Breaking News
ਜਾਪਾਨ ਆਧਾਰਤ ਉਦਯੋਗ ਵਲੋਂ ਪੰਜਾਬ ਨਿਵੇਸ਼ ਲਈ ਬਿਹਤਰੀਨ ਸੂਬਾ ਕਰਾਰ

ਜਾਪਾਨੀ ਭਾਈਵਾਲਾਂ ਨਾਲ ਸਨਅਤੀ ਭਾਈਵਾਲੀ ਵਧਾਉਣ ਲਈ ਉਤਸੁਕ ਹੈ ਪੰਜਾਬ: ਅਮਨ ਅਰੋੜਾ

ਚੰਡੀਗੜ੍ਹ/ਐੱਸ.ਏ.ਐੱਸ ਨਗਰ, 14 ਮਾਰਚ
:

       ਇਥੇ ਪਲਾਕਸ਼ਾ ਯੂਨੀਵਰਸਿਟੀ ਵਿੱਚ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪਹਿਲੇ ਦਿਨ ਹੋਏ ਇੱਕ ਕੰਟਰੀ ਸੈਸ਼ਨ ਵਿੱਚ ਜਪਾਨ ਅਧਾਰਿਤ ਸਨਅਤੀ ਆਗੂਆਂ ਨੇ ਪੰਜਾਬ ਨੂੰ ਵਪਾਰ ਲਈ ਬਿਹਤਰੀਨ ਸੂਬਾ ਕਰਾਰ ਦਿੰਦਿਆਂ ਕਿਹਾ ਕਿ ਰਾਜ ਵਿੱਚ ਨਿਵੇਸ਼ ਲਈ ਮਾਹੌਲ ਬੇਹੱਦ ਸਾਜ਼ਗਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪ੍ਰਗਤੀਸ਼ੀਲ ਉਦਯੋਗਿਕ ਨਜ਼ਰੀਆ ਅਤੇ ਸੁਵਿਧਾਜਨਕ ਪ੍ਰਸ਼ਾਸਨਿਕ ਢਾਂਚਾ ਜਪਾਨੀ ਕੰਪਨੀਆਂ ਨੂੰ ਵਾਧੇ – ਵਿਸਥਾਰ ਲਈ ਉਤਸ਼ਾਹਿਤ ਕਰ ਰਿਹਾ ਹੈ।
    ਇਸ ਮੌਕੇ ਬੋਲਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਉਭਰਦੇ ਖੇਤਰਾਂ ਜਿਵੇਂ ਕਿ ਇੰਟੇਗ੍ਰੇਟਡ ਈਵੀ ਅਤੇ ਆਟੋਮੋਟਿਵ ਮੈਨੂਫੈਕਚਰਿੰਗ ਈਕੋਸਿਸਟਮ, ਖੇਤੀਬਾੜੀ ਮਸ਼ੀਨੀਕਰਨ, ਸਮਾਰਟ ਖੇਤੀਬਾੜੀ ਤਕਨਾਲੋਜੀ ਆਦਿ ਖੇਤਰਾਂ ਵਿੱਚ ਹੱਲਾਂ ਲਈ ਜਪਾਨੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦਾ ਇੱਛੁਕ ਹੈ। ਉਨ੍ਹਾਂ ਕਿਹਾ ਕਿ ਜਪਾਨ ਭਾਰਤ ਦਾ ਇਕ ਬੇਹੱਦ ਭਰੋਸੇਯੋਗ ਵਿਕਾਸ ਆਧਾਰਿਤ ਭਾਈਵਾਲ ਰਿਹਾ ਹੈ ਅਤੇ ਜਪਾਨੀ ਕੰਪਨੀਆਂ ਨੇ ਬੁਨਿਆਦੀ ਢਾਂਚੇ, ਅਤਿ- ਆਧੁਨਿਕ ਨਿਰਮਾਣ ਅਤੇ ਮੋਬਿਲਿਟੀ ਖੇਤਰਾਂ ਵਿੱਚ ਆਧੁਨਿਕ ਉਦਯੋਗਿਕ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ।
   ਰਾਜ ਵਿੱਚ ਉਦਯੋਗਿਕ ਗਤੀਵਿਧੀਆਂ ਦੇ ਹੁਲਾਰੇ ਦਾ ਜ਼ਿਕਰ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਮਜ਼ਬੂਤ ਨਿਰਮਾਣ ਆਧਾਰ, ਬੇਹੱਦ ਹੁਨਰਮੰਦ ਕਰਮੀ ਤੇ ਉੱਤਰੀ ਭਾਰਤ ਦੇ ਮੁੱਖ ਬਾਜ਼ਾਰਾਂ ਨਾਲ ਰਣਨੀਤਿਕ ਸੰਪਰਕ ਹੈ, ਜੋ ਇਸ ਨੂੰ ਆਲਮੀ ਪੱਧਰ ਦੇ ਭਾਈਵਾਲਾਂ ਲਈ ਆਕਰਸ਼ਨ ਦਾ ਕੇਂਦਰ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮਸ਼ੀਨਰੀ, ਆਟੋਮੋਟਿਵ ਮਟੀਰੀਅਲ ਅਤੇ ਇੰਡਸਟਰੀਅਲ ਕੋਟਿੰਗਜ਼ ਵਰਗੇ ਖੇਤਰਾਂ ਵਿੱਚ ਜਪਾਨੀ ਕੰਪਨੀਆਂ ਦੀ ਸਫਲ ਮੌਜੂਦਗੀ ਇੰਡੋ-ਜਪਾਨੀ ਉਦਯੋਗਿਕ ਸਹਿਯੋਗ ਦੀ ਮਜ਼ਬੂਤੀ ਨੂੰ ਦਰਸਾਉਂਦੀ ਹੈ।
 ਟਿਕਾਊ ਵਿਕਾਸ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਬਾਇਓਮਾਸ ਦੀ ਵਰਤੋਂ, ਨਵਿਆਉਣਯੋਗ ਊਰਜਾ ਅਤੇ ਸਰਕੁਲਰ ਅਰਥਵਿਵਸਥਾ ਤਹਿਤ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੀ ਹੈ। ਇਸ ਦੇ ਨਾਲ ਹੀ ਲਗਾਤਾਰ ਸੁਧਾਰਾਂ, ਉੱਚ ਗੁਣਵੱਤਾ ਪ੍ਰਬੰਧਨ ਰਾਹੀਂ ਹੁਨਰ ਵਿਕਾਸ ‘ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੀ ਉਦਯੋਗਿਕ ਤਾਕਤ ਅਤੇ ਜਪਾਨ ਦੀ ਤਕਨਾਲੋਜੀ ਆਧਾਰਿਤ ਮੁਹਾਰਤ ਦੀ ਸਾਂਝ ਨਾਲ ਲੰਮਚਿਰੀ ਨਿਰਮਾਣ ਅਤੇ ਨਵੀਨਤਾ ਆਧਾਰਿਤ ਭਾਈਵਾਲੀ ਬਣ ਸਕਦੀ ਹੈ ਜੋ ਟਿਕਾਊ ਵਿਕਾਸ, ਵਿਸ਼ਵ ਪੱਧਰੀ ਮੁਕਾਬਲੇਬਾਜ਼ੀ ਤੇ ਸਾਂਝੀ ਖੁਸ਼ਹਾਲੀ ਨੂੰ ਹੁਲਾਰਾ ਦੇਵੇਗੀ।
   ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਨੇ ਹਾਲ ਹੀ ਵਿੱਚ ਇਕ ਅਹਿਮ ਉਦਯੋਗਿਕ ਨੀਤੀ ਜਾਰੀ ਕੀਤੀ ਹੈ ਜਿਸ ਵਿੱਚ 24 ਤਰਜੀਹੀ ਖੇਤਰਾਂ ਦੀ ਪਛਾਣ ਕਰਕੇ ਇਨ੍ਹਾਂ ਖੇਤਰਾਂ ਨੂੰ ਹੁਲਾਰਾ ਦੇਣ ਲਈ ਉੱਘੇ ਉਦਯੋਗਪਤੀਆਂ ਦੀ ਅਗਵਾਈ ਹੇਠ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ਅਤੇ ਉਦਯੋਗਿਕ ਧਿਰਾਂ ਵੱਲੋਂ ਦਿੱਤੀਆਂ 77 ਫੀਸਦੀ ਤੋਂ ਵੱਧ ਸਿਫਾਰਸ਼ਾਂ ਨੂੰ ਸੂਬਾ ਸਰਕਾਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਜ ਸਰਕਾਰ ਨੇ ਰਾਈਟ ਟੂ ਬਿਜ਼ਨਸ ਐਕਟ ਲਾਗੂ ਕੀਤਾ ਹੈ ਜਿਸ ਅਧੀਨ ਉਦਯੋਗਿਕ ਤਜਵੀਜ਼ਾਂ ਲਈ 5 ਤੋਂ 18 ਦਿਨਾਂ ਵਿੱਚ ਪ੍ਰਿੰਸੀਪਲ ਮਨਜ਼ੂਰੀ ਦਿੱਤੀ ਜਾਂਦੀ ਹੈ ਅਤੇ 45 ਦਿਨਾਂ ਦੀ ਮਿਆਦ ਪੂਰੀ ਹੋਣ ‘ਤੇ ਡੀਮਡ ਅਪਰੂਵਲ ਸਰਟੀਫਿਕੇਸ਼ਨ ਦੇਣ ਦਾ ਪ੍ਰਬੰਧ ਹੈ।
*ਜਪਾਨੀ ਸਫਾਰਤ ਦੇ ਮੰਤਰੀ ਯਾਮਾਜ਼ਾਕੀ ਫੁਮਿਓ* ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤ ਅਤੇ ਜਪਾਨ ਦੋ ਵੱਡੇ ਲੋਕਤੰਤਰਿਕ ਦੇਸ਼ਾਂ ਵਜੋਂ ਵਿਭਿੰਨ ਉਦਯੋਗਿਕ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰ ਰਹੇ ਹਨ।
*ਤੋਪਾਨ ਸਪੈਸ਼ਲਟੀ ਫਿਲਮਜ਼ ਪ੍ਰਾਈਵੇਟ ਲਿਮਿਟਡ* ਦੇ ਮੁੱਖ ਕਾਰਜਕਾਰੀ ਅਧਿਕਾਰੀ ਅਮਿਤ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਪਾਨ ਵਿੱਚ ਉਨ੍ਹਾਂ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ ਸੀ ਅਤੇ ਕੰਪਨੀ ਵਲੋਂ ਨਜ਼ਦੀਕੀ ਸਮੇਂ ਵਿੱਚ ਪੰਜਾਬ ਵਿੱਚ 300 ਤੋਂ 400 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਹੈ।
  *ਯਾਨਮਾਰ ਐਗਰੀਕਲਚਰਲ* ਮਸ਼ੀਨਰੀ ਇੰਡੀਆ ਪ੍ਰਾਈਵੇਟ ਲਿਮਿਟਡ ਦੇ ਵਾਈਸ ਪ੍ਰੈਜ਼ੀਡੈਂਟ (ਓਪਰੇਸ਼ਨਜ਼) ਸੁਮਿਤ ਕਪਲੀਸ਼ ਨੇ ਕਿਹਾ ਕਿ ਪੰਜਾਬ ਨਾਲ ਕੰਪਨੀ ਦਾ ਮਜ਼ਬੂਤ ਨਾਤਾ ਹੈ ਕਿਉਂਕਿ ਇੱਥੇ ਹੁਨਰ, ਕਾਰੀਗਰੀ ਦੀ ਅਮੀਰ ਪਰੰਪਰਾ ਤੇ ਸੁਖਾਵੇਂ ਉਦਯੋਗਿਕ ਸਬੰਧ ਹਨ। ਉਨ੍ਹਾਂ ਕਿਹਾ ਕਿ ਸਾਜ਼ਗਾਰ ਅਤੇ ਉਤਸ਼ਾਹਵਧਾਊ ਕਾਰੋਬਾਰੀ ਸੱਭਿਆਚਾਰ, ਉਦਯੋਗ-ਪੱਖੀ ਨੀਤੀਆਂ, ਬਿਜਲੀ ਸਪਲਾਈ ਤੇ ਸ਼ਾਨਦਾਰ ਸੜਕੀ ਸੰਪਰਕ ਨੇ ਕੰਪਨੀ ਨੂੰ ਕਾਰੋਬਾਰ ਵਧਾਉਣ ਲਈ ਪ੍ਰੇਰਿਤ ਕੀਤਾ ਹੈ।
   *ਜਪਾਨ ਐਕਸਟਰਨਲ ਟਰੇਡ ਆਰਗਨਾਈਜ਼ੇਸ਼ਨ ਦੇ ਨੁਮਾਇੰਦੇ ਤਾਕੂ ਹੀਰੋਕੀ* ਨੇ ਕਿਹਾ ਕਿ ਦੋਵੇਂ ਦੇਸ਼ ਆਰਥਿਕ ਸੁਰੱਖਿਆ ਅਤੇ ਆਧੁਨਿਕ ਤਕਨਾਲੋਜੀਆਂ ਦੇ ਖੇਤਰ ਵਿੱਚ ਬੜੀ ਨੇੜਤਾ ਨਾਲ ਕੰਮ ਕਰ ਰਹੇ ਹਨ ਅਤੇ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਸੂਬੇ ਦੀ ਕਾਰੋਬਾਰ-ਅਨੁਕੂਲ ਉਦਯੋਗਿਕ ਨੀਤੀ ਦੇ ਮੱਦੇਨਜ਼ਰ ਜਪਾਨੀ ਕੰਪਨੀਆਂ ਦੀ ਵਧਦੀ ਦਿਲਚਸਪੀ ਨੂੰ ਹੋਰ ਹੁਲਾਰਾ ਦੇਵੇਗਾ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026: ਮੋਹਾਲੀ ਸਿਲੀਕੌਨ ਵੈਲੀ ਵਜੋਂ ਵਿਕਸਿਤ ਹੋਣ ਦੀ ਰਾਹ ‘ਤੇ: ਸੰਜੀਵ ਅਰੋੜਾ



