Breaking News
ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਲਈ ਕੀਤੀ ਗੱਲਬਾਤ, ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 7 ਅਪ੍ਰੈਲ 2026, ਪ੍ਰਾਈਮ ਏਸ਼ੀਆ ਬਿਊਰੋ :

ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਹਨਾਂ ਵਿਚਾਰ-ਵਟਾਂਦਰਿਆਂ ਦਾ ਮੁੱਖ ਉਦੇਸ਼ ਸਬੰਧਤ ਯੂਨੀਅਨਾਂ ਨਾਲ ਜੁੜੇ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ਨੂੰ ਹੱਲ ਕਰਨਾ ਸੀ।

ਦੋ ਘੰਟੇ ਤੱਕ ਚੱਲੀਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਪੇਸ਼ ਕੀਤੀਆਂ ਗਈਆਂ ਮੰਗਾਂ ਅਤੇ ਮਸਲਿਆਂ ਨੂੰ ਹਮਦਰਦੀ ਅਤੇ ਵਿਸਥਾਰ ਨਾਲ ਸੁਣਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਨੇ ਸਬੰਧਤ ਸਰਕਾਰੀ ਵਿਭਾਗਾਂ ਦੇ ਹਾਜ਼ਰ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ।

ਵਿੱਤ ਮੰਤਰੀ ਚੀਮਾ ਨੇ ਉਹਨਾਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਤੁਰੰਤ ਅਤੇ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਇਸ ਤੋਂ ਇਲਾਵਾ, ਉਹਨਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਉਹ ਸਬੰਧਤ ਯੂਨੀਅਨਾਂ ਨਾਲ ਵਿਸ਼ੇਸ਼ ਫਾਲੋ-ਅੱਪ ਮੀਟਿੰਗਾਂ ਕਰਨ ਤਾਂ ਜੋ ਉਹਨਾਂ ਦੇ ਖਾਸ ਮਸਲਿਆਂ ਦਾ ਤੇਜ਼, ਢੁਕਵਾਂ ਅਤੇ ਸਥਾਈ ਹੱਲ ਯਕੀਨੀ ਬਣਾਇਆ ਜਾ ਸਕੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਇੱਕ ਸਹਿਯੋਗੀ ਅਤੇ ਲਾਹੇਵੰਦ ਪ੍ਰਸ਼ਾਸਨਿਕ ਮਾਹੌਲ ਸਿਰਜਣ ਲਈ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਖੁੱਲ੍ਹੀ ਗੱਲਬਾਤ ਜਾਰੀ ਰੱਖਣ ਲਈ ਵਚਨਬੱਧ ਹੈ।

ਇਸ ਵਿਸਤ੍ਰਿਤ ਗੱਲਬਾਤ ਵਿੱਚ ਹਿੱਸਾ ਲੈਣ ਵਾਲੀਆਂ ਯੂਨੀਅਨਾਂ ਵਿੱਚ ਆਈ.ਈ.ਏ.ਟੀ ਸਪੈਸ਼ਲ ਬੀ.ਐੱਡ. ਪਾਸ ਐਜੂਕੇਸ਼ਨ ਯੂਨੀਅਨ ਦੀ ਨੁਮਾਇੰਦਗੀ ਰਾਕੇਸ਼ ਕੁਮਾਰ, ਮਨਜਿੰਦਰ ਸਿੰਘ ਅਤੇ ਜਗਰੂਪ ਕੌਰ ਨੇ ਕੀਤੀ। ਆਸ਼ਾ ਵਰਕਰਜ਼ ਅਤੇ ਆਸ਼ਾ ਫੈਸਿਲੀਟੇਟਰਜ਼ ਨਿਰੋਲ ਯੂਨੀਅਨ ਦੇ ਵਫ਼ਦ ਵਿੱਚ ਕਿਰਨਦੀਪ ਕੌਰ, ਜਸਵੀਰ ਕੌਰ ਅਤੇ ਪਵਨਪ੍ਰੀਤ ਕੌਰ ਸ਼ਾਮਲ ਸਨ। ਇਸ ਦੌਰਾਨ ਰਣਜੀਤ ਸਿੰਘ ਅਤੇ ਭੁਪਿੰਦਰ ਸਿੰਘ ਰੋਪੜ ਨੇ ਐਨ.ਐਸ.ਐਫ.ਕਿਊ ਵੋਕੇਸ਼ਨਲ ਟੀਚਰਜ਼ ਫਰੰਟ ਦੀਆਂ ਚਿੰਤਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ।

