Breaking News
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੱਡੇ ਫੈਸਲੇ

ਚੰਡੀਗੜ੍ਹ, 10 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਮੀਟਿੰਗ ਦੇ ਫੈਸਲਿਆ ਸਬੰਧੀ ਜਾਣਕਾਰੀ ਦਿੱਤੀ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਨੀਟ ਦੇ ਪੇਪਰ ਵਾਲੇ ਦਿਨ ਕਿਸੇ ਵੀ ਬੱਚੇ ਦਾ ਸਰਕਾਰੀ ਬੱਸ ਵਿੱਚ ਕਿਰਾਇਆ ਨਹੀਂ ਲੱਗੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕੋਈ ਅਟੈਨਡੈਂਟ ਨਾਲ ਜਾਂਦਾ ਹੈ ਤਾਂ ਉਸਦਾ ਵੀ ਕਿਰਾਇਆ ਮੁਆਫ ਹੋਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ PWD ਵਿਭਾਗ ਵਿੱਹ ਸਿਵਿਲ ਅਤੇ ਇਲੈਕਟ੍ਰੀਕਲ ਦੇ ਜੇਈ ਦੀਆਂ 156 ਅਸਾਮੀਆਂ ਭਰਨ ਲਈ ਭਰਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਿੱਖਿਆ ਵਿਭਾਗ ਵਿੱਚ 1013 ਲੈਕਚਰਾਰ ਦੀ ਭਰਤੀ ਵਿੱਚ 5 ਸਾਲ ਉਮਰ ਦੀ ਛੂਟ ਦਿੱਤੀ ਗਈ ਹੈ।

ਕੀ ਤੁਸੀਂ ਜਾਣਦੇ ਹੋ? ਐਤਵਾਰ ਦੀ ਪਹਿਲੀ ਛੁੱਟੀ ਕਦੋ ਹੋਈ ਸੀ, ਕੀ ਹੈ ਸੰਘਰਸ਼

ਚੰਡੀਗੜ੍ਹ, 10 ਜੂਨ :

ਆਰਾਮ, ਪਰਿਵਾਰ ਅਤੇ ਆਪਣੇ ਲਈ ਕੁਝ ਸਮਾਂ। ਹਫ਼ਤੇ ਦਾ ਇਹ ਇਕੱਲਾ ਦਿਨ ਹੁੰਦਾ ਹੈ ਜਿਸ ਦੀ ਉਡੀਕ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਹਰ ਕੋਈ ਕਰਦਾ ਹੈ। ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਆਖ਼ਰ ਐਤਵਾਰ ਨੂੰ ਹੀ ਛੁੱਟੀ ਕਿਉਂ ਮਿਲਦੀ ਹੈ? ਇਸ ਦੀ ਸ਼ੁਰੂਆਤ ਕਦੋਂ ਹੋਈ ਅਤੇ ਇਸ ਦੇ ਪਿੱਛੇ ਕਿਸ ਦਾ ਸੰਘਰਸ਼ ਸੀ?

ਐਤਵਾਰ ਦਾ ਦਿਨ ਹਰ ਕਿਸੇ ਲਈ ਖ਼ਾਸ ਹੁੰਦਾ ਹੈ। ਸਕੂਲ, ਕਾਲਜ, ਦਫ਼ਤਰ ਅਤੇ ਜ਼ਿਆਦਾਤਰ ਸਰਕਾਰੀ ਤੇ ਨਿੱਜੀ ਅਦਾਰੇ ਇਸ ਦਿਨ ਬੰਦ ਰਹਿੰਦੇ ਹਨ। ਪੂਰੇ ਹਫ਼ਤੇ ਦੀ ਭੱਜਦੌੜ ਤੋਂ ਬਾਅਦ ਲੋਕ ਐਤਵਾਰ ਨੂੰ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਂਦੇ ਹਨ ਅਤੇ ਆਰਾਮ ਕਰਦੇ ਹਨ। ਪਰ ਕੀ ਤੁਸੀਂ ਸੋਚਿਆ ਕਿ ਐਤਵਾਰ ਨੂੰ ਹੀ ਛੁੱਟੀ ਕਿਉਂ ਮਿਲਦੀ ਹੈ? ਇਸ ਦੀ ਸ਼ੁਰੂਆਤ ਕਦੋਂ ਅਤੇ ਕਿਵੇਂ ਹੋਈ ?

ਬ੍ਰਿਟਿਸ਼ ਰਾਜ ਦੌਰਾਨ ਭਾਰਤ ਦੇ ਮਜ਼ਦੂਰਾਂ ਨੂੰ ਹਫ਼ਤੇ ਦੇ ਸੱਤੋਂ ਦਿਨ ਕੰਮ ਕਰਨਾ ਪੈਂਦਾ ਸੀ। ਉਸ ਸਮੇਂ ਮਜ਼ਦੂਰ ਆਗੂ ਨਾਰਾਇਣ ਮੇਘਾਜੀ ਲੋਖੰਡੇ ਨੇ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਉਠਾਈ। ਉਨ੍ਹਾਂ ਦਾ ਕਹਿਣਾ ਸੀ ਕਿ ਹਫ਼ਤੇ ਵਿੱਚ ਛੇ ਦਿਨ ਕੰਮ ਕਰਨ ਤੋਂ ਬਾਅਦ ਇੱਕ ਦਿਨ ਦਾ ਆਰਾਮ ਹਰ ਵਿਅਕਤੀ ਦਾ ਹੱਕ ਹੈ। ਸ਼ੁਰੂ ਵਿੱਚ ਬ੍ਰਿਟਿਸ਼ ਸਰਕਾਰ ਇਸ ਮੰਗ ਨੂੰ ਮੰਨਣ ਲਈ ਤਿਆਰ ਨਹੀਂ ਸੀ, ਪਰ ਨਾਰਾਇਣ ਮੇਘਾਜੀ ਲੋਖੰਡੇ ਦੇ ਲੰਬੇ ਸੰਘਰਸ਼ ਅਤੇ ਲਗਾਤਾਰ ਯਤਨਾਂ ਨੇ ਆਖ਼ਿਰਕਾਰ ਸਰਕਾਰ ਨੂੰ ਮੰਨਣ ਲਈ ਮਜਬੂਰ ਕਰ ਦਿੱਤਾ। ਇਸ ਤੋਂ ਬਾਅਦ 10 ਜੂਨ 1890 ਨੂੰ ਬ੍ਰਿਟਿਸ਼ ਹਕੂਮਤ ਨੇ ਐਤਵਾਰ ਨੂੰ ਅਧਿਕਾਰਤ ਛੁੱਟੀ ਦਾ ਦਿਨ ਐਲਾਨ ਦਿੱਤਾ। ਇਸ ਫ਼ੈਸਲੇ ਨਾਲ ਮਜ਼ਦੂਰਾਂ ਅਤੇ ਕਰਮਚਾਰੀਆਂ ਨੂੰ ਹਫ਼ਤੇ ਵਿੱਚ ਇੱਕ ਦਿਨ ਆਰਾਮ ਕਰਨ ਦਾ ਹੱਕ ਮਿਲਿਆ। ਅੱਜ 136 ਸਾਲਾਂ ਬਾਅਦ ਵੀ ਐਤਵਾਰ ਦੀ ਛੁੱਟੀ ਦੀ ਇਹ ਪਰੰਪਰਾ ਜਾਰੀ ਹੈ ਅਤੇ ਲੋਕ ਇਸ ਦਿਨ ਨੂੰ ਆਪਣੇ ਮਨਪਸੰਦ ਕੰਮਾਂ, ਪਰਿਵਾਰ ਅਤੇ ਆਰਾਮ ਲਈ ਵਰਤਦੇ ਹਨ।

ਇਸ ਲਈ ਜਦੋਂ ਵੀ ਤੁਸੀਂ ਐਤਵਾਰ ਦੀ ਛੁੱਟੀ ਦਾ ਆਨੰਦ ਮਾਣੋ, ਤਾਂ ਉਸ ਸੰਘਰਸ਼ ਨੂੰ ਵੀ ਯਾਦ ਕਰੋ ਜਿਸ ਨੇ ਇਹ ਹੱਕ ਹਰ ਆਮ ਇਨਸਾਨ ਨੂੰ ਦਿਵਾਇਆ ਸੀ।

ਪੇਸ਼ਕਸ : ਰੋਬੀਆ

ਮੁਲਾਜ਼ਮਾਂ ਦੀ ਭਲਾਈ ਅਤੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ : ਬਰਸਟ

