Breaking News
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਐਸ.ਏ.ਐਸ.ਨਗਰ,14 ਮਾਰਚ 2026 :

ਵਿਸ਼ਵ ਭਰ ਦੇ ਦਿੱਗਜ਼ ਉਦਯੋਗਪਤੀਆਂ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਪੰਜਾਬ ਨੂੰ ਨਿਵੇਸ਼ ਧੁਰੇ ਵਿੱਚ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਇਨ੍ਹਾਂ ਪ੍ਰਮੁੱਖ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਰਾਜ ਵਿੱਚ ਨਵੇਂ ਨਿਵੇਸ਼ ਅਤੇ ਵਿਸਥਾਰ ਸਬੰਧੀ ਯੋਜਨਾਵਾਂ ਦਾ ਐਲਾਨ ਕੀਤਾ।

ਦੁਨੀਆ ਦੀ ਮੋਹਰੀ ਸਟੀਲ ਕੰਪਨੀ ਆਰਸੇਲਰ ਮਿੱਤਲ ਦੇ ਕਾਰਜਕਾਰੀ ਚੇਅਰਮੈਨ ਲਕਸ਼ਮੀ ਐਨ. ਮਿੱਤਲ ਨੇ ਕਿਹਾ, “ਪੰਜਾਬ ਵਿੱਚ ਹੋਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਧਰਤੀ ਸਖ਼ਤ ਮਿਹਨਤ, ਹੰਢਣਸਾਰਤਾ ਅਤੇ ਉਦਾਰਤਾ ਸਿਖਾਉਂਦੀ ਹੈ। ਪੰਜਾਬ ਮਹਿਜ਼ ਇਕ ਸੂਬਾ ਹੀ ਨਹੀਂ ਸਗੋਂ ਊਰਜਾ, ਹਿੰਮਤ ਅਤੇ ਅੱਗੇ ਵਧਣ ਦੀ ਲਈ ਦ੍ਰਿੜ ਇਰਾਦੇ ਦਾ ਨਾਂ ਹੈ। ਪੰਜਾਬੀ ਆਪਣੀ ਬੇਮਿਸਾਲ ਮਿਹਨਤ ਅਤੇ ਲਗਨ ਕਾਰਨ ਦੁਨੀਆ ਵਿੱਚ ਜਿੱਥੇ ਵੀ ਹਨ, ਉਥੇ ਹੀ ਆਪਣੀ ਵਿਲੱਖਣ ਪਛਾਣ ਰੱਖਦੇ ਹਨ।”
ਉਨ੍ਹਾਂ ਕਿਹਾ, “ਪੰਜਾਬੀਆਂ ਨੇ ਦੁਨੀਆ ਭਰ ਵਿੱਚ ਖੇਤਾਂ ਤੋਂ ਲੈ ਕੇ ਵਣਜ ਤੱਕ ਦ੍ਰਿੜ ਵਚਨਬੱਧਤਾ ਨਾਲ ਆਪਣੀ ਪਛਾਣ ਬਣਾਈ ਹੈ। ਬਠਿੰਡਾ ਤੇਲਸੋਧਕ ਕਾਰਖਾਨਾ ਨਵੀਨਤਮ ਤਕਨਾਲੋਜੀ ਨਾਲ ਪੰਜਾਬ ਵਿੱਚ ਆਉਣ ਵਾਲੇ ਉਦਯੋਗ ਲਈ ਮਜ਼ਬੂਤ ਨੀਂਹ ਹੈ। ਅਸੀਂ ਪੰਜਾਬ ਵਿੱਚ 60,000 ਕਰੋੜ ਤੋਂ ਵੱਧ ਦਾ ਨਿਵੇਸ਼ ਕੀਤਾ ਹੈ ਜੋ ਕਿ ਸੂਬੇ ਅੰਦਰ ਹੁਣ ਤੱਕ ਦਾ ਸਭ ਤੋਂ ਵੱਡਾ ਨਿਵੇਸ਼ ਹੈ। ਘਰੇਲੂ ਗੈਸ ਦੀ ਮੌਜੂਦਾ ਘਾਟ ਦੇ ਮੱਦੇਨਜ਼ਰ, ਰਿਫਾਇਨਰੀ ਨੇ ਉਤਪਾਦਨ 1000 ਟਨ ਤੋਂ ਵਧਾ ਕੇ 3000 ਟਨ ਪ੍ਰਤੀ ਦਿਨ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਨਿਰੰਤਰ ਸਮਰਥਨ ਨਾਲ, ਅਸੀਂ 26,000 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਮੈਗਾ ਵਿਸ਼ਵ ਪੱਧਰੀ ਪੈਟਰੋਕੈਮੀਕਲ ਕੰਪਲੈਕਸ ਵੀ ਸਥਾਪਤ ਕੀਤਾ ਹੈ ਜੋ ਲਘੂ, ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਵੱਡਾ ਹੁਲਾਰਾ ਦੇ ਰਿਹਾ ਹੈ ਅਤੇ ਪੰਜਾਬ ਵਿੱਚ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਗਤੀ ਪ੍ਰਦਾਨ ਕਰ ਰਿਹਾ ਹੈ।