ਇਸ ਤੋਂ ਇਲਾਵਾ, ਗੌਰਮਿੰਟ ਕਾਲਜ ਸੀਨੀਅਰ ਲੈਬ ਅਟੈਂਡੈਂਟ ਯੂਨੀਅਨ ਦੀ ਨੁਮਾਇੰਦਗੀ ਅੰਗਰੇਜ਼ ਸਿੰਘ, ਸੁਰਜੀਤ ਸਿੰਘ ਅਤੇ ਸਕੱਤਰ ਸਿੰਘ ਨੇ ਕੀਤੀ, ਜਿਨ੍ਹਾਂ ਨੇ ਆਪਣੀਆਂ ਵਿਭਾਗ ਨਾਵ ਸਬੰਧਤ ਮੰਗਾਂ ਬਾਰੇ ਚਰਚਾ ਕੀਤੀ। ਅੰਤ ਵਿੱਚ, ਕੁਲਦੀਪ ਸਿੰਘ, ਬਜਿੰਦਰ ਸਿੰਘ ਅਤੇ ਗੁਰਪਿੰਦਰ ਕੌਰ ਨੇ ਪੰਜਾਬ ਨੇਤਰਹੀਣ ਯੂਥ ਐਸੋਸੀਏਸ਼ਨ ਨਾਲ ਸਬੰਧਤ ਅਹਿਮ ਮੰਗਾਂ ਅਤੇ ਮੁੱਦਿਆਂ ਨੂੰ ਉਠਾਉਂਦਿਆਂ ਇਹ ਯਕੀਨੀ ਬਣਾਇਆ ਗਿਆ ਕਿ ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਦੀਆਂ ਚਿੰਤਾਵਾਂ ਨੂੰ ਪ੍ਰਮੁੱਖਤਾ ਨਾਲ ਸੁਣਿਆ ਅਤੇ ਦਰਜ ਕੀਤਾ ਜਾਵੇ।

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

ਚੰਡੀਗੜ੍ਹ, ਅਪ੍ਰੈਲ 7, ਪ੍ਰਾਈਮ ਏਸ਼ੀਆ ਬਿਓਰੋ :

ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ਲਦਾਰ ਬੂਟੇ ਵੱਡੇ ਪੱਧਰ ’ਤੇ ਤਿਆਰ ਕੀਤੇ ਜਾਣ। ਉਨ੍ਹਾ ਕਿਹਾ ਕਿ ਫ਼ਲਾਂ ਲਈ ਮਾਰਕੀਟ ਮੰਗ ਅਤੇ ਕਿਸਾਨਾਂ ਦੀ ਸਹੂਲਤ ਅਨੁਸਾਰ ਫ਼ਲਦਾਰ ਬੂਟਿਆਂ ਦੀ ਪਨੀਰੀ ਤਿਆਰ ਕੀਤੀ ਜਾਵੇ।

ਇਸ ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵਿਭਾਗ ਦੇ ਵੱਖ ਵੱਖ ਪ੍ਰਾਜੈਕਟਾਂ ਦੀ ਉੱਨਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਭਾਗ ਵਿੱਚ ਨਵੀਂ ਭਰਤੀ ਅਤੇ ਅਧਿਕਾਰੀਆਂ ਦੀ ਪ੍ਰਮੋਸ਼ਨ ਸਬੰਧੀ ਵੀ ਵਿਸੇਸ਼ ਚਰਚਾ ਕੀਤੀ ਗਈ।

ਇਸ ਮੌਕੇ ਬਾਗ਼ਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ, ਜੀਕਾ, ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦੇ ਮਨਜੂਰ ਪ੍ਰਾਜੈਕਟਾਂ ਦੀ ਪੈਰਵੀ ਕੀਤੀ ਜਾਵੇ। ਉਨ੍ਹਾ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਦਾ ਮਕਸਦ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ।

ਇਸ ਮੌਕੇ ਮੰਤਰੀ ਸ਼੍ਰੀ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਗ਼ਬਾਨੀ ਵਿਭਾਗ ਅਧੀਨ ਪ੍ਰਗਤੀ ਅਧੀਨ ਸਾਰੇ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਉਨ੍ਹਾ ਕਿਹਾ ਕਿ ਅਧਿਕਾਰੀ ਸਥਾਨਕ ਪੰਚਾਇਤਾਂ ਅਤੇ ਕਿਸਾਨਾਂ ਨਾਲ ਨਿੱਜੀ ਤੌਰ ਤੇ ਰਾਬਤਾ ਕਾਇਮ ਕਰਨ ਅਤੇ ਕਿਸਾਨਾਂ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਹਰ ਸੰਭਵ ਸਹਾਇਤਾ ਕਰਨ। ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ।

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 7 ਅਪ੍ਰੈਲ, 2026, ਪ੍ਰਾਈਮ ਏਸ਼ੀਆ ਬਿਊਰੋ :

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਲਈ ਠੋਸ ਆਬਕਾਰੀ ਨੀਤੀ ਦੇ ਉਪਾਵਾਂ ਅਤੇ ਕੁਸ਼ਲ ਪ੍ਰਸ਼ਾਸਕੀ ਕਾਰਜਪ੍ਰਣਾਲੀ ਦੀ ਸਫਲਤਾ ਨੂੰ ਦਰਸਾਉਂਦਾ ਮਾਲੀਆ ਉਗਰਾਹੀ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ 11,200 ਕਰੋੜ ਰੁਪਏ ਦੇ ਸੋਧੇ ਹੋਏ ਆਬਕਾਰੀ ਮਾਲੀਆ ਟੀਚੇ ਦੇ ਮੁਕਾਬਲੇ, ਵਿਭਾਗ ਨੇ 31 ਮਾਰਚ, 2026 ਤੱਕ ਸਫਲਤਾਪੂਰਵਕ 11,782 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਟੀਚੇ ਤੋਂ 582 ਕਰੋੜ ਰੁਪਏ ਵੱਧ ਹਨ।

