਜੀਟਲੀ ਤੌਰ ’ਤੇ ਹੜ੍ਹ ਰਾਹਤ ਸਿਸਟਮ ਸ਼ੁਰੂ ਕੀਤਾ ਹੈ, ਜੋ ਤੇਜ਼ ਸਰਵੇਖਣ ਅਤੇ ਮੁਆਵਜ਼ੇ ਦੇ ਸਿੱਧੇ ਆਨਲਾਈਨ ਟ੍ਰਾਂਸਫਰ ਨੂੰ ਯਕੀਨੀ ਬਣਾਉਂਦਿਆਂ ਹਜ਼ਾਰਾਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਬਿਨਾਂ ਕਿਸੇ ਦੇਰੀ ਜਾਂ ਵਿਚੋਲਗੀ ਦੇ ਤੁਰੰਤ ਸਹਾਇਤਾ ਪ੍ਰਦਾਨ ਕਰਨ ਦੇ ਸਮਰੱਥ ਹੈ।
ਪ੍ਰਸ਼ਾਸਨਿਕ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੇ ਆਰਟੀਏ ਅਤੇ ਆਰਟੀਓ ਦਫਤਰਾਂ ਵਿੱਚ ਜਨਤਕ ਕਾਊਂਟਰਾਂ ‘ਤੇ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗਣ ਦੀ ਰੀਤ ਨੂੰ ਖਤਮ ਕਰਦਿਆਂ ਸਾਰੀਆਂ 56 ਟਰਾਂਸਪੋਰਟ ਸੇਵਾਵਾਂ ਨੂੰ ਸੇਵਾ ਕੇਂਦਰਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਜਿਸ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਤੱਕ ਲੋਕਾਂ ਦੀ ਪਹੁੰਚ ਆਸਾਨ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੇਵਾਵਾਂ ਦੀ ਡੋਰਸਟੈਪ ਡਿਲੀਵਰੀ ਪ੍ਰੋਗਰਾਮ ਤਹਿਤ ਸੇਵਾਵਾਂ ਦੀ ਗਿਣਤੀ 43 ਤੋਂ ਵਧਾ ਕੇ 412 ਸੇਵਾਵਾਂ ਕਰ ਦਿੱਤੀ ਗਈ ਹੈ।
ਰਾਜਪਾਲ ਨੇ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ ਸਰਕਾਰੀ ਖਰੀਦ ਏਜੰਸੀਆਂ ਨੇ 156.11 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਅਤੇ 37,294.68 ਕਰੋੜ ਦੀ ਐਮਐਸਪੀ ਰਾਸ਼ੀ ਲਗਭਗ 7.38 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਬਦੀਲ ਕੀਤੀ।
ਉਨ੍ਹਾਂ ਅੱਗੇ ਕਿਹਾ ਕਿ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਦੌਰਾਨ 116.17 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਗਈ ਅਤੇ 28,171.23 ਕਰੋੜ ਰੁਪਏ ਦੀ ਐਮਐਸਪੀ ਰਾਸ਼ੀ 7.30 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਬਦੀਲ ਕੀਤੀ ਗਈ। ਇਸ ਦੇ ਨਾਲ ਪੰਜਾਬ ਨੇ ਕੇਂਦਰੀ ਪੂਲ ਵਿੱਚ ਲਗਭਗ 40 ਫੀਸਦ ਕਣਕ ਦਾ ਯੋਗਦਾਨ ਪਾਇਆ।
ਉਨ੍ਹਾਂ ਕਿਹਾ ਕਿ ਲਗਭਗ 40 ਲੱਖ ਪਰਿਵਾਰ ਅਤੇ 1.52 ਕਰੋੜ ਲਾਭਪਾਤਰੀ ਭੋਜਨ ਵੰਡ ਪ੍ਰਣਾਲੀ ਅਧੀਨ ਰਜਿਸਟਰਡ ਹਨ ਅਤੇ ਪੰਜਾਬ ਸਰਕਾਰ ਦੇ ਖੁਰਾਕ ਪ੍ਰੋਗਰਾਮ ਅਧੀਨ ਮੁਫ਼ਤ ਕਣਕ ਲਈ ਯੋਗ ਪਰਿਵਾਰਾਂ ਨੂੰ ਹਰ ਤਿਮਾਹੀ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 1 ਲੀਟਰ ਤੇਲ ਅਤੇ 200 ਗ੍ਰਾਮ ਹਲਦੀ ਵੀ ਮਿਲੇਗੀ।
ਰਾਜਪਾਲ ਨੇ ਅੱਗੇ ਕਿਹਾ ਕਿ 31 ਦਸੰਬਰ, 2025 ਤੱਕ ਮੁਫ਼ਤ ਬੱਸ ਯਾਤਰਾ ਯੋਜਨਾ ਤਹਿਤ ਔਰਤਾਂ ਨੇ ਲਗਭਗ 60 ਕਰੋੜ ਰੁਪਏ ਦੇ ਖਰਚ ਨਾਲ ਮੁਫ਼ਤ ਯਾਤਰਾ ਸਹੂਲਤ ਦਾ ਲਾਭ ਲਿਆ ਹੈ।
ਡਿਜੀਟਲ ਸ਼ਾਸਨ ਸੁਧਾਰਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਈਜ਼ੀ ਜਮ੍ਹਾਂਬੰਦੀ ਦੀ ਪਹਿਲਕਦਮੀ ਸ਼ੁਰੂ ਕੀਤੀ ਹੈ ਜਿਸ ਨਾਲ ਨਾਗਰਿਕ ਵਟਸਐਪ ਰਾਹੀਂ ਜਮ੍ਹਾਂਬੰਦੀ ਦੀਆਂ ਕਾਪੀਆਂ ਲਈ ਬਿਨੈ ਕਰ ਸਕਦੇ ਹਨ। ਇਸ ਦੇ ਨਾਲ ਹੀ ਸੂਬੇ ਦੇ ਨਾਗਰਿਕ ਇੰਤਕਾਲ ਸੇਵਾਵਾਂ, ਰਪਟ ਐਂਟਰੀਆਂ ਅਤੇ ਜ਼ਮੀਨ ਨਾਲ ਸਬੰਧਤ ਹੋਰ ਸੇਵਾਵਾਂ ਔਨਲਾਈਨ ਪੋਰਟਲਾਂ ਜਾਂ ਘਰ ਬੈਠੇ ਸੇਵਾ ਸਹਾਇਕਾਂ ਰਾਹੀਂ ਲੈ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਈਜ਼ੀ ਰਜਿਸਟਰੀ ਪ੍ਰੋਜੈਕਟ ਪੰਜਾਬ ਭਰ ਵਿੱਚ ਲਾਗੂ ਕੀਤਾ ਗਿਆ ਹੈ ਜੋ ਸਰਲ ਡੀਡ ਫਾਰਮੈਟਾਂ ਅਤੇ ਡਿਜੀਟਲ ਸੰਚਾਰ ਰਾਹੀਂ ਪਾਰਦਰਸ਼ੀ ਜਾਇਦਾਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਂਦਾ ਹੈ।
ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਨੇ ਹਰ ਸਾਲ 7.50 ਲੱਖ ਨਾਗਰਿਕਾਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰਨ ਦੀ ਯੋਜਨਾ ਬਣਾਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਮਾਰਟ ਸ਼ਹਿਰ ਮਿਸ਼ਨ ਤਹਿਤ ਲੁਧਿਆਣਾ ਵਿੱਚ 809.26 ਕਰੋੜ ਰੁਪਏ ਦੀ ਲਾਗਤ ਵਾਲੇ 75 ਪ੍ਰੋਜੈਕਟ, ਅੰਮ੍ਰਿਤਸਰ ਵਿੱਚ 686.51 ਕਰੋੜ ਰੁਪਏ ਦੀ ਲਾਗਤ ਵਾਲੇ 41 ਪ੍ਰੋਜੈਕਟ, ਜਲੰਧਰ ਵਿੱਚ 722.88 ਕਰੋੜ ਰੁਪਏ ਦੀ ਲਾਗਤ ਵਾਲੇ 58 ਪ੍ਰੋਜੈਕਟ ਅਤੇ ਸੁਲਤਾਨਪੁਰ ਲੋਧੀ ਵਿੱਚ 33.77 ਕਰੋੜ ਰੁਪਏ ਦੀ ਲਾਗਤ ਵਾਲੇ ਅੱਠ ਪ੍ਰੋਜੈਕਟ ਮੁਕੰਮਲ ਕੀਤੇ ਗਏ ਹਨ।
ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਲਈ ਕਈ ਭਲਾਈ ਯੋਜਨਾਵਾਂ ਲਾਗੂ ਕਰ ਰਹੀ ਹੈ ਜਿਸ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ਾਮਲ ਹੈ। ਇਸ ਤਹਿਤ 2025-26 ਵਿੱਚ 2.70 ਲੱਖ ਵਿਦਿਆਰਥੀਆਂ ਦੇ ਟੀਚੇ ਦੇ ਸਨਮੁਖ 1.65 ਲੱਖ ਵਿਦਿਆਰਥੀਆਂ ਨੂੰ 195.99 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਵੰਡੀ ਜਾ ਚੁੱਕੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ 47,588 ਪਰਿਵਾਰਾਂ ਨੂੰ ਲਾਭ ਪਹੁੰਚਾਉਂਦਿਆਂ 242.70 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਦੋਂ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਨਿਗਮ ਨੇ 322 ਲਾਭਪਾਤਰੀਆਂ ਨੂੰ 6.85 ਕਰੋੜ ਰੁਪਏ ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੋਂ ਵਿਕਾਸ ਅਤੇ ਵਿੱਤ ਨਿਗਮ ਨੇ ਸਵੈ-ਰੋਜ਼ਗਾਰ ਸਕੀਮਾਂ ਤਹਿਤ 286 ਲਾਭਪਾਤਰੀਆਂ ਨੂੰ 9.28 ਕਰੋੜ ਰੁਪਏ ਵੰਡੇ ਹਨ।
ਰਾਜਪਾਲ ਨੇ ਅੱਗੇ ਕਿਹਾ ਕਿ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਲਾਲੜੂ, ਲੁਧਿਆਣਾ, ਪਟਿਆਲਾ, ਜਲੰਧਰ, ਨੰਗਲ ਅਤੇ ਰੂਪਨਗਰ ਵਿੱਚ 11 ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ ਸੈਂਟਰ ਆਫ਼ ਐਕਸੀਲੈਂਸ ਵਜੋਂ ਅਪਗ੍ਰੇਡ ਕੀਤਾ ਗਿਆ ਹੈ।
ਬਿਜਲੀ ਖੇਤਰ ‘ਚ ਵੱਖ-ਵੱਖ ਸੁਧਾਰਾਂ ਨੂੰ ਉਜਾਗਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ‘ਰੌਸ਼ਨ ਪੰਜਾਬ’ ਪਹਿਲਕਦਮੀ ਤਹਿਤ ਗਰਿੱਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 5,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਛਵਾੜਾ ਤੋਂ ਪ੍ਰਾਪਤ ਹੋਣ ਵਾਲੇ ਚੰਗੇ ਗੁਣਵੱਤਾ ਵਾਲੇ ਕੋਲੇ ਨੇ ਥਰਮਲ ਪਲਾਂਟਾਂ ਦੇ ਸੰਚਾਲਨ ਵਿੱਚ ਸੁਧਾਰ ਕੀਤਾ ਹੈ ਜਿਸਦੇ ਨਤੀਜੇ ਵਜੋਂ ਕੋਲ ਇੰਡੀਆ ਲਿਮਟਿਡ ਦੇ ਕੋਲੇ ਦੇ ਮੁਕਾਬਲੇ ਲਗਭਗ 380 ਕਰੋੜ ਰੁਪਏ ਦੀ ਬੱਚਤ ਹੋਈ ਹੈ ਅਤੇ ਪੀਐਸਪੀਸੀਐਲ ਥਰਮਲ ਪਾਵਰ ਸਟੇਸ਼ਨਾਂ ਨੂੰ ਹੁਣ ਕੋਲੇ ਦੀ ਕੋਈ ਘਾਟ ਨਹੀਂ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਜੁਲਾਈ, 2022 ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਲਾਗੂ ਕੀਤੀ ਹੈ, ਜਿਸ ਨਾਲ ਲਗਭਗ 90 ਫੀਸਦ ਪਰਿਵਾਰਾਂ ਨੂੰ ਦੋ ਮਹੀਨੇ ਦੇ ਬਿੱਲ ਸਾਈਕਲ ਪਿੱਛੇ ਜ਼ੀਰੋ ਬਿੱਲ ਆ ਰਹੇ ਹਨ। ਇਸਦੇ ਨਾਲ ਹੀ ਸਾਰੇ ਖੇਤੀਬਾੜੀ ਖਪਤਕਾਰਾਂ ਨੂੰ ਨਿਰਵਿਘਨ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਉਦਯੋਗਿਕ ਖਪਤਕਾਰਾਂ ਨੂੰ 5.837 ਰੁਪਏ ਪ੍ਰਤੀ ਯੂਨਿਟ ਸਬਸਿਡੀ ਦਰ ‘ਤੇ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ।
ਆਪਣੇ ਭਾਸ਼ਣ ਦੀ ਸਮਾਪਤੀ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪਾਰਦਰਸ਼ੀ ਸ਼ਾਸਨ, ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਗਤੀਸ਼ੀਲ ਤੇ ਪ੍ਰਗਤੀਸ਼ੀਲ ‘ਰੰਗਲਾ ਪੰਜਾਬ’ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਸੂਬੇ ਭਰ ਵਿੱਚ ਸਿਹਤ ਸੰਭਾਲ, ਸਿੱਖਿਆ, ਖੇਤੀਬਾੜੀ, ਬੁਨਿਆਦੀ ਢਾਂਚੇ, ਉਦਯੋਗ ਅਤੇ ਨਾਗਰਿਕ ਸੇਵਾਵਾਂ ਦੀ ਮਜ਼ਬੂਤੀ ਲਈ ਸਰਕਾਰ ਨਿਰੰਤਰ ਕੰਮ ਕਰ ਰਹੀ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ

