Breaking News
ਪਾਕਿਸਤਾਨ ਜਾਣ ਵਾਲੇ ਜੱਥਿਆਂ ਨਾਲ ਨਹੀਂ ਜਾ ਸਕਣਗੀਆਂ ਇਕੱਲੀਆਂ ਔਰਤਾਂ

ਅੰਮ੍ਰਿਤਸਰ, 3 ਅਪ੍ਰੈਲ :

ਪਾਕਿਸਤਾਨ ਜਾਣ ਵਾਲੇ ਸਿੱਖ ਜੱਥਿਆਂ ਦੇ ਨਾਲ ਹੁਣ ਇਕੱਲੀਆਂ ਔਰਤਾਂ ਨਹੀਂ ਜਾ ਸਕਣਗੀਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਜੱਥਿਆਂ ਵਿਚ ਇਕੱਲੀਆਂ ਔਰਤਾਂ ਦੇ ਪਾਕਿਸਤਾਨ ਜਾਣ ਉਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ SGPC ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਨੇ ਮੀਡੀਆ ਨੂੰ ਦੱਸਿਆ ਕਿ ਇਹ ਫੈਸਲਾ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਬਜੀਤ ਕੌਰ ਦੇ ਮਾਮਲੇ ਨੇ ਗੰਭੀਰ ਚਿੰਤਾਵਾਂ ਨੂੰ ਜਨਮ ਦਿੱਤਾ ਹੈ, ਜਿਸ ਤੋਂ ਬਾਅਦ ਇਹ ਜ਼ਰੂਰੀ ਬਣ ਗਿਆ ਸੀ ਕਿ ਨਵੇਂ ਨਿਯਮ ਲਾਗੂ ਕੀਤੇ ਜਾਣ।

ਉਨ੍ਹਾਂ ਨੇ ਹੋਰ ਦੱਸਿਆ ਕਿ ਹੁਣ ਜੱਥਿਆਂ ਵਿੱਚ ਜਾਣ ਵਾਲੀਆਂ ਔਰਤਾਂ ਲਈ ਕੁਝ ਨਵੇਂ ਨਿਯਮ ਅਤੇ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਜਾਣਗੇ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਘਟਨਾ ਨਾ ਵਾਪਰੇ। SGPC ਵੱਲੋਂ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਯਾਤਰਾ ਦੀ ਪ੍ਰਕਿਰਿਆ ਨੂੰ ਹੋਰ ਸੁਚੱਜਾ ਅਤੇ ਸੁਰੱਖਿਅਤ ਬਣਾਉਣ ਲਈ ਲਗਾਤਾਰ ਸਮੀਖਿਆ ਕੀਤੀ ਜਾ ਰਹੀ

ਜ਼ਿਕਰਯੋਗ ਹੈ ਕਿ ਪਾਕਿਸਤਾਨ ਗਏ ਇਕ ਸਿੱਖ ਜਥੇ ਵਿਚ ਸਰਬਜੀਤ ਕੌਰ ਉਥੇ ਰਹਿ ਗਈ ਸੀ। ਜਿਸ ਨੇ ਬਾਅਦ ਵਿੱਚ ਆਪਣਾ ਧਰਮ ਬਦਲ ਕੇ ਉਥੇ ਇਕ ਮੁਸਲਿਮ ਵਿਅਕਤੀ ਨਾਲ ਨਿਕਾਹ ਕਰਵਾ ਲਿਆ ਸੀ। ਜਿਸ ਤੋਂ ਬਾਅਦ ਕਈ ਤਰ੍ਹਾਂ ਦੇ ਸਵਾਲ ਸਾਹਮਣੇ ਆਏ ਸਨ। ਇਸ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਜਿਹੇ ਸਖਤ ਕਦਮ ਚੁੱਕੇ ਜਾ ਰਹੇ ਹਨ।

ਪਾਕਿਸਤਾਨ ਜਾਣ ਵਾਲੇ ਜੱਥਿਆਂ ਨਾਲ ਨਹੀਂ ਜਾ ਸਕਣਗੀਆਂ ਇਕੱਲੀਆਂ ਔਰਤਾਂ

ਅੰਮ੍ਰਿਤਸਰ, 3 ਅਪ੍ਰੈਲ :

ਪਾਕਿਸਤਾਨ ਜਾਣ ਵਾਲੇ ਸਿੱਖ ਜੱਥਿਆਂ ਦੇ ਨਾਲ ਹੁਣ ਇਕੱਲੀਆਂ ਔਰਤਾਂ ਨਹੀਂ ਜਾ ਸਕਣਗੀਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਜੱਥਿਆਂ ਵਿਚ ਇਕੱਲੀਆਂ ਔਰਤਾਂ ਦੇ ਪਾਕਿਸਤਾਨ ਜਾਣ ਉਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ SGPC ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਨੇ ਮੀਡੀਆ ਨੂੰ ਦੱਸਿਆ ਕਿ ਇਹ ਫੈਸਲਾ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਬਜੀਤ ਕੌਰ ਦੇ ਮਾਮਲੇ ਨੇ ਗੰਭੀਰ ਚਿੰਤਾਵਾਂ ਨੂੰ ਜਨਮ ਦਿੱਤਾ ਹੈ, ਜਿਸ ਤੋਂ ਬਾਅਦ ਇਹ ਜ਼ਰੂਰੀ ਬਣ ਗਿਆ ਸੀ ਕਿ ਨਵੇਂ ਨਿਯਮ ਲਾਗੂ ਕੀਤੇ ਜਾਣ।

ਉਨ੍ਹਾਂ ਨੇ ਹੋਰ ਦੱਸਿਆ ਕਿ ਹੁਣ ਜੱਥਿਆਂ ਵਿੱਚ ਜਾਣ ਵਾਲੀਆਂ ਔਰਤਾਂ ਲਈ ਕੁਝ ਨਵੇਂ ਨਿਯਮ ਅਤੇ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਜਾਣਗੇ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਘਟਨਾ ਨਾ ਵਾਪਰੇ। SGPC ਵੱਲੋਂ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਯਾਤਰਾ ਦੀ ਪ੍ਰਕਿਰਿਆ ਨੂੰ ਹੋਰ ਸੁਚੱਜਾ ਅਤੇ ਸੁਰੱਖਿਅਤ ਬਣਾਉਣ ਲਈ ਲਗਾਤਾਰ ਸਮੀਖਿਆ ਕੀਤੀ ਜਾ ਰਹੀ

ਜ਼ਿਕਰਯੋਗ ਹੈ ਕਿ ਪਾਕਿਸਤਾਨ ਗਏ ਇਕ ਸਿੱਖ ਜਥੇ ਵਿਚ ਸਰਬਜੀਤ ਕੌਰ ਉਥੇ ਰਹਿ ਗਈ ਸੀ। ਜਿਸ ਨੇ ਬਾਅਦ ਵਿੱਚ ਆਪਣਾ ਧਰਮ ਬਦਲ ਕੇ ਉਥੇ ਇਕ ਮੁਸਲਿਮ ਵਿਅਕਤੀ ਨਾਲ ਨਿਕਾਹ ਕਰਵਾ ਲਿਆ ਸੀ। ਜਿਸ ਤੋਂ ਬਾਅਦ ਕਈ ਤਰ੍ਹਾਂ ਦੇ ਸਵਾਲ ਸਾਹਮਣੇ ਆਏ ਸਨ। ਇਸ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਜਿਹੇ ਸਖਤ ਕਦਮ ਚੁੱਕੇ ਜਾ ਰਹੇ ਹਨ।

ਪੰਜਾਬ ਮੰਡੀ ਬੋਰਡ ਦੇ ਸਕੱਤਰ ਕੁਮਾਰ ਅਮਿਤ ਨੇ ਸੂਬੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