ਐਸ.ਏ.ਐਸ. ਨਗਰ (ਮੋਹਾਲੀ), 10 ਜੂਨ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨੇ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਜਥੇਬੰਦੀ ਵੱਲੋਂ ਚੇਅਰਮੈਨ ਮੰਡੀ ਬੋਰਡ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ ਅਤੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਦੌਰਾਨ ਸ. ਬਰਸਟ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਵਾਇਆ ਕਿ ਉਹਨਾਂ ਦੀਆਂ ਮੰਗਾਂ ਨੂੰ ਵਿਚਾਰ-ਵਟਾਂਦਰਾ ਕਰਕੇ ਹੱਲ ਕੀਤਾ ਜਾਵੇਗਾ।

ਇਸ ਮੌਕੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਸਿਵਲ, ਇਲੈਕਟ੍ਰੀਸ਼ਨ, ਪਬਲਿਕ ਹੈਲਥ, ਮਾਰਕੀਟ ਕਮੇਟੀਆਂ ਅਤੇ ਡੀ.ਐਮ.ਓ. ਦਫ਼ਤਰਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਸਾਲ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ, ਆਊਟਸੋਰਸ ਅਤੇ ਪਬਲਿਕ ਹੈਲਥ (ਪਾਣੀ ਵਾਲੀਆਂ ਟੈਂਕੀਆਂ) ਦੇ ਕੱਚੇ ਮੁਲਾਜ਼ਮਾਂ ਨੂੰ ਪੰਜਾਬ ਮੰਡੀ ਬੋਰਡ ਵਿੱਚ ਕੰਟਰੈਕਟ ‘ਤੇ ਕਰਨ ਸਮੇਤ ਹੋਰ ਮੰਗਾਂ ਨੂੰ ਸ. ਬਰਸਟ ਦੇ ਧਿਆਨ ਵਿੱਚ ਲਿਆਂਦਾ ਗਿਆ।

ਇਸ ਦੌਰਾਨ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਾਰੀਆਂ ਜੱਥੇਬੰਦੀਆਂ ਦੇ ਨੁਮਾਇੰਦਿਆਂ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਰਮਚਾਰੀਆਂ ਦੇ ਸਾਰੇ ਮੁੱਦਿਆਂ ਅਤੇ ਮੰਗਾਂ ਨੂੰ ਪੂਰੀ ਗੰਭੀਰਤਾ ਅਤੇ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਅਤੇ ਇਹਨਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਸ. ਬਰਸਟ ਨੇ ਕਿਹਾ ਕਿ ਕਰਮਚਾਰੀ ਕਿਸੇ ਵੀ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 10 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਨਿਯੁਕਤੀ ਪੱਤਰ ਸੌਂਪਣ ਉਪਰੰਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਨਿਰੋਲ ਯੋਗਤਾ ਦੇ ਆਧਾਰ ‘ਤੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਨ੍ਹਾਂ ਉਮੀਦਵਾਰਾਂ ਦੀ ਭਰਤੀ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਵੱਲੋਂ 15 ਅਪ੍ਰੈਲ, 2025 ਨੂੰ ਜ਼ਿਲ੍ਹਾ ਸਿਸਟਮ ਮੈਨੇਜਰਾਂ (ਡੀ.ਐਸ.ਐਮ) ਅਤੇ ਸਹਾਇਕ ਸਿਸਟਮ ਮੈਨੇਜਰਾਂ (ਏ.ਐਸ.ਐਮ) ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਚੋਣ ਪ੍ਰਕਿਰਿਆ ਉਪਰੰਤ ਜ਼ਿਲ੍ਹਾ ਸਿਸਟਮ ਮੈਨੇਜਰਾਂ ਦੇ ਅਹੁਦਿਆਂ ਲਈ 11 ਉਮੀਦਵਾਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਦੇ ਅਹੁਦਿਆਂ ਲਈ 37 ਉਮੀਦਵਾਰਾਂ ਦੀ ਚੋਣ ਕੀਤੀ ਗਈ।

ਦੱਸਣਯੋਗ ਹੈ ਕਿ ਸਾਰੇ ਚੁਣੇ ਗਏ ਉਮੀਦਵਾਰ ਡਾਇਰੈਕਟਰ ਲੈਂਡ ਰਿਕਾਰਡਜ਼, ਜਲੰਧਰ ਵਿਖੇ ਦੋ ਮਹੀਨਿਆਂ ਦੇ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਇੱਕ ਮਹੀਨੇ ਦੀ ਮਾਲੀਆ ਸਿਖਲਾਈ ਅਤੇ ਇੱਕ ਮਹੀਨੇ ਦੀ ਫੀਲਡ ਸਿਖਲਾਈ ਸ਼ਾਮਲ ਹੋਵੇਗੀ ਤਾਂ ਜੋ ਉਨ੍ਹਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਲੋੜੀਂਦੇ ਪੇਸ਼ੇਵਰ ਹੁਨਰ ਅਤੇ ਖੇਤਰੀ ਤਜਰਬਾ ਦਿੱਤਾ ਜਾ ਸਕੇ। ਮਾਲ ਮੰਤਰੀ ਨੇ ਕਿਹਾ ਕਿ ਇਹ ਭਰਤੀ ਯੋਗ ਸਟਾਫ਼ ਰਾਹੀਂ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਯਤਨਾਂ ਲਈ ਅਹਿਮ ਕਦਮ ਸਾਬਤ ਹੋਵੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰਦਰਸ਼ੀ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮਾਨ ਸਰਕਾਰ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਰੋਜ਼ਗਾਰ ਸਿਰਜਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ, “ਸੂਬੇ ਵਿੱਚ ਪਾਰਦਰਸ਼ੀ ਭਰਤੀ ਵਿਧੀ ਰਾਹੀਂ ਨੌਜਵਾਨਾਂ ਨੂੰ 66,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜਿਸ ਨਾਲ ਨੌਜਵਾਨਾਂ ਦਾ ਸਰਕਾਰੀ ਤੰਤਰ ਵਿੱਚ ਵਿਸ਼ਵਾਸ ਬਹਾਲ ਹੋਇਆ ਹੈ।”

ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਸਮਰਪਣ ਭਾਵਨਾ, ਇਮਾਨਦਾਰੀ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣ ਅਤੇ ਸੂਬੇ ਭਰ ਵਿੱਚ ਲੈਂਡ ਰਿਕਾਰਡਜ਼ ਪ੍ਰਸ਼ਾਸਨ ਦੇ ਆਧੁਨਿਕੀਕਰਨ ਅਤੇ ਨਾਗਰਿਕ-ਪੱਖੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣ।

ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਪੂਰੀ ਇਮਾਨਦਾਰੀ, ਸਮਰਪਣ ਅਤੇ ਲੋਕ-ਸੇਵਾ ਭਾਵਨਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਗੁੰਮਰਾਹਕੁੰਨ ਸਲਾਹਾਂ ਜਾਂ ਕਿਸੇ ਕਿਸਮ ਦੇ ਦਬਾਅ ਹੇਠ ਨਾ ਆਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਅਹਿਮ ਲੋਕ ਸੇਵਾ ਪ੍ਰਣਾਲੀ ਨਾਲ ਜੁੜਨ ਦੇ ਨਾਤੇ, ਉਨ੍ਹਾਂ ਨੂੰ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ ਅਤੇ ਸੂਬਾ ਸਰਕਾਰ ਦੇ “ਰੰਗਲਾ ਪੰਜਾਬ” ਸਿਰਜਣ ਦੇ ਵਿਜ਼ਨ ਵਿੱਚ ਸਰਗਰਮ ਭਾਈਵਾਲ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਅਧਿਕਾਰੀ ਦੀ ਸਾਖ ਉਸ ਦੇ ਵਿਹਾਰ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਨਾਲ ਬਣਦੀ ਹੈ, ਇਸ ਲਈ ਉਹ ਪੇਸ਼ੇਵਰਾਨਾ ਢੰਗ ਨਾਲ ਉੱਚੇ ਮਿਆਰਾਂ ਨੂੰ ਕਾਇਮ ਰੱਖਦਿਆਂ ਹਰ ਜ਼ਿੰਮੇਵਾਰੀ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਨਿਭਾਉਣ।

ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਬਿਨਾਂ ਕਿਸੇ ਸਿਫਾਰਸ਼ ਜਾਂ ਪ੍ਰਭਾਵ ਦੇ ਪੂਰੀ ਪਾਰਦਰਸ਼ਤਾ ਅਤੇ ਨਿਰੋਲ ਯੋਗਤਾ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਕਰਕੇ ਪੰਜਾਬ, ਜ਼ਮੀਨ ਅਤੇ ਜ਼ਮੀਨ ਨਾਲ ਸਬੰਧਤ ਸੇਵਾਵਾਂ ਨਾਲ ਡੂੰਘਾ ਅਤੇ ਅਟੁੱਟ ਸਬੰਧ ਰੱਖਦਾ ਹੈ, ਜਿਸ ਨਾਲ ਮਾਲ ਵਿਭਾਗ ਵਿੱਚ ਡੀ.ਐਸ.ਐਮ. ਅਤੇ ਏ.ਐਸ.ਐਮ. ਦੀ ਭੂਮਿਕਾ ਬਹੁਤ ਅਹਿਮ ਹੋ ਜਾਂਦੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਸੂਬੇ ਭਰ ਦੇ ਜ਼ਮੀਨੀ ਰਿਕਾਰਡਾਂ ਨੂੰ ਡਿਜੀਟਾਈਜ਼ਡ ਕਰ ਦਿੱਤਾ ਗਿਆ ਹੈ, ਇਸ ਲਈ ਆਧੁਨਿਕ ਤਕਨੀਕੀ ਪ੍ਰਣਾਲੀਆਂ ਰਾਹੀਂ ਇਨ੍ਹਾਂ ਰਿਕਾਰਡਾਂ ਨੂੰ ਸੰਭਾਲਣ, ਅਪਡੇਟ ਕਰਨ ਅਤੇ ਪ੍ਰਬੰਧਨ ਕਰਨ ਦੀ ਜ਼ਿੰਮੇਵਾਰੀ ਮੁੱਖ ਤੌਰ ‘ਤੇ ਇਨ੍ਹਾਂ ਅਧਿਕਾਰੀਆਂ ਦੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਅਧਿਕਾਰੀ ਆਪਣੀ ਤਕਨੀਕੀ ਮੁਹਾਰਤ, ਸਮਰਪਣ ਅਤੇ ਇਮਾਨਦਾਰੀ ਦੀ ਵਰਤੋਂ ਕੁਸ਼ਲ ਜਨਤਕ ਸੇਵਾਵਾਂ ਪ੍ਰਦਾਨ ਕਰਨ ਅਤੇ ਸੂਬੇ ਦੀ ਡਿਜੀਟਲ ਭੂਮੀ ਰਿਕਾਰਡ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਰਨਗੇ।

ਸਮਾਗਮ ਦੌਰਾਨ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡਜ਼ ਸ੍ਰੀ ਪਰਮਵੀਰ ਸਿੰਘ ਅਤੇ ਮਾਲ ਵਿਭਾਗ, ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਅਤੇ ਡਾਇਰੈਕਟਰ ਲੈਂਡ ਰਿਕਾਰਡਜ਼ ਦੇ ਅਧਿਕਾਰੀ ਸ਼ਾਮਲ ਸਨ।

ਪੰਜਾਬ ਪੁਲਿਸ ਦੇ ‘ਸਟੂਡੈਂਟ ਪੁਲਿਸ ਕੈਡੇਟ’ ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਚੰਡੀਗੜ੍ਹ,10 ਜੂਨ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਪੁਲਿਸ ਦੀ ‘ਯੂਥ ਕਨੈਕਟੀਵਿਟੀ’ ਪਹਿਲ ਤਹਿਤ ਚਲਾਏ ਜਾ ਰਹੇ ‘ਸਟੂਡੈਂਟ ਪੁਲਿਸ ਕੈਡੇਟ (ਐੱਸਪੀਸੀ)’ ਪ੍ਰੋਗਰਾਮ ਨੂੰ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਤੋਂ ਭਾਰੀ ਸਮਰਥਨ ਅਤੇ ਉਤਸ਼ਾਹਜਨਕ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਇਸ ਪ੍ਰੋਗਰਾਮ ਤਹਿਤ ਕੁੱਲ 1,965 ਇਨਡੋਰ ਅਤੇ 698 ਆਊਟਡੋਰ ਕਲਾਸਾਂ ਲਗਾਈਆਂ ਜਾ ਚੁੱਕੀਆਂ ਹਨ।

ਜ਼ਿੰਮੇਵਾਰ ਨਾਗਰਿਕ ਤਿਆਰ ਕਰਨ, ਲੀਡਰਸ਼ਿਪ ਗੁਣ ਵਿਕਸਤ ਕਰਨ, ਸਮਾਜਿਕ ਜਾਗਰੂਕਤਾ ਵਧਾਉਣ ਅਤੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਸੰਵਾਦ ਲਈ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਨੂੰ ਸਕੂਲੀ ਵਿਦਿਆਰਥੀਆਂ ਵੱਲੋਂ ਬਹੁਤ ਹੀ ਸਕਾਰਾਤਮਕ ਹੁੰਗਾਰਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 22 ਅਗਸਤ, 2023 ਨੂੰ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਦੀ ਅਗਵਾਈ ਹੇਠ ਸੂਬੇ ਦੇ ਚੋਣਵੇਂ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਇਸ ਪ੍ਰੋਗਰਾਮ ਦਾ ਲਾਭ ਲੈ ਰਹੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇਸ ਪ੍ਰੋਗਰਾਮ ਤਹਿਤ ਅੱਠਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਹਰ ਮਹੀਨੇ ਇੱਕ ਇਨਡੋਰ ਅਤੇ ਦੋ ਆਊਟਡੋਰ ਕਲਾਸਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਦਾ ਉਦੇਸ਼ ਜ਼ਿੰਮੇਵਾਰ ਨਾਗਰਿਕ ਤਿਆਰ ਕਰਨਾ ਹੈ। ਇਸ ਤੋਂ ਇਲਾਵਾ ਐਸਪੀਸੀ ਵਿਦਿਆਰਥੀਆਂ ਨੂੰ ਡੀਸੀਜ਼ ਅਤੇ ਐੱਸਐੱਸਪੀਜ਼ ਦਫ਼ਤਰਾਂ, ਪੁਲਿਸ ਥਾਣਿਆਂ, ਸਾਂਝ ਕੇਂਦਰਾਂ, ਸਟੇਟ ਪੁਲਿਸ ਅਕੈਡਮੀ ਅਤੇ ਹੋਰ ਵਿੱਦਿਅਕ ਮਹੱਤਵ ਵਾਲੇ ਸਥਾਨਾਂ ਦਾ ਦੌਰਾ ਕਰਨ ਦਾ ਮੌਕਾ ਵੀ ਦਿੱਤਾ ਜਾਂਦਾ ਹੈ।”

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਲਗਭਗ 450 ਐੱਸਪੀਸੀ ਕੈਡੇਟਾਂ ਨੇ ਪੰਜਾਬ ਪੁਲਿਸ ਅਕੈਡਮੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਐੱਸਪੀਸੀ ਪ੍ਰੋਗਰਾਮ ਦੀ ਰੂਪ-ਰੇਖਾ ਅਤੇ ਸਾਈਬਰ ਸੁਰੱਖਿਆ ਸਬੰਧੀ ਸੈਸ਼ਨਾਂ ਵਿੱਚ ਭਾਗ ਲਿਆ, ਵਿਚਾਰ-ਵਟਾਂਦਰੇ ਵਿੱਚ ਸ਼ਮੂਲੀਅਤ ਕੀਤੀ ਅਤੇ ਅਜਾਇਬਘਰ, ਲਾਇਬ੍ਰੇਰੀ ਅਤੇ ਫਿਲੌਰ ਕਿਲ੍ਹੇ ਵਰਗੀਆਂ ਮਹੱਤਵਪੂਰਨ ਥਾਂਵਾਂ ਦਾ ਦੌਰਾ ਕੀਤਾ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਮਿਊਨਿਟੀ ਅਫੇਅਰਜ਼ ਅਤੇ ਵੂਮੈਨ ਅਫੇਅਰਜ਼) ਗੁਰਪ੍ਰੀਤ ਕੌਰ ਦਿਓ ਨੇ ਕਿਹਾ, “ਅਜਿਹੇ ਵਿੱਦਿਅਕ ਪ੍ਰੋਗਰਾਮ ਵਿਦਿਆਰਥੀਆਂ ਲਈ ਨਵੀਆਂ ਸੰਭਾਵਨਾਵਾਂ ਉਜਾਗਰ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਦੇ ਮਾਹੌਲ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਜੀਵਨ ਵਿੱਚ ਸਹੀ ਫ਼ੈਸਲੇ ਲੈਣ ਲਈ ਪ੍ਰੇਰਿਤ ਕਰਦੇ ਹਨ। ਇਸ ਨਾਲ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ ਵਧਦਾ ਹੈ। ਉਹ ਪੁਲਿਸ ਪ੍ਰਬੰਧ ਨੂੰ ਸਮਝਣ ਅਤੇ ਉਸ ਦਾ ਸਤਿਕਾਰ ਕਰਨ ਲੱਗਦੇ ਹਨ। ਅਜਿਹੇ ਪ੍ਰੋਗਰਾਮ ਨੌਜਵਾਨਾਂ ਦੇ ਬੌਧਿਕ ਵਿਕਾਸ ਵਿੱਚ ਸਹਾਇਕ ਹੁੰਦੇ ਹਨ ਅਤੇ ਉਨ੍ਹਾਂ ਨੂੰ ਸਰਕਾਰ ਅਤੇ ਪੁਲਿਸ ਪ੍ਰਣਾਲੀ ਦੀ ਕਾਰਜਪ੍ਰਣਾਲੀ ਨਾਲ ਜਾਣੂ ਕਰਵਾਉਂਦੇ ਹਨ। ਇਸ ਨਾਲ ਪੁਲਿਸ ਪ੍ਰਤੀ ਡਰ ਖ਼ਤਮ ਹੁੰਦਾ ਹੈ ਅਤੇ ਲੋੜ ਪੈਣ ‘ਤੇ ਸਰਕਾਰੀ ਸੰਸਥਾਵਾਂ ਨਾਲ ਸੰਪਰਕ ਕਰਨ ਦਾ ਵਿਸ਼ਵਾਸ ਪੈਦਾ ਹੁੰਦਾ ਹੈ।”

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਐੱਸਪੀਸੀ ਵਿਦਿਆਰਥੀਆਂ, ਚੋਣਵੇਂ ਸਕੂਲਾਂ ਦੇ ਅਧਿਆਪਕਾਂ ਅਤੇ ਪੰਜਾਬ ਦੇ ਸਾਂਝ ਕੇਂਦਰਾਂ ਦੇ ਅਧਿਕਾਰੀਆਂ ਲਈ ਇੱਕ ਦਿਨ ਦਾ ਸੈਸ਼ਨ ਕਰਵਾਇਆ ਗਿਆ, ਜਿਸ ਵਿੱਚ ਮਹਾਰਾਜਾ ਰਣਜੀਤ ਸਿੰਘ ਕਿਲ੍ਹਾ ਅਤੇ ਪੁਲਿਸ ਅਕੈਡਮੀ ਦੀਆਂ ਵੱਖ-ਵੱਖ ਸਹੂਲਤਾਂ ਦਾ ਦੌਰਾ ਵੀ ਸ਼ਾਮਲ ਸੀ।

ਐੱਸਪੀਸੀ ਵਿਦਿਆਰਥੀਆਂ ਨੇ ਪੰਜਾਬ ਦੇ 11 ਜ਼ਿਲ੍ਹਿਆਂ ਅੰਮ੍ਰਿਤਸਰ, ਬਠਿੰਡਾ, ਐੱਸਏਐੱਸ ਨਗਰ, ਬਰਨਾਲਾ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਫਾਜ਼ਿਲਕਾ, ਐੱਸਬੀਐੱਸ ਨਗਰ ਅਤੇ ਗੁਰਦਾਸਪੁਰ ਵਿੱਚ ਕਰਵਾਈਆਂ ਗਈਆਂ ਗਣਤੰਤਰ ਦਿਵਸ ਪਰੇਡਾਂ ਵਿੱਚ ਭਾਗ ਲਿਆ। ਹਰ ਜ਼ਿਲ੍ਹੇ ਤੋਂ 40 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ, ਜਿਸ ਨਾਲ ਇਹ ਪਹਿਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਸਾਬਤ ਹੋਈ। ਪਰੇਡ ਵਿੱਚ ਭਾਗ ਲੈਣ ਵਾਲੇ ਕੁੱਲ 440 ਐੱਸਪੀਸੀ ਵਿਦਿਆਰਥੀਆਂ ਨੂੰ ਵਰਦੀਆਂ ਵੀ ਮੁਹੱਈਆ ਕਰਵਾਈਆਂ ਗਈਆਂ।

ਗੁਰਪ੍ਰੀਤ ਕੌਰ ਦਿਓ ਨੇ ਕਿਹਾ, “ਨੌਜਵਾਨ ਅਕਸਰ ਆਪਣੇ ਸਾਥੀਆਂ ਦੇ ਦਬਾਅ ਅਤੇ ਮਾਪਿਆਂ ਦੀ ਸਹੀ ਅਗਵਾਈ ਦੀ ਘਾਟ ਕਾਰਨ ਗਲਤ ਗਤੀਵਿਧੀਆਂ ਵੱਲ ਆਕਰਸ਼ਿਤ ਹੋ ਜਾਂਦੇ ਹਨ। ਉਨ੍ਹਾਂ ਨੂੰ ਗਲਤ ਰਾਹ ‘ਤੇ ਜਾਣ ਤੋਂ ਰੋਕਣ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਪ੍ਰੇਰਿਤ ਕਰਨ ਲਈ ਸਕੂਲੀ ਵਿਦਿਆਰਥੀਆਂ ਨੂੰ ਸਮਾਜ ਦੇ ਵਾਂਝੇ ਅਤੇ ਲੋੜਵੰਦ ਵਰਗਾਂ ਨਾਲ ਜੁੜੇ ਸਮਾਜਿਕ ਪ੍ਰੋਗਰਾਮਾਂ ਵਿੱਚ ਭਾਗ ਲੈਣ ਦਾ ਮੌਕਾ ਦਿੱਤਾ ਜਾਂਦਾ ਹੈ। ਇਸ ਪ੍ਰੋਗਰਾਮ ਰਾਹੀਂ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਆਪਣੀ ਅਸਲ ਸਮਰੱਥਾ ਨੂੰ ਪਛਾਣਨ ਅਤੇ ਪੁਲਿਸ ਨਾਲ ਖੁੱਲ੍ਹ ਕੇ ਸੰਵਾਦ ਕਰਨ ਲਈ ਮੰਚ ਪ੍ਰਦਾਨ ਕੀਤਾ ਹੈ, ਜਿੱਥੇ ਪੁਲਿਸ ਉਨ੍ਹਾਂ ਦੇ ਮਾਰਗਦਰਸ਼ਕ ਦੀ ਭੂਮਿਕਾ ਨਿਭਾਉਂਦੀ ਹੈ।”

ਐੱਸਪੀਸੀ ਪਹਿਲ ਤਹਿਤ ਪੁਲਿਸ ਵਿਭਾਗ ਸਿੱਖਿਆ ਵਿਭਾਗ ਨਾਲ ਮਿਲ ਕੇ ਕੰਮ ਕਰਦਾ ਹੈ। ਇਸ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਸਾਂਝ ਕੇਂਦਰਾਂ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਲਈ ਜਾਣ-ਪਛਾਣ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ। ਸਾਂਝ ਕੇਂਦਰ ਪੰਜਾਬ ਪੁਲਿਸ ਦੀਆਂ ਕਮਿਊਨਿਟੀ ਪੁਲਿਸਿੰਗ ਇਕਾਈਆਂ ਹਨ। ਇਹ ਪਹਿਲ ਪੰਜਾਬ ਸਰਕਾਰ ਦੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਵੀ ਮਜ਼ਬੂਤੀ ਪ੍ਰਦਾਨ ਕਰ ਰਹੀ ਹੈ ਕਿਉਂਕਿ ਇਸ ਰਾਹੀਂ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਉਨ੍ਹਾਂ ਵਿੱਚ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਵਿਕਸਿਤ ਕੀਤੀ ਜਾ ਰਹੀ ਹੈ।