ਚੰਡੀਗੜ੍ਹ/ਮੋਹਾਲੀ, 14 ਮਾਰਚ
:

        ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੋਹਾਲੀ ਤੇਜ਼ੀ ਨਾਲ ਇੱਕ ਵੱਡੇ ਤਕਨਾਲੋਜੀ ਅਤੇ ਸਟਾਰਟ-ਅਪ ਧੁਰੇ (ਹੱਬ) ਵਜੋਂ ਉਭਰ ਰਿਹਾ ਹੈ। ਇਹ ਪ੍ਰਗਟਾਵਾ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਇਥੇ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੋਹਾਲੀ “ਸਿਲੀਕੌਨ ਵੈਲੀ” ਵਜੋਂ ਤੇਜ਼ੀ ਨਾਲ ਵਿਕਸਿਤ ਹੋਣ ਦੀ ਰਾਹ ‘ਤੇ ਹੈ।
   ਪਲਾਕਸ਼ਾ ਯੂਨੀਵਰਸਿਟੀ ਵਿੱਚ ਪ੍ਰਗਤੀਸ਼ੀਲ ਪੰਜਾਬ ਸੰਮੇਲਨ 2026 ਦੇ ਪਹਿਲੇ ਦਿਨ “ਬ੍ਰਾਂਡ ਮੋਹਾਲੀ” ਵਿਸ਼ੇ ‘ਤੇ ਹੋਈ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੋਹਾਲੀ ਹੁਣ ਸਿਰਫ ਇੱਕ ਸੈਟੇਲਾਈਟ ਸ਼ਹਿਰ ਨਹੀਂ, ਬਲਕਿ ਇਹ ਆਲਮੀ ਤਕਨਾਲੋਜੀ ਅਤੇ ਸਟਾਰਟ-ਅਪ ਮੁਕਾਮ ਵਜੋਂ ਵਿਕਸਿਤ ਹੋ ਰਿਹਾ ਹੈ।
   ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਕਾਲਕਟ ਭਵਨ ਵਿੱਚ ਸਮਰਪਿਤ ਸਟਾਰਟ-ਅਪ ਹੱਬ ਬਣਾਇਆ ਜਾ ਰਿਹਾ ਹੈ, ਜੋ ਦੱਖਣੀ ਕੋਰੀਆ ਦੇ ਵਿਸ਼ਵ ਪ੍ਰਸਿੱਧ ਪੈਂਗਯੋ ਟੈਕਨੋ ਵੈਲੀ ਦੀ ਤਰਜ਼ ‘ਤੇ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਜਿਵੇਂ ਦੱਖਣੀ ਕੋਰੀਆ ਕੋਲ ਆਪਣੀ ਸਿਲੀਕੌਨ ਵੈਲੀ ਹੈ, ਉਸੇ ਤਰ੍ਹਾਂ ਪੰਜਾਬ ਕੋਲ ਵੀ ਜਲਦੀ ਹੀ ਮੋਹਾਲੀ ਵਿੱਚ ਆਪਣਾ ਸਟਾਰਟ-ਅਪ ਹੱਬ ਹੋਵੇਗਾ ਜਿਸ ਬਾਬਤ ਮੁੱਖ ਮੰਤਰੀ ਪੰਜਾਬ ਵਲੋਂ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ।
   ਨਵੀਂ ਉਦਯੋਗਿਕ ਨੀਤੀ ਦੀਆਂ ਖੂਬੀਆਂ ਦਾ ਜ਼ਿਕਰ ਕਰਦਿਆਂ ਓਹਨਾਂ ਕਿਹਾ ਕਿ ਬਿਜਲੀ ਸੁਧਾਰ ਇਸ ਰਣਨੀਤੀ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ, “ਅਸੀਂ ਆਈਟੀ ਕੰਪਨੀਆਂ ਅਤੇ ਡੇਟਾ ਸੈਂਟਰਾਂ ਨੂੰ ਕਮਰਸ਼ੀਅਲ ਬਿਜਲੀ ਦਰਾਂ ਤੋਂ ਉਦਯੋਗਿਕ ਦਰਾਂ ਅਧੀਨ ਲਿਆਂਦਾ ਹੈ। ਇਸ ਨਾਲ ਮੋਹਾਲੀ ਦੀਆਂ ਆਈਟੀ ਕੰਪਨੀਆਂ ਨੂੰ ਦੇਸ਼ ਭਰ ਵਿੱਚੋਂ ਸਸਤੀ ਬਿਜਲੀ ਮਿਲੇਗੀ।”
   ਉਨ੍ਹਾਂ ਕਰਮਚਾਰੀਆਂ ਲਈ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਈਟੀ ਕੰਪਨੀਆਂ ਨੂੰ ਪ੍ਰਤੀ ਕਰਮਚਾਰੀ ਪ੍ਰਤੀ ਮਹੀਨਾ 5,000 ਰੁਪਏ ਅਤੇ ਗਲੋਬਲ ਕੈਪੇਬਿਲਿਟੀ ਸੈਂਟਰਾਂ ( ਜੀਸੀਸੀ’ਜ਼) ਲਈ 7,000 ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਯੋਗਤਾ ਦੀਆਂ ਸ਼ਰਤਾਂ ਵੀ ਘਟਾਈਆਂ ਗਈਆਂ ਹਨ।
     ਸੈਸ਼ਨ ਦੌਰਾਨ ਮੰਤਰੀ ਸੰਜੀਵ ਅਰੋੜਾ ਨੇ ਵਧ ਰਹੀਆਂ ਬੁਨਿਆਦੀ ਢਾਂਚਾਗਤ ਲੋੜਾਂ ਬਾਰੇ ਬੋਲਦਿਆਂ ਹੌਸਪਿਟੈਲਿਟੀ, ਆਈਟੀ, ਸਿੱਖਿਆ ਤੇ ਮੈਡੀਕਲ ਖੇਤਰਾਂ ਦੇ ਦਿੱਗਜਾਂ ਨੂੰ ਸੰਬੋਧਨ ਕੀਤਾ।
  ਉਨ੍ਹਾਂ ਨੇ ਹਾਲ ਹੀ ਵਿੱਚ ਮੋਹਾਲੀ ਕਨਵੈਨਸ਼ਨ ਸੈਂਟਰ ਦੀ ਨਿਲਾਮੀ ਅਤੇ ਇਨਫੋਸਿਸ ਸੈਂਟਰ ਦੇ ਖੁੱਲ੍ਹਣ ਨੂੰ ਸ਼ਹਿਰ ਦੇ ਵਿਸਥਾਰ ਦੇ ਮੀਲ ਪੱਥਰ ਵਜੋਂ ਦਰਸਾਉਂਦਿਆਂ ਕਿਹਾ ਕਿ ਮੋਹਾਲੀ ਸਿਰਫ ਕਾਰੋਬਾਰ ਲਈ ਹੀ ਨਹੀਂ, ਸਗੋਂ ਡੈਸਟੀਨੇਸ਼ਨ ਵਿਆਹਾਂ ਅਤੇ ਅੰਤਰਰਾਸ਼ਟਰੀ ਕਾਨਫਰੰਸਾਂ ਲਈ ਵੀ ਇੱਕ ਅਹਿਮ ਸ਼ਹਿਰ ਵਜੋਂ ਉਭਰ ਰਿਹਾ ਹੈ, ਕਿਉਂਕਿ ਇਹ ਪਹਾੜੀਆਂ ਅਤੇ ਕੌਮਾਂਤਰੀ ਹਵਾਈ ਅੱਡੇ ਦੇ ਨੇੜੇ ਹੈ।
   ਆਈਟੀ ਟੈਲੈਂਟ ਪੂਲ ਬਾਰੇ ਗੱਲ ਕਰਦੇ ਹੋਏ ਉਹਨਾਂ ਕਿਹਾ ਕਿ ਪੰਜਾਬੀ ਆਲਮੀ ਤਕਨੀਕੀ ਧੁਰਿਆਂ ਜਿਵੇਂ ਕਿ ਸਿਲੀਕਾਨ ਵੈਲੀ ਵਿੱਚ ਕੰਮਕਾਜੀ ਮਨੁੱਖੀ ਸ੍ਰੋਤ ਦਾ ਵੱਡਾ ਹਿੱਸਾ ਬਣਾਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੋਹਾਲੀ ਵਿੱਚ ਨਿਵੇਸ਼ ਕਰਕੇ ਕੰਪਨੀਆਂ ਚੋਟੀ ਦੀ 1 ਫੀਸਦੀ ਪੰਜਾਬੀ ਪ੍ਰਤਿਭਾ ਨੂੰ ਨੌਕਰੀ ‘ਤੇ ਰੱਖ ਸਕਦੀਆਂ ਹਨ ਜੋ ਆਪਣੀਆਂ ਜੜ੍ਹਾਂ ਅਤੇ ਸੱਭਿਆਚਾਰ ਦੇ ਨੇੜੇ ਰਹਿਣਾ ਪਸੰਦ ਕਰਦੇ ਹਨ, ਜਿਸ ਨਾਲ ਹੋਰ ਤਕਨੀਕੀ ਕੇਂਦਰਾਂ ਦੇ ਮੁਕਾਬਲੇ ਬਹੁਤ ਘੱਟ ਨੌਕਰੀ ਛੱਡਣ ਦੀ ਦਰ ਯਕੀਨੀ ਬਣਾਈ ਜਾ ਸਕਦੀ ਹੈ।
  ਸਿਹਤ ਸੰਭਾਲ ਬਾਰੇ ਗੱਲ ਕਰਦੇ ਹੋਏ ਮੰਤਰੀ ਨੇ ਸਥਾਨਕ ਮੈਡੀਕਲ ਸਹੂਲਤਾਂ ਦੇ ਵਿਸਥਾਰ ‘ਤੇ ਵਧਾਈ ਦਿੱਤੀ, ਜਿਸ ਵਿੱਚ ਹਸਪਤਾਲ ਦੇ ਬੁਨਿਆਦੀ ਢਾਂਚੇ ਵਿੱਚ 900 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ। ਓਹਨਾਂ ਪ੍ਰਾਈਵੇਟ ਉਦਮੀਆਂ ਨੂੰ ਆਮ ਆਦਮੀ ਲਈ “ਕਿਫਾਇਤੀ ਸਿਹਤ ਸੰਭਾਲ” ‘ਤੇ ਗੌਰ ਕਰਨ ਦੀ ਅਪੀਲ ਵੀ ਕੀਤੀ।
  ਹਵਾਈ ਸੰਪਰਕਾਂ ਬਾਰੇ ਮੰਤਰੀ ਨੇ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਦੇ ਪ੍ਰਬੰਧਕਾਂ ਨਾਲ ਹੋਈ ਹਾਲੀਆ ਚਰਚਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਬੇਸ਼ੱਕ ਜਹਾਜ਼ਾਂ ਦੀ ਘਾਟ ਇੱਕ ਵਿਸ਼ਵਵਿਆਪੀ ਚੁਣੌਤੀ ਹੈ, ਪਰ ਰਾਜ ਮੋਹਾਲੀ ਦੇ ਵਿਕਾਸ ਦੀ ਰਫ਼ਤਾਰ ਦੇ ਨਾਲ ਕਦਮ ਮਿਲਾਉਂਦੇ ਹੋਏ ਹੋਰ ਅੰਤਰਰਾਸ਼ਟਰੀ ਉਡਾਣਾਂ ਲਈ ਕੋਸ਼ਿਸ਼ ਕਰ ਰਿਹਾ ਹੈ।
  ਇਸ ਤੋਂ ਪਹਿਲਾਂ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਮੋਹਾਲੀ ਵਿੱਚ 10,000 ਕਰੋੜ ਰੁਪਏ ਤੋਂ ਵੱਧ ਦੀ ਜ਼ਮੀਨ ਦੀ ਨਿਲਾਮੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ 7,000 ਏਕੜ ਹੋਰ ਜ਼ਮੀਨ ਹਾਸਲ ਕਰਨ ਦੀ ਯੋਜਨਾ ਵੀ ਬਣਾਈ ਗਈ ਹੈ। ਓਹਨਾਂ ਕਿਹਾ, “ਸਾਡਾ ਉਦੇਸ਼ ਮੋਹਾਲੀ ਨੂੰ ਏਸ਼ੀਆ ਦੇ ਨਕਸ਼ੇ ‘ਤੇ ਲਿਆਉਣਾ ਹੈ।”
    ਸੈਸ਼ਨ ਦੌਰਾਨ ਚਰਚਾ ਵਿੱਚ ਭਾਗ ਲੈਣ ਵਾਲਿਆਂ ਵਿਚ ਵਿਸ਼ੇਸ਼ ਤੌਰ ‘ਤੇ ਆਈਟੀਸੀ ਹੋਟਲਜ਼ ਲਿਮਿਟਡ ਦੇ *ਚੀਫ ਡਿਵੈਲਪਮੈਂਟ ਅਫ਼ਸਰ ਭਾਸਕਰ ਬਰੂਆਹ*, ਪਲਾਕਸ਼ਾ ਯੂਨੀਵਰਸਿਟੀ ਦੇ ਫਾਊਂਡਿੰਗ ਵਾਈਸ ਚਾਂਸਲਰ ਡਾ. ਰੁਦਰ ਪ੍ਰਤਾਪ, ਫੋਰਟਿਸ ਹੈਲਥਕੇਅਰ ਦੇ ਰੀਜਨਲ ਸੀਓਓ ਆਸ਼ੀਸ਼ ਭਾਟੀਆ,ਨੈੱਟਸਮਾਰਟਜ਼ ਦੇ ਕੋ-ਫਾਊਂਡਰ ਅਤੇ ਸੀਈਓ ਮਨੀਪਾਲ ਧਾਰੀਵਾਲ ਅਤੇ ਟੀਟੀ ਕਨਸਲਟੈਂਟਸ, ਐਕਸਐਲਸਕਾਊਟ ਦੇ ਫਾਊਂਡਰ ਜਿਤਿਨ ਤਲਵਾਰ ਸ਼ਾਮਲ ਸਨ, ਜਦਕਿ ਬੋਸਟਨ ਕਨਸਲਟਿੰਗ ਗਰੁੱਪ ਦੇ ਐਮਡੀਪੀ ਸੈਸ਼ਨ ਦੇ ਮਾਡਰੇਟਰ ਸਨ। ਇਸ ਮੌਕੇ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ ਵੀ ਮੌਜੂਦ ਸਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