ਲਕਸ਼ਮੀ ਐਨ. ਮਿੱਤਲ ਨੇ ਅੱਗੇ ਨਵੀਆਂ ਵਿਸਥਾਰ ਯੋਜਨਾਵਾਂ ਦਾ ਐਲਾਨ ਕੀਤਾ ਅਤੇ ਕਿਹਾ, “ਸਾਡੀ ਕੰਪਨੀ ਨਵਿਆਉਣਯੋਗ ਅਤੇ ਟਿਕਾਊ ਊਰਜਾ ਵਿੱਚ ਆਪਣੀ ਭਾਗੀਦਾਰੀ ਵਧਾਏਗੀ। ਅਸੀਂ ਆਧੁਨਿਕ ਤਕਨਾਲੋਜੀ ਅਤੇ ਮਸ਼ੀਨੀ ਬੁੱਧੀਮਾਨਤਾ ਦੀ ਵਰਤੋਂ ਕਰਕੇ 500 ਫਿਊਲ ਸਟੇਸ਼ਨ ਸਥਾਪਤ ਕਰਕੇ ਪੈਟਰੋਲ ਪੰਪ ਖੇਤਰ ਵਿੱਚ ਪ੍ਰਵੇਸ਼ ਕਰਾਂਗੇ। ਪੰਜਾਬ ਵਿੱਚ ਪਹਿਲਾ ਪੈਟਰੋਲ ਪੰਪ ਜਲਦੀ ਹੀ ਬਠਿੰਡਾ ਵਿੱਚ ਸ਼ੁਰੂ ਕੀਤਾ ਜਾਵੇਗਾ। ਮੈਂ ਪੰਜਾਬ ਸਰਕਾਰ ਦੇ ਸਹਿਯੋਗ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਉਦਯੋਗਿਕ ਖੇਤਰ ਅਤੇ ਇਸਦੇ ਤੇਜ਼ ਵਿਕਾਸ ਨੂੰ ਤਰਜੀਹ ਦੇਣ ਲਈ ਵਿਖਾਈ ਗਈ ਨਿੱਜੀ ਦਿਲਚਸਪੀ ਦੀ ਸ਼ਲਾਘਾ ਕਰਦਾ ਹਾਂ। ਸਾਡੀ ਕੰਪਨੀ ਅਤੇ ਪੰਜਾਬ ਸਰਕਾਰ ਵਿਚਕਾਰ ਪੰਜਾਬ ਵਿੱਚ ਉਦਯੋਗਿਕ ਖੇਤਰ ਨੂੰ ਮਜ਼ਬੂਤ ਕਰਨ ਲਈ ਭਾਈਵਾਲੀ ਲੰਬੇ ਸਮੇਂ ਤੱਕ ਚੱਲੇਗੀ ਅਤੇ ਅਸੀਂ ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਹੋਰ ਵੀ ਯੋਗਦਾਨ ਪਾਉਣ ਲਈ ਤਿਆਰ ਹਾਂ।”

ਆਪਣੇ ਵਿਚਾਰ ਸਾਂਝੇ ਕਰਦੇ ਹੋਏ, ਹੀਰੋ ਐਂਟਰਪ੍ਰਾਈਜ਼ ਦੇ ਚੇਅਰਮੈਨ ਸੁਨੀਲ ਕਾਂਤ ਮੁੰਜਾਲ ਨੇ ਕਿਹਾ, “ਪੰਜਾਬ ਸਰਕਾਰ ਪੰਜਾਬ ਨੂੰ ਉਦਯੋਗਿਕ ਰਾਹ ਤੇ ਵਾਪਸ ਲਿਆਉਣ ਲਈ ਸੁਹਿਰਦ ਯਤਨ ਕਰ ਰਹੀ ਹੈ। ਪੰਜਾਬ ਕਦੇ ਦੇਸ਼ ਵਿੱਚ ਆਰਥਿਕ ਤੌਰ ‘ਤੇ ਮੋਹਰੀ ਸੂਬਾ ਸੀ ਅਤੇ ਹੁਣ ਉਦਯੋਗਿਕ ਵਿਕਾਸ, ਪ੍ਰਗਤੀਸ਼ੀਲ ਖੇਤੀਬਾੜੀ ਅਤੇ ਤਕਨਾਲੋਜੀ, ਸਿੱਖਿਆ, ਸਿਹਤ ਸੰਭਾਲ ਅਤੇ ਰੀਅਲ ਅਸਟੇਟ ‘ਤੇ ਧਿਆਨ ਕੇਂਦਰਿਤ ਕਰਕੇ ਇਸਨੂੰ ਦੁਬਾਰਾ ਬਦਲਣ ਲਈ ਜ਼ੋਰਦਾਰ ਯਤਨ ਕੀਤੇ ਜਾ ਰਹੇ ਹਨ। ਇਹ ਸਮਾਗਮ ਉਦਯੋਗਪੱਖੀ ਨੀਤੀਆਂ ਨਾਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਨੂੰ ਪ੍ਰਤੱਖ ਰੂਪ ਦੇਣ ਵਿਚ ਬਹੁਤ ਮਦਦ ਕਰੇਗਾ।”