ਐਸ.ਏ.ਐਸ. ਨਗਰ (ਮੋਹਾਲੀ), 3 ਅਪ੍ਰੈਲ 2026 ( ) –
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਸਕੱਤਰ ਪੰਜਾਬ ਮੰਡੀ ਬੋਰਡ ਵੱਲੋਂ ਪੰਜਾਬ ਰਾਜ ਦੀ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ। ਸਕੱਤਰ ਮੰਡੀ ਬੋਰਡ ਵੱਲੋਂ ਰਾਜਪੁਰਾ, ਸਰਹਿੰਦ, ਖੰਨਾ ਅਤੇ ਪਟਿਆਲਾ ਦੀਆਂ ਅਨਾਜ ਮੰਡੀਆਂ ਵਿੱਚ ਜਾ ਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਉਨ੍ਹਾਂ ਕਿਹਾ ਕਿ ਸੀਜਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ, ਜਿਸਦੇ ਲਈ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਣੀ ਚਾਹੀਦੀ। 

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਆਉਣ ਤੇ ਸਬੰਧਤ ਮਾਰਕਿਟ ਕਮੇਟੀ ਦੇ ਸਕੱਤਰ ਜਾਂ ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਜਿਸ ਮਗਰੋਂ ਸਮੱਸਿਆ ਦਾ ਤੁਰੰਤ ਹੀ ਨਿਪਟਾਰਾ ਕੀਤਾ ਜਾਵੇਗਾ।

ਪੰਜਾਬ ’ਚ ਕਈ ਥਾਵਾਂ ਉਤੇ ਮੀਂਹ ਤੇ ਗੜੇਮਾਰੀ

ਅੰਮ੍ਰਿਤਸਰ, 3 ਅਪ੍ਰੈਲ :

ਪੰਜਾਬ ਵਿੱਚ ਕਈ ਥਾਵਾਂ ਉਤੇ ਅੱਜ ਫਿਰ ਭਾਰੀ ਮੀਂਹ ਪੈਣ ਦੀਆਂ ਖ਼ਬਰਾਂ ਹਨ। ਅੰਮ੍ਰਿਤਸਰ ਜਿਲ੍ਹੇ ਵਿਚ ਗੜੇਮਾਰੀ ਵੀ ਹੋਈ ਹੈ। ਖੇਤਾਂ ਵਿਚ ਕੱਟਣ ਲਈ ਤਿਆਰ ਖੜੀ ਪੱਕੀ ਫਸਲ ਉਤੇ ਗੜੇਮਾਰੀ ਹੋਣ ਨਾਲ ਕਿਸਾਨਾਂ ਨੂੰ ਚਿੰਤਾਵਾਂ ਵਿਚ ਪਾ ਦਿੱਤਾ ਹੈ। ਬੀਤੇ ਦਿਨੀਂ ਵੀ ਮਾਨਸਾ, ਬਠਿੰਡਾ, ਫਾਜ਼ਿਲਕਾ, ਅੰਮ੍ਰਿਤਸਰ ਜਿਲ੍ਹਿਆਂ ਵਿਚ ਗੜੇਮਾਰੀ ਹੋਈ ਸੀ ਜਿਸ ਕਾਰਨ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਸੀ। ਅੱਜ ਫਿਰ ਗੜੇਮਾਰੀ ਹੋਣ ਨਾਲ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚੇਗਾ। ਮੀਂਹ ਦੇ ਨਾਲ ਚੱਲਦੀ ਤੇਜ ਹਵਾਂ ਨੇ ਪੱਕੀਆਂ ਫਸਲਾਂ ਨੂੰ ਖੇਤਾਂ ਵਿਚ ਵਿਛਾ ਦਿੱਤਾ ਹੈ। ਫਾਜ਼ਿਲਕਾ ਜਿਲ੍ਹੇ ਵਿਚ ਕਈ ਥਾਵਾਂ ਉਤੇ ਰਾਤ ਤੋਂ ਰੁਕ-ਰੁਕ ਕੇ ਪੈ ਰਹੀ ਬਾਰਿਸ਼ ਕਾਰਨ ਕਣਕ ਦੀ ਫ਼ਸਲ ਹੋਰ ਬਰਬਾਦ ਹੋਣ ਦਾ ਡਰ ਹੈ।

AAP ਲੀਡਰ ਅਨੁਰਾਗ ਟਾਂਡਾ ਦਾ ਰਾਘਵ ਚੱਢਾ ‘ਤੇ ਪਲਟਵਾਰ

ਨਵੀਂ ਦਿੱਲੀ, 3 ਅਪ੍ਰੈਲ :

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਡਿਪਟੀ ਲੀਡਰ ਹਟਾਏ ਜਾਣ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ ਸਾਹਮਣੇ ਆਇਆ ਸੀ। ਇਸ ਉਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਨੁਰਾਗ ਟਾਂਡਾ ਨੇ ਰਾਘਵ ਚੱਢਾ ਉਤੇ ਪਲਟਵਾਰ ਕੀਤਾ ਹੈ। ਅਨੁਰਾਗ ਟਾਂਡਾ ਨੇ ਕਿਹਾ ਕਿ ਕੁਝ ਸਾਲ ਤੋਂ ਤੁਸੀਂ ਡਰ ਗਏ ਹੋ ਰਾਘਵ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਮੋਦੀ ਦੇ ਖਿਲਾਫ਼ ਬੋਲਣ ਤੋਂ ਘਬਰਾਉਂਦੇ ਹਨ। ਕੋਈ ਮੋਦੀ ਤੋਂ ਡਰ ਜਾਵੇ, ਤਾਂ ਦੇਸ਼ ਲਈ ਕੀ ਲੜੇਗਾ। ਦੇਸ਼ ਦੇ ਅਸਲੀ ਮੁੱਦਿਆਂ ‘ਤੇ ਬੋਲਣ ਤੋਂ ਘਬਰਾਉਂਦੇ ਹੋ। ਉਨ੍ਹਾਂ ਕਿਹਾ, ਅਸੀਂ ਕੇਜਰੀਵਾਲ ਦੇ ਸਿਪਾਹੀ ਹਾਂ। ਨਿਡਰਤਾ ਪਹਿਲੀ ਪਛਾਣ ਹੈ ਸਾਡੀ। ਜੇ ਕੋਈ ਮੋਦੀ ਤੋਂ ਡਰ ਜਾਵੇ ਤਾਂ ਉਹ ਦੇਸ਼ ਲਈ ਕੀ ਲੜੇਗਾ? ਸੰਸਦ ਵਿੱਚ ਪਾਰਟੀ ਨੂੰ ਬੋਲਣ ਲਈ ਥੋੜਾ ਜਿਹਾ ਸਮਾਂ ਮਿਲਦਾ ਹੈ। ਉਸ ਵਿੱਚ ਜਾਂ ਤਾਂ ਦੇਸ਼ ਬਚਾਓ ਦਾ ਸੰਘਰਸ਼ ਕਰ ਸਕਦੇ ਹਾਂ ਜਾਂ ਏਅਰਪੋਰਟ ਕੈਂਟੀਨ ਵਿੱਚ ਸਮੋਸੇ ਸਸਤਾ ਕਰਵਾਉਣ ਦਾ। ਗੁਜਰਾਤ ਵਿੱਚ ਸਾਡੇ ਸੈਂਕੜੇ ਵਰਕਰਾਂ ਨੂੰ ਬੀਜੇਪੀ ਦੀ ਪੁਲਿਸ ਨੇ ਗ੍ਰਿਫ਼ਤਾਰ ਕਰਨ ਲਿਆ, ਕੀ ਸਾਂਸਦ ਸਾਹਿਬ ਸਦਨ ਵਿੱਚ ਕੁਝ ਬੋਲੇ? ਪੱਛਮੀ ਬੰਗਾਲ ਵਿੱਚ ਵੋਟ ਦਾ ਅਧਿਕਾਰ ਖੌਹਿਆ ਜਾ ਰਿਹਾ ਹੈ। ਸਦਨ ਦੀ ਪ੍ਰਸਤਾਵ ਆਇਆ ਸੀ.ਈ.ਸੀ. ਦੇ ਵਿਰੁੱਧ ਤਾਂ ਭਾਈ ਸਾਹਿਬ ਨੇ ਸਾਈਨ ਕਰਨ ਤੋਂ ਮਨਾ ਕਰ ਦਿੱਤਾ, ਪਾਰਟੀ ਨੇ ਸਦਨ ਚੋਂ ਵਾਕਆਊਟ ਕਰ ਦਿੱਤਾ ਤਾਂ ਮੋਦੀ ਜੀ ਦੀ ਹਾਜ਼ਰੀ ਲਗਾਉਣ ਲਈ ਬੈਠੇ ਰਹਿੰਦੇ ਨੇ….ਪਿਛਲੇ ਕੁਝ ਸਾਲਾਂ ਤੋਂ ਤੁਸੀਂ ਡਰ ਗਏ ਹੋ ਰਾਘਵ। ਮੋਦੀ ਦੇ ਸਾਹਮਣੇ ਬੋਲਣ ਤੋਂ ਘਬਰਾਉਂਦੇ  ਹੋ। ਦੇਸ਼ ਦੇ ਅਸਲ ਮੁੱਦਿਆਂ ‘ਤੇ ਬੋਲਣ ਤੋਂ  ਤੋਂ ਘਬਰਾਉਂਦੇ  ਹੋ।