ਵਿਆਪਕ ਵਿੱਤੀ ਪ੍ਰਾਪਤੀਆਂ ਸਾਂਝੀਆਂ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਸਫਲਤਾ ਦਾ ਸਿਹਰਾ ਸਿੱਧੇ ਤੌਰ ‘ਤੇ ਸੂਬਾ ਸਰਕਾਰ ਦੇ ਸਰਗਰਮ ਸ਼ਾਸਨ ਅਤੇ ਵਪਾਰ ਪੱਖੀ ਨੀਤੀਆਂ ਨੂੰ ਦਿੱਤਾ। ਇਤਿਹਾਸਕ ਪ੍ਰਾਪਤੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਖਾਸ ਤੌਰ ‘ਤੇ, ਪਿਛਲੇ ਚਾਰ ਸਾਲਾਂ ਵਿੱਚ ਆਬਕਾਰੀ ਮਾਲੀਆ ਲਗਭਗ ਦੁੱਗਣਾ ਹੋ ਗਿਆ ਹੈ, ਜੋ ਕਿ 6,254.84 ਕਰੋੜ ਰੁਪਏ ਤੋਂ ਵੱਧ ਕੇ 11,782 ਕਰੋੜ ਰੁਪਏ ਹੋ ਗਿਆ ਹੈ, ਅਤੇ 2026-27 ਲਈ 12,800 ਕਰੋੜ ਰੁਪਏ ਦਾ ਨਵਾਂ ਟੀਚਾ ਮਿੱਥਿਆ ਗਿਆ ਹੈ। ਇਹ ਪ੍ਰਾਪਤੀ ਪਾਰਦਰਸ਼ਤਾ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ ਮਾਲੀਏ ਨੂੰ ਵੱਧ ਤੋਂ ਵੱਧ ਕਰਨ ਪ੍ਰਤੀ ਵਿਭਾਗ ਦੀ ਦ੍ਰਿੜ ਵਚਨਬੱਧਤਾ ਨੂੰ ਰੇਖਾਂਕਿਤ ਕਰਦੀ ਹੈ।”

ਆਗਾਮੀ ਵਿੱਤੀ ਸਾਲ ਦੀ ਰੂਪ-ਰੇਖਾ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਰਣਨੀਤਕ ਵਿੱਤੀ ਟੀਚਿਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ, “ਵਿੱਤੀ ਸਾਲ 2026-27 ਲਈ, ਆਬਕਾਰੀ ਨੀਤੀ 10,520 ਕਰੋੜ ਰੁਪਏ ਦੇ ਅਨੁਮਾਨਿਤ ਲਾਇਸੈਂਸ ਫੀਸ ਟੀਚੇ ਨਾਲ ਤਿਆਰ ਕੀਤੀ ਗਈ ਹੈ, ਜਦੋਂ ਕਿ 2025-26 ਵਿੱਚ ਇਹ 9,877 ਕਰੋੜ ਰੁਪਏ ਸੀ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਸੂਬੇ ਦੇ ਸਾਰੇ 207 ਪ੍ਰਚੂਨ ਸ਼ਰਾਬ ਗਰੁੱਪ ਸਾਲ 2026-27 ਲਈ ਅਲਾਟ ਕੀਤੇ ਜਾ ਚੁੱਕੇ ਹਨ, ਜੋ ਸੂਬਾ ਸਰਕਾਰ ਦੀ ਆਬਕਾਰੀ ਨੀਤੀ ਵਿੱਚ ਲਾਇਸੰਸਧਾਰਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਆਬਕਾਰੀ ਨੀਤੀ 2026-27 ਪ੍ਰਤੀ ਸਮੁੱਚਾ ਹੁੰਗਾਰਾ ਉਤਸ਼ਾਹਜਨਕ ਰਿਹਾ ਹੈ। ਇਸ ਨੇ ਸੂਬੇ ਦੇ ਖਜ਼ਾਨੇ ਵਿੱਚ ਮਾਲੀਏ ਦੇ ਨਿਰਵਿਘਨ ਪ੍ਰਵਾਹ ਨੂੰ ਬਣਾਈ ਰੱਖਣ ਦੇ ਨਾਲ-ਨਾਲ ਸ਼ਰਾਬ ਦੇ ਵਪਾਰ ਵਿੱਚ ਸਥਿਰਤਾ ਨੂੰ ਯਕੀਨੀ ਬਣਾਇਆ ਹੈ।”

ਸੂਬੇ ਦੇ ਮਾਲੀਏ ਦੇ ਸਰੋਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਭਵਿੱਖ ਦੀਆਂ ਰਣਨੀਤੀਆਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਆਪਣੀ ਕਿਹਾ, “ਭਵਿੱਖ ਵੱਲ ਦੇਖਦਿਆਂ, ਆਬਕਾਰੀ ਵਿਭਾਗ ਨੇ ਵਿੱਤੀ ਸਾਲ 2026-27 ਲਈ 12,800 ਕਰੋੜ ਰੁਪਏ ਦਾ ਅਭਿਲਾਸ਼ੀ ਕੁੱਲ ਮਾਲੀਆ ਟੀਚਾ ਮਿੱਥਿਆ ਹੈ। ਪੰਜਾਬ ਸਰਕਾਰ ਮਾਲੀਆ ਉਗਰਾਹੀ ਅਤੇ ਰੈਗੂਲੇਟਰੀ ਕੁਸ਼ਲਤਾ ਵਿਚਕਾਰ ਸੰਤੁਲਨ ਬਣਾਉਂਦੇ ਹੋਏ, ਮਜ਼ਬੂਤ ਇਨਫੋਰਸਮੈਂਟ, ਬਿਹਤਰ ਪਾਲਣਾ ਪ੍ਰਣਾਲੀਆਂ ਅਤੇ ਰਣਨੀਤਕ ਨੀਤੀਗਤ ਦਖਲਅੰਦਾਜ਼ੀ ਰਾਹੀਂ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਪੂਰੀ ਤਰ੍ਹਾਂ ਆਸਵੰਦ ਹੈ।”