14-03-2026

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਸ਼ਨਿਚਰਵਾਰ, ੧ ਚੇਤ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੯੪)

ਪੰਜਾਬੀ ਵਿਆਖਿਆ

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

CM ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

22 ਮਾਰਚ ਨੂੰ ਮਾਹਿਲਪੁਰ ‘ਚ ਹੋਵੇਗੀ ਰਾਸ਼ਟਰੀ ਪੱਧਰ ਦੀ ਦੌੜ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ

ਚੰਡੀਗੜ੍ਹ, 13 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ ਗਈ। ਇਹ ਮੈਰਾਥਨ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਸਿਹਤਮੰਦ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਾਲੇ ਇੱਕ ਵੱਡਾ ਕਦਮ ਹੈ। ਇਸ ਮੌਕੇ ਮੌਜੂਦ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਦੱਸਿਆ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿੱਚ ਪੰਜਾਬ ਦੀ ਜਵਾਨੀ ਨੂੰ ਬਚਾਉਣ, ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਅਤੇ ਸੂਬੇ ਨੂੰ ਮੁੜ ਹੱਸਦਾ-ਖੇਡਦਾ ਤੇ ਰੰਗਲਾ ਬਣਾਉਣ ਦੇ ਮਕਸਦ ਨਾਲ 22 ਮਾਰਚ 2026 ਨੂੰ ਫੁੱਟਬਾਲ ਦੀ ਨਰਸਰੀ ਵਜੋਂ ਪ੍ਰਸਿੱਧ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਇਹ ਵਿਸ਼ਾਲ ਮੈਰਾਥਨ ਕਰਵਾਈ ਜਾ ਰਹੀ ਹੈ।

ਡਿਪਟੀ ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣਾ ਸਹੁੰ ਚੁੱਕ ਸਮਾਗਮ ਵੀ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਮੱਥਾ ਟੇਕਣ ਉਪਰੰਤ ਕੀਤਾ ਸੀ ਅਤੇ ਇੱਥੇ ਹਰ ਸਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਂਦਾ ਹੈ। ਇਸੇ ਸਤਿਕਾਰ ਤਹਿਤ ਸ਼ਹੀਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾਥਨ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਕੀਤੀ ਜਾ ਰਹੀ ਹੈ।

ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਇੱਕ ਸਿਹਤਮੰਦ ਅਤੇ ਮਜ਼ਬੂਤ ਦੇਸ਼ ਦਾ ਸੁਪਨਾ ਦੇਖਿਆ ਸੀ, ਜਿਸ ਵਿੱਚ ਹਰ ਨੌਜਵਾਨ ਦੇਸ਼ ਦੀ ਸੇਵਾ ਲਈ ਸਮਰਪਿਤ ਹੋਵੇ। ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਖ਼ਾਤਮਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਇਸ ਤਰ੍ਹਾਂ ਦੀਆਂ ਮੁਹਿੰਮਾਂ ਰਾਹੀਂ ਨੌਜਵਾਨਾਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਵੀ ਮਜ਼ਬੂਤ ਹੋਵੇਗਾ।

ਸ. ਰੋੜੀ ਨੇ ਮੈਰਾਥਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੈਸ਼ਨਲ ਮੈਰਾਥਨ ਵਿੱਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਅਤੇ 42 ਕਿਲੋਮੀਟਰ ਦੀਆਂ ਵੱਖ-ਵੱਖ ਕੈਟਾਗਰੀਆਂ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਵਿਸ਼ੇਸ਼ ਯੋਗਤਾ ਵਾਲੇ ਵਿਅਕਤੀ ਭਾਗ ਲੈ ਸਕਣਗੇ। ਜੇਤੂਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਨੂੰ ਵੱਖ-ਵੱਖ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਪ੍ਰੋਗਰਾਮ ਵਿੱਚ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਭਰਪੂਰ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸਦੇ ਨਾਲ ਹੀ ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟਣ ਵਾਲੀਆਂ ਕਈ ਪ੍ਰਮੁੱਖ ਹਸਤੀਆਂ ਵੀ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੀਆਂ।

ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਇਹ ਮੈਰਾਥਨ ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ।

ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.

ਭਾਜਪਾ ਸਰਕਾਰ ਨੇ ਅਮਰੀਕਾ ਇਜ਼ਰਾਈਲ ਦਾ ਹੱਥਠੋਕਾ ਬਣ ਕੇ ਭਾਰਤੀ ਲੋਕਾਂ ਲਈ ਸੰਕਟ ਪੈਦਾ ਕੀਤਾ

ਚੰਡੀਗੜ੍ਹ, 13 ਮਾਰਚ :

ਅਮਰੀਕਾ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਗਏ ਹਮਲੇ ਕਾਰਨ ਪੈਦਾ ਹੋਈ ਸਥਿਤੀ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਮਤੇ ਉਤੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਬੀਤੇ ਵਰ੍ਹੇ ਯੁੱਧ ਦੇ ਹਾਲਾਤ ਬਣੇ ਸਨ ਤਾਂ ਅਮਰੀਕਾ ਦੇ ਰਾਸ਼ਟਰਪਤੀ ਨੇ ਆਪਣੇ ਪੱਧਰ ਤੇ ਹੀ ਐਲਾਨ ਕਰ ਦਿੱਤਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਹੁਣ ਜਦੋਂ ਅਮਰੀਕਾ ਇਜ਼ਰਾਈਲ ਨੇ ਸਾਂਝੇ ਤੌਰ ਤੇ ਇਰਾਨ ਤੇ ਹਮਲਾ ਕਰਨ ਕਾਰਨ ਤੇਲ ਅਤੇ ਗੈਸ ਦੀ ਸਪਲਾਈ ਰੁਕ ਗਈ ਤਾਂ ਅਮਰੀਕਾ ਨੇ ਭਾਰਤ ਨੂੰ ਰੂਸ ਤੋਂ 30 ਦਿਨ ਲਈ ਤੇਲ ਖਰੀਦਣ ਦੀ ਆਗਿਆ ਦੇਣ ਦੀ ਗੱਲ ਕਹਿ ਕੇ ਸਾਡੇ ਦੇਸ਼ ਗਣਤੰਤਰ ਹੋਣ ਦੀ ਭਾਵਨਾ ਨੂੰ ਸੱਟ ਮਾਰੀ ਗਈ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਰਥਿਕ ਤੌਰ ‘ਤੇ ਭਾਰਤ ਦੇਸ਼ ਨੂੰ ਅੰਦਰੂਨੀ ਤੌਰ ਤੇ ਗੰਭੀਰ ਸੱਟ ਮਾਰਨ ਲਈ ਦੇਸ਼ ਦੇ ਸਾਰੀਆਂ ਵੱਡੀਆਂ ਸੰਸਥਾਵਾਂ ਚਹੇਤੇ ਉਦਯੋਗਿਕ ਘਰਾਣਿਆਂ ਨੂੰ ਦੇ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਾਡੇ ਸੰਵਿਧਾਨਕ ਸਿਧਾਂਤਾਂ ਨੂੰ ਪੂਰੀ ਤਰ੍ਹਾਂ ਤਿਲਾਂਜਲੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਭਾਰਤ ਦੀ ਨਾਨ ਅਲਾਇਨਮੈਟ ਮੂਵਮੈਟ ਨੇ ਪੂਰੀ ਦੁਨੀਆ ਵਿੱਚ ਭਾਰਤ ਦੀ ਅਲੱਗ ਦਿਖ ਸਥਾਪਤ ਕੀਤੀ ਸੀ ਪ੍ਰੰਤੂ ਕੇਂਦਰ ਸਰਕਾਰ ਨੇ ਹੁਣ ਅਮਰੀਕਾ ਅਤੇ ਇਜ਼ਰਾਈਲ ਦੇ ਹੱਕ ਵਿੱਚ ਭੁਗਤ ਕੇ ਭਾਰਤੀ ਲੋਕਾਂ ਦੇ ਹਿੱਤਾਂ ਨੂੰ ਸੱਟ ਮਾਰੀ ਹੈ।
ਉਨ੍ਹਾਂ ਕਿਹਾ ਜਿਥੇ ਮੌਜੂਦਾ ਹਾਲਾਤ ਕਾਰਨ ਤੇਲ ਅਤੇ ਗੈਸ ਸੰਕਟ ਪੈਦਾ ਹੋ ਰਿਹਾ ਹੈ ਉਥੇ ਨਾਲ ਹੀ ਸੜਕਾਂ ਦੇ ਨਿਰਮਾਣ ਲਈ ਜ਼ਰੂਰੀ ਲੁੱਕ ਦੀ ਵੀ ਘਾਟ ਪੈਦਾ ਹੋ ਗਈ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

13-03-2026

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਸ਼ੁੱਕਰਵਾਰ, ੩੦ ਫੱਗਣ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੬੯੪)

ਪੰਜਾਬੀ ਵਿਆਖਿਆ

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

12-03-2026

ਸਲੋਕ ਮਃ ੩ ॥

ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥

ਵੀਰਵਾਰ, ੨੯ ਫੱਗਣ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੫੮੮)

ਪੰਜਾਬੀ ਵਿਆਖਿਆ

ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ।੧।ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ । ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ ।ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ ।ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, ‘ਨਾਮ’ ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ ।ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।੬।

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 7 ਮਾਰਚ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ 2,777 ਯੋਗ ਲਾਭਪਾਤਰੀਆਂ ਨੂੰ ਕੁੱਲ ₹14.16 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਲਈ ਵਚਨਬੱਧ ਹੈ, ਤਾਂ ਜੋ ਉਹ ਆਪਣੀਆਂ ਧੀਆਂ ਦੇ ਵਿਆਹ ਸਨਮਾਨ ਨਾਲ ਕਰ ਸਕਣ।

ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨ ਤਾਰਨ ਸਮੇਤ 15 ਜ਼ਿਲ੍ਹਿਆਂ ਤੋਂ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ 2,777 ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ-ਵਾਰ ਵੇਰਵਾ ਦਿੰਦਿਆਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ 351, ਬਰਨਾਲਾ ਵਿੱਚ 37, ਫਰੀਦਕੋਟ ਵਿੱਚ 59, ਸ੍ਰੀ ਫਤਿਹਗੜ੍ਹ ਸਾਹਿਬ ਵਿੱਚ 46, ਗੁਰਦਾਸਪੁਰ ਵਿੱਚ 523, ਹੁਸ਼ਿਆਰਪੁਰ ਵਿੱਚ 354 ਅਤੇ ਜਲੰਧਰ ਵਿੱਚ 24 ਲਾਭਪਾਤਰੀਆਂ ਨੂੰ ਸਕੀਮ ਤਹਿਤ ਸਹਾਇਤਾ ਮਿਲੀ ਹੈ।

ਇਸੇ ਤਰ੍ਹਾਂ ਲੁਧਿਆਣਾ ਵਿੱਚ 62, ਮੋਗਾ ਵਿੱਚ 42, ਸ੍ਰੀ ਮੁਕਤਸਰ ਸਾਹਿਬ ਵਿੱਚ 107, ਪਟਿਆਲਾ ਵਿੱਚ 519, ਐਸ.ਏ.ਐਸ. ਨਗਰ ਵਿੱਚ 79, ਸੰਗਰੂਰ ਵਿੱਚ 164, ਮਲੇਰਕੋਟਲਾ ਵਿੱਚ 155 ਅਤੇ ਤਰਨ ਤਾਰਨ ਵਿੱਚ 255 ਲਾਭਪਾਤਰੀਆਂ ਨੂੰ ਵੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਨਾਲ ਪਰਿਵਾਰ ਇਸ ਮਹੱਤਵਪੂਰਨ ਮੌਕੇ ਨੂੰ ਸਨਮਾਨ ਅਤੇ ਖੁਸ਼ੀ ਨਾਲ ਮਨਾਉਣ ਦੇ ਯੋਗ ਬਣਦੇ ਹਨ।

ਉਨ੍ਹਾਂ ਕਿਹਾ ਕਿ ਇਹ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੀਆਂ ਧੀਆਂ ਦੇ ਵਿਆਹ ਇੱਜ਼ਤ ਅਤੇ ਆਤਮ-ਸਨਮਾਨ ਨਾਲ ਕਰ ਸਕਦੇ ਹਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਕੀਮ ਦੇ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ-ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਰਜ਼ੀਆਂ ਦੀ ਪ੍ਰਕਿਰਿਆ ਅਸ਼ੀਰਵਾਦ ਪੋਰਟਲ ‘ਤੇ ਸੇਵਾ ਕੇਂਦਰਾਂ ਰਾਹੀਂ ਪਾਰਦਰਸ਼ੀ ਅਤੇ ਸੁਗਮ ਢੰਗ ਨਾਲ ਜਾਰੀ ਰੱਖੀ ਜਾਵੇ, ਤਾਂ ਜੋ ਯੋਗ ਪਰਿਵਾਰਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸਕੀਮ ਦਾ ਲਾਭ ਮਿਲ ਸਕੇ।