ਵਿਆਹ ਨਾ ਹੋਣ ਕਾਰਨ ਟਾਵਰ ’ਤੇ ਚੜ੍ਹਿਆ ਵਿਅਕਤੀ, ਦੁੱਧ ਦਾ ਪੈਕਟ ਪੀ ਕੇ ਹੇਠਾਂ ਉਤਰਿਆ

ਸੋਨੀਪਤ, 3 ਅਪ੍ਰੈਲ :

ਵਿਆਹ ਨਾ ਹੋਣ ਕਾਰਨ ਇਕ ਵਿਅਕਤੀ ਟਾਵਰ ਉਤੇ ਚੜ੍ਹ ਗਿਆ। ਇਸ ਦਾ ਪਤਾ ਲੱਗਦਿਆਂ ਹੀ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਇਹ ਘਟਨਾ ਹਰਿਆਣਾ ਦੇ ਸੋਨੀਪਤ ਦੀ ਹੈ। ਪਿੰਡ ਜਾਜੀ ਦਾ ਰਹਿਣ ਵਾਲਾ 56 ਸਾਲਾ ਜੈਭਗਵਾਨ ਡੀਸੀ ਦਫ਼ਤਰ ਦੀ ਛੱਤ ‘ਤੇ ਲੱਗੇ ਮੋਬਾਇਲ ਟਾਵਰ ਉਤੇ ਜਾ ਚੜ੍ਹਿਆ। ਉਹ ਦੋ ਘੰਟੇ ਚੁੱਪਚਾਪ ਟਾਵਰ ਉਤੇ ਬੈਠਾ ਰਿਹਾ। ਇਸ ਤੋਂ ਬਾਅਦ ਜਦੋਂ ਨੇੜੇ ਬਣੇ ਇਕ ਚਾਹ ਦੇ ਖੋਖੇ ਵਾਲੇ ਨੂੰ ਇਹ ਪਤਾ ਲੱਗਿਆ ਤਾਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਜਾਣਕਾਰੀ ਮਿਲਦਿਆ ਹੀ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਉਤੇ ਪਹੁੰਚ ਗਏ। ਕਾਫੀ ਸਮੇਂ ਤੱਕ ਅਧਿਕਾਰੀ ਉਸ ਨੂੰ ਮਨਾਉਂਦੇ ਰਹੇ, ਪਰ ਉਹ ਹੇਠਾਂ ਨਾ ਉਤਰਿਆ। ਇਸ ਤੋਂ ਬਾਅਦ ਜੈਭਗਵਾਨ ਨੇ ਅਧਿਕਾਰੀਆਂ ਸਾਹਮਣੇ ਸ਼ਰਤ ਰੱਖੀ ਕਿ ਪਹਿਲਾਂ ਉਹ ਦੁੱਧ ਪਿਆਉਣ ਫਿਰ ਹੇਠਾਂ ਉਤਰੇਗਾ। ਪੁਲਿਸ ਨੇ ਰਸੀ ਬੰਨ੍ਹ ਕੇ ਦੁੱਧ ਦਾ ਪੈਕਟ ਉਪਰ ਪਹੁੰਚਾਇਆ। ਟਾਵਰ ਉਤੇ ਬੈਠ ਕੇ ਦੁੱਧ ਪੀਤਾ ਤੇ ਫਿਰ ਉਹ ਹੇਠਾਂ ਉਤਰਿਆ। ਉਤਰਨ ਤੋਂ ਬਾਅਦ ਜੈਭਗਵਾਨ ਨੇ ਦੱਸਿਆ ਕਿ 56 ਸਾਲ ਦੀ ਉਮਰ ਹੋਣ ਦੇ ਬਾਵਜੂਦ ਵੀ ਉਸਦਾ ਵਿਆਹ ਨਹੀਂ ਹੋਇਆ। ਮੈਂ ਪਿਛਲੇ 2 ਸਾਲ ਤੋਂ ਪ੍ਰੇਸ਼ਾਨ ਘੁੰਮ ਰਿਹਾ ਹਾਂ। ਪਿੰਡ ਵਿੱਚ ਬਾਕੀ ਸਭ ਵੱਡੀ ਉਮਰ ਦੇ ਅਣਵਿਆਹੇ ਪੈਨਸ਼ਨ ਲੈ ਰਹੇ ਹਨ, ਪ੍ਰੰਤੂ ਮੈਨੂੰ ਅਜੇ ਤੱਕ ਪੈਨਸ਼ਨ ਨਹੀਂ ਮਿਲੀ।

ਉਸਨੇ ਇਹ ਵੀ ਕਿਹਾ ਕਿ ਉਸਦੀ ਇਕ ਏਕੜ ਜ਼ਮੀਨ ਉਤੇ ਟਾਵਰ ਲੱਗਿਆ ਹੋਇਆ ਹੈ, ਜਿਸਦੇ ਬਦਲੇ ਉਸ ਨੂੰ ਕੇਵਲ 90 ਹਜ਼ਾਰ ਰੁਪਏ ਮੁਆਵਜ਼ਾ ਮਿਲਿਆ ਸੀ, ਜਦੋਂ ਕਿ ਹੋਰ ਲੋਕਾਂ ਨੂੰ ਇਕ-ਇਕ ਕਰੋੜ ਰੁਪਏ ਤੱਕ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਮੈਨੂੰ ਵੀ ਇਕ ਕਰੋੜ ਰੁਪਏ ਦਿੱਤਾ ਜਾਵੇ।

ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੈਭਗਵਾਨ ਨਸ਼ਾ ਕਰਨ ਦਾ ਆਦੀ ਹੈ। ਉਹ ਕਰੀਬ 6 ਸਾਲ ਪਹਿਲਾਂ ਵੀ ਪਿੰਡ ਜਾਜੀ ਵਿਚ ਬਣੇ ਟਾਵਰ ਉਤੇ ਚੜ੍ਹ ਗਿਆ ਸੀ। ਉਸ ਸਮੇਂ ਉਹ ਕਰੀਬ 14 ਦਿਨ ਟਾਵਰ ਉਤੇ ਰਿਹਾ ਸੀ।

ਰਾਜ ਸਭਾ ’ਚੋਂ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਬਾਅਦ ਰਾਘਵ ਚੱਢਾ ਦਾ ਪਹਿਲਾ ਬਿਆਨ

ਨਵੀਂ ਦਿੱਲੀ, 3 ਅਪ੍ਰੈਲ :