ਉਨ੍ਹਾਂ ਅੱਗੇ ਕਿਹਾ, “ਅੱਜ ਭਾਰਤ ਅਤੇ ਭਾਰਤੀ ਵਿਸ਼ਵ ਪੱਧਰ ‘ਤੇ ਅਜਿਹੀ ਨਰੋਈ ਛਬੀ ਦਾ ਆਨੰਦ ਮਾਣਦੇ ਹਨ ਜੋ ਪਹਿਲਾਂ ਕਦੇ ਨਹੀਂ ਬਣੀ ਸੀ ਅਤੇ ਸਾਨੂੰ ਵਿਕਾਸ ਨੂੰ ਤੇਜ਼ ਕਰਨ ਲਈ ਇਸ ਮੌਕੇ ਦਾ ਪੂਰਾ ਫਾਇਦਾ ਉਠਾਉਣਾ ਚਾਹੀਦਾ ਹੈ। ਪੰਜਾਬ ਨੂੰ ਦੇਸ਼ ਦੇ ਮੋਹਰੀ ਰਾਜਾਂ ਵਿੱਚ ਲਿਜਾਣ ਲਈ ਇਸ ਗਤੀ ਨੂੰ ਬਣਾਈ ਰੱਖਣਾ ਮਹੱਤਵਪੂਰਨ ਹੈ, ਕਿਉਂਕਿ ਬਹੁਤ ਸਾਰੇ ਖੇਤਰ ਵਿਕਾਸ ਲਈ ਇੱਕ ਦੂਜੇ ‘ਤੇ ਨਿਰਭਰ ਹਨ। ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀ ਸ਼ਲਾਘਾ ਕਰਦਾ ਹਾਂ ਜਿਨ੍ਹਾਂ ਨੇ ਪੰਜਾਬ ਦੇ ਆਰਥਿਕ ਵਿਕਾਸ ਨੂੰ ਤੇਜ਼ ਕਰਨ ਵਾਲੀਆਂ ਕਈ ਨਿਵੇਕਲੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ।”

ਟਾਟਾ ਸਟੀਲ ਲਿਮਟਿਡ ਦੇ ਸੀ.ਈ.ਓ ਅਤੇ ਮੈਨੇਜਿੰਗ ਡਾਇਰੈਕਟਰ ਟੀ. ਵੀ. ਨਰਿੰਦਰਨ ਨੇ ਕਿਹਾ, “ਮੈਂ ਪੰਜਾਬ ਸਰਕਾਰ, ਖਾਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਾਹਣਾ ਕਰਦਾ ਹਾਂ, ਜਿਨ੍ਹਾਂ ਨੇ ਲੁਧਿਆਣਾ ਵਿੱਚ ਟਾਟਾ ਪ੍ਰੋਜੈਕਟ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ ਅਤੇ ਇਹ ਪ੍ਰਾਜੈਕਟ ਹੁਣ ਉਦਘਾਟਨ ਦੇ ਪੜਾਅ ‘ਤੇ ਹੈ। ਸਾਨੂੰ ਪੰਜਾਬ ਵਿੱਚ ਇੱਕ ਸ਼ਾਨਦਾਰ ਤਜਰਬਾ ਹੋਇਆ ਹੈ। ਸਾਡੇ ਪ੍ਰੋਜੈਕਟ ਨੂੰ ਦੋ ਸਾਲ ਪਹਿਲਾਂ ਮਨਜ਼ੂਰੀ ਦਿੱਤੀ ਗਈ ਸੀ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੇ ਗਏ ਨਿਰੰਤਰ ਸਮਰਥਨ ਅਤੇ ਸਹਿਯੋਗ ਕਾਰਨ ਇਸਨੂੰ ਸੁਚਾਰੂ ਢੰਗ ਨਾਲ ਚਲਾਇਆ ਗਿਆ ਹੈ।”

ਉਨ੍ਹਾਂ ਅੱਗੇ ਕਿਹਾ, “ਇਹ ਪਲਾਂਟ ਦੁਨੀਆ ਵਾਤਾਵਰਣ ਪੱਖੀ ਅਤੇ ਸਾਫ਼ ਸਟੀਲ ਪੈਦਾ ਕਰਨ ਲਈ ਊਰਜਾ-ਕੁਸ਼ਲ ਤਕਨੀਕਾਂ ਦੀ ਵਰਤੋਂ ਕਰਨ ਵਾਲੀਆਂ ਨਵੀਨਤਮ ਸਹੂਲਤਾਂ ਵਿੱਚੋਂ ਇੱਕ ਹੋਵੇਗਾ। ਟਾਟਾ ਦਾ 3200 ਕਰੋੜ ਰੁਪਏ ਦਾ ਇਹ ਸਟੀਲ ਪਲਾਂਟ ਸਿਰਫ ਸ਼ੁਰੂਆਤ ਹੈ ਅਤੇ ਆਉਂਦੇ ਸਮੇਂ ਵਿੱਚ ਹੋਰ ਵੀ ਬਹੁਤ ਨਿਵੇਸ਼ ਹੋਵੇਗਾ।”

ਇਕੱਠ ਨੂੰ ਸੰਬੋਧਨ ਕਰਦੇ ਹੋਏ, ਰਾਜ ਸਭਾ ਮੈਂਬਰ ਅਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਨੇ ਕਿਹਾ, “ਇਹ ਪੰਜਾਬ ਲਈ ਸੱਚਮੁੱਚ ਇੱਕ ਨਵੀਂ ਸ਼ੁਰੂਆਤ ਹੈ ਕਿਉਂਕਿ ਪੰਜਾਬ ਸਰਕਾਰ ਨੇ ਉਦਯੋਗ ਲਈ ਪ੍ਰਭਾਵਸ਼ਾਲੀ ਨੀਤੀਆਂ ਲਿਆਂਦੀਆਂ ਹਨ ਜੋ ਇਤਿਹਾਸ ਰਚ ਰਹੀਆਂ ਹਨ। ਇਹ ਨਵੀਆਂ ਨੀਤੀਆਂ ਉਦਯੋਗਿਕ ਭਾਈਵਾਲਾਂ, ਖਾਸ ਕਰਕੇ ਨੌਜਵਾਨਾਂ, ਵਾਤਾਵਰਣ ਅਤੇ ਉੱਚ-ਤਕਨੀਕੀ ਖੇਤਰਾਂ ਦੇ ਮੁੱਦਿਆਂ ਅਤੇ ਸਰੋਕਾਰਾਂ ਨੂੰ ਸੰਬੋਧਿਤ ਕਰਦੀਆਂ ਹਨ।”