ਬੋਹਾ ਅਤੇ ਬਰੇਟਾ ਨਗਰ ਕੌਂਸਲ ਦੇ ਨਵੇਂ ਜੇਤੂ ਐਮ ਸੀ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ, 10 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਪੰਜਾਬ ਦੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਹਲਕਾ ਬੁਢਲਾਡਾ ਵਿੱਚ ਹੋਰ ਵੱਡੀ ਮਜ਼ਬੂਤੀ ਮਿਲੀ ਹੈ। ਨਗਰ ਪੰਚਾਇਤ ਬੋਹਾ ਦੇ 3 ਐਮ ਸੀ ਅਤੇ ਨਗਰ ਕੌਂਸਲ ਬਰੇਟਾ ਦੇ 6 ਐਮ ਸੀਆਂ ਨੇ ਰਾਜਵੀਰ ਸਿੰਘ ਘੁੰਮਣ (ਪੀ.ਏ. ਟੂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ) ਨੇ ਅਤੇ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਹਲਕਾ ਬੁਢਲਾਡਾ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ ।
ਇਸ ਮੌਕੇ ਪਾਰਟੀ ਆਗੂਆਂ ਨੇ ਨਵੇਂ ਸ਼ਾਮਲ ਹੋਏ ਕੌਂਸਲਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਹਲਕੇ ਵਿੱਚ ਪਾਰਟੀ ਦਾ ਜਨ ਅਧਾਰ ਹੋਰ ਮਜ਼ਬੂਤ ਹੋਵੇਗਾ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੋ ਰਹੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਅਤੇ ਚੁਣੇ ਹੋਏ ਨੁਮਾਇੰਦੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਨਗਰ ਪੰਚਾਇਤ ਬੋਹਾ ਤੋਂ ਪਾਰਟੀ ਵਿੱਚ ਸ਼ਾਮਲ ਹੋਏ ਜੇਤੂ ਐਮਸੀ:
ਸਰਦਾਰ ਕੁਲਵੰਤ ਸਿੰਘ (ਵਾਰਡ ਨੰਬਰ 6)
ਸਰਦਾਰ ਕਿਰਪਾਲ ਸਿੰਘ ਖਾਲਸਾ, ਵਾਰਡ ਨੰਬਰ 4 ਅਤੇ
ਸਰਦਾਰ ਚਰਨਜੀਤ ਸਿੰਘ ਚੰਨੀ, ਵਾਰਡ ਨੰਬਰ 1
ਇਸੇ ਤਰਾਂ ਨਗਰ ਕੌਂਸਲ ਬਰੇਟਾ ਤੋਂ ਪਾਰਟੀ ਵਿੱਚ ਸ਼ਾਮਲ ਹੋਏ ਜੇਤੂ ਐਮਸੀ:
ਗਗਨਦੀਪ ਸਿੰਘ, ਵਾਰਡ ਨੰਬਰ 8
ਲਖਵਿੰਦਰ ਕੁਮਾਰ ਲੱਕੀ, ਵਾਰਡ ਨੰਬਰ 10
ਮਨਪ੍ਰੀਤ ਕੌਰ, ਪਤਨੀ ਸ੍ਰੀ ਸੋਨੀ ਰਾਮ, ਵਾਰਡ ਨੰਬਰ 12
ਅਮਰਜੀਤ ਦੇਵੀ, ਵਾਰਡ ਨੰਬਰ 7
ਗਗਨਦੀਪ ਕੌਰ, ਪਤਨੀ ਸ੍ਰੀ ਲਖਵਿੰਦਰ ਸਿੰਘ ਬਜਰੰਗੀ, ਵਾਰਡ ਨੰਬਰ 9
ਸੰਦੀਪ ਕੌਰ, ਪਤਨੀ ਸ੍ਰੀ ਜੀਵਨ ਸਿੰਘ, ਵਾਰਡ ਨੰਬਰ 11
ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਹਲਕਾ ਬੁਢਲਾਡਾ ਦੇ ਲੋਕ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਭਲਾਈ ਦੀ ਰਾਜਨੀਤੀ ਨੂੰ ਪਸੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਕੌਂਸਲਰ ਆਪਣੇ-ਆਪਣੇ ਇਲਾਕਿਆਂ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਫੰਡਾਂ ਦੀ ਘਾਟ ਨਹੀਂ ਆਉਣ ਦੇਣਗੇ ਅਤੇ ਨਗਰ ਕੌਸਲ। ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣਗੇ।
ਰਾਜਵੀਰ ਸਿੰਘ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਚੁਣੇ ਹੋਏ ਨੁਮਾਇੰਦਿਆਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ ਵਿੱਚ ਖੜ੍ਹੇ ਹਨ।
ਇਸ ਮੌਕੇ ਨਵੇਂ ਸ਼ਾਮਲ ਹੋਏ ਐਮਸੀਆਂ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਆਪਣੇ ਇਲਾਕਿਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਇਹ ਸਮਾਗਮ ਵਿੱਚ ਰਣਜੀਤ ਸਿੰਘ ਚੇਅਰਮੈਨ, ਜਗਸੀਰ ਜੱਗਾ ਐਮ ਸੀ , ਸੰਤੋਖ ਸਾਗਰ ਐਮ ਸੀ , ਕੇਵਲ ਸ਼ਰਮਾ ਸ਼ਹਿਰੀ ਪ੍ਰਧਾਨ, ਸੰਦੀਪ ਬੱਗਾ ਐਮ ਸੀ , ਰਜਿੰਦਰ ਸਿੰਘ, ਕੁਲਵਿੰਦਰ ਬਜਰੰਗੀ , ਗੁਰਪਾਲ ਸਿੰਘ , ਜਲਾਵਰ ਸਿੰਘ ਗੁਰਮੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ ਨੇ ਸ਼ਾਮਲ ਹੋਏ ਐਮ ਸੀ ਸਹਿਬਾਨਾਂ ਨੂੰ ਵਧਾਈ ਦਿੱਤੀ ।

ਬਜ਼ੁਰਗ ਮਾਂ ਦੀ ਪੁਕਾਰ ‘ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼, ਦੋਸ਼ੀ ਗ੍ਰਿਫਤਾਰ


ਚੰਡੀਗੜ੍ਹ, 10 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੇ ਸਨਮਾਨ, ਸੁਰੱਖਿਆ ਅਤੇ ਅਧਿਕਾਰਾਂ ਦੀ ਰਾਖੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਵਚਨਬੱਧਤਾ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਵਿਭਾਗ ਵੱਲੋਂ ਜ਼ਿਲ੍ਹਾ ਮਾਨਸਾ ਦੀ ਇੱਕ ਬਜ਼ੁਰਗ ਮਹਿਲਾ ਦੀ ਸ਼ਿਕਾਇਤ ‘ਤੇ ਤੁਰੰਤ ਦਖ਼ਲ ਦਿੰਦਿਆਂ ਮਾਮਲੇ ਦੀ ਜਾਂਚ ਕਰਵਾਈ ਗਈ ਅਤੇ ਦੋਸ਼ੀ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਉਂਦਿਆਂ ਉਸ ਦੀ ਗ੍ਰਿਫ਼ਤਾਰੀ ਯਕੀਨੀ ਬਣਾਈ ਗਈ, ਜਿਸ ਨਾਲ ਪੀੜਤ ਬਜ਼ੁਰਗ ਮਹਿਲਾ ਨੂੰ ਇਨਸਾਫ਼ ਮਿਲਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬਜ਼ੁਰਗ ਮਹਿਲਾ ਵੱਲੋਂ ਕੀਤੀ ਗਈ ਸ਼ਿਕਾਇਤ ਵਿੱਚ ਦੱਸਿਆ ਗਿਆ ਸੀ ਕਿ ਪਰਿਵਾਰਕ ਵਿਵਾਦ ਅਤੇ ਜਾਇਦਾਦੀ ਮਾਮਲੇ ਨੂੰ ਲੈ ਕੇ ਉਸ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਸ਼ਿਕਾਇਤ ਮਿਲਦੇ ਹੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮਾਨਸਾ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਉਪਰੰਤ ਐਫ.ਆਈ.ਆਰ. ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਬਜ਼ੁਰਗ ਮਾਂ-ਪਿਓ ਨਾਲ ਦੁਰਵਿਵਹਾਰ ਜਾਂ ਸ਼ੋਸ਼ਣ ਨਾ ਸਿਰਫ਼ ਕਾਨੂੰਨੀ ਤੌਰ ‘ਤੇ ਗਲਤ ਹੈ, ਸਗੋਂ ਸਾਡੇ ਸਮਾਜਿਕ ਅਤੇ ਨੈਤਿਕ ਮੁੱਲਾਂ ਦੇ ਵੀ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਪੱਸ਼ਟ ਨੀਤੀ ਹੈ ਕਿ ਹਰ ਬਜ਼ੁਰਗ ਨੂੰ ਸੁਰੱਖਿਅਤ, ਸਨਮਾਨਯੋਗ ਅਤੇ ਨਿਰਭੈ ਜੀਵਨ ਦਾ ਅਧਿਕਾਰ ਮਿਲੇ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਪੀੜਤਾਂ ਨੂੰ ਤੁਰੰਤ ਰਾਹਤ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਮਾਮਲੇ ਦੀ ਪੈਰਵੀ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮਾਨਸਾ ਨੇ ਬਜ਼ੁਰਗ ਮਹਿਲਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨੂੰ ਜ਼ਿਲ੍ਹਾ ਮਾਨਸਾ ਵਿਖੇ ਚੱਲ ਰਹੇ “ਸਤਿਕਾਰ ਘਰ” ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿੱਥੇ ਲੋੜ ਪੈਣ ‘ਤੇ ਸੁਰੱਖਿਅਤ ਰਿਹਾਇਸ਼, ਦੇਖਭਾਲ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਦੀਆਂ ਹਨ।

ਇਸ ਦੌਰਾਨ ਅਧਿਕਾਰੀਆਂ ਵੱਲੋਂ ਸਤਿਕਾਰ ਘਰ ਦਾ ਦੌਰਾ ਕਰਕੇ ਉੱਥੇ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਲੋੜਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਨਾਲ ਹੀ ਪ੍ਰਬੰਧਕਾਂ ਨੂੰ ਬਜ਼ੁਰਗਾਂ ਦੀ ਸਿਹਤ, ਸੁਰੱਖਿਆ ਅਤੇ ਭਲਾਈ ਨਾਲ ਸਬੰਧਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਨਿਰਦੇਸ਼ ਦਿੱਤੇ ਗਏ।