ਅੰਮ੍ਰਿਤਸਰ, 6 ਮਾਰਚ :

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਤੇ ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ’ਤੇ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਿਸ਼ਕਾਮ ਸੇਵਕ ਜਥਾ ਇਹ ਸੇਵਾ ਨਿਸ਼ਕਾਮ ਰੂਪ ਵਿਚ ਕਰਦਾ ਹੈ। ਇਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਗੁਬੰਦ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੇ ਗੁਬੰਦ ਅਤੇ ਘੰਟਾ ਘਰ ਡਿਓੜੀ ਦੇ ਗੁਬੰਦਾਂ ਦੇ ਉੱਪਰ ਲੱਗੇ ਸੁਨਹਿਰੀ ਪੱਤਰਿਆਂ ਦੀ ਸੇਵਾ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਸ਼ਕਾਮ ਸੇਵਕ ਜਥੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਨਿਰੰਤਰ ਚੱਲ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਦੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਹ ਇਸੇ ਤਰ੍ਹਾਂ ਹੀ ਗੁਰੂ ਘਰ ਦੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।

ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਸਦਕਾ ਜਥੇ ਵੱਲੋਂ ਹਰ ਸਾਲ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸੋਨੇ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਇਸ ਵਾਰ ਵੀ ਸੰਗਤਾਂ ਸੋਨੇ ਦੀ ਧੁਆਈ ਦੀ ਸੇਵਾ ਵਾਸਤੇ ਵਿਸ਼ੇਸ਼ ਤੌਰ ’ਤੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ।