ਉਨ੍ਹਾਂ ਇਹ ਵੀ ਐਲਾਨ ਕੀਤਾ, “ਟ੍ਰਾਈਡੈਂਟ ਗਰੁੱਪ ਅਗਲੇ ਦੋ ਸਾਲਾਂ ਵਿੱਚ ਪੰਜਾਬ ਵਿੱਚ 5000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਅਤੇ ਟੈਕਸਟਾਈਲ ਸੈਕਟਰ ਵਿੱਚ 10,000 ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਜਾਣਗੇ ਜਿਨਾਂ ਵਿਚੋਂ 5000 ਮਹਿਲਾਵਾਂ ਲਈ ਹੋਣਗੀਆਂ।

ਰਜਿੰਦਰ ਗੁਪਤਾ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਉਦਯੋਗਿਕ ਖੇਤਰ ਵਿੱਚ ਇੱਕ ਨਵੀਂ ਸਵੇਰ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਸੁਹਿਰਦ ਯਤਨਾਂ ਲਈ ਪ੍ਰਸ਼ੰਸਾ ਦੀ ਹੱਕਦਾਰ ਹੈ। ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਇੱਕ ਵਾਰ ਫਿਰ ਉਦਯੋਗਿਕ ਵਿਕਾਸ ਵਿੱਚ ਚੋਟੀ ਦੇ ਦਸ ਰਾਜਾਂ ਵਿੱਚ ਗਿਣਿਆ ਜਾਵੇਗਾ। ਇਹ ਪੰਜਾਬ ਲਈ ਇਸ ਖੇਤਰ ਵਿੱਚ ਹੋਰ ਬੁਲੰਦੀਆਂ ਛੋਹਣ ਦਾ ਸਹੀ ਸਮਾਂ ਹੈ। ਉਦਯੋਗਿਕ ਖੇਤਰ ਵਿੱਚ ਪੰਜਾਬ ਦਾ ਵਿਕਾਸ ਬੇਮਿਸਾਲ ਅਤੇ ਤੁਲਨਾ ਤੋਂ ਪਰੇ ਹੈ।”

ਜੇ.ਐੱਸ. ਡਬਲਿਊ ਗਰੁੱਪ ਦੇ ਚੇਅਰਮੈਨ ਸੱਜਣ ਜਿੰਦਲ ਨੇ ਵੀ ਵਿਸਥਾਰ ਯੋਜਨਾਵਾਂ ਦਾ ਐਲਾਨ ਕੀਤਾ ਅਤੇ ਕਿਹਾ, “ਮੇਰਾ ਪਿਛੋਕੜ ਪੰਜਾਬ ਨਾਲ ਜੁੜਿਆ ਹੈ ਅਤੇ ਮੈਨੂੰ ਪੰਜਾਬ ਦੀ ਵਿਕਾਸ ਦੇ ਸਫਰ ਨਾਲ ਜੁੜੇ ਹੋਣ ‘ਤੇ ਮਾਣ ਹੈ। ਅਸੀਂ ਆਪਣੇ ਰਾਜਪੁਰਾ ਪਲਾਂਟ ਦਾ ਵਿਸਥਾਰ ਕਰਾਂਗੇ ਅਤੇ ਸਟੀਲ ਖੇਤਰ ਵਿੱਚ ਸਮਰੱਥਾ ਵਧਾਉਣ ਲਈ 3000 ਕਰੋੜ ਦਾ ਨਿਵੇਸ਼ ਕਰਾਂਗੇ।”

ਉਨ੍ਹਾਂ ਅੱਗੇ ਕਿਹਾ, “ਪੰਜਾਬ ਰਵਾਇਤੀ ਤੌਰ ‘ਤੇ ਖੇਤੀਬਾੜੀ ਲਈ ਜਾਣਿਆ ਜਾਂਦਾ ਹੈ ਪਰ ਅੱਜ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੀਆਂ ਗਈਆਂ ਪ੍ਰਗਤੀਸ਼ੀਲ ਅਤੇ ਨਿਵੇਸ਼ ਪੱਖੀ ਨੀਤੀਆਂ ਕਾਰਨ ਇੱਕ ਮਜਬੂਤ ਉਦਯੋਗਿਕ ਹੱਬ ਵਜੋਂ ਉੱਭਰ ਰਿਹਾ ਹੈ। ਉੱਦਮਤਾ ਪੰਜਾਬੀਆਂ ਦੇ ਖੂਨ ਵਿੱਚ ਦੌੜਦੀ ਹੈ ਅਤੇ ਉਹ ਦੁਨੀਆ ਦੇ ਹਰ ਕੋਨੇ ਵਿੱਚ ਪੰਜਾਬ ਨੂੰ ਮਾਣ ਦਿਵਾਉਂਦੇ ਰਹਿੰਦੇ ਹਨ। ਮੈਂ ਇਨਵੈਸਟ ਪੰਜਾਬ ਸੰਮੇਲਨ ਦੇ ਆਯੋਜਨ ਅਤੇ ਇਸਦੀਆਂ ਸਰਗਰਮ ਪਹਿਲਕਦਮੀਆਂ ਲਈ ਵੀ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਾ ਹਾਂ ਜੋ ਪੰਜਾਬ ਨੂੰ ਉਦਯੋਗ ਅਤੇ ਵਿਕਾਸ ਲਈ ਭਾਰਤ ਦੇ ਮੋਹਰੀ ਸਥਾਨਾਂ ਵਿੱਚੋਂ ਇੱਕ ਵਜੋਂ ਸਥਾਪਿਤ ਕਰ ਰਹੀਆਂ ਹਨ।