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਬਜ਼ੁਰਗ ਨਾਗਰਿਕ ਨਾਲ ਦੁਰਵਿਵਹਾਰ, ਅਣਦੇਖੀ ਜਾਂ ਜਾਇਦਾਦ ਸਬੰਧੀ ਸ਼ੋਸ਼ਣ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਸੰਬੰਧਿਤ ਅਧਿਕਾਰੀਆਂ ਜਾਂ ਬਜ਼ੁਰਗ ਹੈਲਪਲਾਈਨ ਨੰਬਰ 14567 ‘ਤੇ ਸੰਪਰਕ ਕੀਤਾ ਜਾਵੇ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋੜਵੰਦ ਬਜ਼ੁਰਗਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਰੱਖੇ ਜਾ ਰਹੇ ਹਨ।

ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ



ਚੰਡੀਗੜ੍ਹ, 10 ਜੂਨ:

ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿੱਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ। ਇਹ ਮਾਡਲ ਇੱਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਸ਼ਹਿਰ ਬਣਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਇਆ ਜਾਵੇਗਾ।

ਪਟਿਆਲਾ ਦੀਆਂ ਸੜਕਾਂ ‘ਤੇ ਬੁੱਧਵਾਰ ਸਵੇਰੇ ਇਸ ਨਵੇਂ ਮਾਡਲ ਦੀ ਸ਼ੁਰੂਆਤ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਹਾਈਬ੍ਰਿਡ ਮਾਡਲ ਮਸ਼ੀਨ ਨਾਲ ਘਾਹ-ਫੂਸ ਦੀ ਕਟਾਈ, ਸੁਪਰ-ਸਕਸ਼ਨ ਮਸ਼ੀਨਾਂ, ਸਕਰੱਬਰਜ਼, ਹੱਥੀਂ ਆਰਗੈਨਿਕ ਰਹਿੰਦ-ਖੂੰਹਦ ਇਕੱਠਾ ਕਰਨ ਅਤੇ ਸੜਕਾਂ ਦੀ ਧੁਆਈ ਦੇ ਕੰਮ ਨੂੰ ਆਪਸ ਵਿੱਚ ਜੋੜਦਾ ਹੈ। ਇਹ ਸਿਸਟਮ ਹਰੇਕ ਵਾਰਡ ਲਈ ਪਹਿਲਾਂ ਤੋਂ ਨਿਰਧਾਰਿਤ ਹਫ਼ਤਾਵਾਰੀ ਸਫ਼ਾਈ ਸ਼ਡਿਊਲ ਅਨੁਸਾਰ ਕੰਮ ਕਰੇਗਾ।

ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ, ਭਾਰਤ ਦੇ ਸਭ ਤੋਂ ਬਿਹਤਰ ਸਫ਼ਾਈ ਮਾਡਲ ਨੂੰ ਲਾਗੂ ਕਰ ਰਿਹਾ ਹੈ। ਚਹੁੰ-ਪੜਾਵੀਂ ਇਸ ਮਾਡਲ ਵਿੱਚ ਆਟੋਮੈਟਿਕ ਸ਼ਰੱਬ ਕਟਰ (ਝਾੜੀਆਂ ਕੱਟਣ ਵਾਲੀ ਮਸ਼ੀਨ), ਘਾਹ-ਫੂਸ ਅਤੇ ਦਰੱਖਤਾਂ ਦੀਆਂ ਟਾਹਣੀਆਂ ਦੀ ਹੱਥੀਂ ਚੁਕਾਈ, ਸੁਪਰ-ਸਕਸ਼ਨ ਮਸ਼ੀਨ ਤੇ ਸਕਰੱਬਰਜ਼ ਸ਼ਾਮਲ ਹੈ। ਇਸ ਬਾਅਦ ਸੜਕਾਂ ਨੂੰ ਧੋਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ। ਅਗਲਾ ਸੋਮਵਾਰ ਇਸ ਤੋਂ ਵੀ ਬਿਹਤਰ ਹੋਵੇਗਾ ਅਤੇ ਹਰ ਹਫ਼ਤੇ ਇਸ ਵਿੱਚ ਹੋਰ ਸੁਧਾਰ ਹੋਵੇਗਾ। ਤੁਹਾਨੂੰ ਹਰੇਕ ਸੜਕ ਚਮਕਦੀ ਦਿਖਾਈ ਦੇਵੇਗੀ, ਉਹ ਇਸੇ ਸਿਸਟਮ ਦਾ ਨਤੀਜਾ ਹੈ।

ਸਥਾਨਕ ਸਰਕਾਰਾਂ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਫ਼ਾਈ ਕਰਮਚਾਰੀ ਇਸ ਮੁਹਿੰਮ ਦਾ ਮੁੱਖ ਹਿੱਸਾ ਹਨ। ਦੂਜਾ ਸਟੈੱਪ ਪੂਰੀ ਤਰ੍ਹਾਂ (ਆਰਗੈਨਿਕ ਕੂੜਾ ਇਕੱਠਾ ਕਰਨਾ) ਉਨ੍ਹਾਂ ‘ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ, “ਸਾਡੇ ਸਫ਼ਾਈ ਸੇਵਕ ਸਾਡੇ ਮੁੱਖ ਭਾਈਵਾਲ ਹਨ। ਮਸ਼ੀਨਾਂ ਭਾਰੀ ਕੰਮ ਕਰਨਗੀਆਂ ਅਤੇ ਉਹ ਬਾਰੀਕੀ ਵਾਲਾ ਕੰਮ ਸੰਭਾਲਣਗੇ। ਇਹ ਸਿਸਟਮ ਹੱਥੀਂ ਕੀਤੀ ਜਾਣ ਵਾਲੀ ਸਖ਼ਤ ਮਿਹਨਤ ਨੂੰ ਘਟਾਉਣ ਅਤੇ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਤਿਆਰ ਕੀਤਾ ਗਿਆ ਹੈ। ਇੱਕ ਵਾਰ ਜਦੋਂ ਸੜਕਾਂ ਚਮਕਣ ਲੱਗ ਪੈਣਗੀਆਂ ਤਾਂ ਡੀਪ ਕਲੀਨਿੰਗ ਦੀ ਲੋੜ ਕੁਦਰਤੀ ਤੌਰ ‘ਤੇ ਘਟ ਜਾਵੇਗੀ, ਪਰ ਸਿਰਫ਼ ਸਫ਼ਾਈ ਵਧੇਗੀ।”

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੀ ਕੋਸ਼ਿਸ਼ ਪਟਿਆਲਾ ਨੂੰ ਇੱਕ ਮਹੀਨੇ ਦੇ ਅੰਦਰ ਪੰਜਾਬ ਦਾ ਸਭ ਤੋਂ ਸਾਫ਼ ਤੇ ਸੁੰਦਰ ਸ਼ਹਿਰ ਬਣਾਉਣ ਦੀ ਹੈ। ਇਸ ਤੋਂ ਬਾਅਦ, ਅਸੀਂ ਪੂਰੇ ਪੰਜਾਬ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕਰਾਂਗੇ।”