ਪੰਜਾਬ ਦਾ ਮਾਣ : MRSAFPI ਦੇ ਕੈਡਿਟ ਜਸਨੂਰ ਸਿੰਘ C.D.S. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

ਚੰਡੀਗੜ੍ਹ, 7 ਅਪ੍ਰੈਲ, ਪ੍ਰਾਈਮ ਏਸ਼ੀਆ ਬਿਊਰੋ :

ਰੱਖਿਆ ਬਲਾਂ ਲਈ ਤਿਆਰੀ ਸਬੰਧੀ ਸਿੱਖਿਆ ਵਿੱਚ ਪੰਜਾਬ ਦੇ ਵਧਦੇ ਦਬਦਬੇ ਦੀ ਸ਼ਾਨਦਾਰ ਤਸਵੀਰ ਪੇਸ਼ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਇੱਕ ਵਾਰ ਫਿਰ ਕੌਮੀ ਪੱਧਰ ਮੀਲ ਪੱਥਰ ਸਥਾਪਤ ਕੀਤਾ ਹੈ। ਇਸ ਇੰਸਟੀਚਿਊਟ ਦੇ 10ਵੇਂ ਕੋਰਸ ਦੇ ਕੈਡਿਟ ਜਸਨੂਰ ਸਿੰਘ ਨੇ ਕੰਬਾਈਨਡ ਡਿਫੈਂਸ ਸਰਵਿਸਿਜ਼ (ਸੀ.ਡੀ.ਐਸ.) ਏਅਰ ਫੋਰਸ ਸੂਚੀ ਵਿੱਚ ਆਲ ਇੰਡੀਆ ਰੈਂਕ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ।

ਪਠਾਨਕੋਟ ਦੇ ਇੱਕ ਕਾਰੋਬਾਰੀ ਦਾ ਪੁੱਤਰ, ਜਸਨੂਰ ਸਿੰਘ ਹੁਣ ਪ੍ਰੀ-ਫਲਾਇੰਗ ਸਿਖਲਾਈ ਕੋਰਸ ਲਈ ਹੈਦਰਾਬਾਦ ਵਿੱਚ ਏਅਰ ਫੋਰਸ ਅਕੈਡਮੀ ਜਾਵੇਗਾ। ਜਸਨੂਰ ਦੀ ਇਸ ਪ੍ਰਾਪਤੀ ਨਾਲ ਸੰਸਥਾ ਨੇ ਦੇਸ਼ ਭਰ ਵਿੱਚ ਪੰਜਵੀਂ ਵਾਰ ਸਿਖਰਲਾ ਰੈਂਕ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸੰਸਥਾ ਦਾ ਇਹ ਤੀਜਾ ਸਨਮਾਨ ਹੈ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਲਈ ਕੀਤੇ ਜਾ ਰਹੇ ਠੋਸ ਯਤਨਾਂ ਦਾ ਪ੍ਰਤੱਖ ਪ੍ਰਮਾਣ ਹੈ।

ਇਸ ਤੋਂ ਇਲਾਵਾ ਰੋਪੜ ਤੋਂ ਕੈਡਿਟ ਸੁਖਰਾਜ ਸਿੰਘ ਹੀਰਾ ਨੇ ਚੌਥਾ ਆਲ ਇੰਡੀਆ ਰੈਂਕ ਪ੍ਰਾਪਤ ਕੀਤਾ ਹੈ ਅਤੇ ਸੁਖਰਾਜ ਹੁਣ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ 161ਵੇਂ ਕੋਰਸ ਲਈ ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਦੇਹਰਾਦੂਨ ਵਿੱਚ ਸ਼ਾਮਲ ਹੋਵੇਗਾ।

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਦੋਵਾਂ ਕੈਡਿਟਾਂ ਨੂੰ ਦਿਲੋਂ ਵਧਾਈਆਂ ਦਿੰਦੇ ਹੋਏ ਕਿਹਾ, ‘‘ਇਹ ਭਾਰਤ ਦੇ ਰੱਖਿਆ ਬਲਾਂ ਦੇ ਭਵਿੱਖੀ ਅਧਿਕਾਰੀ ਬਣਨ ਲਈ ਉਨ੍ਹਾਂ ਦੇ ਸਫ਼ਰ ਦਾ ਆਗਾਜ਼ ਹੈ। ਮੈਂ ਉਨ੍ਹਾਂ ਨੂੰ ਪੂਰੇ ਸਮਰਪਣ ਅਤੇ ਸੰਜੀਦਗੀ ਨਾਲ ਆਪਣੀ ਸਿਖਲਾਈ ਪੂਰੀ ਕਰਨ ਲਈ ਸ਼ੁਭਇੱਛਾਵਾਂ ਦਿੰਦਾ ਹਾਂ। ਪੰਜਾਬ ਨੂੰ ਇਨ੍ਹਾਂ ਹੋਣਹਾਰ ਨੌਜਵਾਨਾਂ ਦੀ ਪ੍ਰਾਪਤੀ ’ਤੇ ਸੱਚਮੁੱਚ ਮਾਣ ਹੈ।’’

ਇੰਸਟੀਟਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ. ਚੌਹਾਨ, ਵੀ.ਐਸ.ਐਮ., ਨੇ ਕੈਡਿਟ ਜਸਨੂਰ ਅਤੇ ਸੁਖਰਾਜ ਨੂੰ ਸੰਸਥਾ ਅਤੇ ਪੰਜਾਬ ਦਾ ਮਾਣ ਵਧਾਉਣ ਲਈ ਵਧਾਈ ਦਿੱਤੀ ਅਤੇ ਕਿਹਾ,‘‘ਅਸੀਂ ਐਨਡੀਏ-156 ਕੋਰਸ ਦੀ ਮੈਰਿਟ ਸੂਚੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ, ਜਿਸ ਤੋਂ ਸਾਨੂੰ ਇੱਕ ਹੋਰ ਸ਼ਾਨਦਾਰ ਪ੍ਰਦਰਸ਼ਨ ਦੀ ਉਮੀਦ ਹੈ।”

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅਨਾਜ ਮੰਡੀ ਪਟਿਆਲਾ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

— ਕਿਹਾ – ਮੰਡੀਆਂ ਵਿੱਚ ਬਿਜਲੀ, ਪੀਣ ਵਾਲੇ ਪਾਣੀ, ਸਫਾਈ, ਬੈਠਣ ਸਮੇਤ ਕਣਕ ਦੀ ਨਿਰਵਿਘਨ ਖਰੀਦ ਲਈ ਕੀਤੇ ਗਏ ਹਨ ਪੁਖ਼ਤਾ ਪ੍ਰਬੰਧ

— ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ, ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਕੀਤਾ ਸਥਾਪਿਤ – ਬਰਸਟ

ਐਸ.ਏ.ਐਸ. ਨਗਰ (ਮੋਹਾਲੀ), 07 ਅਪ੍ਰੈਲ 2026 (              ) – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਅਨਾਜ ਮੰਡੀ, ਪਟਿਆਲਾ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਹੋਇਆ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀ ਵਿੱਚ ਖਰੀਦ ਸ਼ੁਰੂ ਕਰਵਾਉਂਦਿਆਂ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਅਜੇ ਮੰਡੀਆਂ ਵਿੱਚ ਕਣਕ ਦੀ ਆਮਦ ਘੱਟ ਹੋ ਰਹੀ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਫਸਲ ਦੀ ਬੰਪਰ ਆਮਦ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਾਫ਼ – ਸਫਾਈ, ਬਿਜਲੀ, ਪੀਣ ਵਾਲੇ ਪਾਣੀ, ਬਾਥਰੂਮਾਂ, ਛਾਂ, ਬੈਠਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

            ਸ. ਬਰਸਟ ਨੇ ਦੱਸਿਆ ਕਿ ਹਾੜੀ ਸੀਜਨ ਦੇ ਮੱਦੇਨਜਰ ਸੂਬੇ ਵਿੱਚ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਇਸਦੇ ਨਾਲ ਹੀ ਸੀਜਨ ਦੌਰਾਨ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਆਰਜੀ ਖਰੀਦ ਕੇਂਦਰ ਘੋਸ਼ਿਤ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸਦੇ ਤਹਿਤ ਹੁਣ ਤੱਕ 456 ਆਰਜੀ ਮੰਡੀਆਂ ਘੋਸ਼ਿਤ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸਾਲ 2026-27 ਦੌਰਾਨ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2585 ਰੁਪਏ ਪ੍ਰਤੀ ਕੁਇੰਟਲ ਘੋਸ਼ਿਤ ਕੀਤਾ ਗਿਆ ਹੈ। ਉੱਚ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇਸਦੇ ਨਾਲ ਹੀ ਸੀਜਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਕਿ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।

ਚੇਅਰਮੈਨ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਕਣਕ ਦੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਤਾਂ ਜੋ ਕਿਸਾਨ ਬਿਨਾਂ ਕਿਸੇ ਔਕੜ ਤੋਂ ਖੁਸ਼ੀ – ਖੁਸ਼ੀ ਆਪਣੀ ਫਸਲ ਨੂੰ ਵੇਚ ਕੇ ਜਲਦ ਤੋਂ ਜਲਦ ਆਪਣੇ ਘਰ ਜਾ ਸਕਣ। ਉਨ੍ਹਾਂ ਨੇ ਆੜ੍ਹਤੀਆਂ, ਵਪਾਰੀਆਂ, ਮਜਦੂਰ ਭਰਾਵਾਂ ਅਤੇ ਸਰਕਾਰੀ ਏਜੰਸੀਆਂ ਦੇ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਫਸਲ ਨੂੰ ਚੁਕਾਉਣ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ। ਕਿਸੇ ਵੀ ਪੱਧਰ ਤੇ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਉਣ ਦੇਣ। ਸ. ਬਰਸਟ ਨੇ ਦੱਸਿਆ ਕਿ 6 ਅਪ੍ਰੈਲ ਤੱਕ ਸੂਬੇ ਦੀਆਂ ਮੰਡੀਆਂ ਵਿੱਚ 6093 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 3544 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ।