ਉਨ੍ਹਾਂ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਅਰਜ਼ੀਕਰਤਾ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ ਅਤੇ ਉਹ ਬੀ.ਪੀ.ਐਲ. ਪਰਿਵਾਰ ਨਾਲ ਸੰਬੰਧਿਤ ਹੋਵੇ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਵਿੱਚ ਆਉਂਦਾ ਹੋਵੇ। ਪਰਿਵਾਰ ਦੀ ਸਾਲਾਨਾ ਆਮਦਨ ਸਾਰੇ ਸਰੋਤਾਂ ਤੋਂ ₹32,790 ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਸਕੀਮ ਤਹਿਤ ਇੱਕ ਯੋਗ ਪਰਿਵਾਰ ਦੀਆਂ ਦੋ ਧੀਆਂ ਤੱਕ ਲਾਭ ਪ੍ਰਾਪਤ ਕਰ ਸਕਦੀਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਵਿੱਤੀ ਸਹਾਇਤਾ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੇਨੀਫਿਟ ਟ੍ਰਾਂਸਫਰ (DBT) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ-ਸਿਰ ਭੁਗਤਾਨ ਯਕੀਨੀ ਬਣਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਪੱਛੜੇ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵੱਖ-ਵੱਖ ਭਲਾਈ ਯੋਜਨਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ।

ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਚੰਡੀਗੜ੍ਹ, ਮਾਰਚ 7 :

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਾਗ਼ਬਾਨੀ ਖੇਤਰ ਦਾ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਬਾਗ਼ਬਾਨੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਭਾਗੀ ਅਧਿਕਾਰੀਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਪ੍ਰਬੰਧਕੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਨੇ ਬਾਗ਼ਬਾਨੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਚੱਲ ਰਹੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰ ਦੀਆਂ ਬਾਗ਼ਬਾਨੀ ਨਰਸਰੀਆਂ ਵਿੱਚ ਵੱਧ ਤੋਂ ਵੱਧ ਗੁਣਵੱਤਾ ਵਾਲੇ ਬੂਟਿਆਂ ਦਾ ਉਤਪਾਦਨ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਉੱਚ ਕਿਸਮ ਦੇ ਬੂਟੇ ਉਪਲਬਧ ਕਰਵਾਏ ਜਾ ਸਕਣ। ਉਨ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤਰੀ ਪੱਧਰ ਦੇ ਨਿਯਮਿਤ ਦੌਰੇ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਉਣ।

ਇਸ ਦੌਰਾਨ ਜ਼ਿਲ੍ਹਾ ਬਾਗ਼ਬਾਨੀ ਅਧਿਕਾਰੀਆਂ ਨੇ ਆਪਣੇ-ਆਪਣੇ ਖੇਤਰਾਂ ਨਾਲ ਸੰਬੰਧਿਤ ਮੁਸ਼ਕਲਾਂ ਅਤੇ ਲੋੜਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਾਗ਼ਬਾਨੀ ਨਰਸਰੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸਥਾਰਪੂਰਵਕ ਰਿਪੋਰਟ ਤੁਰੰਤ ਭੇਜੀ ਜਾਵੇ ਤਾਂ ਜੋ ਲੋੜੀਂਦੇ ਕਦਮ ਜਲਦੀ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਮੰਤਰੀ ਨੇ ਟੈਂਡਰ ਪ੍ਰਕਿਰਿਆ ਨਾਲ ਸੰਬੰਧਿਤ ਕੰਮਾਂ ਨੂੰ ਵੀ ਤਰਜੀਹ ਦੇਣ ਲਈ ਕਿਹਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰੇ ਕੀਤੇ ਜਾਣ। ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਦੇ ਕੇਸਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਬਸਿਡੀ ਨਾਲ ਸੰਬੰਧਿਤ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਲਾਭ ਮਿਲ ਸਕੇ।

ਸ੍ਰੀ ਭਗਤ ਨੇ ਆਪਣੇ ਹਾਲ ਹੀ ਦੇ ਮਹਾਰਾਸ਼ਟਰ ਦੌਰੇ ਦਾ ਜ਼ਿਕਰ ਕਰਦਿਆਂ ਉਥੋਂ ਦੇ ਬਾਗ਼ਬਾਨੀ ਮਾਡਲ ਦੀ ਵੀ ਚਰਚਾ ਕੀਤੀ ਅਤੇ ਕਿਹਾ ਕਿ ਪੰਜਾਬ ਵਿੱਚ ਵੀ ਬਾਗ਼ਬਾਨੀ ਖੇਤਰ ਨੂੰ ਆਧੁਨਿਕ ਤਕਨਾਲੋਜੀ ਅਤੇ ਬਿਹਤਰ ਪ੍ਰਬੰਧਾਂ ਨਾਲ ਹੋਰ ਮਜ਼ਬੂਤ ਕੀਤਾ ਜਾਵੇਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਨੂੰ ਇੱਕ ਮਜ਼ਬੂਤ ਬਾਗ਼ਬਾਨੀ ਸੂਬੇ ਵਜੋਂ ਵਿਕਸਿਤ ਕਰਨਾ ਹੈ ਅਤੇ ਇਸ ਲਈ ਅਧਿਕਾਰੀਆਂ ਨੂੰ ਸਪੱਸ਼ਟ ਟੀਚੇ ਮਿੱਥ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਅਧਿਕਾਰੀ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ।

ਇਸ ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ, ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਰਣਬੀਰ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਜੀਤ ਸਿੰਘ, ਮੁੱਖ ਭੂਮੀਪਾਲ ਮੋਹਿੰਦਰਜੀਤ ਸੈਣੀ, ਡਾਇਰੈਕਟਰ ਪਨਸੀਡ ਜਸਵੰਤ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀ.) ਜਗਦੀਸ਼ ਸਿੰਘ, ਸੰਯੁਕਤ ਡਾਇਰੈਕਟਰ ਹਰਮੇਲ ਸਿੰਘ, ਗੁਰਸਰਨ ਸਿੰਘ ਅਤੇ ਡਿਪਟੀ ਡਇਰੈਕਟਰ ਹਰਪ੍ਰੀਤ ਸੇਠੀ ਅਤੇ ਹੋਰ ਜਿਲ੍ਹਾ ਅਧਿਕਾਰੀ ਵਿਸੇਸ਼ ਤੌਰ ਤੇ ਹਾਜ਼ਰ ਸਨ।