ਜਾਪਾਨ ਆਧਾਰਤ ਉਦਯੋਗ ਵਲੋਂ ਪੰਜਾਬ ਨਿਵੇਸ਼ ਲਈ ਬਿਹਤਰੀਨ ਸੂਬਾ ਕਰਾਰ

ਜਾਪਾਨੀ ਭਾਈਵਾਲਾਂ ਨਾਲ ਸਨਅਤੀ ਭਾਈਵਾਲੀ ਵਧਾਉਣ ਲਈ ਉਤਸੁਕ ਹੈ ਪੰਜਾਬ: ਅਮਨ ਅਰੋੜਾ

ਚੰਡੀਗੜ੍ਹ/ਐੱਸ.ਏ.ਐੱਸ ਨਗਰ, 14 ਮਾਰਚ
:

       ਇਥੇ ਪਲਾਕਸ਼ਾ ਯੂਨੀਵਰਸਿਟੀ ਵਿੱਚ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪਹਿਲੇ ਦਿਨ ਹੋਏ ਇੱਕ ਕੰਟਰੀ ਸੈਸ਼ਨ ਵਿੱਚ ਜਪਾਨ ਅਧਾਰਿਤ ਸਨਅਤੀ ਆਗੂਆਂ ਨੇ ਪੰਜਾਬ ਨੂੰ ਵਪਾਰ ਲਈ ਬਿਹਤਰੀਨ ਸੂਬਾ ਕਰਾਰ ਦਿੰਦਿਆਂ ਕਿਹਾ ਕਿ ਰਾਜ ਵਿੱਚ ਨਿਵੇਸ਼ ਲਈ ਮਾਹੌਲ ਬੇਹੱਦ ਸਾਜ਼ਗਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪ੍ਰਗਤੀਸ਼ੀਲ ਉਦਯੋਗਿਕ ਨਜ਼ਰੀਆ ਅਤੇ ਸੁਵਿਧਾਜਨਕ ਪ੍ਰਸ਼ਾਸਨਿਕ ਢਾਂਚਾ ਜਪਾਨੀ ਕੰਪਨੀਆਂ ਨੂੰ ਵਾਧੇ – ਵਿਸਥਾਰ ਲਈ ਉਤਸ਼ਾਹਿਤ ਕਰ ਰਿਹਾ ਹੈ।
    ਇਸ ਮੌਕੇ ਬੋਲਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਉਭਰਦੇ ਖੇਤਰਾਂ ਜਿਵੇਂ ਕਿ ਇੰਟੇਗ੍ਰੇਟਡ ਈਵੀ ਅਤੇ ਆਟੋਮੋਟਿਵ ਮੈਨੂਫੈਕਚਰਿੰਗ ਈਕੋਸਿਸਟਮ, ਖੇਤੀਬਾੜੀ ਮਸ਼ੀਨੀਕਰਨ, ਸਮਾਰਟ ਖੇਤੀਬਾੜੀ ਤਕਨਾਲੋਜੀ ਆਦਿ ਖੇਤਰਾਂ ਵਿੱਚ ਹੱਲਾਂ ਲਈ ਜਪਾਨੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦਾ ਇੱਛੁਕ ਹੈ। ਉਨ੍ਹਾਂ ਕਿਹਾ ਕਿ ਜਪਾਨ ਭਾਰਤ ਦਾ ਇਕ ਬੇਹੱਦ ਭਰੋਸੇਯੋਗ ਵਿਕਾਸ ਆਧਾਰਿਤ ਭਾਈਵਾਲ ਰਿਹਾ ਹੈ ਅਤੇ ਜਪਾਨੀ ਕੰਪਨੀਆਂ ਨੇ ਬੁਨਿਆਦੀ ਢਾਂਚੇ, ਅਤਿ- ਆਧੁਨਿਕ ਨਿਰਮਾਣ ਅਤੇ ਮੋਬਿਲਿਟੀ ਖੇਤਰਾਂ ਵਿੱਚ ਆਧੁਨਿਕ ਉਦਯੋਗਿਕ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ।
   ਰਾਜ ਵਿੱਚ ਉਦਯੋਗਿਕ ਗਤੀਵਿਧੀਆਂ ਦੇ ਹੁਲਾਰੇ ਦਾ ਜ਼ਿਕਰ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਮਜ਼ਬੂਤ ਨਿਰਮਾਣ ਆਧਾਰ, ਬੇਹੱਦ ਹੁਨਰਮੰਦ ਕਰਮੀ ਤੇ ਉੱਤਰੀ ਭਾਰਤ ਦੇ ਮੁੱਖ ਬਾਜ਼ਾਰਾਂ ਨਾਲ ਰਣਨੀਤਿਕ ਸੰਪਰਕ ਹੈ, ਜੋ ਇਸ ਨੂੰ ਆਲਮੀ ਪੱਧਰ ਦੇ ਭਾਈਵਾਲਾਂ ਲਈ ਆਕਰਸ਼ਨ ਦਾ ਕੇਂਦਰ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮਸ਼ੀਨਰੀ, ਆਟੋਮੋਟਿਵ ਮਟੀਰੀਅਲ ਅਤੇ ਇੰਡਸਟਰੀਅਲ ਕੋਟਿੰਗਜ਼ ਵਰਗੇ ਖੇਤਰਾਂ ਵਿੱਚ ਜਪਾਨੀ ਕੰਪਨੀਆਂ ਦੀ ਸਫਲ ਮੌਜੂਦਗੀ ਇੰਡੋ-ਜਪਾਨੀ ਉਦਯੋਗਿਕ ਸਹਿਯੋਗ ਦੀ ਮਜ਼ਬੂਤੀ ਨੂੰ ਦਰਸਾਉਂਦੀ ਹੈ।
 ਟਿਕਾਊ ਵਿਕਾਸ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਬਾਇਓਮਾਸ ਦੀ ਵਰਤੋਂ, ਨਵਿਆਉਣਯੋਗ ਊਰਜਾ ਅਤੇ ਸਰਕੁਲਰ ਅਰਥਵਿਵਸਥਾ ਤਹਿਤ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੀ ਹੈ। ਇਸ ਦੇ ਨਾਲ ਹੀ ਲਗਾਤਾਰ ਸੁਧਾਰਾਂ, ਉੱਚ ਗੁਣਵੱਤਾ ਪ੍ਰਬੰਧਨ ਰਾਹੀਂ ਹੁਨਰ ਵਿਕਾਸ ‘ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੀ ਉਦਯੋਗਿਕ ਤਾਕਤ ਅਤੇ ਜਪਾਨ ਦੀ ਤਕਨਾਲੋਜੀ ਆਧਾਰਿਤ ਮੁਹਾਰਤ ਦੀ ਸਾਂਝ ਨਾਲ ਲੰਮਚਿਰੀ ਨਿਰਮਾਣ ਅਤੇ ਨਵੀਨਤਾ ਆਧਾਰਿਤ ਭਾਈਵਾਲੀ ਬਣ ਸਕਦੀ ਹੈ ਜੋ ਟਿਕਾਊ ਵਿਕਾਸ, ਵਿਸ਼ਵ ਪੱਧਰੀ ਮੁਕਾਬਲੇਬਾਜ਼ੀ ਤੇ ਸਾਂਝੀ ਖੁਸ਼ਹਾਲੀ ਨੂੰ ਹੁਲਾਰਾ ਦੇਵੇਗੀ।
   ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਨੇ ਹਾਲ ਹੀ ਵਿੱਚ ਇਕ ਅਹਿਮ ਉਦਯੋਗਿਕ ਨੀਤੀ ਜਾਰੀ ਕੀਤੀ ਹੈ ਜਿਸ ਵਿੱਚ 24 ਤਰਜੀਹੀ ਖੇਤਰਾਂ ਦੀ ਪਛਾਣ ਕਰਕੇ ਇਨ੍ਹਾਂ ਖੇਤਰਾਂ ਨੂੰ ਹੁਲਾਰਾ ਦੇਣ ਲਈ ਉੱਘੇ ਉਦਯੋਗਪਤੀਆਂ ਦੀ ਅਗਵਾਈ ਹੇਠ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ਅਤੇ ਉਦਯੋਗਿਕ ਧਿਰਾਂ ਵੱਲੋਂ ਦਿੱਤੀਆਂ 77 ਫੀਸਦੀ ਤੋਂ ਵੱਧ ਸਿਫਾਰਸ਼ਾਂ ਨੂੰ ਸੂਬਾ ਸਰਕਾਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਜ ਸਰਕਾਰ ਨੇ ਰਾਈਟ ਟੂ ਬਿਜ਼ਨਸ ਐਕਟ ਲਾਗੂ ਕੀਤਾ ਹੈ ਜਿਸ ਅਧੀਨ ਉਦਯੋਗਿਕ ਤਜਵੀਜ਼ਾਂ ਲਈ 5 ਤੋਂ 18 ਦਿਨਾਂ ਵਿੱਚ ਪ੍ਰਿੰਸੀਪਲ ਮਨਜ਼ੂਰੀ ਦਿੱਤੀ ਜਾਂਦੀ ਹੈ ਅਤੇ 45 ਦਿਨਾਂ ਦੀ ਮਿਆਦ ਪੂਰੀ ਹੋਣ ‘ਤੇ ਡੀਮਡ ਅਪਰੂਵਲ ਸਰਟੀਫਿਕੇਸ਼ਨ ਦੇਣ ਦਾ ਪ੍ਰਬੰਧ ਹੈ।