ਇਸ ਮੌਕੇ ਮਾਰਕਿਟ ਕਮੇਟੀ ਪਟਿਆਲਾ ਦੇ ਚੇਅਰਮੈਨ ਅਸ਼ੋਕ ਸਿਰਸਵਾਲ, ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਨਵੀਂ ਅਨਾਜ ਮੰਡੀ ਪਟਿਆਲਾ ਦੇ ਪ੍ਰਧਾਨ ਇੰਜੀ. ਸਤਵਿੰਦਰ ਸਿੰਘ ਸੈਣੀ, ਜਿਲਾ ਮੰਡੀ ਅਫ਼ਸਰ ਅਸਲਮ ਮੁਹੰਮਦ, ਮਾਰਕੀਟ ਕਮੇਟੀ ਦੇ ਸੈਕਟਰੀ ਜੋਨੀ ਗਰਗ, ਵੇਅਰ ਹਾਊਸ ਦੇ ਇੰਸਪੈਕਟਰ ਕ੍ਰਿਸਨ ਕੁਮਾਰ, ਪਨਗਰੇਨ ਦੇ ਇੰਸਪੈਕਟਰ ਮੇਜਰ ਸਿੰਘ ਗਿੱਲ, ਪਨਸਪ ਦੇ ਇੰਸਪੈਕਟਰ ਜਗਜੀਤ ਸਿੰਘ, ਮਾਰਕਫੈਡ ਦੇ ਇੰਸਪੈਕਟਰ ਅਸ਼ੋਕ ਕੁਮਾਰ, ਨਵੀਂ ਅਨਾਜ ਮੰਡੀ ਪਟਿਆਲਾ ਦੇ ਜਨਰਲ ਸਕੱਤਰ ਨਰੇਸ਼ ਮਿੱਤਲ ਭੋਲਾ, ਅਸ਼ੋਕ ਕੁਮਾਰ ਸੋਢੀ, ਚਰਨਦਾਸ ਗੋਇਲ, ਦਵਿੰਦਰ ਕੁਮਾਰ ਬੱਗਾ, ਸੰਜੀਵਨ ਮਿੱਤਲ, ਬਹਾਲ ਸਿੰਘ, ਦਿਨੇਸ਼ ਅਗਰਵਾਲ, ਉਮੇਸ਼ ਅਗਰਵਾਲ, ਤੀਰਥ ਬਾਂਸਲ, ਨਰਿੰਦਰ ਲੌਟ, ਜਗਦੀਸ਼ ਚੰਦ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ ਮਿਰਜਾਪੁਰ ਸਮੇਤ ਹੋਰ ਲੋਕ ਵੀ ਮੌਜੂਦ ਰਹੇ।

ਕੱਲ੍ਹ ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ ’ਚ ਹੋਵੇਗੀ ਛੁੱਟੀ

ਚੰਡੀਗੜ੍ਹ, 7 ਅਪ੍ਰੈਲ, ਪ੍ਰਾਈਮ ਏਸ਼ੀਆ :

ਪੰਜਾਬ ਵਿੱਚ ਭਲਕੇ 7 ਅਪ੍ਰੈਲ ਬੁੱਧਵਾਰ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਹੋਵੇਗੀ। ਪੰਜਾਬ ਸਰਕਾਰ ਵੱਲ਼ ਭਗਵਾਨ ਪਰਸ਼ੂ ਰਾਮ ਜਨਮ ਉਤਸਵ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਐਲਾਨੀਆਂ ਗਈਆਂ ਗਜ਼ਟਿਡ ਛੁੱਟੀਆਂ ਵਿੱਚ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਛੱਪੜ ਦੇ ਨਿਰਮਾਣ ’ਚ ਲਗਾਇਆ ਜਾ ਰਿਹਾ ਸੀ ਘਟੀਆ ਮਟੀਰੀਅਲ, ਮੌਕੇ ’ਤੇ ਪਹੁੰਚਿਆ ਵਿਧਾਇਕ

ਅਜਨਾਲਾ, 7 ਅਪ੍ਰੈਲ :

ਸਰਕਾਰੀ ਕੰਮਾਂ ਵਿੱਚ ਵਰਤੇ ਜਾ ਰਹੇ ਘਟੀਆ ਮਟੀਰੀਅਲ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਐਕਸ਼ਨ ਮੋਡ ਵਿੱਚ ਆ ਗਏ। ਵਿਧਾਨ ਸਭਾ ਹਲਕਾ ਅਜਨਾਲਾ ਦੇ ਸ਼ਹਿਰ ਰਮਦਾਸ ਵਿੱਚ ਛੱਪੜ ਨਿਰਮਾਣ ਵਿੱਚ ਘਟੀਆ ਮਟੀਰੀਅਲ ਵਰਤਣ ਦੀ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਮੌਕੇ ‘ਤੇ ਪਹੁੰਚ ਗਏ। ਵਿਧਾਇਕ ਧਾਲੀਵਾਲ ਵੱਲੋਂ ਤੁਰੰਤ ਠੇਕੇਦਾਰ ‘ਤੇ ਪਰਚਾ ਦਰਜ ਕਰਨ ਦੇ ਨਿਰਦੇਸ਼ ਦਿੱਤੇ। ਵਿਧਾਇਕ ਕੁਲਦੀਪ ਧਾਲੀਵਾਲ ਨੇ ਕਿਹਾ ਕਿ 50 ਸਾਲਾਂ ਬਾਅਦ ਬੜੀ ਮੁਸ਼ਕਲ ਨਾਲ ਪੰਜਾਬ ਵਿੱਚ ਵਿਕਾਸ ਕਾਰਜ ਸ਼ੁਰੂ ਹੋਏ ਹਨ ਅਤੇ ਉਸ ਵਿੱਚ ਵੀ ਕਈ ਅਧਿਕਾਰੀ ਅਤੇ ਠੇਕੇਦਾਰ ਚੋਰੀ ਕਰ ਰਹੇ ਹਨ ਜੋ ਕਿ ਮਨਜ਼ੂਰ ਨਹੀਂ ਹੈ, ਤੁਰੰਤ ਐਕਸ਼ਨ ਲਿਆ ਜਾਵੇਗਾ।

ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 7 ਅਪ੍ਰੈਲ, ਪ੍ਰਾਈਮ ਏਸ਼ੀਆ :

ਸੂਬੇ ਵਿੱਚ ਰੁਜ਼ਗਾਰ ਉਤਪਤੀ ਅਤੇ ਪ੍ਰਸ਼ਾਸਕੀ ਕੁਸ਼ਲਤਾ ਨੂੰ ਵੱਡਾ ਹੁਲਾਰਾ ਦਿੰਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਭਾਗੀ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਭਾਰਤੀ ਕਰ ਰਹੀ ਹੈ। ਉਨ੍ਹਾਂ ਦੱਸਿਆ, “ਦੋ ਪ੍ਰਮੁੱਖ ਸੰਸਥਾਵਾਂ: ਅੰਕੜਾ ਡਾਇਰੈਕਟੋਰੇਟ, ਅਤੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਅਧੀਨ ਆਉਂਦੀਆਂ ਵੱਖ-ਵੱਖ ਗਰੁੱਪ ਏ, ਬੀ ਅਤੇ ਸੀ ਦੀਆਂ ਅਸਾਮੀਆਂ ਲਈ ਸਿੱਧੀ ਭਰਤੀ ਸ਼ੁਰੂ ਕਰਨ ਲਈ ਰਸਮੀ ਮਨਜ਼ੂਰੀ ਦੇ ਦਿੱਤੀ ਗਈ ਹੈ।”

ਪ੍ਰਵਾਨਿਤ ਅਸਾਮੀਆਂ ਦਾ ਸ਼੍ਰੇਣੀਵਾਰ ਵੇਰਵਾ ਸਾਂਝਾ ਕਰਦਿਆਂ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੁੱਲ 70 ਖਾਲੀ ਅਸਾਮੀਆਂ ਵਿੱਚੋਂ 68 ਅਸਾਮੀਆਂ ਅੰਕੜਾ ਡਾਇਰੈਕਟੋਰੇਟ ਵਿੱਚ ਭਰੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿੱਚ 14 ਸਹਾਇਕ ਖੋਜ ਅਫ਼ਸਰਾਂ, 4 ਸੀਨੀਅਰ ਸਹਾਇਕਾਂ ਅਤੇ 50 ਇਨਵੈਸਟੀਗੇਟਰਾਂ ਦੀ ਸਿੱਧੀ ਭਰਤੀ ਸ਼ਾਮਲ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ, “ਬਾਕੀ ਦੋ ਅਸਾਮੀਆਂ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਨੂੰ ਅਲਾਟ ਕੀਤੀਆਂ ਗਈਆਂ ਹਨ, ਜਿਸ ਵਿੱਚ ਇੱਕ ਗਰੁੱਪ-ਏ ਪ੍ਰੋਗਰਾਮਰ ਅਤੇ ਇੱਕ ਸੀਨੀਅਰ ਸਹਾਇਕ ਦੀ ਭਰਤੀ ਸ਼ਾਮਲ ਹੋਵੇਗੀ।”

ਇਸ ਫੈਸਲੇ ਦੇ ਪਿਛੋਕੜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਸ਼ੁਰੂ ਵਿੱਚ ਪੰਜਾਬ ਕੈਬਨਿਟ ਅੱਗੇ ਇੱਕ ਮੰਗ ਪੱਤਰ ਪੇਸ਼ ਕੀਤਾ ਗਿਆ ਸੀ ਜਿਸ ਵਿੱਚ ਇਨ੍ਹਾਂ ਦੋਵਾਂ ਸੰਸਥਾਵਾਂ ਵਿੱਚ ਵੱਖ-ਵੱਖ ਸ਼੍ਰੇਣੀਆਂ ਅਧੀਨ 140 ਅਧਿਕਾਰੀਆਂ ਦੀ ਭਰਤੀ ਦੀ ਤਜਵੀਜ਼ ਰੱਖੀ ਗਈ ਸੀ। ਉਨ੍ਹਾਂ ਅੱਗੇ ਕਿਹਾ, “29 ਮਾਰਚ, 2026 ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਪ੍ਰਸਤਾਵਿਤ ਅਸਾਮੀਆਂ ਵਿੱਚੋਂ ਪੰਜਾਹ ਫੀਸਦੀ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ, ਜਿਸ ਨਾਲ ਮੌਜੂਦਾ ਭਰਤੀ ਮੁਹਿੰਮ ਲਈ ਮਨਜ਼ੂਰਸ਼ੁਦਾ ਅਸਾਮੀਆਂ ਦੀ ਕੁੱਲ ਗਿਣਤੀ 70 ਹੋ ਗਈ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸੋਧੀ ਹੋਈ ਤਜਵੀਜ਼ ਦੀ ਰਸਮੀ ਪ੍ਰਵਾਨਗੀ ਤੋਂ ਬਾਅਦ ਹੁਣ ਰਸਮੀ ਪੱਤਰ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਬੀ) ਨੂੰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਐਸ.ਐਸ.ਬੀ ਵੱਲੋਂ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨ੍ਹਾਂ ਅਹਿਮ ਅਸਾਮੀਆਂ ਨੂੰ ਜਲਦ ਤੋਂ ਜਲਦ ਪਾਰਦਰਸ਼ੀ ਢੰਗ ਨਾਲ ਭਰਿਆ ਜਾ ਸਕੇ।