ਮਾਨਸੂਨ ਤੋਂ ਪਹਿਲਾਂ BBMB ਦੀ ਵਧੀ ਚਿੰਤਾ,  ਭਾਖੜਾ ਡੈਮ ‘ਚ  ਵਧਿਆ ਪਾਣੀ ਦਾ ਪੱਧਰ

ਚੰਡੀਗੜ੍ਹ, 10 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮਾਨਸੂਨ ਆਉਣ ਤੋਂ ਪਹਿਲਾਂ ਹੀ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੀ ਚਿੰਤਾ ਵਧ ਗਈ ਹੈ। ਮੀਂਹਾਂ ਦੇ ਪੈਣ ਤੋਂ ਪਹਿਲਾਂ ਹੀ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵੱਧਣ ਨੇ ਬੋਰਡ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਅੱਜ ਪੰਜਾਬ ਅਤੇ ਹਰਿਆਣਾ ਸਮੇਤ ਆਪਣੇ ਸਹਿਯੋਗੀ ਰਾਜਾਂ ਨੂੰ ਅਪੀਲ ਕੀਤੀ ਹੈ ਕਿ ਖੇਤਰ ਭਰ ਵਿੱਚ ਝੋਨੇ ਦੀ ਲੁਆਈ ਦਾ ਸੀਜ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਸਿੰਚਾਈ ਲਈ ਭਾਖੜਾ ਡੈਮ ਵਿੱਚੋਂ ਪਾਣੀ ਦੀ ਨਿਕਾਸੀ ਵਧਾਈ ਜਾਵੇ। ਬੀਬੀਐਮਬੀ ਨੇ ਕਿਹਾ ਕਿ ਝੋਨੇ ਦੀ ਬਿਜਾਈ ਅਤੇ ਲੁਆਈ ਦੇ ਮੌਸਮ ਦੌਰਾਨ ਪਾਣੀ ਦੀ ਮੰਗ ਵਿੱਚ ਵਾਧਾ ਹੋ ਜਾਂਦਾ ਹੈ, ਇਸ ਲਈ ਖੇਤੀਬਾੜੀ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਜਲ ਸਰੋਤਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣੀ ਜ਼ਰੂਰੀ ਹੈ। ਇਹ ਫ਼ੈਸਲਾ ਚੰਡੀਗੜ੍ਹ ਸਥਿਤ ਬੀਬੀਐਮਬੀ ਦੇ ਮੁੱਖ ਦਫ਼ਤਰ ਵਿੱਚ ਹੋਈ ਤਕਨੀਕੀ ਕਮੇਟੀ (TCM) ਦੀ ਮੀਟਿੰਗ ਦੌਰਾਨ ਲਿਆ ਗਿਆ। ਸੂਤਰਾਂ ਮੁਤਾਬਕ ਬੋਰਡ ਨੇ ਉਪਲਬਧ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਬੋਰਡ ਨੇ ਇਸ ਲਈ ਭਾਖੜਾ ਡੈਮ ਵਿੱਚ ਮੌਜੂਦਾ ਸਮੇਂ ਪਾਣੀ ਦੇ ਮੁਕਾਬਲਤਨ ਉੱਚ ਪੱਧਰ ਦਾ ਹਵਾਲਾ ਦਿੱਤਾ। ਇਸ ਦੇ ਨਾਲ ਹੀ ਬਰਫ਼ ਪਿਘਲਣ ਅਤੇ ਆਉਣ ਵਾਲੇ ਮਾਨਸੂਨ ਕਾਰਨ ਡੈਮ ਵਿੱਚ ਨਵੇਂ ਪਾਣੀ ਦੀ ਆਮਦ ਦੀ ਸੰਭਾਵਨਾ ਵੀ ਜਤਾਈ ਗਈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੰਚਾਈ ਲਈ ਪਾਣੀ ਦੀ ਨਿਕਾਸੀ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਦੇ ਬਾਵਜੂਦ ਸਹਿਯੋਗੀ ਰਾਜਾਂ ਵੱਲੋਂ ਭਾਖੜਾ ਝੀਲ ਵਿੱਚੋਂ ਪਾਣੀ ਦੀ ਨਿਕਾਸੀ ਵਿੱਚ ਕੋਈ ਖਾਸ ਵਾਧਾ ਨਹੀਂ ਕੀਤਾ ਗਿਆ ਹੈ। ਤਕਨੀਕੀ ਕਮੇਟੀ (TCM) ਦੀ ਮੀਟਿੰਗ ਦੌਰਾਨ ਸਿੰਚਾਈ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਪਾਣੀ ਦੀ ਨਿਕਾਸੀ ਵਧਾਉਣ ਦੀ ਜ਼ਰੂਰਤ ‘ਤੇ ਵਿਚਾਰ ਕੀਤਾ ਗਿਆ। ਇਸ ਦੇ ਨਾਲ ਹੀ ਮਾਨਸੂਨ ਦੇ ਚਰਮ ਮਹੀਨਿਆਂ ਦੌਰਾਨ ਆਉਣ ਵਾਲੇ ਵਾਧੂ ਪਾਣੀ ਲਈ ਜਲ ਭੰਡਾਰ ਵਿੱਚ ਥਾਂ ਬਣਾਈ ਰੱਖਣ ਦੇ ਮੁੱਦੇ ‘ਤੇ ਵੀ ਚਰਚਾ ਹੋਈ। ਕਮੇਟੀ ਦਾ ਮੰਨਣਾ ਹੈ ਕਿ ਮੌਜੂਦਾ ਸਮੇਂ ਉਪਲਬਧ ਪਾਣੀ ਦੀ ਸੁਚੱਜੀ ਵਰਤੋਂ ਕਰਦਿਆਂ ਕਿਸਾਨਾਂ ਦੀਆਂ ਸਿੰਚਾਈ ਲੋੜਾਂ ਨੂੰ ਪੂਰਾ ਕੀਤਾ ਜਾਵੇ ਅਤੇ ਨਾਲ ਹੀ ਆਉਣ ਵਾਲੇ ਮਾਨਸੂਨ ਦੌਰਾਨ ਸੰਭਾਵਿਤ ਵੱਧ ਜਲ ਪ੍ਰਵਾਹ ਲਈ ਵੀ ਤਿਆਰੀ ਰੱਖੀ ਜਾਵੇ।

ਵਿਸ਼ਵ ਫੈਟੀ ਲਿਵਰ ਦਿਵਸ 2026 : ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ

ਚੰਡੀਗੜ੍ਹ, 10 ਜੂਨ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਵਿਸ਼ਵ ਫੈਟੀ ਲਿਵਰ ਦਿਵਸ, ਜੋ ਹਰ ਸਾਲ ਜੂਨ ਦੇ ਦੂਜੇ ਵੀਰਵਾਰ ਨੂੰ ਫੈਟੀ ਲਿਵਰ ਰੋਗ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ, ਦੇ ਮੌਕੇ ਪੰਜਾਬ ਸਰਕਾਰ ਲਿਵਰ ਨਾਲ ਸਬੰਧਿਤ ਰੋਗਾਂ ਨਾਲ ਨਜਿੱਠਣ ਲਈ ਸਕ੍ਰੀਨਿੰਗ ਸੇਵਾਵਾਂ ਦਾ ਵਿਸਥਾਰ, ਰੈਫਰਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਕੈਸ਼ਲੈੱਸ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਆਪਣੇ ਯਤਨਾਂ ਨੂੰ ਹੋਰ ਤੇਜ਼ ਕਰ ਰਹੀ ਹੈ।

ਫੈਟੀ ਲਿਵਰ ਰੋਗ ਲਿਵਰ ਦੇ ਤੇਜ਼ੀ ਨਾਲ ਵਧ ਰਹੇ ਰੋਗਾਂ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਬਣਦਾ ਜਾ ਰਿਹਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਫੈਟੀ ਲਿਵਰ ਰੋਗ ਅਕਸਰ ਬਿਨਾਂ ਕਿਸੇ ਸਪੱਸ਼ਟ ਲੱਛਣ ਦੇ ਹੌਲੀ-ਹੌਲੀ ਵਧਦਾ ਹੈ ਅਤੇ ਕਈ ਮਾਮਲਿਆਂ ਵਿੱਚ ਇਸ ਦਾ ਪਤਾ ਉਦੋਂ ਤੱਕ ਨਹੀਂ ਲੱਗਦਾ ਜਦੋਂ ਤੱਕ ਲਿਵਰ ਨੂੰ ਗੰਭੀਰ ਨੁਕਸਾਨ ਨਹੀਂ ਪਹੁੰਚ ਜਾਂਦਾ।” ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਰੋਗ ਸੋਜਸ਼, ਫਾਈਬਰੋਸਿਸ, ਸਿਰੋਸਿਸ ਅਤੇ ਇੱਥੋਂ ਤੱਕ ਕਿ ਲਿਵਰ ਫੇਲਿਅਰ ਤੱਕ ਪਹੁੰਚ ਸਕਦਾ ਹੈ।

ਰਾਜ ਸਿਹਤ ਏਜੰਸੀ, ਪੰਜਾਬ ਦੇ ਅੰਕੜਿਆਂ ਅਨੁਸਾਰ, ਪਿਛਲੇ ਪੰਜ ਮਹੀਨਿਆਂ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਐਕਿਊਟ ਵਾਇਰਲ ਹੈਪੇਟਾਈਟਿਸ, ਕ੍ਰੋਨਿਕ ਹੈਪੇਟਾਈਟਿਸ ਅਤੇ ਲਿਵਰ ਐਬਸੈਸ ਸਮੇਤ ਲਿਵਰ ਨਾਲ ਸਬੰਧਿਤ 302 ਮਾਮਲਿਆਂ ਦਾ ਇਲਾਜ ਕੀਤਾ ਗਿਆ, ਜਿਸ ’ਤੇ 6 ਲੱਖ ਰੁਪਏ ਤੋਂ ਵੱਧ ਖ਼ਰਚ ਕੀਤਾ ਗਿਆ। ਇਹ ਅੰਕੜੇ ਰਾਜ ਵਿੱਚ ਸਮੇਂ ਸਿਰ ਜਾਂਚ ਅਤੇ ਸੌਖੇ ਇਲਾਜ ਦੀ ਵਧਦੀ ਲੋੜ ਨੂੰ ਦਰਸਾਉਂਦੇ ਹਨ।