*ਜਪਾਨੀ ਸਫਾਰਤ ਦੇ ਮੰਤਰੀ ਯਾਮਾਜ਼ਾਕੀ ਫੁਮਿਓ* ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤ ਅਤੇ ਜਪਾਨ ਦੋ ਵੱਡੇ ਲੋਕਤੰਤਰਿਕ ਦੇਸ਼ਾਂ ਵਜੋਂ ਵਿਭਿੰਨ ਉਦਯੋਗਿਕ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰ ਰਹੇ ਹਨ।
*ਤੋਪਾਨ ਸਪੈਸ਼ਲਟੀ ਫਿਲਮਜ਼ ਪ੍ਰਾਈਵੇਟ ਲਿਮਿਟਡ* ਦੇ ਮੁੱਖ ਕਾਰਜਕਾਰੀ ਅਧਿਕਾਰੀ ਅਮਿਤ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਪਾਨ ਵਿੱਚ ਉਨ੍ਹਾਂ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ ਸੀ ਅਤੇ ਕੰਪਨੀ ਵਲੋਂ ਨਜ਼ਦੀਕੀ ਸਮੇਂ ਵਿੱਚ ਪੰਜਾਬ ਵਿੱਚ 300 ਤੋਂ 400 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਹੈ।
  *ਯਾਨਮਾਰ ਐਗਰੀਕਲਚਰਲ* ਮਸ਼ੀਨਰੀ ਇੰਡੀਆ ਪ੍ਰਾਈਵੇਟ ਲਿਮਿਟਡ ਦੇ ਵਾਈਸ ਪ੍ਰੈਜ਼ੀਡੈਂਟ (ਓਪਰੇਸ਼ਨਜ਼) ਸੁਮਿਤ ਕਪਲੀਸ਼ ਨੇ ਕਿਹਾ ਕਿ ਪੰਜਾਬ ਨਾਲ ਕੰਪਨੀ ਦਾ ਮਜ਼ਬੂਤ ਨਾਤਾ ਹੈ ਕਿਉਂਕਿ ਇੱਥੇ ਹੁਨਰ, ਕਾਰੀਗਰੀ ਦੀ ਅਮੀਰ ਪਰੰਪਰਾ ਤੇ ਸੁਖਾਵੇਂ ਉਦਯੋਗਿਕ ਸਬੰਧ ਹਨ। ਉਨ੍ਹਾਂ ਕਿਹਾ ਕਿ ਸਾਜ਼ਗਾਰ ਅਤੇ ਉਤਸ਼ਾਹਵਧਾਊ ਕਾਰੋਬਾਰੀ ਸੱਭਿਆਚਾਰ, ਉਦਯੋਗ-ਪੱਖੀ ਨੀਤੀਆਂ, ਬਿਜਲੀ ਸਪਲਾਈ ਤੇ ਸ਼ਾਨਦਾਰ ਸੜਕੀ ਸੰਪਰਕ ਨੇ ਕੰਪਨੀ ਨੂੰ ਕਾਰੋਬਾਰ ਵਧਾਉਣ ਲਈ ਪ੍ਰੇਰਿਤ ਕੀਤਾ ਹੈ।
   *ਜਪਾਨ ਐਕਸਟਰਨਲ ਟਰੇਡ ਆਰਗਨਾਈਜ਼ੇਸ਼ਨ ਦੇ ਨੁਮਾਇੰਦੇ ਤਾਕੂ ਹੀਰੋਕੀ* ਨੇ ਕਿਹਾ ਕਿ ਦੋਵੇਂ ਦੇਸ਼ ਆਰਥਿਕ ਸੁਰੱਖਿਆ ਅਤੇ ਆਧੁਨਿਕ ਤਕਨਾਲੋਜੀਆਂ ਦੇ ਖੇਤਰ ਵਿੱਚ ਬੜੀ ਨੇੜਤਾ ਨਾਲ ਕੰਮ ਕਰ ਰਹੇ ਹਨ ਅਤੇ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਸੂਬੇ ਦੀ ਕਾਰੋਬਾਰ-ਅਨੁਕੂਲ ਉਦਯੋਗਿਕ ਨੀਤੀ ਦੇ ਮੱਦੇਨਜ਼ਰ ਜਪਾਨੀ ਕੰਪਨੀਆਂ ਦੀ ਵਧਦੀ ਦਿਲਚਸਪੀ ਨੂੰ ਹੋਰ ਹੁਲਾਰਾ ਦੇਵੇਗਾ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026: ਮੋਹਾਲੀ ਸਿਲੀਕੌਨ ਵੈਲੀ ਵਜੋਂ ਵਿਕਸਿਤ ਹੋਣ ਦੀ ਰਾਹ ‘ਤੇ: ਸੰਜੀਵ ਅਰੋੜਾ