ਆਮ ਆਦਮੀ ਪਾਰਟੀ ਵੱਲੋਂ ਰਾਘਵ ਚੱਢਾ ਨੂੰ ਰਾਜ ਸਭਾ ਵਿਚੋਂ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਹੁਣ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਰਾਘਵ ਚੱਢਾ ਨੇ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਸਾਂਝੀ ਕੀਤੀ ਹੈ। ਰਾਘਵ ਚੱਢਾ ਨੇ ਕਿਹਾ ਕਿ ਜਦੋਂ ਮੈਨੂੰ ਸੰਸਦ ਵਿਚ ਬੋਲਣਾ ਦਾ ਮੌਕਾ ਮਿਲਦਾ ਸੀ ਤਾਂ ਮੈਂ ਜਨਤਾ ਦੇ ਮੁੱਦੇ ਹੀ ਉਠਾਏ ਹਨ। ਇਨ੍ਹਾਂ ਮੁੱਦਿਆਂ ਦੇ ਚੁੱਕਣ ਨਾਲ ਆਮ ਆਦਮੀ ਨੂੰ ਲਾਭ ਪਹੁੰਚਿਆ ਹੈ। ਰਾਘਵ ਚੱਢਾ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਅਥਾਹ ਪਿਆਰ ਦਿੱਤਾ ਹੈ ਤੇ ਉਨ੍ਹਾਂ ਲੋਕਾਂ ਨੂੰ ਇਸੇ ਤਰ੍ਹਾਂ ਸਾਥ ਦੇਣ ਦੀ ਅਪੀਲ ਕੀਤੀ।

CM ਮਾਨ ਨੇ ਪਿੰਡ ਚੀਮਾ ‘ਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ ਵਾਸੀਆਂ ਨੂੰ ਹੋਵੇਗਾ ਲਾਭ

ਸੰਗਰੂਰ, 3 ਅਪ੍ਰੈਲ 2026 ਯ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ ਮਿਆਰੀ ਡਾਕਰਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ 15 ਪਿੰਡਾਂ ਦੇ ਲਗਪਗ 50 ਹਜ਼ਾਰ ਵਾਸੀਆਂ ਨੂੰ ਲਾਭ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਲਗਪਗ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ।

ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਵਿੱਚ ਉਪਲਬਧ ਸਹੂਲਤਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦਿਆਂ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ।

ਹਸਪਤਾਲਾਂ ਦੀ ਇਸ ਬਦਲਦੀ ਨੁਹਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਜ਼ਿਆਦਾਤਰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਰੈਫਰ ਕੀਤਾ ਜਾਂਦਾ ਸੀ, ਪਰ ਹੁਣ ਮਰੀਜ਼ ਸਥਾਨਕ ਪੱਧਰ ’ਤੇ ਹੀ ਆਧੁਨਿਕ ਮਸ਼ੀਨਾਂ ਅਤੇ ਸਮਰਪਿਤ ਐਮਰਜੈਂਸੀ ਅਤੇ ਜੱਚਾ-ਬੱਚਾ ਵਾਰਡਾਂ ਨਾਲ ਲੈਸ ਇਸ ਹਸਪਤਾਲ ਵਿੱਚ ਇਲਾਜ ਕਰਵਾ ਸਕਣਗੇ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੰਤ ਬਾਬਾ ਅਤਰ ਸਿੰਘ ਦੇ ਨਾਮ ’ਤੇ ਮੈਡੀਕਲ ਕਾਲਜ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਦਾ ਮੰਤਵ ਖੇਤਰ ਵਿੱਚ ਡਾਕਟਰੀ ਸਿੱਖਿਆ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਹੈ। ਇਸ ਪ੍ਰਾਜੈਕਟ ਨੂੰ ਜੰਗੀ ਪੱਧਰ ’ਤੇ ਪੂਰਾ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।”

ਇਸ ਨਵੇਂ ਹਸਪਤਾਲ ਦੀ ਅਹਿਮੀਅਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਅੱਜ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਜਨਮ ਸਥਾਨ ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਸੰਤ ਅਤਰ ਸਿੰਘ ਜੀ ਮਹਾਰਾਜ ਨੇ ਸਿੱਖਿਆ ਅਤੇ ਸਮਾਜ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇਸ ਕਮਿਊਨਿਟੀ ਹੈਲਥ ਸੈਂਟਰ ਦਾ ਨਾਮ ਅਜਿਹੀ ਮਹਾਨ ਸ਼ਖ਼ਸੀਅਤ ਦੇ ਨਾਮ ’ਤੇ ਰੱਖਿਆ ਜਾਣਾ ਸੁਭਾਗੀ ਗੱਲ ਹੈ। ਜ਼ਿਕਰਯੋਗ ਹੈ ਕਿ 11.75 ਕਰੋੜ ਦੀ ਲਾਗਤ ਵਾਲੇ ਇਸ ਸੈਂਟਰ ਦੀ ਸਮਰੱਥਾ 30 ਬਿਸਤਰਿਆਂ ਦੀ ਹੋਵੇਗੀ ।

ਇਸ ਪ੍ਰਾਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੇਂਦਰ ਅਸਲ ਵਿੱਚ 1975 ਵਿੱਚ 10 ਬਿਸਤਰਿਆਂ ਦੀ ਸਮਰੱਥਾ ਨਾਲ ਸਥਾਪਿਤ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਇਸ ਦੀ ਸਮਰੱਥਾ ਵਧਾ ਕੇ 20 ਬਿਸਤਰਿਆਂ ਤੱਕ ਕਰ ਦਿੱਤੀ ਗਈ ਸੀ। ਹੁਣ ਇਲਾਕੇ ਦੀ ਲੋੜ ਦੇ ਮੱਦੇਨਜ਼ਰ ਇਸ ਨੂੰ 30 ਬਿਸਤਰਿਆਂ ਤੱਕ ਵਧਾ ਦਿੱਤਾ ਗਿਆ ਹੈ। ਲਗਪਗ 50 ਹਜ਼ਾਰ ਲੋਕਾਂ ਨੂੰ ਐਮਰਜੈਂਸੀ ਅਤੇ ਵਿਸ਼ੇਸ਼ ਡਾਕਟਰੀ ਸੇਵਾਵਾਂ ਉਪਲਬਧ ਕਰਵਾਉਣ ਵਾਲਾ ਇਹ ਕੇਂਦਰ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗਾ। ਸੜਕ ਹਾਦਸਿਆਂ ਦੇ ਪੀੜਤਾਂ ਅਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਐਮਰਜੈਂਸੀ ਦੇਖਭਾਲ ਮਿਲੇਗੀ ਅਤੇ ਇੱਥੇ ਸਰਜੀਕਲ ਪ੍ਰੋਸੀਜ਼ਰਜ਼ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।”

ਇਸ ਹਸਪਤਾਲ ਵਿੱਚ ਉਪਲਬਧ ਡਾਕਟਰੀ ਸੇਵਾਵਾਂ ਗਿਣਵਾਉਂਦਿਆਂ ਉਨ੍ਹਾਂ ਕਿਹਾ, “ਈ.ਐਨ.ਟੀ. ਅਤੇ ਦੰਦਾਂ ਦੀਆਂ ਸੇਵਾਵਾਂ ਦੇ ਨਾਲ-ਨਾਲ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਬਾਲ ਰੋਗਾਂ ਦੇ ਮਾਹਿਰ ਵੀ ਉਪਲਬਧ ਹੋਣਗੇ। ਮੁਫ਼ਤ ਜੱਚਾ-ਬੱਚਾ ਸਿਹਤ ਸੰਭਾਲ ਸੇਵਾਵਾਂ, ਐਕਸ-ਰੇਅ ਅਤੇ ਖੂਨ ਦੀ ਜਾਂਚ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਨਸ਼ਾ ਛੁਡਾਉਣ ਵਾਲੇ ਮਰੀਜ਼ਾਂ ਨੂੰ ਵੀ ਸੀਐਚਸੀ ਵਿੱਚ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ।”

ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਨਸ਼ਿਆਂ ਨੂੰ ਕਾਨੂੰਨੀ ਮਾਨਤਾ ਦੇਣ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ, ‘‘ਇਹ ਤਰਕਹੀਣ ਅਤੇ ਬੇਤੁਕਾ ਹੈ ਕਿਉਂਕਿ ਇੱਕ ਨਸ਼ਾ ਦੂਜੇ ਦੀ ਥਾਂ ਨਹੀਂ ਲੈ ਸਕਦਾ। ਇਸ ਦੀ ਬਜਾਏ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤ ਕੇ ਇਸ ਬਿਮਾਰੀ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ। ਸੂਬਾ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਸ਼ੁਰੂ ਕਰ ਦਿੱਤੀਆਂ ਹਨ।’’

ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਾਂਪੱਖੀ ਹੁੰਗਾਰੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, ‘‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਸੂਬੇ ਵਿੱਚ ਨਸ਼ਾ ਕਾਰੋਬਾਰ ਦਾ ਲੱਕ ਤੋੜਿਆ ਹੈ। ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ’ਆਪ’ ਸਰਕਾਰ ਜਲਦੀ ਹੀ ਉਨ੍ਹਾਂ ਬਹਾਦਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਮੁਹਿੰਮ ਸ਼ੁਰੂ ਕਰੇਗੀ, ਜਿਨ੍ਹਾਂ ਨੇ ਨਸ਼ਾ ਤਸਕਰਾਂ ਵਿਰੁੱਧ ਅਹਿਮ ਜਾਣਕਾਰੀ ਦਿੱਤੀ ।’’

ਪ੍ਰਸ਼ਾਸਨ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ‘ਆਪ’ ਸਰਕਾਰ ਨੇ ਹਰ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਾਰਨ ਇਨ੍ਹਾਂ ਖੇਤਰਾਂ ਵਿੱਚ ਵੱਡੀ ਤਬਦੀਲੀ ਆਈ ਹੈ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਉਹ ਇਸ ਨੂੰ ਸਮਝਦਾਰੀ ਨਾਲ ਲੋਕਾਂ ਦੀ ਭਲਾਈ ’ਤੇ ਖਰਚ ਕਰ ਰਹੇ ਹਨ। ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਕੋਲ ਵਾਪਸ ਆ ਰਿਹਾ ਹੈ। ਸੂਬਾ ਸਰਕਾਰ ਨੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ, ਬੰਦ ਕੀਤੇ ਗਏ ਟੋਲ ਪਲਾਜ਼ੇ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਕਰ ਰਹੇ ਹਨ ਅਤੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰ ਰਹੇ ਹਨ।’’

ਇਸ ਮੌਕੇ ਕੈਬਨਿਟ ਮੰਤਰੀ ਅਤੇ ਸਥਾਨਕ ਵਿਧਾਇਕ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 3 ਅਪ੍ਰੈਲ :

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ, ਸਬ- ਡਿਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ- ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭੋਗੀਵਾਲ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਦੋਸ਼ੀ ਐਸ.ਡੀ.ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਜਾਂਚ ਕੀਤੀ ਅਤੇ ਉਸਨੂੰ ਦੱਸਿਆ ਕਿ ਉਸ ਦੇ ਘਰ ਵਿੱਚ ਅਣਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ। ਇਸ ਸਬੰਧ ਵਿੱਚ ਮੁਲਜ਼ਮ ਐਸਡੀਓ ਨੇ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਖ਼ਤਿਆਰ ਕਰਨ ਜਾਂ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ‘ਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ : ਮੁੱਖ ਮੰਤਰੀ ਮਾਨ

ਫਾਜ਼ਿਲਕਾ, 3 ਅਪ੍ਰੈਲ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ “ਲੁੱਟ, ਝੂਠ ਅਤੇ ਵਿਸ਼ਵਾਸਘਾਤ” ਨੂੰ ਨਿਰਣਾਇਕ ਤੌਰ ‘ਤੇ ਦਰਕਿਨਾਰ ਕੀਤਾ ਜਾਵੇਗਾ ਕਿਉਂਕਿ ਸੂਬਾ ਹੁਣ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ (ਆਪ) ਦੇ ਇਮਾਨਦਾਰ ਸ਼ਾਸਨ ਅਤੇ ਲੋਕ ਪੱਖੀ ਵਿਕਾਸ ਵੱਲ ਮਜ਼ਬੂਤੀ ਨਾਲ ਵੱਧ ਰਿਹਾ ਹੈ।

ਇੱਥੇ 283.99 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਰਵਾਇਤੀ ਪਾਰਟੀਆਂ ਦਾ ਪੰਜਾਬ ਵਿੱਚ ਕੋਈ ਭਵਿੱਖ ਨਹੀਂ ਹੈ, ਜਿਨ੍ਹਾਂ ਨੇ ਵਾਰ-ਵਾਰ “ਪੰਜਾਬ ਨਾਲ ਵਿਸ਼ਵਾਸਘਾਤ ਕੀਤਾ” ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸਿੱਖਿਆ, ਸਿਹਤ ਸੰਭਾਲ, ਨੌਕਰੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਆਪਕ ਕਦਮ ਚੱਕੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕਾਂ ਦਾ ਇੱਕ-ਇੱਕ ਪੈਸਾ ਸਿਆਸੀ ਪਰਿਵਾਰਾਂ ਦੇ ਨਿੱਜੀ ਹਿੱਤਾਂ ਦੀ ਬਜਾਇ ਲੋਕਾਂ ਦੀ ਭਲਾਈ ‘ਤੇ ਹੀ ਖਰਚ ਕੀਤਾ ਜਾਵੇ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਖੋਖਲੇ ਵਾਅਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਦੀਆਂ ਰਹਿੰਦੀਆਂ ਹਨ ਪਰ ਪੰਜਾਬੀ ਹੁਣ ਉਨ੍ਹਾਂ ਦੇ ‘ਸ਼ੱਕੀ ਕਿਰਦਾਰ’ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਇੱਕ ਵਾਰ ਫਿਰ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ 2027 ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀਆਂ ਨੂੰ ਸਿਆਸਤ ਤੋਂ ਪੂਰੀ ਤਰ੍ਹਾਂ ਬਾਹਰ ਸੁੱਟ ਦੇਣਗੇ। ਇਹ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾ ਵਿੱਚ ਕਿਲ੍ਹੇ ਬਣਾ ਰਹੀਆਂ ਹਨ ਪਰ ਪੰਜਾਬੀ ਹੁਣ ਉਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ ਕਿਉਂਕਿ ਉਹ ਉਨ੍ਹਾਂ ਦੀਆਂ ਚਾਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ।”

ਉਨ੍ਹਾਂ ਕਿਹਾ, “ਲੋਕ ਇਨ੍ਹਾਂ ਪਾਰਟੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਦੁਬਾਰਾ ਢੁਕਵਾਂ ਸਬਕ ਸਿਖਾਉਣਗੇ। ਲੋਕਾਂ ਨੇ ਉਨ੍ਹਾਂ ਨੂੰ ਵਾਰ-ਵਾਰ ਚੁਣਿਆ ਪਰ ਉਹ ਹਰ ਵਾਰ ਗੱਦਾਰ ਸਾਬਤ ਹੋਏ ਅਤੇ ਉਨ੍ਹਾਂ ਨੇ ਹਮੇਸ਼ਾ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਵਿਸ਼ਵਾਸ਼ਘਾਤ ਕੀਤਾ।”