ਵਿਸ਼ਵ ਸਿਹਤ ਸੰਸਥਾ (ਡਬਲਿਊਐਚਓ) ਅਨੁਸਾਰ, ਗੈਰ-ਸਿਹਤਮੰਦ ਖੁਰਾਕ, ਮੋਟਾਪਾ, ਸਰੀਰਕ ਗਤੀਵਿਧੀਆਂ ਦੀ ਘਾਟ ਅਤੇ ਸ਼ਰਾਬ ਦੀ ਵਧ ਵਰਤੋਂ ਨਾਲ ਜੁੜੇ ਲਿਵਰ ਰੋਗ ਵਿਸ਼ਵ ਪੱਧਰ ’ਤੇ ਤੇਜ਼ੀ ਨਾਲ ਵਧਦੀ ਜਨ ਸਿਹਤ ਚੁਣੌਤੀ ਬਣਦੇ ਜਾ ਰਹੇ ਹਨ।

ਇਸੇ ਰੁਝਾਨ ਨੂੰ ਦਰਸਾਉਂਦਿਆਂ, ਸਾਲ 2021 ਵਿੱਚ ਕਲੀਨਿਕਲ ਗੈਸਟ੍ਰੋਐਂਟਰੋਲੋਜੀ ਐਂਡ ਹੈਪੇਟੋਲੋਜੀ ਵਿੱਚ ਪ੍ਰਕਾਸ਼ਿਤ ਇੱਕ ਵਿਵਸਥਿਤ ਸਮੀਖਿਆ ਅਤੇ ਮੈਟਾ-ਵਿਸ਼ਲੇਸ਼ਣ, ਜਿਸ ਵਿੱਚ ਭਾਰਤ ਦੇ 23,581 ਬਾਲਗਾਂ ਅਤੇ 2,903 ਬੱਚਿਆਂ ਨਾਲ ਸਬੰਧਿਤ 50 ਅਧਿਐਨਾਂ ਨੂੰ ਸ਼ਾਮਲ ਕੀਤਾ ਗਿਆ ਸੀ, ਅਨੁਸਾਰ ਭਾਰਤ ਵਿੱਚ ਨਾਨ-ਅਲਕੋਹਲਿਕ ਫੈਟੀ ਲਿਵਰ ਰੋਗ (ਐਨਏਐਫਐਲਡੀ) 38.6 ਫੀਸਦੀ ਬਾਲਗਾਂ ਅਤੇ 35.4 ਫੀਸਦੀ ਬੱਚਿਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ।

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਲਿਵਰ ਰੋਗਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਰਹੀ ਹੈ। ਇਸ ਯੋਜਨਾ ਵਿੱਚ 2,300 ਤੋਂ ਵੱਧ ਇਲਾਜ ਪ੍ਰਕਿਰਿਆਵਾਂ ਅਤੇ ਰੋਗ ਪ੍ਰਬੰਧਨ ਪੈਕੇਜ ਸ਼ਾਮਲ ਹਨ, ਜਿਨ੍ਹਾਂ ਦਾ ਲਾਭ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਲਿਆ ਜਾ ਸਕਦਾ ਹੈ। ਇਸ ਨਾਲ ਮਰੀਜ਼ਾਂ ਨੂੰ ਜਾਂਚ, ਹਸਪਤਾਲ ਵਿੱਚ ਦਾਖ਼ਲਾ ਅਤੇ ਮਾਹਿਰ ਇਲਾਜ ਵਰਗੀਆਂ ਸੇਵਾਵਾਂ ਬਿਨਾਂ ਆਰਥਿਕ ਬੋਝ ਦੇ ਮਿਲ ਰਹੀਆਂ ਹਨ।

ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਫੈਟੀ ਲਿਵਰ ਰੋਗ ਹੁਣ ਤੇਜ਼ੀ ਨਾਲ ਨੌਜਵਾਨਾਂ ਅਤੇ ਇੱਥੋਂ ਤੱਕ ਕਿ ਬੱਚਿਆਂ ਵਿੱਚ ਵੀ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ, ਸਰੀਰਕ ਗਤੀਵਿਧੀਆਂ ਦੀ ਘਾਟ, ਸ਼ੂਗਰ ਅਤੇ ਸ਼ਰਾਬ ਦੀ ਵਰਤੋਂ ਇਸ ਦੇ ਮੁੱਖ ਕਾਰਨ ਹਨ। ਸਕਾਰਾਤਮਕ ਗੱਲ ਇਹ ਹੈ ਕਿ ਜੇ ਬੀਮਾਰੀ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਫੈਟੀ ਲਿਵਰ ਰੋਗ ਨੂੰ ਕਾਫ਼ੀ ਹੱਦ ਤੱਕ ਠੀਕ ਕੀਤਾ ਜਾ ਸਕਦਾ ਹੈ।”

ਡਾ. ਵੀਰੇਂਦਰ ਸਿੰਘ ਨੇ ਦੱਸਿਆ ਕਿ ਅਲਟਰਾ-ਪ੍ਰੋਸੈਸਡ ਖੁਰਾਕ, ਤਲੇ-ਭੁੰਨੇ ਭੋਜਨ ਅਤੇ ਵੱਧ ਚਰਬੀ ਵਾਲੇ ਆਹਾਰ ਦੀ ਵਧਦੀ ਵਰਤੋਂ ਦੇ ਨਾਲ-ਨਾਲ ਸਰੀਰਕ ਗਤੀਵਿਧੀਆਂ ਵਿੱਚ ਕਮੀ ਰਾਜ ਵਿੱਚ ਲਿਵਰ ਰੋਗਾਂ ਦੇ ਵਧਦੇ ਮਾਮਲਿਆਂ ਦੇ ਮੁੱਖ ਕਾਰਨ ਹਨ।

ਫੈਟੀ ਲਿਵਰ ਰੋਗ ਨੂੰ ‘ਸਾਈਲੈਂਟ ਮਹਾਮਾਰੀ’ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਆਦਾਤਰ ਮਾਮਲਿਆਂ ਨੂੰ ਜੀਵਨ ਸ਼ੈਲੀ ਵਿੱਚ ਸੁਧਾਰ ਰਾਹੀਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਸੰਤੁਲਿਤ ਖੁਰਾਕ, ਨਿਯਮਿਤ ਕਸਰਤ, ਪ੍ਰੋਸੈਸਡ ਅਤੇ ਤਲੇ-ਭੁੰਨੇ ਭੋਜਨਾਂ ਦੀ ਘੱਟ ਵਰਤੋਂ, ਸ਼ਰਾਬ ਤੋਂ ਪੂਰੀ ਤਰ੍ਹਾਂ ਪਰਹੇਜ਼, ਸ਼ੂਗਰ ਨੂੰ ਕੰਟਰੋਲ ਵਿੱਚ ਰੱਖਣ ਅਤੇ ਨਿਯਮਿਤ ਸਿਹਤ ਜਾਂਚ ਕਰਵਾਉਣ ਦੀ ਸਲਾਹ ਦਿੱਤੀ।

ਉਨ੍ਹਾਂ ਮੋਟਾਪੇ, ਸ਼ੂਗਰ, ਮੈਟਾਬੋਲਿਕ ਸਿੰਡਰੋਮ ਜਾਂ ਲਿਵਰ ਰੋਗ ਦੇ ਪਰਿਵਾਰਕ ਇਤਿਹਾਸ ਵਾਲੇ ਲੋਕਾਂ ਲਈ ਸਮੇਂ ਸਿਰ ਸਕ੍ਰੀਨਿੰਗ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਨਿਯਮਿਤ ਜਾਂਚਾਂ ਵਿੱਚ ਲਿਵਰ ਫੰਕਸ਼ਨ ਟੈਸਟ (ਐਲਐਫਟੀ), ਪੇਟ ਦਾ ਅਲਟਰਾਸਾਊਂਡ ਅਤੇ ਫਾਈਬ੍ਰੋਸਕੈਨ ਸ਼ਾਮਲ ਹਨ, ਜਿਨ੍ਹਾਂ ਦੀ ਮਦਦ ਨਾਲ ਲਿਵਰ ਵਿੱਚ ਚਰਬੀ ਦੇ ਜਮ੍ਹਾਂ ਹੋਣ ਅਤੇ ਫਾਈਬਰੋਸਿਸ ਦੀ ਪਛਾਣ, ਗੰਭੀਰ ਨੁਕਸਾਨ ਹੋਣ ਤੋਂ ਪਹਿਲਾਂ ਕੀਤੀ ਜਾ ਸਕਦੀ ਹੈ।”

ਪੰਜਾਬ

ਦੇਸ਼