ਬੈਂਕ ’ਚੋਂ ਲੁੱਟ ਕਰਨ ਵਾਲਾ ਇੱਕ ਕਾਬੂ, ਇੱਕ ਫਰਾਰ

ਜਲੰਧਰ, 7 ਅਪ੍ਰੈਲ, ਪ੍ਰਾਈਮ ਏਸ਼ੀਆ :

ਜਲੰਧਰ ਵਿੱਚ ਬੀਤੇ ਦਿਨੀਂ ਇਕ ਬੈਂਕ ਵਿੱਚ ਦੋ ਲੁਟੇਰਿਆਂ ਵੱਲੋਂ ਕੀਤੀ ਗਈ ਲੁੱਟ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦੋਂ ਕਿ ਇਕ ਅਜੇ ਵੀ ਫਰਾਰ ਹੈ।  ਪੰਜਾਬ ਨੈਸ਼ਨਲ ਬੈਂਕ ਵਿੱਚ ਲੁਟੇਰਿਆਂ ਨੇ ਲੁੱਟ ਕੀਤੀ ਸੀ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਗ੍ਰੀਨ ਮਾਡਲ ਟਾਊਨ ਦੇ ਰਹਿਣ ਵਾਲੇ ਸਿਮਰਨਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਪਿਸਤੋਲ ਅਤੇ ਲੁੱਟਿਆ ਹੋਇਆ ਤਿੰਨ ਲੱਖ ਰੁਪਏ ਬਰਾਮਦ ਕਰ ਲਿਆ ਹੈ। ਮੁਲਜ਼ਮਾਂ ਵਿੱਚ ਇਕ ਸੇਵਾ ਮੁਕਤ ਡੀ ਐਸ ਪੀ ਦਾ ਪੁੱਤਰ ਵੀ ਸ਼ਾਮਲ ਹੈ। ਫਰਾਰ ਚੱਲ ਰਹੇ ਮੁਲਜ਼ਮ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਗ੍ਰੀਨ ਮਾਡਲ ਟਾਊਨ ਦੇ ਰਹਿਣ ਵਾਲੇ ਸਿਮਰਨਜੀਤ ਸਿੰਘ ਉਰਫ਼ ਅਮਰੀਕ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਦੂਜੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ।

ਬਰਜਿੰਦਰ ਸਿੰਘ ਮੱਖਣ ਬਰਾੜ ਦੀ ਘਰ ਵਾਪਸੀ, ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਬਠਿੰਡਾ, 7 ਅਪ੍ਰੈਲ, ਪ੍ਰਾਈਮ ਏਸ਼ੀਆ :

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਕੁਝ ਦਿਨ ਪਹਿਲਾਂ ਅਲਵਿਦਾ ਕਹੇ ਜਾਣ ਤੋਂ ਬਾਅਦ ਅੱਜ ਬਰਜਿੰਦਰ ਸਿੰਘ ਮੱਖੜ ਬਰਾੜ ਨੇ ਘਰ ਵਾਪਸੀ ਕਰ ਲਈ ਹੈ। ਬਰਜਿੰਦਰ ਸਿੰਘ ਮੱਖੜ ਬਰਾੜ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ। ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੁੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਸੁਖਬੀਰ ਸਿੰਘ ਬਾਦਲ ਨੇ ਮੱਖਣ ਬਰਾੜ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਹੈ।

ਇਸ ਮੌਕੇ ਬਰਜਿੰਦਰ ਸਿੰਘ ਮੱਖੜ ਬਰਾੜ ਨੇ ਕਿਹਾ ਕਿ ਕੁਝ ਅਜਿਹੀਆਂ ਸਥਿਤੀਆਂ ਸਨ ਕਿ ਜਿਸ ਕਾਰਨ ਉਸ ਨੂੰ ਥੋੜੇ ਸਮੇਂ ਲਈ ਸ਼੍ਰੋਮਣੀ ਅਕਾਲੀ ਦਲ ਤੋਂ ਪਾਸੇ ਰਹਿਣਾ ਪਿਆ, ਅੱਜ ਮਾਂ ਪਾਰਟੀ ਵਿੱਚ ਸ਼ਾਮਲ ਹੋ ਕੇ ਖੁਸ਼ੀ ਤੇ ਤਸੱਲੀ ਪ੍ਰਗਟ ਹੋ ਰਹੀ ਹੈ।

ਪੰਜਾਬ

ਦੇਸ਼