ਸੇਵਾ ਆਰੰਭ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਫੁੰਮਣ ਸਿੰਘ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਸਿੱਖ ਵਿਦਵਾਨ ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਜਸਪਾਲ ਸਿੰਘ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਭਾਈ ਪ੍ਰੇਮ ਸਿੰਘ, ਨਿਸ਼ਕਾਮ ਸੇਵਕ ਜਥੇ ਵੱਲੋਂ ਭਾਈ ਇੰਦਰਜੀਤ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਸੋਮਾ ਸਿੰਘ, ਭਾਈ ਇਕਬਾਲ ਸਿੰਘ, ਸ. ਸ਼ਮਸ਼ੇਰ ਸਿੰਘ ਜੇਈ ਸਮੇਤ ਸੰਗਤਾਂ ਮੌਜੂਦ ਸਨ।

UPSC ਨੇ ਸਿਵਿਲ ਸੇਵਾ ਪ੍ਰੀਖਿਆ ਦਾ ਫਾਈਨਲ ਨਤੀਜਾ ਐਲਾਨਿਆ

ਨਵੀਂ ਦਿੱਲੀ, 6 ਮਾਰਚ :

ਸੰਘ ਲੋਕ ਸੇਵਾ ਕਮਿਸ਼ਨ (UPSC) ਵਿੱਲੋਂ ਸਿਵਿਲ ਸੇਵਾ ਪ੍ਰੀਖਿਆ ਦਾ ਫਾਈਨਲ ਨਤੀਜਾ ਜਾਰੀ ਕੀਤਾ ਗਿਆ ਹੈ। ਇਸ ਵਾਰ ਅਨੁਜ ਅਗਿਨਹੋਤਰੀ ਨੇ ਪ੍ਰੀਖਿਆ ਵਿਚੋਂ ਬਾਜ਼ੀ ਮਾਰੀ ਹੈ। ਰਾਜਸਥਾਨ ਦੇ ਰਹਿਣ ਵਾਲੇ ਅਨੁਜ ਅਗਿਨਹੋਤਰੀ UPSC ਸਿਵਿਲ ਸੇਵਾ ਪ੍ਰੀਖਿਆ 2025 ਵਿਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ। ਅਨੁਜ ਰਾਜਸਥਾਨ ਦੇ ਰਾਵਤਭਾਟ ਦਾ ਰਹਿਣਾ ਵਾਲਾ ਹੈ।

ਪੂਰਾ ਨਤੀਜਾ ਦੇਖਣ ਲਈ ਇਸ ਲਿੰਕ ਉਤੇ ਕਲਿੱਕ ਕਰੋ

ਵਿਜੀਲੈਂਸ ਬਿਊਰੋ ਵੱਲੋਂ IPS ਤੇ PPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 6 ਮਾਰਚ :

ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਇਕ ਆਈਪੀਐਸ ਅਤੇ ਦੋ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

ਕਰਨਾਟਕ ’ਚ ਬੱਚੇ ਨਹੀਂ ਵਰਤ ਸਕਣਗੇ ਸੋਸ਼ਲ ਮੀਡੀਆ, ਸਰਕਾਰ ਨੇ ਲਗਾਈ ਪਾਬੰਦੀ

ਨਵੀਂ ਦਿੱਲੀ, 6 ਮਾਰਚ :

ਸੋਸ਼ਲ ਮੀਡੀਆ ਦੀ ਵਰਤੋਂ ਨਾਲ ਬੱਚਿਆਂ ਉਤੇ ਪੈ ਰਹੇ ਮਾੜੇ ਪ੍ਰਭਾਵ ਨੂੰ ਰੋਕਣ ਲਈ ਕਰਨਾਟਕ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਕਰਨਾਟਕ ਸਰਕਾਰ ਨੇ ਬੱਚਿਆਂ ਲਈ ਸੋਸ਼ਲ ਮੀਡੀਆ ਵਰਤਣ ਉਤੇ ਪਾਬੰਦੀ ਲਗਾ ਦਿੱਤੀ ਹੈ। ਬਜਟ ਸੈਸ਼ਨ ਦੌਰਾਨ ਕਰਨਾਟਕ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ ਵਿਚ ਸੋਸ਼ਲ ਮੀਡੀਆ ਬੈਨ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਉਤੇ ਪਾਬੰਦੀ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਉਤੇ ਮੋਬਾਇਲ ਫੋਨ ਦੀ ਵਰਤੋਂ ਨਾਲ ਹੋਣ ਵਾਲੇ ਮਾੜੇ ਪ੍ਰਭਾਵ ਨੂੰ ਦੇਖਦੇ ਹੋਏ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਪਾਬੰਦੀ ਲਗਾਈ ਗਈ ਹੈ।

ਇਸ ਨਾਲ ਕਰਨਾਟਕ ਦੇਸ਼ ਦਾ ਪਹਿਲਾਂ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਬੱਚਿਆਂ ਦੀ ਵਰਤੋਂ ਲਈ ਸੋਸ਼ਲ ਮੀਡੀਆ ਵਰਤੋਂ ਕਰਨ ਉਤੇ ਪਾਬੰਦੀ ਲਗਾਈ ਗਈ ਹੈ।

ਪੰਜਾਬ ਸਰਕਾਰ ਨੇ ਬਿਜਲੀ ਦਰਾਂ ਘਟਾਈਆਂ

ਚੰਡੀਗੜ੍ਹ, 6 ਮਾਰਚ :

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਭਗਵੰਤ ਮਾਨ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਵਿਚ ਬਿਜਲੀ ਦਰਾਂ ਵਿਚ ਰਿਕਾਰਡ 1.5 ਰੁਪਏ ਪ੍ਰਤੀ ਯੂਨਿਟ ਤੱਕ ਦੀ ਕਮੀ ਕੀਤੀ ਗਈ ਹੈ। ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ 1.5 ਰੁਪਏ ਪ੍ਰਤੀ ਯੂਨਿਟ ਤੱਕ ਦੀ ਕਮੀ ਕੀਤੀ ਗਈ ਹੈ। ਵਾਪਰਿਕ ਦੁਕਾਨਾਂ/ਯੂਨਿਟਾਂ ਲਈ ਬਿਜਲੀ ਦਰਾਂ ਵਿਚ 79 ਪੈਸੇ ਪ੍ਰਤੀ ਯੁਨਿਟ ਤੱਕ ਦੀ ਕਮੀ ਕੀਤੀ ਗਈ ਹੈ। ਉਦਯੋਗਿਕ ਇਕਾਈਆਂ ਲਈ ਬਿਜਲੀ ਦਰਾਂ ਵਿਚ 74 ਪੈਸੇ ਪ੍ਰਤੀ ਯੂਨਿਟ ਕਮੀ ਕੀਤੀ ਗਈ। ਈਵੀ ਚਾਰਜਿੰਗ ਸਟੇਸ਼ਨਾਂ ਲਈ ਬਿਜਲੀ ਦਰਾਂ ਘਟਾ ਕੇ 5 ਰੁਪਏ ਪ੍ਰਤੀ ਯੂਨਿਟ ਕੀਤੀ ਗਈ ਹੈ, ਜੋ ਦੇਸ਼ ਵਿਚ ਸਭ ਤੋਂ ਘੱਟ ਦਰਾਂ ਵਿਚ ਸ਼ਾਮਲ ਹੈ। ਨਵੀਆਂ ਦਰਾਂ 1 ਅਪ੍ਰੈਲ 2026 ਤੋਂ ਲਾਗੂ ਹੋਣਗੀਆਂ। ਨਵੇਂ ਟਰੈਫਿ ਹੁਕਮਾਂ ਵਿਚ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਵਿਚ PSPCL ਪਹਿਲੀ ਵਾਰ ਇਕ ਕੁਸ਼ਲ ਅਤੇ ਮੁਨਾਫਾ ਕਮਾਉਣ ਵਾਲੀ ਕੰਪਨੀ ਬਣੀ ਹੈ। PSPCL ਨੂੰ A+ ਰੇਟਿੰਗ ਅਤੇ FY 2024-25 ਵਿਚ 2634 ਰੁਪਏ ਕਰੋੜ ਦਾ ਮੁਨਾਫਾ ਹੋਇਆ, ਜੋ ਮਾਨ ਸਰਕਾਰ ਦੇ ਯਤਨਾਂ ਦਾ ਨਤੀਜਾ ਹੈ।