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਲੁਧਿਆਣਾ, 7 ਮਾਰਚ 2026 :
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਵਿਖੇ ਇਤਿਹਾਸਕ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਕ੍ਰਾਂਤੀਕਾਰੀ ਸੁਧਾਰਾਂ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਪ੍ਰੋਤਸਾਹਨ ਢਾਂਚੇ ਰਾਹੀਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਨਿਵੇਸ਼ ਸਥਾਨ ਬਣਾਉਣ ਲਈ ਦ੍ਰਿੜ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਉਦਯੋਗਿਕ ਵਿਕਾਸ ‘ਚ ਤੇਜ਼ੀ ਲਿਆਉਣ, ਵੱਡੇ ਪੱਧਰ ‘ਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਪੰਜਾਬ ਭਰ ਵਿੱਚ ਰੋਜ਼ਗਾਰ ਪੈਦਾ ਕਰਨ ਲਈ ਕ੍ਰਾਂਤੀਕਾਰੀ ਸੁਧਾਰਾਂ ਦੇ ਨਾਲ ਨਵੀਂ ਉਦਯੋਗਿਕ ਨੀਤੀ ਤਿਆਰ ਕੀਤੀ ਹੈ।
ਇਹ ਆਖਦਿਆਂ ਕਿ ਪੰਜਾਬ ਵਿੱਚ ਪਹਿਲਾਂ ਹੀ ਰਿਕਾਰਡ ਨਿਵੇਸ਼ ਹੋ ਰਿਹਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੀਂ ਨੀਤੀ ਨਿਵੇਸ਼ਕਾਂ ਨੂੰ 20 ਪ੍ਰੋਤਸਾਹਨ ਤੱਕ ਚੁਣਨ ਅਤੇ ਆਪਣੇ ਕਾਰੋਬਾਰੀ ਮਾਡਲਾਂ ਦੇ ਅਨੁਕੂਲ ਅਨੁਕੂਲਿਤ ਪੈਕੇਜ ਤਿਆਰ ਕਰਨ ਦੀ ਆਗਿਆ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਸ ਨੀਤੀ ਤਹਿਤ ਪੰਜਾਬ ‘ਚ ਪਹਿਲੀ ਵਾਰ ਪੂੰਜੀ ਸਬਸਿਡੀ ਪੇਸ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਇਹ ਸਥਿਰ ਪੂੰਜੀ ਨਿਵੇਸ਼ ਦੇ 100 ਫੀਸਦ ਤੱਕ ਪ੍ਰੋਤਸਾਹਨ ਦੀ ਪੇਸ਼ਕਸ਼ ਕਰਦੀ ਹੈ ਅਤੇ ਰੋਜ਼ਗਾਰ ਉੱਤਪਤੀ ਸਬਸਿਡੀ ਯੋਗਤਾ ਦੀ ਸ਼ਰਤ ਨੂੰ 25 ਕਰੋੜ ਰੁਪਏ ਨਿਵੇਸ਼ ਅਤੇ 50 ਕਾਮਿਆਂ ਤੱਕ ਘਟਾ ਦਿੱਤਾ ਗਿਆ ਹੈ। ਇਸ ਤਰ੍ਹਾਂ ਇਹ ਨੀਤੀ ਉਦਯੋਗਿਕ ਪ੍ਰੋਤਸਾਹਨ ਕਾਰੋਬਾਰਾਂ ਲਈ ਵੱਡੀਆਂ ਸੰਭਵਾਨਾਵਾਂ ਨੂੰ ਖੋਲ੍ਹਦਿਆਂ ਨਿਰਮਾਣ, ਸੇਵਾਵਾਂ ਅਤੇ ਉੱਭਰ ਰਹੇ ਤਕਨਾਲੋਜੀ ਖੇਤਰਾਂ ਲਈ ਪੰਜਾਬ ਦੀ ਸਥਿਤੀ ਨੂੰ ਇੱਕ ਮੋਹਰੀ ਸਥਾਨ ਵਜੋਂ ਮਜ਼ਬੂਤ ਕਰਦੀ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੀਤੀ ਪੰਜਾਬ ਵਿੱਚ ਉਦਯੋਗਿਕ ਪ੍ਰੋਤਸਾਹਨਾਂ ਢਾਂਚੇ ਵਿੱਚ ਵੱਡੀ ਤਬਦੀਲੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਹਰ ਦੂਜਾ ਰਾਜ ਨਿਵੇਸ਼ਕਾਂ ਨੂੰ ਇੱਕ ਨਿਰਧਾਰਤ ਪ੍ਰੋਤਸਾਹਨ ਸੂਚੀ ਪ੍ਰਦਾਨ ਕਰਦਾ ਹੈ, ਜਿਸ ਵਿੱਚ ਸਿਰਫ਼ ਅਪਨਾਉਣ ਜਾਂ ਛੱਡਣ ਦਾ ਵਿਕਲਪ ਹੁੰਦਾ ਹੈ, ਪਰ ਪੰਜਾਬ ਨੇ ਇਸ ਰੀਤ ਨੂੰ ਬਦਲ ਕੇ ਦਿਖਾਇਆ ਹੈ। ਪੰਜਾਬ ਦੀ ਨਵੀਂ ਨੀਤੀ ਤਹਿਤ ਹੁਣ ਇੱਕ ਨਿਵੇਸ਼ਕ 20 ਪ੍ਰੋਤਸਾਹਨ ਤੱਕ ਲੈ ਸਕਦਾ ਹੈ ਅਤੇ ਆਪਣੇ ਕਾਰੋਬਾਰੀ ਮਾਡਲ ਦੇ ਅਨੁਕੂਲ ਇੱਕ ਪੈਕੇਜ ਬਣਾ ਸਕਦਾ ਹੈ।
ਇਸ ਪਹੁੰਚ ਦੇ ਪਿੱਛੇ ਦਾ ਤਰਕ ਸਮਝਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਉਦਯੋਗਾਂ ਦੀਆਂ ਵੱਖ-ਵੱਖ ਸੰਚਾਲਨ ਗਤੀਵਿਧੀਆਂ ਅਤੇ ਲਾਗਤ ਢਾਂਚੇ ਹੁੰਦੇ ਹਨ। ਜਿਵੇਂ ਫਾਰਮਾਸਿਊਟੀਕਲ ਕੰਪਨੀਆਂ ਨੂੰ ਇੱਕ ਈਵੀ ਨਿਰਮਾਤਾ ਨਾਲੋਂ ਵੱਖਰੇ ਸਮਰਥਨ ਦੀ ਲੋੜ ਹੁੰਦੀ ਹੈ ਅਤੇ ਇੱਕ ਡੇਟਾ ਸੈਂਟਰ ਦੀ ਇੱਕ ਟੈਕਸਟਾਈਲ ਪਲਾਂਟ ਨਾਲੋਂ ਵੱਖਰੀ ਲਾਗਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਨੀਤੀ ਇਸ ਚੀਜ਼ ਨੂੰ ਮੰਨਦਿਆਂ ਉਦਯੋਗ ਦੀ ਲੋੜ ਅਨੁਸਾਰ ਹਰ ਚੀਜ਼ ਦੀ ਪੇਸ਼ਕਸ਼ ਕਰਦੀ ਹੈ।
ਉਨ੍ਹਾਂ ਕਿਹਾ ਕਿ ਇਹ ਢਾਂਚਾ ਨਿਵੇਸ਼ਕਾਂ ਨੂੰ ਉਨ੍ਹਾਂ ਦੇ ਖੇਤਰ, ਲਾਗਤ ਢਾਂਚੇ ਅਤੇ ਕਾਰਜਾਂ ਦੇ ਪੈਮਾਨੇ ਅਨੁਸਾਰ ਅਨੁਕੂਲ ਪ੍ਰੋਤਸਾਹਨ ਚੁਣਨ ਦੀ ਆਗਿਆ ਦਿੰਦਾ ਹੈ, ਜਿਸ ਦੀ ਮਦਦ ਨਾਲ ਉਹ ਆਪਣੇ ਪੈਕੇਜ ਨੂੰ ਆਪਣੇ ਲਾਗਤ ਢਾਂਚੇ ਅਤੇ ਲੋੜ ਅਨੁਸਾਰ ਅਨੁਕੂਲ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸਹੂਲਤ ਨਵੀਂ ਨੀਤੀ ਤਹਿਤ ਪ੍ਰਦਾਨ ਕੀਤੀ ਗਈ ਹੈ, ਜੋ ਪਹਿਲਾਂ ਨਹੀਂ ਸੀ।
ਨੀਤੀ ਦੀ ਇੱਕ ਹੋਰ ਵੱਡੀ ਵਿਸ਼ੇਸ਼ਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਪੂੰਜੀ ਸਬਸਿਡੀ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ 100 ਕਰੋੜ ਰੁਪਏ ਦੇ ਪਲਾਂਟ ਦੀ ਯੋਜਨਾ ਬਣਾ ਰਿਹਾ ਹੈ ਤਾਂ ਪੂੰਜੀ ਸਬਸਿਡੀ ਤੋਂ ਬਿਨਾਂ 100 ਕਰੋੜ ਰੁਪਏ ਉਸ ਲਈ ਆਪਣੇ ਜੋਖਮ ਦੇ ਆਧਾਰ ‘ਤੇ ਹੈ। ਪੂੰਜੀ ਸਬਸਿਡੀ ਦੇ ਨਾਲ ਸਰਕਾਰ ਇੱਕ ਹਿੱਸਾ ਪਹਿਲਾਂ ਤੋਂ ਸਹਿ-ਨਿਵੇਸ਼ ਕਰਦੀ ਹੈ, ਜਿਸ ਨਾਲ ਜੋਖ਼ਮ ਘਟ ਜਾਂਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਹ ਨਿਵੇਸ਼ ਅਰਥਸ਼ਾਸਤਰ ਵਿੱਚ ਕਾਫ਼ੀ ਸੁਧਾਰ ਕਰਦਾ ਹੈ। “ਇਸਦਾ ਮਤਲਬ ਹੈ ਕਿ ਘੱਟ ਨਿਵੇਸ਼ ਨਾਲ ਉਹੀ ਮਾਲੀਆ। ਪੰਜਾਬ ਦੇਸ਼ ਦਾ ਪਹਿਲਾ ਰਾਜ ਹੈ ਜਿਸਨੇ ਇਹ ਸਹੂਲਤ ਪੇਸ਼ਕਸ਼ ਕੀਤੀ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੂਜੇ ਰਾਜਾਂ ਵਿੱਚ ਜ਼ਿਆਦਾਤਰ ਉਦਯੋਗਿਕ ਨੀਤੀਆਂ ਵੱਡੇ ਪੱਧਰ ‘ਤੇ ਨਵੇਂ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਤਿਆਰ ਕੀਤੀਆਂ ਜਾਂਦੀਆਂ ਹਨ ਜਦੋਂ ਕਿ ਮੌਜੂਦਾ ਕਾਰੋਬਾਰਾਂ ਨੂੰ ਅਕਸਰ ਦਰਕਿਨਾਰ ਕਰ ਦਿੱਤਾ ਜਾਂਦਾ ਹੈ। “ਦੂਜੇ ਰਾਜਾਂ ਵਿੱਚ ਜ਼ਿਆਦਾਤਰ ਉਦਯੋਗਿਕ ਨੀਤੀਆਂ ਬਾਹਰੀ ਲੋਕਾਂ ਲਈ ਤਿਆਰ ਕੀਤੀਆਂ ਜਾਂਦੀਆਂ ਹਨ,ਜੋ ਨਵੇਂ ਨਿਵੇਸ਼ਕਾਂ, ਗ੍ਰੀਨਫੀਲਡ ਪ੍ਰੋਜੈਕਟਾਂ ਅਤੇ ਕੰਪਨੀਆਂ ਨੂੰ ਦੂਜੇ ਰਾਜਾਂ ਤੋਂ ਆਕਰਸ਼ਿਤ ਕਰਨ ਨੂੰ ਪਹਿਲ ਦਿੰਦਿਆਂ ਹਨ, ਜਦਿ ਪਹਿਲਾਂ ਤੋਂ ਕੰਮ ਕਰ ਰਹੇ ਟੈਕਸ ਅਦਾ ਕਰ ਰਹੇ ਅਤੇ ਲੋਕਾਂ ਨੂੰ ਰੋਜ਼ਗਾਰ ਦੇ ਰਹੇ ਕਾਰੋਬਾਰਾਂ ਨੂੰ ਆਮ ਤੌਰ ‘ਤੇ ਬਾਅਦ ਵਿੱਚ ਵਿਚਾਰਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਨਵੀਂ ਨੀਤੀ ਆਧੁਨਿਕੀਕਰਨ ਅਤੇ ਵਿਸਥਾਰ ਵਾਲੇ ਪ੍ਰੋਜੈਕਟਾਂ ਨੂੰ ਵੀ ਪ੍ਰੋਤਸਾਹਨ ਦੇ ਕੇ ਇਸ ਅਸੰਤੁਲਨ ਨੂੰ ਠੀਕ ਕਰਦੀ ਹੈ। ਪੰਜਾਬ ਦੀ ਨਵੀਂ ਨੀਤੀ ਨੇ ਇਸ ਰੀਤ ਨੂੰ ਬਦਲ ਦਿੱਤਾ ਹੈ ਕਿਉਂਕਿ ਇਸ ਤਹਿਤ ਹੁਣ ਆਧੁਨਿਕੀਕਰਨ ਅਤੇ ਵਿਸਥਾਰ ਵਾਲੇ ਪ੍ਰੋਜੈਕਟ ਵੀ ਹੁਣ ਪ੍ਰੋਤਸਾਹਨ ਲਈ ਯੋਗ ਹਨ। ਇੱਕ ਲੁਧਿਆਣਾ ਨਿਰਮਾਤਾ ਜੋ ਮਸ਼ੀਨਰੀ ਨੂੰ ਅਪਗ੍ਰੇਡ ਕਰਨਾ, ਉਤਪਾਦਨ ਲਾਈਨ ਜੋੜਨਾ ਜਾਂ ਸਮਰੱਥਾ ਦਾ ਵਿਸਥਾਰ ਕਰਨਾ ਚਾਹੁੰਦਾ ਹੈ, ਹੁਣ ਨਵੇਂ ਨਿਵੇਸ਼ਕਾਂ ਦੇ ਨਾਲ ਨੀਤੀ ਸਹਾਇਤਾ ਪ੍ਰਾਪਤ ਕਰੇਗਾ।”
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਨੀਤੀ ਨਿਵੇਸ਼ਕਾਂ ਨੂੰ ਪ੍ਰੋਤਸਾਹਨ ਦੀ ਸਮਾਂ-ਸੀਮਾ ਵਧਾਉਣ ਦੇ ਵਿਕਲਪ ਨਾਲ ਲੰਬੇ ਸਮੇਂ ਦੀ ਸਥਿਰਤਾ ਪ੍ਰਦਾਨ ਕਰਦੀ ਹੈ, ਜਿਸ ਤਹਿਤ ਪ੍ਰੋਤਸਾਹਨ ਅਵਧੀ ਨੂੰ 15 ਸਾਲਾਂ ਦੇ ਸਮੇਂ ਤੱਕ ਵਧਾਇਆ ਗਿਆ ਹੈ ਜਦੋਂ ਕਿ ਜ਼ਿਆਦਾਤਰ ਸੂਬਿਆਂ ਦੀਆਂ ਨੀਤੀਆਂ ਪੰਜ ਤੋਂ 10 ਸਾਲਾਂ ਤੱਕ ਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਇਹ ਵਿਵਸਥਾ ਪੂੰਜੀ-ਸੰਵੇਦਨਸ਼ੀਲ ਖੇਤਰਾਂ ਲਈ ਵਿਸ਼ੇਸ਼ ਤੌਰ ‘ਤੇ ਮਹੱਤਵਪੂਰਨ ਹੈ। “ਇਹ ਭਾਰੀ ਉਦਯੋਗਾਂ, ਸੈਮੀਕੰਡਕਟਰ, ਫਾਰਮਾਸਿਊਟੀਕਲ, ਡੇਟਾ ਸੈਂਟਰ ਅਤੇ ਹੋਰਾਂ ਲਈ ਇੱਕ ਵਰਦਾਨ ਹੈ ਕਿਉਂਕਿ ਇਹ ਉਹ ਕਾਰੋਬਾਰ ਨਹੀਂ ਹਨ ਜੋ ਦੂਜੇ ਸਾਲ ਵਿੱਚ ਮੁਨਾਫਾ ਦੇਣ ਲੱਗਦੇ ਹਨ, ਸਗੋਂ ਇਹ ਦਹਾਕੇ ਭਰ ਤੱਕ ਦਾ ਸਮਾਂ ਲੈ ਜਾਂਦੇ ਹਨ।
ਇਸ ਵਿਵਸਥਾ ਦੀ ਵਿੱਤੀ ਮਹੱਤਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਦਰਾਂ ਸਾਲ ਭਵਿੱਖ ਦੇ ਸਾਰੇ ਪ੍ਰੋਤਸਾਹਨਾਂ ਦੇ ਕੁੱਲ ਮੌਜੂਦਾ ਮੁੱਲ ਦੇ ਨਾਲ-ਨਾਲ ਸ਼ੁੱਧ ਮੌਜੂਦਾ ਮੁੱਲ ਨੂੰ ਮਹੱਤਵਪੂਰਨ ਢੰਗ ਨਾਲ ਬਦਲਦੇ ਹਨ। ਪੂੰਜੀ-ਸੰਵੇਦਨਸ਼ੀਲ ਖੇਤਰਾਂ ਲਈ ਇਹ ਪੂਰੀ ਨੀਤੀ ਵਿੱਚ ਸਭ ਤੋਂ ਮਹੱਤਵਪੂਰਨ ਚੀਜ਼ ਹੋ ਸਕਦੀ ਹੈ।
ਮੁੱਖ ਮੰਤਰੀ ਨੇ ਅੱਗੇ ਜ਼ੋਰ ਦੇ ਕੇ ਕਿਹਾ ਕਿ ਸਥਿਰ ਪੂੰਜੀ ਨਿਵੇਸ਼ ਦੀ ਪਰਿਭਾਸ਼ਾ ਨੂੰ ਬਦਲ ਕੇ ਇਸਦਾ ਵਿਸਥਾਰ ਕੀਤਾ ਗਿਆ ਹੈ, ਜਿਸ ਨਾਲ ਉਸ ਅਧਾਰ ਨੂੰ ਵਧਾਇਆ ਜਾਵੇਗਾ ਜਿਸ ‘ਤੇ ਪ੍ਰੋਤਸਾਹਨਾਂ ਦੀ ਗਣਨਾ ਕੀਤੀ ਜਾਂਦੀ ਹੈ। ਸਥਿਰ ਪੂੰਜੀ ਨਿਵੇਸ਼ ਨੂੰ ਉਸ ਅਧਾਰ ਵਜੋਂ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ ਜਿਸ ‘ਤੇ ਸਾਰੇ ਪ੍ਰੋਤਸਾਹਨਾਂ ਦੀ ਗਣਨਾ ਕੀਤੀ ਜਾਂਦੀ ਹੈ ਅਤੇ ਇਸ ਵਿੱਚ ਹੁਣ ਜ਼ਮੀਨ, ਲੇਬਰ ਹਾਊਸਿੰਗ, ਖੋਜ ਅਤੇ ਵਿਕਾਸ ਸਹੂਲਤਾਂ, ਐਫਲੂਐਂਟ ਟ੍ਰੀਟਮੈਂਟ ਪਲਾਂਟ, ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਜ਼ੀਰੋ ਤਰਲ ਡਿਸਚਾਰਜ ਸਿਸਟਮ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਂਦਾ ਹੈ ਕਿ ਸਥਿਰਤਾ ਅਤੇ ਪਾਲਣਾ ਨਾਲ ਕਾਰੋਬਾਰ ਕਰਨ ਵਾਲੇ ਉਦਯੋਗਾਂ ਨੂੰ ਵਿੱਤੀ ਤੌਰ ‘ਤੇ ਸਮਰਥਨ ਦਿੱਤਾ ਜਾਵੇ। ਨਿਵੇਸ਼ਕਾਂ ਦੁਆਰਾ ਇੱਕ ਅਨੁਕੂਲ, ਟਿਕਾਊ ਸਹੂਲਤ ਬਣਾਉਣ ‘ਤੇ ਖਰਚ ਕੀਤਾ ਜਾਣ ਵਾਲਾ ਹਰ ਰੁਪਿਆ ਹੁਣ ਉਨ੍ਹਾਂ ਲਈ ਕੰਮ ਕਰੇਗਾ। ਪ੍ਰੋਤਸਾਹਨਾਂ ਦੀ ਗਣਨਾ ਲਈ ਆਧਾਰ ਹੁਣ ਕਾਫ਼ੀ ਵੱਡਾ ਕਰ ਦਿੱਤਾ ਗਿਆ ਹੈ। ਪੰਜਾਬ ਨੇ ਪਾਲਣਾ ਕਰਨ ਵਾਲੇ ਉਦਯੋਗਨਾਂ ਨੂੰ ਵਿੱਤੀ ਤੌਰ ‘ਤੇ ਲਾਭ ਪਹੁੰਚਾਉਣ ਦੀ ਵਿਵਸਥਾ ਸ਼ਾਮਲ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨੀਤੀ ਛੋਟੇ ਕਾਰੋਬਾਰਾਂ ਲਈ ਉਦਯੋਗਿਕ ਪ੍ਰੋਤਸਾਹਨਾਂ ਨੂੰ ਵਧੇਰੇ ਪਹੁੰਚਯੋਗ ਬਣਾਉਣ ‘ਤੇ ਵੀ ਕੇਂਦ੍ਰਿਤ ਹੈ, ਜਿਸ ਤਹਿਤ ਰੋਜ਼ਗਾਰ ਉੱਤਪਤੀ ਸਬਸਿਡੀ ਯੋਗਤਾ ਨੂੰ ਘਟਾ ਕੇ 25 ਕਰੋੜ ਰੁਪਏ ਦੇ ਨਿਵੇਸ਼ ਅਤੇ 50 ਕਾਮਿਆਂ ਤੱਕ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਹਿਲਾਂ ਨਿਰਧਾਰਤ ਸੀਮਾਵਾਂ ਬਹੁਤ ਸਾਰੇ ਛੋਟੇ ਅਤੇ ਦਰਮਿਆਨੇ ਉੱਦਮਾਂ ਨੂੰ ਬਾਹਰ ਰੱਖਦੀਆਂ ਸਨ ਅਤੇ ਇਹ ਸੀਮਾ ਜ਼ਿਆਦਾ ਹੋਣ ਕਰਕੇ ਇਹ ਪਹਿਲਾਂ ਬਹੁਤ ਸਾਰੇ ਛੋਟੇ ਅਤੇ ਦਰਮਿਆਨੇ ਕਾਰੋਬਾਰਾਂ ਨੂੰ ਸਬਸਿਡੀ ਢਾਂਚੇ ਤੋਂ ਬਾਹਰ ਰੱਖਦੀ ਸੀ।