ਉਨ੍ਹਾਂ ਕਿਹਾ, “ਰਵਾਇਤੀ ਰਾਜਨੀਤਿਕ ਪਾਰਟੀਆਂ ਨੂੰ ਗੱਲ ਹਜ਼ਮ ਨਹੀਂ ਹੋ ਰਹੀ ਕਿ “ਇੱਕ ਆਮ ਆਦਮੀ ਦਾ ਪੁੱਤਰ” ਸੂਬੇ ਦੀ ਸੱਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਇਹਨਾਂ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਲੋਕਾਂ ਦਾ ਇਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਪਹਿਲਾਂ ਦੇ ਸ਼ਾਸਕ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਚਿੰਤਾ ਕਰਦੇ ਸਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਸਿਰਫ਼ ਸੂਬੇ ਦੀ ਦੌਲਤ ਲੁੱਟਣ ਲਈ ਸੱਤਾ ਦੀ ਤਾਂਘ ਰੱਖਦੀਆਂ ਹਨ। ਉਨ੍ਹਾਂ ਕਿਹਾ, “ਉਹ ਸਿਰਫ਼ ਪੰਜਾਬ ਨੂੰ ਲੁੱਟਣ ਲਈ ਸੱਤਾ ਵਿੱਚ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੂੰ ਕਦੇ ਵੀ ਸੂਬੇ ਜਾਂ ਇਸ ਦੇ ਲੋਕਾਂ ਦੀ ਚਿੰਤਾ ਨਹੀਂ ਹੈ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਕੇ ਸੱਤਾ ਦੀ ਆਪਣੀ ਲਾਲਸਾ ਨੂੰ ਪੂਰਾ ਕਰਨਾ ਹੈ। ਇਸ ਸਟੇਜ ਤੋਂ ਅਸੀਂ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਗੱਲ ਕਰਦੇ ਹਾਂ ਪਰ ਉਹ ਹਮੇਸ਼ਾ ਸਟੇਜ ਤੋਂ ਸੱਤਾ ਹਾਸਲ ਕਰਨ ਬਾਰੇ ਹੀ ਗੱਲ ਕਰਦੇ ਹਨ।”

ਜਨਤਾ ਦਰਮਿਆਨ ਵਿਰੋਧੀ ਆਗੂਆਂ ਦਾ ਵਿਸ਼ਵਾਸ਼ ਖਤਮ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਇਹ ਮੌਕਾਪ੍ਰਸਤ ਆਗੂ ਹੈਰਾਨ ਹਨ ਕਿਉਂਕਿ ਉਨ੍ਹਾਂ ਨੂੰ ਲੋਕਾਂ ਵੱਲੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ। ਉਨ੍ਹਾਂ ਦਾ ਏਜੰਡਾ ਸਿਰਫ ਉਨ੍ਹਾਂ ਦੇ ਪਰਿਵਾਰਾਂ ਤੱਕ ਹੀ ਸੀਮਤ ਹੈ। ਉਨ੍ਹਾਂ ਨੇ ਸਾਲਾਂ ਤੱਕ ਰਾਜ ਕੀਤਾ ਪਰ ਅਯੋਗਤਾ ਅਤੇ ਕੁਸ਼ਾਸਨ ਕਾਰਨ ਲੋਕਾਂ ਨੇ ‘ਆਪ’ ਨੂੰ ਚੁਣਿਆ ਜੋ ਉਨ੍ਹਾਂ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਹ ਪਾਰਟੀਆਂ ਕਦੇ ਵੀ ਪੰਜਾਬ ਪ੍ਰਤੀ ਵਫ਼ਾਦਾਰ ਨਹੀਂ ਰਹੀਆਂ। ਉਹ ਈਰਖਾ ਕਰਦੇ ਹਨ ਕਿਉਂਕਿ ‘ਆਪ’ ਨੇ ਆਮ ਲੋਕਾਂ ਦੀ ਭਲਾਈ ਦਾ ਏਜੰਡਾ ਅਪਣਾਇਆ ਹੈ।”

ਅਕਾਲੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਇਹ ਪਾਰਟੀਆਂ ਸੂਬੇ ਨੂੰ ਲੁੱਟਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ। ਸੁਖਬੀਰ ਬਾਦਲ ਜਨਤਾ ਵਿੱਚ ਆਪਣਾ ਅਧਾਰ ਗੁਆ ਚੁੱਕਾ ਹੈ ਅਤੇ ਭਾੜੇ ਦੇ ਵਰਕਰਾਂ ਨਾਲ ਰੈਲੀਆਂ ਵਿੱਚ ਭੀੜ ਦਿਖਾ ਰਹੇ ਹਨ। ਹਰ ਰੈਲੀ ਵਿੱਚ ਉਹੀ ਲੋਕ ਦਿਖਾਈ ਦੇ ਰਹੇ ਹਨ। ਉਹ ਸਰਕਾਰ ਦੇ ਬੇਮਿਸਾਲ ਕੰਮਾਂ ਕਾਰਨ ਆਪਣਾ ਮਾਨਸਿਕ ਸੰਤਲਨ ਗੁਆ ਚੁੱਕੇ ਹਨ, ਜਿਸ ਕਾਰਨ ਉਹ ਡਾਇਨਾਸੌਰਾਂ ਦੀ ਵਾਪਸੀ ਵਰਗੇ ਤਰਕਹੀਣ ਬਿਆਨ ਦੇ ਰਹੇ ਹਨ।”

ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਬਿਆਨ ਨਿਰਾਸ਼ਾ ਨੂੰ ਦਰਸਾਉਂਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਅਜਿਹੇ ਬਿਆਨਾਂ ਦੇ ਆਧਾਰ ‘ਤੇ ਉਹ ਸੱਤਾ ਵਿੱਚ ਵਾਪਸ ਆਉਣ ਦੇ ਦਿਨ-ਰਾਤ ਸੁਪਨੇ ਦੇਖ ਰਹੇ ਹਨ, ਪਰ ਇਹ ਕਦੇ ਸੰਭਵ ਨਹੀਂ ਹੋ ਸਕਦਾ। ਇਹ ਆਗੂ ਸਵੇਰ ਤੋਂ ਹੀ ਮੇਰੇ ਵਿਰੁੱਧ ਬੋਲਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਮੈਂ ਲੋਕਾਂ ਸਾਹਮਣੇ ਉਨ੍ਹਾਂ ਦੀ ਅਸਲੀਅਤ ਨੂੰ ਉਜਾਗਰ ਕੀਤਾ ਹੈ। ਕਾਂਗਰਸ ਅਤੇ ਅਕਾਲੀਆਂ ਦੇ ਨਾਮ ਇੰਨੇ ਬਦਨਾਮ ਹੋ ਗਏ ਹਨ ਕਿ ਜੇ ਉਨ੍ਹਾਂ ਦਾ ਨਾਮ ਦਰੱਖਤ ‘ਤੇ ਵੀ ਲਿਖਿਆ ਜਾਵੇ ਤਾਂ ਉਹ ਸੁੱਕ ਜਾਵੇਗਾ। ਇਸ ਲਈ ਲੋਕਾਂ ਨੂੰ ਉਨ੍ਹਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।

‘ਆਪ’ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਲੋਕਾਂ ਦੀ ਖੂਨ-ਪਸੀਨੇ ਦੀ ਕਮਾਈ ਨੂੰ ਬਹੁਤ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਇਸ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਇਸ ਤੋਂ ਉਲਟ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇੱਕ-ਇੱਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ। ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਲਈ 3100 ਖੇਡ ਮੈਦਾਨ ਤਿਆਰ ਕਰਨ ਲਈ 190 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਸਿਹਤ ਸੰਭਾਲ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ, 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 31 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਕਾਰਡ ਮਿਲੇ ਹਨ ਅਤੇ 1.65 ਲੱਖ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਉਠਾਇਆ ਹੈ। ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।”