2022 ਤੋਂ ਹੁਣ ਤੱਕ ਸਰਕਾਰ ਨੇ 13765 ਅਧਿਆਪਕਾਂ ਦੀ ਭਰਤੀ ਕੀਤੀ, ਰਾਜਪਾਲ ਦਾ ਵਿਧਾਨ ਸਭਾ ‘ਚ ਭਾਸ਼ਣ

ਚੰਡੀਗੜ੍ਹ, 6 ਮਾਰਚ :

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਗਏ ਭਾਸ਼ਣ ਵਿਚ ਸਰਕਾਰ ਦੇ ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ਦੀ ਪ੍ਰਸੰਸਾ ਕੀਤੀ ਗਈ। ਰਾਜਪਾਲ ਨੇ ਭਾਸ਼ਣ ਦੌਰਾਨ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਅਧੀਨ ਸਰਕਾਰ ਨੇ ਅਪ੍ਰੈਲ 2022 ਤੋਂ ਹੁਣ ਤੱਕ 13765 ਅਧਿਆਪਕਾਂ ਦੀ ਭਰਤੀ ਕੀਤੀ ਹੈ। ਪੰਜ ਦਿਵਸੀ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਲਈ 234 ਪ੍ਰਿੰਸੀਪਲਾਂ/ਸਿੱਖਿਆ ਅਧਿਕਾਰੀਆਂ ਦੇ 7 ਬੈਚ ਸਿੰਘਾਪੁਰ, 199 ਮੁੱਖ ਅਧਿਆਪਕਾਂ ਦੇ 4 ਬੈਚ ਆਈ ਆਈ ਐਮ ਅਹਿਮਦਾਬਾਦ ਅਤੇ 144 ਪ੍ਰਾਇਮਰੀ ਕੇਡਰ ਅਧਿਆਪਕਾਂ ਦੇ 2 ਬੈਚ ਤੁਰਕੂ, ਫਿਨਲੈਂਡ ਭੇਜੇ ਗਏ। 118 ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਕੂਲ ਆਫ਼ ਐਮੀਨੈਂਸ ਵਜੋਂ ਤਬਦੀਲ ਕੀਤਾ ਜਾ ਰਿਹਾ ਹੈ। ਹੁਣ ਤੱਕ 29 ਸਕੂਲ ਆਫ਼ ਐਮੀਨੈਂਸ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਸਾਲ 2025-26 ਦੌਰਾਨ ਪੰਜਾਬ ਦੇ 456 ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕੰਪਿਊਟਰ ਮੁਹੱਈਆ ਕਰਵਾਏ ਗਏ ਹਨ। ਇਸ ਤੋਂ ਇਲਾਵਾ 385 ਸਕੂਲਾਂ ਵਿਚ ਸੈਨੇਟਰੀ ਪੈਡ ਇੰਸੀਨਰੇਟਰ ਮਸ਼ੀਨਾਂ ਲਗਾਉਣ ਲਈ 77.00 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਵਿਧਾਨ ਸਭਾ ਦੇ ਬਾਹਰ ‘ਆਪ’ ਵੱਲੋਂ ਪ੍ਰਤਾਪ ਬਾਜਵਾ ਖਿਲਾਫ ਪ੍ਰਦਰਸ਼ਨ

ਚੰਡੀਗੜ੍ਹ, 6 ਮਾਰਚ :

ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਨ ਸਭਾ ਦੇ ਬਾਹਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਅਗਵਾਈ ਵਿਚ ਬੈਂਡ ਵਾਜਿਆਂ ਨਾਲ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਪਾਰਟੀ ਦੇ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਬੈਂਡ ਵਾਜਿਆਂ ਵਾਲਿਆਂ ਨੂੰ ਲੈ ਕੇ ਦਿੱਤੇ ਗਏ ਬਿਆਨ ਵਿਰੁੱਧ ਇਹ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਰਭਜਨ ਸਿੰਘ ਈਟੀਓ ਨੇ ਬੋਲਦੇ ਹੋਏ ਕਿਹਾ ਕਿ ਵਿਧਾਨ ਸਭਾ ਵਿਚ ਇਸ ਮੁੱਦੇ ਨੂੰ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਜੋ ਦਲਿਤ, ਗਰੀਬ ਵਿਰੋਧੀ ਭਾਵਨਾ ਸੀ ਉਹ ਸਾਹਮਣੇ ਆਈ ਸੀ।

ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅਗਲੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਕਰਾਰੀ ਹਾਰ ਦੇਣਗੇ। ਜ਼ਿਕਰਯੋਗ ਹੈ ਕਿ 6 ਫਰਵਰੀ ਨੂੰ ਇਕ ਰੈਲੀ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਸਬੰਧੀ ਬੈਂਡ ਵਾਜਿਆਂ ਨੂੰ ਲੈ ਕੇ ਬਿਆਨ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਦੀ ਆ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੇ ਘਰ ਅੱਗੇ ਵੀ ਬੈਂਡ ਵਾਜਿਆਂ ਨਾਲ ਪ੍ਰਦਰਸ਼ਨ ਕੀਤਾ ਗਿਆ ਸੀ।

ਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ

ਚੰਡੀਗੜ੍ਹ, 6 ਮਾਰਚ :

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਅੱਜ ਸਵੇਰੇ 11 ਵਜੇ ਪੰਜਾਬ ਦੇ ਰਾਜਪਾਲ ਦੇ ਭਾਸ਼ਣ ਨਾਲ ਇਹ ਸੈਸ਼ਨ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪੂਰੇ ਦਿਨ ਲਈ ਸਥਾਗਤ ਕਰ ਦਿੱਤਾ ਜਾਵੇਗਾ। ਇਹ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਸ ਕਾਰਜਕਾਲ ਦਾ ਆਖਰੀ ਪੂਰਾ ਬਜਟ ਹੈ, ਇਸ ਲਈ ਇਸ ਵਿੱਚ ਕਈ ਵੱਡੇ ਐਲਾਨ ਹੋਣ ਦੀ ਉਮੀਦ ਹੈ। ਸਭ ਤੋਂ ਵੱਧ ਚਰਚਾ ਇਸ ਗੱਲ ਦੀ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 8 ਮਾਰਚ (ਅੰਤਰਰਾਸ਼ਟਰੀ ਮਹਿਲਾ ਦਿਵਸ) ਨੂੰ ਪੇਸ਼ ਹੋਣ ਵਾਲੇ ਬਜਟ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਚੋਣ ਗਾਰੰਟੀ ਨੂੰ ਪੂਰਾ ਕਰਨ ਦਾ ਐਲਾਨ ਕਰ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਇਸ ਦੇ ਸੰਕੇਤ ਦਿੱਤੇ ਨੇ ਇਸਦੇ ਨਾਲ ਹੀ ਸਰਕਾਰ ਇਸ ਬਜਟ ਵਿੱਚ ‘ਮੇਰੀ ਰਸੋਈ’ ਨਾਮ ਦੀ ਇੱਕ ਨਵੀਂ ਸਕੀਮ ਲਿਆ ਰਹੀ ਹੈ। ਇਸ ਤਹਿਤ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ਕਣਕ ਦੇ ਨਾਲ-ਨਾਲ ਦਾਲ, ਚੀਨੀ, ਤੇਲ, ਹਲਦੀ ਅਤੇ ਨਮਕ ਫੂਡ ਕਿੱਟਾਂ ‘ਚ ਮੁਫ਼ਤ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸੈਸ਼ਨ ਦੀ ਸ਼ੁਰੂਆਤ ਹੋਵੇਗੀ। 8 ਮਾਰਚ ਨੂੰ ਸਾਲ 2026-27 ਦਾ ਸਟੇਟ ਬਜਟ ਪੇਸ਼ ਕੀਤਾ ਜਾਵੇਗਾ। ਇਹ ਪਹਿਲੀ ਵਾਰ ਹੈ ਜਦੋਂ ਐਤਵਾਰ ਵਾਲੇ ਦਿਨ ਬਜਟ ਪੇਸ਼ ਕੀਤਾ ਜਾਵੇਗਾ। 16 ਮਾਰਚ ਨੂੰ ਸੈਸ਼ਨ ਦੀ ਸਮਾਪਤੀ ਹੋਵੇਗੀ। ਉਥੇ ਹੀ ਵਿਰੋਧੀ ਧਿਰਾਂ ਨੇ ਵੀ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਕਾਂਗਰਸ ਅਤੇ ਅਕਾਲੀ ਦਲ ਨੇ ਸਰਕਾਰ ਨੂੰ ਸੂਬੇ ਦੇ ਕਰਜ਼ੇ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਦਨ ਵਿੱਚ ਘੇਰਨ ਦੀ ਪੂਰੀ ਤਿਆਰੀ ‘ਚ ਹੈ। ਬਜਟ ਇਜਲਾਸ ਹੰਗਾਮੇਦਾਰ ਰਹਿਣ ਦੇ ਅਸਾਰ ਹਨ।