ਪੰਜਾਬ ਦੀ ਆਰਥਿਕਤਾ ਵਿੱਚ ਛੋਟੇ ਉਦਯੋਗਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਪੰਜਾਬ ਦੇ ਉਦਯੋਗ ਦੀ ਰੀੜ੍ਹ ਸਿਰਫ਼ ਵੱਡੇ ਪਲਾਂਟ ਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ, ਜਲੰਧਰ, ਬਟਾਲਾ ਅਤੇ ਗੋਬਿੰਦਗੜ੍ਹ ਵਿੱਚ ਹਜ਼ਾਰਾਂ ਛੋਟੇ ਨਿਰਮਾਤਾ ਹਨ ਜੋ 30, 40 ਜਾਂ 50 ਲੋਕਾਂ ਨੂੰ ਵੀ ਰੋਜ਼ਗਾਰ ਦਿੰਦੇ ਹਨ।
ਅਜਿਹੇ ਉੱਦਮਾਂ ਨੂੰ ਈਜੀਐਸ ਢਾਂਚੇ ਦੇ ਅੰਦਰ ਲਿਆ ਕੇ ਅਸੀਂ ਉਨ੍ਹਾਂ ਕਾਰੋਬਾਰਾਂ ਵਿੱਚ ਅਸਲ ਪੈਸਾ ਲਗਾ ਰਹੇ ਹਾਂ ਜੋ ਆਪਣੇ ਨਿਵੇਸ਼ ਦੇ ਹਰ ਰੁਪਏ ਪਿੱਛੇ ਵੱਧ ਤੋਂ ਵੱਧ ਕਾਮਿਆਂ ਨੂੰ ਰੋਜ਼ਗਾਰ ਦੇਣਾ ਯਕੀਨੀ ਬਣਾਉਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਰੋਜ਼ਗਾਰ ਅਭਿਆਸਾਂ ਨੂੰ ਵੀ ਉਤਸ਼ਾਹਿਤ ਕਰਦੀ ਹੈ। “ਪੰਜਾਬ ਨੇ ਔਰਤਾਂ, ਅਨੁਸੂਚਿਤ ਜਾਤੀਆਂ/ਅਨੁਸੂਚਿਤ ਜਨਜਾਤੀ ਅਤੇ ਦਿਵਿਆਂਗ ਵਿਅਕਤੀਆਂ ਨੂੰ ਰੁਜ਼ਗਾਰ ਦੇਣ ਵਾਲੇ ਕਾਰੋਬਾਰਾਂ ਅਤੇ ਆਈਟੀ/ਆਈਟੀਈਐਸ ਅਤੇ ਜੀਸੀਸੀ ਯੂਨਿਟਾਂ ਲਈ ਉੱਚ ਰੋਜ਼ਗਾਰ ਉੱਤਪਤੀ ਸਬਸਿਡੀ ਦਰਾਂ ਨੂੰ ਯਕੀਨੀ ਬਣਾ ਕੇ ਸਿਰਫ਼ ਸਮਾਜਿਕ ਵਿਵਸਥਾ ਤੱਕ ਸੀਮਤ ਨਾ ਰੱਖ ਕੇ ਇੱਕ ਵਿੱਤੀ ਵਿਵਸਥਾ ਵੀ ਬਣਾਇਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਹ ਵਿਸ਼ਵਵਿਆਪੀ ਨਿਵੇਸ਼ਕਾਂ ਦੀਆਂ ਉਮੀਦਾਂ ਦੇ ਅਨੁਸਾਰ ਹੈ। “ਈਐਸਜੀ ਵਚਨਬੱਧਤਾ ਵਾਲੀਆਂ ਕੰਪਨੀਆਂ ਅਤੇ ਵਿਭਿੰਨਤਾ ਮਾਪਦੰਡਾਂ ਨੂੰ ਵਿਚਾਰਨ ਵਾਲੇ ਵਿਸ਼ਵਵਿਆਪੀ ਨਿਵੇਸ਼ਕਾਂ ਲਈ, ਇਹ ਇੱਕ ਨੀਤੀਗਤ ਵਿਸ਼ੇਸ਼ਤਾ ਹੈ ਜੋ 2026 ਵਿੱਚ ਬੋਰਡਰੂਮ ਤਰਜੀਹਾਂ ਨਾਲ ਸਿੱਧੇ ਤੌਰ ‘ਤੇ ਨਜਿੱਠਦੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਖੇਤਰਾਂ ਵਿੱਚ ਉਦਯੋਗੀਕਰਨ ਨੂੰ ਉਤਸ਼ਾਹਿਤ ਕਰਨ ਲਈ ਵਾਧੂ ਪ੍ਰੋਤਸਾਹਨ ਪੇਸ਼ ਕੀਤੇ ਹਨ ਜਿਨ੍ਹਾਂ ਨੂੰ ਵਧੇਰੇ ਨਿਵੇਸ਼ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਧਿਆਨ ਦੇਣ ਯੋਗ ਨੌਂ ਤਰਜੀਹੀ ਖੇਤਰਾਂ ਅਤੇ ਸਰਹੱਦੀ ਤੇ ਕੰਢੀ ਖੇਤਰਾਂ ਵਿੱਚ ਸਥਿਤ ਉਦਯੋਗਾਂ ਲਈ 25 ਫੀਸਦ ਵਾਧੂ ਪ੍ਰੋਤਸਾਹਨ ਪ੍ਰਦਾਨ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਰਗੇ ਸਰਹੱਦੀ ਜ਼ਿਲ੍ਹਿਆਂ ਵਿੱਚ ਨਿਵੇਸ਼ ਦਾ ਪੱਧਰ ਇਤਿਹਾਸਕ ਤੌਰ ‘ਤੇ ਘੱਟ ਰਿਹਾ ਹੈ। “ਇਨ੍ਹਾਂ ਜ਼ਿਲ੍ਹਿਆਂ ਵਿੱਚ ਇਤਿਹਾਸਕ ਤੌਰ ‘ਤੇ ਭੂਗੋਲਿਕ ਜੋਖਮ ਦੇ ਕਾਰਨ ਘੱਟ ਨਿਵੇਸ਼ ਦਰਜ ਕੀਤਾ ਗਿਆ ਹੈ। ਇਸ ਚੀਜ਼ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਹੁਣ ਨਿਵੇਸ਼ਕਾਂ ਨੂੰ ਸਿਰਫ਼ ਭਰੋਸਾ ਦੇਣ ਦੀ ਬਜਾਏ ਉਨ੍ਹਾਂ ਦੇ ਜੋਖਮ ਲਈ ਵਿੱਤੀ ਰੂਪ ਵਿੱਚ ਮੁਆਵਜ਼ਾ ਦੇ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਆਪਣਾ ਉੱਦਮ ਸਥਾਪਤ ਕਰਨ ਦੇ ਚਾਹਵਾਨ ਸ਼ੁਰੂਆਤੀ ਉੱਦਮੀਆਂ ਲਈ ਪ੍ਰੋਤਸਾਹਨ ਸਟੈਕ ਸੱਚਮੁੱਚ ਇੱਕ ਪ੍ਰਭਾਵਸ਼ਾਲੀ ਵਿਵਸਥਾ ਹੈ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਹੁਣ ਕਈ ਮੁੱਖ ਖੇਤਰਾਂ ਵਿੱਚ ਸਮਰਪਿਤ ਨੀਤੀਗਤ ਢਾਂਚੇ ਹੋਣਗੇ। “ਆਈਟੀ/ਆਈਟੀਈਐਸ, ਜੀਸੀਸੀ, ਈਵੀਜ਼, ਈਐਸਡੀਐਮ, ਸੈਮੀਕੰਡਕਟਰ, ਫਿਲਮ ਨਿਰਮਾਣ, ਸੈਰ-ਸਪਾਟਾ ਅਤੇ ਹੋਰ ਹਰੇਕ ਸੈਕਟਰ ਲਈ ਇੱਕ ਸਮਰਪਿਤ ਨੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਨੀਤੀਆਂ ਵਿਆਪਕ ਉਦਯੋਗ ਸਲਾਹ-ਮਸ਼ਵਰੇ ਰਾਹੀਂ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕੋਈ ਛੋਟੀ ਵਿਵਸਥਾ ਨਹੀਂ ਸਗੋਂ ਇੱਕ ਸੈਕਟਰ ਮਾਹਰ ਦੀ ਪ੍ਰਧਾਨਗੀ ਵਾਲੀ ਉਦਯੋਗ ਕਮੇਟੀ ਦੁਆਰਾ ਤਿਆਰ ਕੀਤਾ ਇੱਕ ਸਟੈਂਡਅਲੋਨ ਢਾਂਚਾ ਹੈ। ਇਸਦਾ ਮਤਲਬ ਹੈ ਕਿ ਸਰਕਾਰ ਨੇ ਉਦਯੋਗ ਨਾਲ ਸਲਾਹ-ਮਸ਼ਵਰਾ ਕੀਤਾ ਹੈ ਅਤੇ ਉਹਨਾਂ ਦੇ ਲਾਗਤ ਢਾਂਚੇ ਦੇ ਅਨੁਕੂਲ ਪ੍ਰੋਤਸਾਹਨ ਤਿਆਰ ਕੀਤੇ ਹਨ।
ਪੰਜਾਬ ‘ਚ ਨਿਵੇਸ਼ ਦੀ ਵਧਦੀ ਰਫ਼ਤਾਰ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਤੋਂ ਪੰਜਾਬ ਨੂੰ 1.55 ਲੱਖ ਕਰੋੜ ਦਾ ਨਿਵੇਸ਼ ਹਾਸਲ ਹੋਇਆ ਹੈ, ਜਿਸ ਵਿੱਚੋਂ 55,000 ਕਰੋੜ ਰੁਪਏ ਦਾ ਨਿਵੇਸ਼ ਪਿਛਲੇ ਸਾਲ ਹੀ ਆ ਗਿਆ ਹੈ।
ਉਨ੍ਹਾਂ ਕਿਹਾ ਕਿ “ਟਾਟਾ, ਇਨਫੋਸਿਸ, ਵਰਧਮਾਨ, ਟ੍ਰਾਈਡੈਂਟ, ਐਚਐਮਈਐਲ ਅਤੇ ਫੋਰਟਿਸ ਵਰਗੇ ਸਾਰੇ ਕਾਰੋਬਾਰ ਇੱਕ ਸਾਲ ਦੀ ਸਮਾਂ-ਸੀਮਾ ਵਿੱਚ ਹੀ ਨਿਵੇਸ਼ ਕਰਨ ਲਈ ਵਚਨਬੱਧ ਹਨ।
ਉਨ੍ਹਾਂ ਅੱਗੇ ਕਿਹਾ ਕਿ ਨੀਤੀ ਦੇ ਤਹਿਤ ਨਿਵੇਸ਼ਕ ਜ਼ਮੀਨ, ਮਸ਼ੀਨਰੀ, ਇਮਾਰਤਾਂ, ਖੋਜ ਅਤੇ ਵਿਕਾਸ ਅਤੇ ਈਟੀਪੀ ਸਮੇਤ ਆਪਣੇ ਸਥਿਰ ਪੂੰਜੀ ਨਿਵੇਸ਼ ਦੇ 100 ਫੀਸਦ ਤੱਕ ਪ੍ਰੋਤਸਾਹਨ ਪ੍ਰਾਪਤ ਕਰ ਸਕਦੇ ਹਨ। ਇਹ ਨੀਤੀ ਇਸ ਤਰ੍ਹਾਂ ਤਿਆਰ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਦੀ ਪ੍ਰਗਤੀ ਅਤੇ ਸੂਬੇ ਦੇ ਸਾਜ਼ਗਾਰ ਕਾਰੋਬਾਰੀ ਮਾਹੌਲ ਵਿੱਚ ਨਿਵੇਸ਼ਕਾਂ ਦੇ ਵਿਸ਼ਵਾਸ਼ ਦੀ ਬਹਾਲੀ ਦੋਵੇਂ ਨਾਲੋ-ਨਾਲ ਅਤੇ ਤੇਜ਼ੀ ਨਾਲ ਵਧਣ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਲਗਭਗ 200 ਮੋਹਰੀ ਉਦਯੋਗਪਤੀਆਂ ਅਤੇ ਵੱਖ-ਵੱਖ ਖੇਤਰਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਲਾਂਚ ਕੀਤੀ ਗਈ , ਜੋ ਕਿ ਪੰਜਾਬ ਦੇ ਉਦਯੋਗਿਕ ਵਿਕਾਸ ਦੇ ਰਾਹ ’ਤੇ ਉਦਯੋਗਾਂ ਦੀ ਮਜ਼ਬੂਤ ਭਾਗੀਦਾਰੀ ਅਤੇ ਵਿਸ਼ਵਾਸ ਦਾ ਪ੍ਰਮਾਣ ਹੈ।
ਇਸ ਪਹਿਲਕਦਮੀ ਨੂੰ ਦੇਸ਼ ਦੇ ਸਭ ਤੋਂ ਪ੍ਰਗਤੀਸ਼ੀਲ ਉਦਯੋਗਿਕ ਨੀਤੀ ਢਾਂਚੇ ਵਿੱਚੋਂ ਇੱਕ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਨੀਤੀ ਨਿਰਮਾਣ, ਸੇਵਾਵਾਂ ਅਤੇ ਉੱਭਰ ਰਹੇ ਤਕਨਾਲੋਜੀ ਖੇਤਰਾਂ ਲਈ ਇੱਕ ਮੋਹਰੀ ਥਾਂ ਵਜੋਂ ਪੰਜਾਬ ਦੀ ਸਥਿਤੀ ਨੂੰ ਵੱਡੇ ਪੱਧਰ ’ਤੇ ਮਜ਼ਬੂਤ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਇਨਹੈਂਸਡ ਸਟਾਰਟਅੱਪ ਸੀਡ ਗ੍ਰਾਂਟਾਂ ਅਤੇ ਮੋਹਾਲੀ ਵਿੱਚ ਇੱਕ ਸਰਕਾਰੀ ਸਟਾਰਟਅੱਪ ਹੱਬ ਦੀ ਸਥਾਪਨਾ ਰਾਹੀਂ ਸਟਾਰਟਅੱਪਾਂ ਲਈ ਸਾਕਾਰਤਮਕ ਮਾਹੌਲ ਨੂੰ ਵੀ ਮਜ਼ਬੂਤ ਕਰਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਤੋਂ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਫ਼੍ਰਾਈਟ ਅਤੇ ਮਾਰਕੀਟਿੰਗ ਸਬਸਿਡੀ ਸਹਾਇਤਾ ਸ਼ੁਰੂ ਕੀਤੀ ਗਈ ਹੈ ਅਤੇ ਮੈਗਾ ਨਿਵੇਸ਼ ਪ੍ਰੋਜੈਕਟਾਂ ਦੀ ਸਹੂਲਤ ਲਈ ਇੱਕ ਅਨੁਕੂਲਿਤ ਪੈਕੇਜ ਕਮੇਟੀ ਸਥਾਪਤ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਾਰੋਬਾਰ ਕਰਨ ਦੀ ਸੌਖ ਨੂੰ ਹੋਰ ਬਿਹਤਰ ਬਣਾਉਣ ਲਈ ਬਿਜਲੀ ਸਪਲਾਈ, ਕਿਰਤ ਨਿਯਮਾਂ ਅਤੇ ਇਮਾਰਤ ਪ੍ਰਵਾਨਗੀਆਂ ਵਿੱਚ ਵੀ ਵੱਡੇ ਸੁਧਾਰ ਕੀਤੇ ਗਏ ਹਨ। “ਇਹ ਨੀਤੀ ਭਾਰਤ ਅਤੇ ਦੁਨੀਆ ਭਰ ਦੇ ਨਿਵੇਸ਼ਕਾਂ ਨੂੰ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਪੰਜਾਬ ਕਾਰੋਬਾਰ ਲਈ ਖੁੱਲ੍ਹਾ ਹੈ। ਦੇਸ਼ ਦੇ ਸਭ ਤੋਂ ਵਿਆਪਕ ਪ੍ਰੋਤਸਾਹਨ ਢਾਂਚੇ ਨਾਲ , ਪੰਜਾਬ ਉਦਯੋਗ ਜਗਤ ਦੇ ਵਿਕਾਸ, ਨਿਵੇਸ਼ ਅਤੇ ਰੁਜ਼ਗਾਰ ਪੈਦਾ ਕਰਨ ਲਈ ਬਣਾ ਰਿਹਾ ਹੈ।”’’
ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਨਿਵੇਸ਼ਕਾਂ ਨੂੰ ਸਸ਼ਕਤ ਬਣਾਉਣ ਵਿੱਚ ਅਹਿਮ ਤਬਦੀਲੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, “ਪਹਿਲੀ ਵਾਰ ਅਜਿਹੀ ਨੀਤੀ ਆਈ ਹੈ ਜਿਸ ਨੇ ਦਰਅਸਲ ਸ਼ਕਤੀ ਨਿਵੇਸ਼ਕਾਂ ਦੇ ਹੱਥਾਂ ਵਿੱਚ ਦਿੱਤੀ ਹੈ। ਨਿਵੇਸ਼ਕ ਉਹ ਪ੍ਰੋਤਸਾਹਨ ਚੁਣ ਸਕਦੇ ਹਨ, ਜਿਸ ਤੋਂ ਉਹ ਲਾਭ ਲੈਣਾ ਚਾਹੁੰਦੇ ਹਨ ਅਤੇ ਇਸ ਦੇ ਨਾਲ-ਨਾਲ ਉਨ੍ਹਾਂ ਨੂੰ ਇਸ ਸਬੰਧੀ ਸਮਾਂ ਸੀਮਾਂ ਚੁਣਨ ਦੀ ਵੀ ਆਜ਼ਾਦੀ ਹੈ।”
“ਇਹ ਆਜ਼ਾਦੀ ਅਤੇ ਨਿਵੇਸ਼ਕ-ਅਧਾਰਤ ਢਾਂਚਾ ਬੇਮਿਸਾਲ ਹੈ ਅਤੇ ਭਾਰਤ ਵਿੱਚ ਸਭ ਤੋਂ ਵੱਧ ਨਿਵੇਸ਼ਕ-ਅਨੁਕੂਲ ਸੂਬਾ ਬਣਨ ਲਈ ਪੰਜਾਬ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”’’
ਇਸ ਪਹਿਲਕਦਮੀ ਪਿਛਲੀ ਦੂਰਅੰਦੇਸ਼ੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ- 2026 ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ, ਪੰਜਾਬ ਦੀ ਮੁਕਾਬਲੇਬਾਜ਼ੀ ਨੂੰ ਹੋਰ ਬਿਹਤਰ ਬਣਾਉਣ ਅਤੇ ਪੰਜਾਬ ਦੇ ਨੌਜਵਾਨਾਂ ਲਈ ਵੱਡੇ ਪੱਧਰ ’ਤੇ ਰੁਜ਼ਗਾਰ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਇਸ ਦੌਰਾਨ ਬਿਜਲੀ, ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਘਰੇਲੂ ਅਤੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਸੰਭਾਵਨਾਵਾਂ ਦੀ ਪੜਚੋਲ ਕਰਨ ਅਤੇ 13-15 ਮਾਰਚ 2026 ਨੂੰ ਮੋਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ- 2026 ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ। ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ਇਸ ਸੰਮੇਲਨ ਵਿੱਚ ਸੂਬਾ ਆਪਣੇ ਨਵੇਂ ਉਦਯੋਗਿਕ ਦ੍ਰਿਸ਼ਟੀਕੋਣ ਅਤੇ ਨਿਵੇਸ਼ ਦੇ ਮੌਕਿਆਂ ਦਾ ਪ੍ਰਦਰਸ਼ਨ ਕਰੇਗਾ।”
ਨੀਤੀ ਕਈ ਅਜਿਹੀਆਂ ਅਹਿਮ ਵਿਸ਼ੇਸ਼ਤਾਵਾਂ ਪੇਸ਼ ਕਰਦੀ ਹੈ, ਜਿਨ੍ਹਾਂ ਰਾਹੀਂ ਇਹ ਤੈਅ ਕੀਤਾ ਜਾ ਸਕਦਾ ਹੈ ਕਿ ਪੰਜਾਬ ਉਦਯੋਗਿਕ ਪ੍ਰੋਤਸਾਹਨਾਂ ਦੀ ਨੁਹਾਰ ਨੂੰ ਬੁਨਿਆਦੀ ਤੌਰ ’ਤੇ ਮੁੜ ਆਕਾਰ ਕਿਵੇਂ ਦਿੱਤਾ ਜਾਵੇ।
ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ

  • ਨਿਵੇਸ਼ਕ-ਡਿਜ਼ਾਈਨ ਕੀਤੇ ਪ੍ਰੋਤਸਾਹਨ ਪੈਕੇਜ*

ਪਹਿਲੀ ਵਾਰ, ਨਿਵੇਸ਼ਕ 20 ਪ੍ਰੋਤਸਾਹਨਾਂ ਦੀ ਚੋਣ ਕਰਨ ਅਤੇ ਆਪਣੇ ਕਾਰੋਬਾਰੀ ਮਾਡਲਾਂ ਦੇ ਅਨੁਕੂਲ ਅਨੁਕੂਲਿਤ ਪ੍ਰੋਤਸਾਹਨ ਪੈਕੇਜ ਬਣਾਉਣ ਦੇ ਯੋਗ ਹੋਣਗੇ। ਇਹ ਲਚਕਦਾਰ ਢਾਂਚੇ ਅਨੁਸਾਰ ਫਾਰਮਾਸਿਊਟੀਕਲ, ਇਲੈਕਟ੍ਰਿਕ ਵਾਹਨ, ਡੇਟਾ ਸੈਂਟਰ ਅਤੇ ਟੈਕਸਟਾਈਲ ਵਰਗੇ ਉਦਯੋਗ ਬਹੁਤ ਵੱਖਰੇ ਲਾਗਤ ਢਾਂਚੇ ਨਾਲ ਕੰਮ ਕਰਦੇ ਹਨ, ਜਿਸ ਨਾਲ ਪ੍ਰੋਤਸਾਹਨਾਂ ਨੂੰ ਸੈਕਟਰ, ਪੈਮਾਨੇ ਅਤੇ ਸੰਚਾਲਨ ਜ਼ਰੂਰਤਾਂ ਦੇ ਅਨੁਸਾਰ ਬਣਾਇਆ ਜਾ ਸਕਦਾ ਹੈ।