ਖੇਤੀਬਾੜੀ ਅਤੇ ਬਿਜਲੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਲਈ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਮਿਲੀ ਹੈ। ਹੁਣ ਦਿਨ ਵੇਲੇ ਵੀ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਦੇ ਜੀਵਨ ਵਿੱਚ ਪ੍ਰਭਾਵੀ ਤਬਦੀਲੀ ਦੇਖਣ ਨੂੰ ਮਿਲੀ ਹੈ। ਸੂਬਾ ਵਾਸੀਆਂ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਸਾਰੇ ਖੇਤਰਾਂ ਵਿੱਚ ਢਾਂਚਾਗਤ ਤਬਦੀਲੀ ਲਿਆਂਦੀ ਹੈ। “ਲੋਕਾਂ ਦੇ ਟੈਕਸ ਦਾ ਪੈਸਾ ਉਨ੍ਹਾਂ ਦਾ ਆਪਣਾ ਹੈ ਅਤੇ ਇਹ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਵਿਕਾਸ ‘ਤੇ ਖਰਚ ਕੀਤਾ ਜਾ ਰਿਹਾ ਹੈ। 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 65,000 ਤੋਂ ਵੱਧ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਤੋਂ ਬਿਨਾਂ ਨੌਕਰੀਆਂ ਮਿਲੀਆਂ ਹਨ, ਸੜਕਾਂ ਵਿੱਚ ਸੁਧਾਰ ਹੋਇਆ ਹੈ, ਟੋਲ ਪਲਾਜ਼ਾ ਬੰਦ ਕੀਤੇ ਗਏ ਹਨ, ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਹੋਈ ਹੈ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।”

ਸਿੰਚਾਈ ਸੁਧਾਰਾਂ ਬਾਰੇ ਉਨ੍ਹਾਂ ਕਿਹਾ, “ਜਦੋਂ ਅਸੀਂ ਸੱਤਾ ਸੰਭਾਲੀ ਸੀ ਤਾਂ ਸਿਰਫ਼ 21 ਫ਼ੀਸਦ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ। ਅੱਜ ਇਹ 68 ਫ਼ੀਸਦ ਹੋ ਗਿਆ ਹੈ ਅਤੇ ਅਗਲੇ ਝੋਨੇ ਦੇ ਸੀਜ਼ਨ ਤੱਕ 85 ਫ਼ੀਸਦ ਤੱਕ ਪਹੁੰਚ ਜਾਵੇਗਾ। ਨਹਿਰਾਂ ਨੂੰ ਸੁਰਜੀਤ ਕਰਨ ਲਈ 6,500 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਪਹਿਲੀ ਵਾਰ 1444 ਪਿੰਡ ਨਹਿਰੀ ਪਾਣੀ ਪ੍ਰਾਪਤ ਕਰ ਰਹੇ ਹਨ।”

ਸਮਾਜ ਭਲਾਈ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਨਕਦ ਲਾਭ ਦੇਣ ਲਈ ਯੋਜਨਾ ਸ਼ੁਰੂ ਕੀਤੀ ਗਈ ਹੈ। ਟੈਕਸਦਾਤਾਵਾਂ ਦਾ ਪੈਸਾ ਭਲਾਈ ਅਤੇ ਵਿਕਾਸ ਸਕੀਮਾਂ ਰਾਹੀਂ ਲੋਕਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ। ਸਾਰੀਆਂ ਗਰੰਟੀਆਂ ਪੂਰੀਆਂ ਹੋ ਗਈਆਂ ਹਨ ਅਤੇ ਹੋਰ ਤਰੱਕੀ ਲਈ ਯਤਨ ਜਾਰੀ ਰਹਿਣਗੇ।”

ਸਿੱਖਿਆ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ 2024 ਵਿੱਚ ਕੇਰਲ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। 740 ਵਿਦਿਆਰਥੀਆਂ ਨੇ ਜੇ.ਈ.ਈ. ਅਤੇ 1284 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ। 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਦੋਂ ਕਿ 60 ਪਹਿਲਾਂ ਹੀ ਕਾਰਜਸ਼ੀਲ ਹਨ। ਪਹਿਲੀ ਵਾਰ 24 ਲੱਖ ਮਾਪਿਆਂ ਨੇ ਮੈਗਾ ਪੀ.ਟੀ.ਐਮ. ਵਿੱਚ ਹਿੱਸਾ ਲਿਆ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੈਡੀਕਲ ਅਤੇ ਨਾਨ-ਮੈਡੀਕਲ ਸਮੇਤ ਸਾਰੇ ਵਿਸ਼ੇ ਉਪਲਬਧ ਹਨ। ਹਥਿਆਰਬੰਦ ਸੈਨਾਵਾਂ, ਨੀਟ, ਜੇ.ਈ.ਈ. ਅਤੇ ਸੀ.ਐਲ.ਏ.ਟੀ. ਲਈ ਵੀ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ। ਸਿੱਖਿਆ ਸਮਾਜ ਦੀਆਂ ਸਮੱਸਿਆਵਾਂ ਦਾ ਹੱਲ ਹੈ ਅਤੇ ਅਸੀਂ ਇਸ ਖੇਤਰ ਦੇ ਸੁਧਾਰ ਲਈ ਲਗਾਤਾਰ ਯਤਨਸ਼ੀਲ ਹਾਂ।

ਉਨ੍ਹਾਂ ਕਿਹਾ, “ਸਿੱਖਿਆ ਵਿਕਾਸ ਦੀ ਕੁੰਜੀ ਹੈ। ਭਵਿੱਖ ਵਿੱਚ ਵਿਅਕਤੀ ਨੂੰ ਧਨ ਨਾਲ ਨਹੀਂ, ਸਗੋਂ ਬੱਚਿਆਂ ਦੀ ਸਿੱਖਿਆ ਨਾਲ ਅਮੀਰ ਮੰਨਿਆ ਜਾਵੇਗਾ। ਸਾਡੇ ਬੱਚੇ ਪ੍ਰਤਿਭਾਸ਼ਾਲੀ ਹਨ, ਉਨ੍ਹਾਂ ਕੋਲ ਸਿਰਫ਼ ਮੌਕਿਆਂ ਦੀ ਘਾਟ ਸੀ, ਜੋ ਅਸੀਂ ਹੁਣ ਪ੍ਰਦਾਨ ਕਰ ਰਹੇ ਹਾਂ।

ਉਨ੍ਹਾਂ ਇੱਕ ਨਿੱਜੀ ਉਦਾਹਰਣ ਦਿੰਦਿਆਂ ਕਿਹਾ ਕਿ “ਸਾਲ 2008-09 ਵਿੱਚ, ਮੈਂ ਦੋਨਾਣਾ ਪਿੰਡ ਵਿੱਚ ਇੱਕ ਕੁੜੀ ਨੂੰ ਮਿਲਿਆ, ਜਿਸ ਨੇ ਪੰਜਵੀਂ ਜਮਾਤ ਵਿੱਚ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ, ਪਰ ਉਹ ਅਗਲੇਰੀ ਸਿੱਖਿਆ ਦਾ ਖਰਚਾ ਨਹੀਂ ਚੁੱਕ ਸਕੀ। ਮੈਂ ਉਸ ਲਈ ਸਪਾਂਸਰਸ਼ਿਪ ਦਾ ਪ੍ਰਬੰਧ ਕੀਤਾ। ਅੱਜ ਉਹ ਇੱਕ ਵੈਟਰਨਰੀ ਡਾਕਟਰ ਹੈ। ਇਹ ਦਰਸਾਉਂਦਾ ਹੈ ਕਿ ਸਾਡੇ ਬੱਚਿਆਂ ਨੂੰ ਸਿਰਫ਼ ਮੌਕੇ ਦੀ ਲੋੜ ਹੈ।”

ਰੋਜ਼ਗਾਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “65,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਨੌਜਵਾਨ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਇਹ ਕੰਮ ਦਹਾਕੇ ਪਹਿਲਾਂ ਕੀਤੇ ਜਾਣੇ ਚਾਹੀਦੇ ਸਨ, ਪਰ ਹੁਣ ਪੰਜਾਬ ਸੁਹਿਰਦਤਾ ਨਾਲ ਅੱਗੇ ਵਧ ਰਿਹਾ ਹੈ।

ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, “ਫਾਜ਼ਿਲਕਾ ਵਿੱਚ ਬੁਨਿਆਦੀ ਢਾਂਚੇ, ਸਿੰਚਾਈ, ਸੰਪਰਕ ਅਤੇ ਜਨਤਕ ਸੇਵਾਵਾਂ ਨੂੰ ਹੁਲਾਰਾ ਦੇਣ ਲਈ 283.99 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਵਿੱਚ ਪੇਂਡੂ ਲਿੰਕ ਸੜਕਾਂ, ਸੜਕਾਂ ਨੂੰ ਚੌੜਾ ਅਤੇ ਅਪਗ੍ਰੇਡ ਕਰਨਾ, ਪੁਲਾਂ ਦਾ ਨਵੀਨੀਕਰਨ ਅਤੇ ਅਨਾਜ ਮੰਡੀਆਂ ਦਾ ਵਿਕਾਸ ਸ਼ਾਮਲ ਹੈ। ਇਸ ਸਰਹੱਦੀ ਜ਼ਿਲ੍ਹੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਲਦ ਹੀ ਇੱਕ ਨਵਾਂ ਮੈਡੀਕਲ ਕਾਲਜ ਵੀ ਖੋਲ੍ਹਿਆ ਜਾ ਰਿਹਾ ਹੈ।

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ‘ਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ : CM ਮਾਨ

ਸੰਗਰੂਰ, 3 ਅਪ੍ਰੈਲ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਹ ਸਪੱਸ਼ਟ ਕਰਦਿਆਂ ਕਿ ਇਸ ਘਟਨਾ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੀ ਹੈ, ਉਨ੍ਹਾਂ ਕਿਹਾ ਕਿ ਜੇ ਇਸ ਘਟਨਾ ਨੂੰ ਉਨ੍ਹਾਂ ‘ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕੇਂਦਰ ਨੂੰ ਆਪਣੀ ਡਿਊਟੀ ਤੋਂ ਭੱਜਣ ਦੀ ਬਜਾਏ ਚੰਡੀਗੜ੍ਹ ਨੂੰ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਸਨ ਮਾਡਲਾਂ ਦਰਮਿਆਨ ਵੱਡੇ ਅੰਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿੱਥੇ ‘ਆਪ’ ਸਰਕਾਰ ਲੋਕਾਂ ਤੋਂ ਵਿੱਤੀ ਬੋਝ ਘਟਾ ਰਹੀ ਹੈ, ਉਥੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਆਮ ਜਨਤਾ ‘ਤੇ ਗੈਰ-ਵਾਜਬ ਢੰਗ ਨਾਲ ਐਂਟਰੀ ਟੈਕਸ ਦਾ ਬੋਝ ਵਧਾ ਰਹੀ ਹੈ। ਉਨ੍ਹਾਂ ਨੇ ਇਸ ਕਦਮ ਨੂੰ ਲੋਕ ਵਿਰੋਧੀ ਦੱਸਦਿਆਂ ਇਸ ਦੇ ਹਰ ਪੱਧਰ ‘ਤੇ ਸਖ਼ਤ ਵਿਰੋਧ ਦਾ ਭਰੋਸਾ ਦਿੱਤਾ।

ਕਿਸਾਨਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਆੜ੍ਹਤੀਆਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਲਗਾਤਾਰ ਉਠਾਉਂਦੀ ਰਹੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੇ ਮੋਢੇ ਨਾ ਮੋਢਾ ਲਾ ਕੇ ਹਮੇਸ਼ਾ ਖੜ੍ਹੀ ਹੈ ਅਤੇ ਪਹਿਲਾਂ ਦੇ ਸਫ਼ਲ ਸੀਜ਼ਨਾਂ ਦੀ ਤਰ੍ਹਾਂ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗੀ।

ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਲੋਕ ਅਰਪਣ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੱਲ ਤੋਂ ਹਰ ਕੋਈ ਵਾਕਫ਼ ਹੈ ਕਿ ਚੰਡੀਗੜ੍ਹ ਦਾ ਪ੍ਰਬੰਧ ਪੰਜਾਬ ਦੇ ਰਾਜਪਾਲ ਦੁਆਰਾ ਚਲਾਇਆ ਜਾਂਦਾ ਹੈ, ਪਰ ਫਿਰ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨ ਅੰਦੋਲਨ, ਪੰਜਾਬ ਯੂਨੀਵਰਸਿਟੀ (ਪੀ.ਯੂ.) ਵਿੱਚ ਅੰਦੋਲਨ ਜਾਂ ਹੋਰ ਅਜਿਹਾ ਕੋਈ ਵੀ ਮੁੱਦਾ ਹੋਵੇ, ਭਾਜਪਾ ਸਾਰਾ ਦੋਸ਼ ਮੇਰੇ ‘ਤੇ ਥੋਪਣ ਨੂੰ ਹਮੇਸ਼ਾ ਤਿਆਰ ਰਹਿੰਦੀ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਨੂੰ ਇਸ ਮੁੱਦੇ ‘ਤੇ ਬੇਬੁਨਿਆਦ ਅਤੇ ਬੇਤੁਕੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਹ ਜਗ੍ਹਾ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਦੇ ਅਧਿਕਾਰ ਖੇਤਰ ਅਧੀਨ ਆਉਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਚੰਡੀਗੜ੍ਹ ਦੀ ਮੰਗ ਕਰਦਾ ਹੈ ਤਾਂ ਇਸ ਨੂੰ ਵੱਖਵਾਦੀ ਵਿਚਾਰਧਾਰਾ ਦੱਸਿਆ ਜਾਂਦਾ ਹੈ ਪਰ ਦੂਜੇ ਪਾਸੇ ਕੇਂਦਰ ਸਰਕਾਰ, ਯੂ.ਟੀ. ਚੰਡੀਗੜ੍ਹ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਦੇ ਆਪਣੇ ਫ਼ਰਜ਼ ਤੋਂ ਹਮੇਸ਼ਾ ਭੱਜਦੀ ਆਈ ਹੈ।

ਕਾਂਗਰਸ ਦੀ ਅਗਵਾਈ ਵਾਲੀ ਹਿਮਾਚਲ ਸਰਕਾਰ ਦੇ ਐਂਟਰੀ ਟੈਕਸ ਲਗਾਉਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਪਾਸੇ ‘ਆਪ’ ਸਰਕਾਰ ਟੋਲ ਟੈਕਸ ਖਤਮ ਕਰਕੇ ਆਮ ਆਦਮੀ ਨੂੰ ਰਾਹਤ ਦੇ ਰਹੀ ਹੈ, ਜਦੋਂ ਕਿ ਦੂਜੇ ਪਾਸੇ ਇਹ ਲੋਕ ਆਮ ਜਨਤਾ ‘ਤੇ ਬੇਲੋੜਾ ਟੈਕਸ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਹਰੇਕ ਪੱਧਰ ‘ਤੇ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ।

ਕਿਸਾਨਾਂ ਦੀਆਂ ਚਿੰਤਾਵਾਂ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਉਠਾਵਾਂਗਾ ਕਿਉਂਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਭਾਰਤ ਸਰਕਾਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਮੁੱਦੇ ਪਹਿਲਾਂ ਵੀ ਵਾਰ-ਵਾਰ ਕੇਂਦਰ ਕੋਲ ਉਠਾਏ ਗਏ ਹਨ ਅਤੇ ਸੂਬਾ ਸਰਕਾਰ ਲਗਾਤਾਰ ਅਜਿਹਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਨੂੰ ਲਾਭ ਪਹੁੰਚਾਉਣ ਵਾਸਤੇ ਸੁਚਾਰੂ ਅਤੇ ਮੁਸ਼ਕਲ ਰਹਿਤ ਖਰੀਦ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ।

ਪੰਜਾਬ

ਦੇਸ਼