ਕਾਂਗਰਸ ਅਤੇ ਅਕਾਲੀ ਦਲ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ, ਅਸੀਂ ਪੰਜਾਬ ਨੂੰ ਮੁੜ ਪਟੜੀ ‘ਤੇ ਲਿਆ ਰਹੇ ਹਾਂ : CM ਮਾਨ

ਸੰਗਰੂਰ, 6 ਮਾਰਚ 2026 :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿੱਚ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੇ ਨਾਲ-ਨਾਲ ਲੋਕਾਂ ਲਈ ਭਲਾਈ ਦੇ ਉਦੇਸ਼ ਨਾਲ ਕਈ ਨਵੇਂ ਲੋਕ-ਪੱਖੀ ਉਪਰਾਲੇ ਕੀਤੇ ਜਾਣਗੇ। ਜ਼ਿਲ੍ਹਾ ਸੰਗਰੂਰ ਵਿੱਚ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਤੇ ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਜਨਤਾ ਦੇ ਪੈਸੇ ਦੀ ਜ਼ਿੰਮੇਵਾਰੀ ਨਾਲ ਵਰਤੋਂ ਕੀਤੀ ਹੈ, 90% ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਪਹੁੰਚਾਈ ਹੈ, 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ, ਅਤੇ ਰਿਸ਼ਵਤ ਜਾਂ ਸਿਫਾਰਸ਼ ਤੋਂ ਬਿਨਾਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦਾ ਪੰਜਾਬ ਦੀਆਂ ਹਕੀਕਤਾਂ ਨਾਲੋਂ ਨਾਤਾ ਟੁੱਟ ਚੁੱਕਾ ਹੈ ਅਤੇ ਉਨ੍ਹਾਂ ਨੂੰ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖਣਾ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਜਦੋਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕਿਆਂ ਦੀ ਲੋੜ ਹੈ, ਸੁਖਬੀਰ ਸਿੰਘ ਬਾਦਲ ਪਿੰਡਾਂ ਵਿੱਚ ਤਾਸ਼ ਦੇ ਟੂਰਨਾਮੈਂਟ ਕਰਵਾਉਣ ਬਾਰੇ ਗੱਲਾਂ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਰਾਜਨੀਤਿਕ ਪਾਰਟੀਆਂ ਨੇ ਪੰਜਾਬ ‘ਤੇ ਕਰਜ਼ੇ ਦਾ ਬੋਝ ਪਾਇਆ ਹੈ ਅਤੇ ਆਪਣੇ ਹਿੱਤਾਂ ਲਈ ਕੰਮ ਕੀਤਾ ਹੈ, ਜਦੋਂ ਕਿ ਪੰਜਾਬ ਸਰਕਾਰ ਸਰਕਾਰੀ ਖਜ਼ਾਨੇ ਵਿੱਚੋਂ ਇੱਕ ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਦੀ ਪੰਜਾਬ ਦੇ ਫੰਡਾਂ ਨੂੰ ਰੋਕਣ ਅਤੇ ਨਾਲ ਹੀ ਧਰੁਵੀਕਰਨ ਦੀ ਰਾਜਨੀਤੀ ਰਾਹੀਂ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਲਈ ਵੀ ਆਲੋਚਨਾ ਕੀਤੀ।

ਲੋਕ ਮਿਲਣੀ ਪ੍ਰੋਗਰਾਮ ਦੇ ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿੱਚ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਤੋਂ ਇਲਾਵਾ ਕਈ ਲੋਕ-ਪੱਖੀ ਪਹਿਲਕਦਮੀਆਂ ਪੇਸ਼ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਟੈਕਸਦਾਤਾਵਾਂ ਦੇ ਪੈਸੇ ਨੂੰ ਸਮਝਦਾਰੀ ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ‘ਤੇ ਕੇਂਦ੍ਰਿਤ ਕਰਕੇ ਖਰਚ ਕੀਤਾ ਹੈ। ਆਉਣ ਵਾਲਾ ਬਜਟ ਲੋਕ ਪੱਖੀ ਪਹਿਲਕਦਮੀਆਂ ‘ਤੇ ਵੀ ਕੇਂਦ੍ਰਿਤ ਹੋਵੇਗਾ ਤਾਂ ਜੋ ਲੋਕਾਂ ਨੂੰ ਵੱਡੀ ਰਾਹਤ ਮਿਲ ਸਕੇ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਬਜਟ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ ਅਤੇ ਇਹ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ।”

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਜਨਤਕ ਫੰਡਾਂ ਦੀ ਸਾਵਧਾਨੀ ਨਾਲ ਵਰਤੋਂ ਕਰ ਰਹੀ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਸਾਨਾਂ ਲਈ ਮੁਫ਼ਤ ਬਿਜਲੀ ਅਤੇ ਦਿਨ ਵੇਲੇ ਬਿਜਲੀ ਸਪਲਾਈ ਵਰਗੀਆਂ ਵੱਡੀਆਂ ਪਹਿਲਕਦਮੀਆਂ ਨੇ ਘਰਾਂ ਅਤੇ ਕਿਸਾਨ ਭਾਈਚਾਰੇ ਨੂੰ ਮਹੱਤਵਪੂਰਨ ਰਾਹਤ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ। ਅੱਜ ਪੰਜਾਬ ਦੇ 90% ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਕਿ ਬੇਮਿਸਾਲ ਰਿਹਾ ਹੈ। ਅਜਿਹੇ ਸਮੇਂ ਜਦੋਂ ਦੇਸ਼ ਦੀਆਂ ਜਾਇਦਾਦਾਂ ਕੇਂਦਰ ਸਰਕਾਰ ਵੱਲੋਂ ਆਪਣੇ ਚਹੇਤੇ ਦੋਸਤਾਂ ਨੂੰ ਕੌਡੀਆਂ ਦੇ ਭਾਅ ਸੌਂਪੀਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ,”

ਸਿਹਤ ਸੰਭਾਲ ਵਿੱਚ ਸੁਧਾਰਾਂ ਨੂੰ ਉਜਾਗਰ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਕ ਸਿਹਤ ਢਾਂਚੇ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ ਅਤੇ ਡਾਕਟਰੀ ਸੇਵਾਵਾਂ ਤੱਕ ਪਹੁੰਚ ਦਾ ਵਿਸਥਾਰ ਕੀਤਾ ਹੈ। “ਲੋਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ।”

ਮੁੱਖ ਮੰਤਰੀ ਨੇ ਕਿਹਾ, “ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਨਤਾ ‘ਤੇ ਵਿੱਤੀ ਬੋਝ ਨੂੰ ਕਾਫ਼ੀ ਘਟਾ ਦਿੱਤਾ ਹੈ।”

ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਤੋਂ ਇਸ ਕਲੰਕ ਨੂੰ ਲਾਹੁਣ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਇਸ ਘਿਨੌਣੇ ਅਪਰਾਧ ਵਿੱਚ ਸ਼ਾਮਲ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ। ਲੋਕਾਂ ਦੇ ਸਰਗਰਮ ਸਹਿਯੋਗ ਅਤੇ ਤਾਲਮੇਲ ਨਾਲ ਨਸ਼ਿਆਂ ਦੇ ਕਲੰਕ ਨੂੰ ਜ਼ਮੀਨੀ ਪੱਧਰ ਉਤੇ ਖਤਮ ਕੀਤਾ ਜਾ ਰਿਹਾ ਹੈ। ਆਮ ਲੋਕਾਂ ਦੀ ਮਦਦ ਨਾਲ ਇਹ ਮੁਹਿੰਮ ਹੁਣ ਇੱਕ ਵੱਡੀ ਲੋਕ ਲਹਿਰ ਬਣ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਵਿੱਤੀ ਸਥਿਤੀ ਪਿਛਲੀਆਂ ਸਰਕਾਰਾਂ ਵੱਲੋਂ ਅਪਣਾਈਆਂ ਨੀਤੀਆਂ ਦਾ ਨਤੀਜਾ ਹੈ, ਜਿਨ੍ਹਾਂ ਨੇ ਲੋਕਾਂ ਉੱਤੇ ਭਾਰੀ ਕਰਜ਼ੇ ਦਾ ਬੋਝ ਪਾ ਦਿੱਤਾ ਸੀ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਉੱਤੇ ਵੱਡਾ ਕਰਜ਼ਾ ਚੜ੍ਹਾਇਆ ਕਿਉਂਕਿ ਉਹ ਨੇਤਾ ਆਮ ਆਦਮੀ ਦੀ ਚਿੰਤਾ ਕਦੇ ਨਹੀਂ ਕਰਦੇ ਸਨ। ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਪੰਜਾਬ ਦੇ ਕਰਜ਼ੇ ਵਿੱਚ 35% ਤੋਂ ਵਧੇਰੇ ਦੀ ਕਮੀ ਲਿਆਂਦੀ ਹੈ। ਹਰ ਸਰਕਾਰ ਕਰਜ਼ਾ ਲੈਂਦੀ ਹੈ ਪਰ ਉਹ ਕਰਜ਼ਾ ਉਤਪਾਦਕ ਉਦੇਸ਼ਾਂ ਲਈ ਹੋਣਾ ਚਾਹੀਦਾ ਹੈ। ਰਾਜ ਦੇ ਖਜ਼ਾਨੇ ਦਾ ਹਰ ਇੱਕ ਪੈਸਾ ਲੋਕਾਂ ਦੇ ਭਲੇ ਅਤੇ ਪੰਜਾਬ ਦੀ ਤਰੱਕੀ ਲਈ ਵਰਤਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਭਾਜਪਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਲੋਕਾਂ ਨੂੰ ਵੰਡਣ ਵਾਲੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਨਫ਼ਰਤ ਦਾ ਏਜੰਡਾ ਚਲਾਉਣ ਲਈ ਧਰਮ ਦੇ ਆਧਾਰ ‘ਤੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਵਿੱਚ ਧਾਰਮਿਕ ਪਰਿਵਰਤਨ ਬਾਰੇ ਕੇਂਦਰੀ ਗ੍ਰਹਿ ਮੰਤਰੀ ਦਾ ਬਿਆਨ ਲੋਕਾਂ ਨੂੰ ਵੰਡਣ ਲਈ ਹੈ, ਜੋ ਭਾਜਪਾ ਦੀ ਰਣਨੀਤੀ ਹੈ। ਅਜਿਹੀ ਗੰਦੀ ਰਾਜਨੀਤੀ ਵਿੱਚ ਸ਼ਾਮਲ ਹੋਣ ਦੀ ਬਜਾਏ, ਕੇਂਦਰ ਸਰਕਾਰ ਨੂੰ ਪੰਜਾਬ ਦੇ ਬਣਦੇ ਫੰਡਾਂ ਦੇ ਹਿੱਸੇ ਨੂੰ ਰੋਕਣ ਦੀ ਬਜਾਏ ਪੰਜਾਬ ਨੂੰ ਫੰਡ ਜਾਰੀ ਕਰਨ ਲਈ ਉਦਾਰ ਹੋਣਾ ਚਾਹੀਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ, ਖੁਰਾਕ ਉਤਪਾਦਨ ਵਿੱਚ ਸਵੈ-ਨਿਰਭਰਤਾ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਪਰ ਫਿਰ ਵੀ ਕੇਂਦਰ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਰੱਖੇ ਗਏ ਦਿਹਾਤੀ ਵਿਕਾਸ ਫੰਡ ਅਤੇ ਹੋਰ ਫੰਡ ਰੋਕ ਦਿੱਤੇ ਹਨ, ਜਿਸ ਨਾਲ ਸੂਬੇ ਦਾ ਵਿਕਾਸ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਸਤੀਆਂ ਰਾਜਨੀਤੀਆਂ ਕਰਨ ਦੀ ਬਜਾਏ, ਕੇਂਦਰ ਸਰਕਾਰ ਨੂੰ ਤੁਰੰਤ ਫੰਡ ਜਾਰੀ ਕਰਨੇ ਚਾਹੀਦੇ ਹਨ ਤਾਂ ਜੋ ਪੰਜਾਬ ਦਾ ਵਿਕਾਸ ਤੇਜ਼ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਚੱਲ ਰਹੀ ਜੰਗ ਦੇ ਮੱਦੇਨਜ਼ਰ ਖਾੜੀ ਖੇਤਰ ਵਿੱਚ ਫਸੇ ਪੰਜਾਬੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲਾਉਣ ਲਈ ਕੇਂਦਰ ਸਰਕਾਰ ਨਾਲ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 370 ਪੰਜਾਬੀਆਂ ਦੀ ਪਛਾਣ ਕੀਤੀ ਹੈ ਜੋ ਚੱਲ ਰਹੀ ਜੰਗ ਦੇ ਚੱਲਦਿਆਂ ਖਾੜੀ ਖੇਤਰ ਵਿੱਚ ਫਸੇ ਹੋਏ ਹਨ। ਅਸੀਂ ਇਸ ਮੁੱਦੇ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਉਠਾਇਆ ਹੈ ਅਤੇ ਉਨ੍ਹਾਂ ਨੂੰ ਵਾਪਸ ਲਾਉਣ ਲਈ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਮੱਧ ਪੂਰਬੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਾਉਣ ਲਈ ਦ੍ਰਿੜ ਹੈ ਅਤੇ ਇਸ ਮੰਤਵ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਮਾਗਮਾਂ ਦਾ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਜ਼ਮੀਨੀ ਪੱਧਰ ‘ਤੇ ਮਸਲਿਆਂ ਦਾ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਸਿੱਧੇ ਤੌਰ ‘ਤੇ ਲੋਕਾਂ ਨਾਲ ਜੁੜਨ ਲਈ ਸੱਥਾਂ ਵਿੱਚ ਆਯੋਜਿਤ ਕੀਤੇ ਜਾਂਦੇ ਹਨ। ਇਹਨਾਂ ਥਾਂਵਾਂ ਦਾ ਪਿੰਡਾਂ ਦੀ ਜ਼ਿੰਦਗੀ ਵਿੱਚ ਬਹੁਤ ਮਹੱਤਵ ਹੈ ਕਿਉਂਕਿ ਇੱਥੇ ਵਿਕਾਸ ਬਾਰੇ ਮੁੱਖ ਫ਼ੈਸਲੇ ਲਏ ਜਾਂਦੇ ਹਨ ਅਤੇ ਪਿੰਡ ਵਾਸੀਆਂ ਦੇ ਵਿਵਾਦ ਸੁਖਾਵੇਂ ਢੰਗ ਨਾਲ ਹੱਲ ਕੀਤੇ ਜਾਂਦੇ ਹਨ।

ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ਦੀ ਟਿੱਪਣੀ ‘ਤੇ ਸੱਟ ਮਾਰਦਿਆਂ ਪਿੰਡਾਂ ਵਿੱਚ ਤਾਸ਼ (ਸੀਪ) ਮੁਕਾਬਲੇ ਕਰਵਾਉਣ ਦੇ ਸੁਝਾਅ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਕਹਿੰਦੇ ਹਨ ਕਿ ਉਹ ਤਾਸ਼ (ਸੀਪ) ਮੁਕਾਬਲੇ ਕਰਵਾਉਣਗੇ ਅਤੇ ਜੇਤੂ ਪਿੰਡ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਅਜਿਹੇ ਬਿਆਨ ਦੇਣ ਦੀ ਬਜਾਏ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਨੌਜਵਾਨਾਂ ਨੂੰ ਨੌਕਰੀਆਂ ਕਿਉਂ ਨਹੀਂ ਦੇ ਸਕਦੇ ਜੋ ਇਹ ਤਾਸ਼ (ਸੀਪ) ਮੁਕਾਬਲੇ ਖੇਡਦੇ ਹਨ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਜ਼ਮੀਨੀ ਹਕੀਕਤ ਤੋਂ ਅਨਜਾਣ ਹੈ ਕਿਉਂਕਿ ਉਸ ਨੇ ਪਹਾੜੀ ਜਾਂ ਵਿਦੇਸ਼ਾਂ ਵਿੱਚ ਚੱਲਦੇ ਕਨਵੈਂਟ ਸਕੂਲਾਂ ਵਿੱਚ ਪੜ੍ਹਾਈ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਲੋਕ-ਵਿਰੋਧੀ ਨੀਤੀਆਂ ਵਾਲੀਆਂ ਰਵਾਇਤੀ ਪਾਰਟੀਆਂ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ, “ਸੁਖਬੀਰ ਸਿੰਘ ਬਾਦਲ ਨੂੰ ਦਿਨ-ਦਿਹਾੜੇ ਸੁਪਨੇ ਦੇਖਣੇ ਬੰਦ ਕਰ ਦੇਣੇ ਚਾਹੀਦੇ ਹਨ ਕਿਉਂਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਵੀ ਸੱਤਾ ਵਿੱਚ ਵਾਪਸ ਨਹੀਂ ਲਿਆਉਣਗੇ। ਪੰਜਾਬ ਸਰਕਾਰ 16 ਮਾਰਚ ਨੂੰ ਲੋਕਾਂ ਦੀ ਸੇਵਾ ਦੇ ਚਾਰ ਸਾਲ ਪੂਰੇ ਕਰੇਗੀ ਅਤੇ ਇਸ ਦੌਰਾਨ ਕਈ ਲੋਕ-ਪੱਖੀ ਕਦਮ ਚੁੱਕੇ ਗਏ ਹਨ। ਅੱਜ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਕਿ ਬਕਾਮਾਲ ਹੈ”।

ਬਿਜਲੀ ਉਤਪਾਦਨ ਨਾਲ ਸੰਬੰਧਿਤ ਮਾਮਲਿਆਂ ਅਤੇ ਪਿਛਲੀਆਂ ਸਰਕਾਰਾਂ ਦੇ ਫੈਸਲਿਆਂ ਉੱਤੇ ਰੌਸ਼ਨੀ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਝਾਰਖੰਡ ਦੀ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਇਸ ਲਈ ਰੋਕੀ ਗਈ ਸੀ ਕਿਉਂਕਿ ਸੁਖਬੀਰ ਸਿੰਘ ਬਾਦਲ ਆਪਣੀ ਇੱਕ ਨਜ਼ਦੀਕੀ ਫਰਮ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੇ ਸਨ। ਅਕਾਲੀ ਲੀਡਰਸ਼ਿਪ ਨੇ ਆਪਣੀਆਂ ਹੀ ਕੰਪਨੀਆਂ ਨਾਲ ਸਮਝੌਤੇ ਕਰਕੇ ਪੰਜਾਬ ਨੂੰ ਬਹੁਤ ਮਹਿੰਗੀਆਂ ਦਰਾਂ ’ਤੇ ਸੂਰਜੀ ਬਿਜਲੀ ਮੁਹੱਈਆ ਕਰਵਾਈ, ਜਿਸ ਨਾਲ ਰਾਜ ਦੇ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲਾਂ ਕਿਸਾਨਾਂ ਨੂੰ ਬਿਜਲੀ ਦੀ ਉਡੀਕ ਵਿੱਚ ਰਾਤਾਂ ਖੇਤਾਂ ਵਿੱਚ ਗੁਜ਼ਾਰਨੀਆਂ ਪੈਂਦੀਆਂ ਸਨ, ਪਰ ਅੱਜ ਉਨ੍ਹਾਂ ਨੂੰ ਦਿਨ ਦੇ ਸਮੇਂ ਬਿਜਲੀ ਮਿਲ ਰਹੀ ਹੈ।”

ਮੁੱਖ ਮੰਤਰੀ ਨੇ ਸਿੰਚਾਈ ਅਤੇ ਪਾਣੀ ਪ੍ਰਬੰਧਨ ਵਿੱਚ ਆਏ ਸੁਧਾਰਾਂ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ, “ਜਦੋਂ ਪੰਜਾਬ ਸਰਕਾਰ ਨੇ ਕਾਰਜਭਾਰ ਸੰਭਾਲਿਆ ਸੀ, ਉਸ ਵੇਲੇ ਸਿਰਫ਼ 21 ਫ਼ੀਸਦੀ ਨਹਿਰੀ ਪਾਣੀ ਖੇਤ ਸਿੰਜਣ ਲਈ ਵਰਤਿਆ ਜਾ ਰਿਹਾ ਸੀ। ਅੱਜ ਪੰਜਾਬ ਵਿੱਚ 68 ਫ਼ੀਸਦੀ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ। ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਲਈ 6,900 ਕਿਲੋਮੀਟਰ ਖਾਲਿਆਂ ਅਤੇ 18,349 ਖੇਲਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਇਆ ਹੈ।”

ਰੋਜ਼ਗਾਰ ਅਤੇ ਸਿੱਖਿਆ ਸੁਧਾਰਾਂ ਬਾਰੇ ਸਰਕਾਰ ਦੀਆਂ ਪ੍ਰਾਪਤੀਆਂ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “63,000 ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਿਸ਼ ਦੇ ਦਿੱਤੀਆਂ ਗਈਆਂ ਹਨ, ਜਿਸ ਨਾਲ ਸਮਾਜ ਦੇ ਹਰ ਵਰਗ ਵਿੱਚ ਸੰਤੁਸ਼ਟੀ ਹੈ। ਉਨ੍ਹਾਂ ਕਿਹਾ, “ਸਿੱਖਿਆ ਖੇਤਰ ਵਿੱਚ, ਪੰਜਾਬ ਭਰ ਵਿੱਚ ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ। ਇਨ੍ਹਾਂ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਵਿਗਿਆਨਕ ਤੌਰ ‘ਤੇ ਸਿੱਖਣ ਲਈ ਆਧੁਨਿਕ ਲੈਬੋਰਟਰੀਆਂ ਅਤੇ ਸਰੀਰਕ ਤੌਰ ਤੇ ਤੰਦਰੁਸਤੀ ਲਈ ਖੇਡ ਮੈਦਾਨ ਹਨ।”