  • ਪੰਜਾਬ ਵਿੱਚ ਪਹਿਲੀ ਵਾਰ ਪੂੰਜੀ ਸਬਸਿਡੀ ਸ਼ੁਰੂ ਕੀਤੀ ਗਈ*
    ਪੰਜਾਬ ਸਰਕਾਰ ਨੇ ਰਾਜ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੂੰਜੀ ਸਬਸਿਡੀ ਸ਼ੁਰੂ ਕੀਤੀ ਹੈ। ਇਹ ਪ੍ਰਭਾਵਸ਼ਾਲੀ ਢੰਗ ਨਾਲ ਸਰਕਾਰ ਨੂੰ ਸ਼ੁਰੂਆਤੀ ਨਿਵੇਸ਼ ਬੋਝ ਦਾ ਹਿੱਸਾ ਸਾਂਝਾ ਕਰਨ ਦੀ ਆਗਿਆ ਦਿੰਦਾ ਹੈ, ਨਿਵੇਸ਼ਕਾਂ ਲਈ ਪੂੰਜੀ ਜੋਖਮ ਨੂੰ ਘਟਾਉਂਦਾ ਹੈ ਅਤੇ ਉਤਪਾਦਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪ੍ਰੋਜੈਕਟਾਂ ਦੀ ਅੰਦਰੂਨੀ ਰਿਟਰਨ ਦਰ ਵਿੱਚ ਸੁਧਾਰ ਕਰਦਾ ਹੈ।
  • ਮੌਜੂਦਾ ਉਦਯੋਗ ਹੁਣ ਪ੍ਰੋਤਸਾਹਨ ਲਈ ਯੋਗ ਹਨ*
    ਨੀਤੀ ਪੰਜਾਬ ਵਿੱਚ ਪਹਿਲਾਂ ਤੋਂ ਚੱਲ ਰਹੇ ਉਦਯੋਗਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ। ਆਧੁਨਿਕੀਕਰਨ, ਮਸ਼ੀਨਰੀ ਅੱਪਗ੍ਰੇਡ, ਸਮਰੱਥਾ ਵਿਸਥਾਰ ਅਤੇ ਮੌਜੂਦਾ ਨਿਰਮਾਤਾਵਾਂ ਵੱਲੋਂ ਸ਼ੁਰੂ ਕੀਤੀਆਂ ਗਈਆਂ ਨਵੀਆਂ ਉਤਪਾਦਨ ਲਾਈਨਾਂ ਹੁਣ ਪ੍ਰੋਤਸਾਹਨ ਲਈ ਯੋਗ ਹੋਣਗੀਆਂ ਅਤੇ ਉਹਨਾਂ ਤੋਂ ਨਵੇਂ ਨਿਵੇਸ਼ਕ ਵੀ ਬਰਾਬਰ ਦਾ ਲਾਭ ਸਕਣਗੇ।
  • ਪ੍ਰੋਤਸਾਹਨ ਸਹਾਇਤਾ 15 ਸਾਲਾਂ ਤੱਕ ਵਧਾਈ ਗਈ*
    ਨੀਤੀ ਤਹਿਤ ਪ੍ਰੋਤਸਾਹਨ ਸਹਾਇਤਾ ਪੰਦਰਾਂ ਸਾਲਾਂ ਤੱਕ ਵਧਾਈ ਜਾ ਸਕਦੀ ਹੈ, ਜੋ ਕਿ ਕਈ ਹੋਰ ਸੂਬਿਆਂ ਦੁਆਰਾ ਪੇਸ਼ ਕੀਤੀ ਜਾਂਦੀ ਆਮ ਪੰਜ ਤੋਂ ਦਸ ਸਾਲਾਂ ਦੀ ਸਹਾਇਤਾ ਮਿਆਦ ਨਾਲੋਂ ਕਾਫ਼ੀ ਜ਼ਿਆਦਾ ਹੈ। ਇਹ ਪੰਜਾਬ ਨੂੰ, ਅਜੋਕੇ ਤੇ ਲਾਹੇਵੰਦ ਪੂੰਜੀ ਖੇਤਰਾਂ ਜਿਵੇਂ ਸੈਮੀਕੰਡਕਟਰ, ਫਾਰਮਾਸਿਊਟੀਕਲ ਅਤੇ ਡੇਟਾ ਸੈਂਟਰਾਂ ਲਈ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਬਣਾਉਂਦਾ ਹੈ, ਜਿਨ੍ਹਾਂ ਨੂੰ ਰਿਟਰਨ ਪੈਦਾ ਕਰਨ ਲਈ ਲੰਮਾਂ ਸਮਾਂ ਲਗਦਾ ਹੈ।
  • ਫਿਕਸਡ ਪੂੰਜੀ ਨਿਵੇਸ਼ ਦੀ ਵਿਸਤ੍ਰਿਤ ਪਰਿਭਾਸ਼ਾ*
    ਨੀਤੀ ਫਿਕਸਡ ਪੂੰਜੀ ਨਿਵੇਸ਼ ਦੀ ਪਰਿਭਾਸ਼ਾ ਦਾ ਵਿਸਤਾਰ ਕਰਦੀ ਹੈ, ਜੋ ਅੱਗੇ ਪ੍ਰੋਤਸਾਹਨ ਦੇ ਮਲੁਾਂਕਣ ਦਾ ਆਧਾਰ ਬਣਾਉਂਦੀ ਹੈ। ਜ਼ਮੀਨ, ਕਿਰਤ ਰਿਹਾਇਸ਼, ਖੋਜ ਅਤੇ ਵਿਕਾਸ ਸਹੂਲਤਾਂ, ਇਫਿਊਲੈਂਟ ਟ੍ਰੀਟਮੈਂਟ ਪਲਾਂਟ, ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਜ਼ੀਰੋ ਲਿਕਵਿਡ ਡਿਸਚਾਰਜ ਪ੍ਰਣਾਲੀਆਂ ਵਿੱਚ ਹੁਣ ਨਿਵੇਸ਼ ਕੀਤਾ ਜਾਵੇਗਾ, ਇਹ ਯਕੀਨੀ ਬਣਾਉਂਦੇ ਹੋਏ ਕਿ ਟਿਕਾਊ ਅਤੇ ਅਨੁਕੂਲ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਪ੍ਰੋਤਸਾਹਨ ਅਧਾਰ ਵਿੱਚ ਯੋਗਦਾਨ ਪਾਉਂਦਾ ਹੈ।
  • ਛੋਟੇ ਅਤੇ ਦਰਮਿਆਨੇ ਉੱਦਮਾਂ ਲਈ ਵਧੇਰੇ ਸਹਾਇਤਾ*
    ਰੁਜ਼ਗਾਰ ਉਤਪਤੀ ਸਬਸਿਡੀ ਲਈ ਯੋਗਤਾ ਨੂੰ 25 ਕਰੋੜ ਰੁਪਏ ਨਿਵੇਸ਼ ਅਤੇ 50 ਕਾਮਿਆਂ ਤੱਕ ਘਟਾ ਦਿੱਤਾ ਗਿਆ ਹੈ। ਇਹ ਬਦਲਾਅ ਹਜ਼ਾਰਾਂ ਛੋਟੀਆਂ ਅਤੇ ਦਰਮਿਆਨੀਆਂ ਨਿਰਮਾਣ ਇਕਾਈਆਂ ਨੂੰ ਪ੍ਰੋਤਸਾਹਨ ਢਾਂਚੇ ਵਿੱਚ ਲਿਆਉਂਦਾ ਹੈ, ਖਾਸ ਕਰਕੇ ਲੁਧਿਆਣਾ, ਜਲੰਧਰ, ਬਟਾਲਾ ਅਤੇ ਗੋਬਿੰਦਗੜ੍ਹ ਵਰਗੇ ਉਦਯੋਗਿਕ ਕਲੱਸਟਰਾਂ ਵਿੱਚ ਜਿੱਥੇ ਜ਼ਿਆਦਤਰ ਕਾਰੋਬਾਰ 30 ਤੋਂ 50 ਕਰਮਚਾਰੀਆਂ ਦੇ ਕਾਰਜਬਲ ਨਾਲ ਕੰਮ ਕਰਦੇ ਹਨ।
  • ਵਿੱਤੀ ਪ੍ਰੋਤਸਾਹਨ ਨਾਲ ਸਬੰਧਤ*
    ਔਰਤਾਂ, ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ, ਦਿਵਿਆਂਗ ਵਿਅਕਤੀਆਂ ਅਤੇ ਆਈਟੀ, ਆਈਟੀਈਐਸ ਅਤੇ ਗਲੋਬਲ ਸਮਰੱਥਾ ਕੇਂਦਰਾਂ ਵਿੱਚ ਕਰਮਚਾਰੀਆਂ ਨੂੰ ਰੁਜ਼ਗਾਰ ਦੇਣ ਵਾਲੀਆਂ ਕੰਪਨੀਆਂ ਲਈ ਉੱਚ ਰੁਜ਼ਗਾਰ ਉਤਪਤੀ ਸਬਸਿਡੀ ਉਪਲਬਧ ਹੋਵੇਗੀ। ਪ੍ਰੋਤਸਾਹਨਾਂ ਨੂੰ ਕਾਰਜਬਲ ਵਿਭਿੰਨਤਾ ਨਾਲ ਜੋੜ ਕੇ, ਨੀਤੀ ਉਦਯੋਗਿਕ ਵਿਕਾਸ ਦੇ ਵਿੱਤੀ ਢਾਂਚੇ ਵਿੱਚ ਸ਼ਾਮਲ ਕਰਨ ਨੂੰ ਜੋੜਦੀ ਹੈ।
  • ਤਰਜੀਹੀ ਖੇਤਰਾਂ ਲਈ 25 ਫੀਸਦੀ ਵਾਧੂ ਪ੍ਰੋਤਸਾਹਨ*
    9 ਤਰਜੀਹੀ ਖੇਤਰਾਂ ਦੇ ਨਾਲ-ਨਾਲ ਸਰਹੱਦੀ ਅਤੇ ਕੰਢੀ ਖੇਤਰਾਂ ਨੂੰ 25 ਫੀਸਦੀ ਵਾਧੂ ਪ੍ਰੋਤਸਾਹਨ ਸਹਾਇਤਾ ਮਿਲੇਗੀ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਰਗੇ ਸਰਹੱਦੀ ਜ਼ਿਲਿ੍ਹਆਂ ਨੂੰ ਇਤਿਹਾਸਕ ਤੌਰ ’ਤੇ ਘੱਟ ਨਿਵੇਸ਼ ਵਾਲੇ ਖੇਤਰਾਂ ਵਿੱਚ ਉਦਯੋਗਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਹਨਾਂ ਵਧੇ ਹੋਏ ਪ੍ਰੋਤਸਾਹਨਾਂ ਦਾ ਲਾਭ ਮਿਲੇਗਾ।
  • ਪ੍ਰੋਜੈਕਟ ਸਮਾਂ-ਸੀਮਾਵਾਂ ਦੇ ਆਧਾਰ ’ਤੇ ਲਚਕਦਾਰ ਪ੍ਰੋਤਸਾਹਨ*
    ਨਿਵੇਸ਼ਕਾਂ ਕੋਲ ਆਪਣੀ ਪ੍ਰੋਤਸਾਹਨ ਸਹਾਇਤਾ ਅਵਧੀ ਨੂੰ ਪੰਦਰਾਂ ਸਾਲਾਂ ਤੱਕ ਵਧਾਉਣ ਦਾ ਵਿਕਲਪ ਹੋਵੇਗਾ ਅਤੇ ਉਹ ਇਹ ਫੈਸਲਾ ਕਰ ਸਕਦੇ ਹਨ ਕਿ ਉਨ੍ਹਾਂ ਦੀ ਪ੍ਰੋਤਸਾਹਨ ਵਿੰਡੋ ਕਦੋਂ ਸ਼ੁਰੂ ਹੁੰਦੀ ਹੈ, ਇਹ ਉਨ੍ਹਾਂ ਦੇ ਪ੍ਰੋਜੈਕਟ ਦੇ ਸਮੇਂ ਦੇ ਆਧਾਰ ’ਤੇ ਫੈਸਲਾ ਕਰ ਸਕਦੇ ਹਨ। ਇਹ ਪ੍ਰੋਤਸਾਹਨ ਨੂੰ ਨਿਸ਼ਚਿਤ ਨੀਤੀ ਸਮਾਂ-ਸੀਮਾਵਾਂ ਦੀ ਬਜਾਏ ਨਿਵੇਸ਼ਾਂ ਦੇ ਅਸਲ ਜੀਵਨ ਚੱਕਰ ਨਾਲ ਇਕਸਾਰ ਹੋਣ ਦੀ ਆਗਿਆ ਦਿੰਦਾ ਹੈ।
  • ਸਮਰਪਿਤ ਖੇਤਰੀ ਨੀਤੀਆਂ ਪੇਸ਼ ਕੀਤੀਆਂ ਗਈਆਂ*
    ਆਈਟੀ ਅਤੇ ਆਈਟੀਈਐਸ, ਗਲੋਬਲ ਸਮਰੱਥਾ ਕੇਂਦਰਾਂ, ਇਲੈਕਟ੍ਰਿਕ ਵਾਹਨਾਂ, ਇਲੈਕਟ੍ਰੋਨਿਕਸ ਸਿਸਟਮ ਡਿਜ਼ਾਈਨ ਅਤੇ ਨਿਰਮਾਣ, ਸੈਮੀਕੰਡਕਟਰ, ਫਿਲਮ ਨਿਰਮਾਣ ਅਤੇ ਸੈਰ-ਸਪਾਟਾ ਸਮੇਤ ਪ੍ਰਮੁੱਖ ਖੇਤਰਾਂ ਲਈ ਵੱਖਰੇ ਨੀਤੀ ਢਾਂਚੇ ਸ਼ੁਰੂ ਕੀਤੇ ਗਏ ਹਨ। ਹਰੇਕ ਖੇਤਰ ਕੋਲ ਹੁਣ ਉਦਯੋਗ ਮਾਹਰਾਂ ਅਤੇ ਸੈਕਟਰ ਕਮੇਟੀਆਂ ਨਾਲ ਸਲਾਹ-ਮਸ਼ਵਰੇ ਦੁਆਰਾ ਵਿਕਸਤ ਕੀਤੀ ਗਈ ਇੱਕ ਸਮਰਪਿਤ ਨੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰੋਤਸਾਹਨ ਸੈਕਟਰ-ਵਿਸ਼ੇਸ਼ ਜ਼ਰੂਰਤਾਂ ਦੇ ਅਨੁਸਾਰ ਹਨ।
    ਨਵੀਂ ਉਦਯੋਗਿਕ ਨੀਤੀ ਅਜਿਹੇ ਸਮੇਂ ਆਈ ਹੈ ਜਦੋਂ ਪੰਜਾਬ ਨਿਵੇਸ਼ ਦੀ ਗਤੀ ਵਿੱਚ ਮਹੱਤਵਪੂਰਨ ਵਾਧਾ ਦੇਖ ਰਿਹਾ ਹੈ। ਸਾਲ 2022 ਤੋਂ ਪੰਜਾਬ ਨੇ 1.55 ਲੱਖ ਕਰੋੜ ਦੇ ਨਿਵੇਸ਼ ਪ੍ਰਸਤਾਵ ਆਕਰਸ਼ਿਤ ਕੀਤੇ ਹਨ, ਜਿਸ ਵਿੱਚ ਪਿਛਲੇ ਸਾਲ ਹੀ 55,000 ਕਰੋੜ ਰੁਪਏ ਸ਼ਾਮਲ ਹਨ। ਟਾਟਾ, ਇਨਫੋਸਿਸ, ਵਰਧਮਾਨ, ਟਰਾਈਡੈਂਟ, ਐਚਐਮਈਐਲ ਅਤੇ ਫੋਰਟਿਸ ਸਮੇਤ ਵੱਡੀਆਂ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਦਾ ਵਿਸਥਾਰ ਕੀਤਾ ਹੈ, ਜੋ ਪੰਜਾਬ ਸਰਕਾਰ ਦੁਆਰਾ ਬਣਾਏ ਜਾ ਰਹੇ ਉਦਯੋਗਿਕ ਮਾਹੌਲ ਪ੍ਰਣਾਲੀ ਵਿੱਚ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
    ਨਿਵੇਸ਼ਕ ਲਚਕਤਾ, ਲੰਬੇ ਸਮੇਂ ਦੇ ਪ੍ਰੋਤਸਾਹਨ, ਮੌਜੂਦਾ ਉਦਯੋਗਾਂ ਲਈ ਸਹਾਇਤਾ, ਸਮਾਵੇਸ਼ੀ ਰੁਜ਼ਗਾਰ ਰਣਨੀਤੀਆਂ ਅਤੇ ਨਿਸ਼ਾਨਾਬੱਧ ਖੇਤਰੀ ਵਿਕਾਸ ’ਤੇ ਧਿਆਨ ਕੇਂਦਰਿਤ ਕਰਦਿਆਂ ਨਵੀਂ ਉਦਯੋਗਿਕ ਨੀਤੀ ਪੰਜਾਬ ਦੇ ਉਦਯੋਗਿਕ ਵਿਕਾਸ, ਨੌਕਰੀਆਂ ਦੀ ਸਿਰਜਣਾ ਅਤੇ ਆਰਥਿਕ ਤਬਦੀਲੀ ਨੂੰ ਮਜ਼ਬੂਤ ਕਰਨ ਵਿੱਚ ਇੱਕ ਵੱਡੇ ਕਦਮ ਦਰਸਾਉਂਦੀ ਹੈ।

ਪੰਜਾਬ

ਦੇਸ਼