ਉਨ੍ਹਾਂ ਅੱਗੇ ਕਿਹਾ ਕਿ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਕਰਨ ਲਈ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਿਆ ਜਾ ਰਿਹਾ ਹੈ। “ਖਾਸ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਤਹਿਤ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਲਈ ਭੇਜਿਆ ਜਾਂਦਾ ਹੈ ਤਾਂ ਜੋ ਉਹ ਆਧੁਨਿਕ ਪੜ੍ਹਾਉਣ ਦੀਆਂ ਤਕਨੀਕਾਂ ਅਪਣਾ ਸਕਣ ਅਤੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੁਕਾਬਲੇ ਲਈ ਤਿਆਰ ਕਰ ਸਕਣ। ਭਾਰਤ ਸਰਕਾਰ ਵੱਲੋਂ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚ ਪੰਜਾਬ ਨੇ ਕੇਰਲਾ ਨੂੰ ਵੀ ਪਿੱਛੇ ਛੱਡਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥੀਆਂ ਨੂੰ ਹਥਿਆਰਬੰਦ ਬਲਾਂ ਦੀ ਤਿਆਰੀ, ਨੀਟ, ਜੇ ਈ ਈ, ਕਲੈਟ ਅਤੇ ਨਿਫਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਦਿੱਤੀ ਜਾ ਰਹੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਮਹੱਤਵਪੂਰਨ ਅਕਾਦਮਿਕ ਉਪਲਬਧੀਆਂ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ, “ਸਕੂਲ ਆਫ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇ ਈ ਈ ਮੇਨਜ਼, ਜੇ ਈ ਈ ਐਡਵਾਂਸਡ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਵਿੱਚ ਕਾਮਯਾਬੀ ਹਾਸਲ ਕਰ ਰਹੇ ਹਨ। ਅਕਾਲੀ ਲੀਡਰਸ਼ਿਪ ਨੇ ਰਾਜਨੀਤਿਕ ਲਾਭ ਲਈ ਧਰਮ ਦਾ ਦੁਰਉਪਯੋਗ ਕੀਤਾ ਹੈ, ਜਿਸਨੂੰ ਪੰਜਾਬ ਦੇ ਲੋਕ ਕਦੇ ਮੁਆਫ਼ ਨਹੀਂ ਕਰਨਗੇ। ਰਵਾਇਤੀ ਰਾਜਨੀਤਿਕ ਪਾਰਟੀਆਂ ਇਹ ਗੱਲ ਸਵੀਕਾਰ ਨਹੀਂ ਕਰ ਸਕਦੀਆਂ ਕਿ ਇੱਕ ਆਮ ਆਦਮੀ ਦਾ ਪੁੱਤ ਪੰਜਾਬ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਵਾਇਤੀ ਪਾਰਟੀਆਂ ਨੂੰ ਇਸ ਲਈ ਨਕਾਰ ਦਿੱਤਾ ਹੈ ਕਿਉਂਕਿ ਉਹਨਾਂ ਨੇ ਲੋਕ ਭਲਾਈ ਦੀ ਥਾਂ ਪਰਿਵਾਰਿਕ ਹਿਤਾਂ ਨੂੰ ਤਰਜੀਹ ਦਿੱਤੀ।

ਉਨ੍ਹਾਂ ਕਿਹਾ, “ਪੰਜਾਬ ਦੇ ਲੋਕਾਂ ਦਾ ਰਵਾਇਤੀ ਰਾਜਨੀਤਿਕ ਪਾਰਟੀਆਂ ਤੋਂ ਮੋਹ ਟੁੱਟ ਗਿਆ ਹੈ ਕਿਉਂਕਿ ਉਹਨਾਂ ਦੀਆਂ ਨੀਤੀਆਂ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀਆਂ ਹਨ। ਪਿਛਲੇ ਹੁਕਮਰਾਨ ਪੰਜਾਬ ਅਤੇ ਪੰਜਾਬੀਆਂ ਦੀ ਥਾਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਚਿੰਤਾ ਕਰਦੇ ਸਨ, ਇਸ ਕਰਕੇ ਲੋਕਾਂ ਨੇ ਉਹਨਾਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ। ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਅਤੇ ਇਸ ਦੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਉੱਤੇ ਧਿਆਨ ਕੇਂਦਰਿਤ ਕੀਤਾ ਹੈ।”

ਅਕਾਲੀ ਲੀਡਰਸ਼ਿਪ ਦੀ ਨਿੰਦਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਜੋ ਨੇਤਾ ਆਪਣੀ ਹੀ ਪਾਰਟੀ ਵਿੱਚ ਕਮੇਟੀ ਬਣਾਉਣ ਲਈ 11 ਮੈਂਬਰ ਵੀ ਨਹੀਂ ਲੱਭ ਸਕਦੇ, ਉਹ ਪੰਜਾਬ ਦੀਆਂ 117 ਸੀਟਾਂ ਜਿੱਤਣ ਦੇ ਸੁਪਨੇ ਦੇਖ ਰਹੇ ਹਨ। ਇਨ੍ਹਾਂ ਨੇਤਾਵਾਂ ਨੇ ਪੰਜਾਬ ਵਿੱਚ ਗੈਂਗਸਟਰਾਂ ਨੂੰ ਹੁਲਾਰਾ ਦਿੱਤਾ ਅਤੇ ਨਸ਼ਾ ਤਸਕਰਾਂ ਨੂੰ ਬਚਾ ਕੇ ਨੌਜਵਾਨਾਂ ਦੀਆਂ ਰਗਾਂ ਵਿੱਚ ਨਸ਼ਾ ਭਰ ਦਿੱਤਾ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਲੀਡਰਸ਼ਿਪ ਨੂੰ ਉਸਦੇ ਪਿਛਲੇ ਕਰਤੂਤਾਂ ਲਈ ਅੱਗੇ ਵੀ ਨਕਾਰਦੇ ਰਹਿਣਗੇ।

ਉਨ੍ਹਾਂ ਕਿਹਾ, “ਅਕਾਲੀ ਦਲ ਹੁਣ ਰਾਜਨੀਤਿਕ ਤੌਰ ਉੱਤੇ ਸੁੱਕੇ ਦਰੱਖ਼ਤਾਂ ਦੀ ਪਾਰਟੀ ਬਣ ਚੁੱਕੀ ਹੈ ਜਿਨ੍ਹਾਂ ਨੂੰ ਵਾਰ ਵਾਰ ਪਾਣੀ ਲਾਉਣ “ਤੇ ਵੀ ਹਰੇ ਹੋਣ ਦੀ ਆਸ ਨਹੀਂ। ਉਹ ਧਰਮ ਦਾ ਦੁਰਉਪਯੋਗ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ, ਪਰ ਪੰਜਾਬੀ  ਹੁਣ ਭਟਕਾਏ ਨਹੀਂ ਜਾ ਸਕਦੇ। ਅਕਾਲੀ ਲੀਡਰਸ਼ਿਪ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾਈ ਕਿਲ੍ਹੇ ਬਣਾਉਂਦੀ ਫਿਰ ਰਹੀ ਹੈ, ਪਰ ਪੰਜਾਬ ਦੇ ਲੋਕ ਉਹਨਾਂ ਨੂੰ ਫਿਰ ਕਰਾਰਾ ਜਵਾਬ ਦੇਣਗੇ।”

ਪਿਛਲੇ ਵਿਵਾਦਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ,
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੁਖਬੀਰ ਸਿੰਘ ਬਾਦਲ ਦਾਅਵਾ ਕਰਦੇ ਹਨ ਕਿ ਪੰਜਾਬ ਵਿੱਚ ਸਾਰਾ ਵਿਕਾਸ ਉਹਨਾਂ ਦੇ ਰਾਜ ਵਿੱਚ ਹੋਇਆ, ਪਰ ਉਹ ਬਰਗਾੜੀ ਅਤੇ ਬਹਿਬਲ ਕਲਾਂ ਵਰਗੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਨਜ਼ਰਅੰਦਾਜ਼ ਕਰਦੇ ਹਨ। ਰਾਜਨੀਤਿਕ ਲਾਭ ਲਈ ਧਰਮ ਦੀ ਵਰਤੋਂ ਕਰਕੇ, ਉਹਨਾਂ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਅਕਾਲੀ ਲੀਡਰਸ਼ਿਪ ਉਹਨਾਂ ਤਾਕਤਾਂ ਨਾਲ ਮਿਲੀ ਹੋਈ ਹੈ ਜੋ ਪੰਥ ਅਤੇ ਪੰਜਾਬ ਦੇ ਵਿਰੁੱਧ ਹਨ।”

ਪੰਜਾਬ

ਦੇਸ਼