ਚੰਡੀਗੜ੍ਹ/ਮੋਹਾਲੀ, 14 ਮਾਰਚ
:

        ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੋਹਾਲੀ ਤੇਜ਼ੀ ਨਾਲ ਇੱਕ ਵੱਡੇ ਤਕਨਾਲੋਜੀ ਅਤੇ ਸਟਾਰਟ-ਅਪ ਧੁਰੇ (ਹੱਬ) ਵਜੋਂ ਉਭਰ ਰਿਹਾ ਹੈ। ਇਹ ਪ੍ਰਗਟਾਵਾ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਇਥੇ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੋਹਾਲੀ “ਸਿਲੀਕੌਨ ਵੈਲੀ” ਵਜੋਂ ਤੇਜ਼ੀ ਨਾਲ ਵਿਕਸਿਤ ਹੋਣ ਦੀ ਰਾਹ ‘ਤੇ ਹੈ।
   ਪਲਾਕਸ਼ਾ ਯੂਨੀਵਰਸਿਟੀ ਵਿੱਚ ਪ੍ਰਗਤੀਸ਼ੀਲ ਪੰਜਾਬ ਸੰਮੇਲਨ 2026 ਦੇ ਪਹਿਲੇ ਦਿਨ “ਬ੍ਰਾਂਡ ਮੋਹਾਲੀ” ਵਿਸ਼ੇ ‘ਤੇ ਹੋਈ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੋਹਾਲੀ ਹੁਣ ਸਿਰਫ ਇੱਕ ਸੈਟੇਲਾਈਟ ਸ਼ਹਿਰ ਨਹੀਂ, ਬਲਕਿ ਇਹ ਆਲਮੀ ਤਕਨਾਲੋਜੀ ਅਤੇ ਸਟਾਰਟ-ਅਪ ਮੁਕਾਮ ਵਜੋਂ ਵਿਕਸਿਤ ਹੋ ਰਿਹਾ ਹੈ।
   ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਕਾਲਕਟ ਭਵਨ ਵਿੱਚ ਸਮਰਪਿਤ ਸਟਾਰਟ-ਅਪ ਹੱਬ ਬਣਾਇਆ ਜਾ ਰਿਹਾ ਹੈ, ਜੋ ਦੱਖਣੀ ਕੋਰੀਆ ਦੇ ਵਿਸ਼ਵ ਪ੍ਰਸਿੱਧ ਪੈਂਗਯੋ ਟੈਕਨੋ ਵੈਲੀ ਦੀ ਤਰਜ਼ ‘ਤੇ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਜਿਵੇਂ ਦੱਖਣੀ ਕੋਰੀਆ ਕੋਲ ਆਪਣੀ ਸਿਲੀਕੌਨ ਵੈਲੀ ਹੈ, ਉਸੇ ਤਰ੍ਹਾਂ ਪੰਜਾਬ ਕੋਲ ਵੀ ਜਲਦੀ ਹੀ ਮੋਹਾਲੀ ਵਿੱਚ ਆਪਣਾ ਸਟਾਰਟ-ਅਪ ਹੱਬ ਹੋਵੇਗਾ ਜਿਸ ਬਾਬਤ ਮੁੱਖ ਮੰਤਰੀ ਪੰਜਾਬ ਵਲੋਂ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ।
   ਨਵੀਂ ਉਦਯੋਗਿਕ ਨੀਤੀ ਦੀਆਂ ਖੂਬੀਆਂ ਦਾ ਜ਼ਿਕਰ ਕਰਦਿਆਂ ਓਹਨਾਂ ਕਿਹਾ ਕਿ ਬਿਜਲੀ ਸੁਧਾਰ ਇਸ ਰਣਨੀਤੀ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ, “ਅਸੀਂ ਆਈਟੀ ਕੰਪਨੀਆਂ ਅਤੇ ਡੇਟਾ ਸੈਂਟਰਾਂ ਨੂੰ ਕਮਰਸ਼ੀਅਲ ਬਿਜਲੀ ਦਰਾਂ ਤੋਂ ਉਦਯੋਗਿਕ ਦਰਾਂ ਅਧੀਨ ਲਿਆਂਦਾ ਹੈ। ਇਸ ਨਾਲ ਮੋਹਾਲੀ ਦੀਆਂ ਆਈਟੀ ਕੰਪਨੀਆਂ ਨੂੰ ਦੇਸ਼ ਭਰ ਵਿੱਚੋਂ ਸਸਤੀ ਬਿਜਲੀ ਮਿਲੇਗੀ।”
   ਉਨ੍ਹਾਂ ਕਰਮਚਾਰੀਆਂ ਲਈ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਈਟੀ ਕੰਪਨੀਆਂ ਨੂੰ ਪ੍ਰਤੀ ਕਰਮਚਾਰੀ ਪ੍ਰਤੀ ਮਹੀਨਾ 5,000 ਰੁਪਏ ਅਤੇ ਗਲੋਬਲ ਕੈਪੇਬਿਲਿਟੀ ਸੈਂਟਰਾਂ ( ਜੀਸੀਸੀ’ਜ਼) ਲਈ 7,000 ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਯੋਗਤਾ ਦੀਆਂ ਸ਼ਰਤਾਂ ਵੀ ਘਟਾਈਆਂ ਗਈਆਂ ਹਨ।
     ਸੈਸ਼ਨ ਦੌਰਾਨ ਮੰਤਰੀ ਸੰਜੀਵ ਅਰੋੜਾ ਨੇ ਵਧ ਰਹੀਆਂ ਬੁਨਿਆਦੀ ਢਾਂਚਾਗਤ ਲੋੜਾਂ ਬਾਰੇ ਬੋਲਦਿਆਂ ਹੌਸਪਿਟੈਲਿਟੀ, ਆਈਟੀ, ਸਿੱਖਿਆ ਤੇ ਮੈਡੀਕਲ ਖੇਤਰਾਂ ਦੇ ਦਿੱਗਜਾਂ ਨੂੰ ਸੰਬੋਧਨ ਕੀਤਾ।
  ਉਨ੍ਹਾਂ ਨੇ ਹਾਲ ਹੀ ਵਿੱਚ ਮੋਹਾਲੀ ਕਨਵੈਨਸ਼ਨ ਸੈਂਟਰ ਦੀ ਨਿਲਾਮੀ ਅਤੇ ਇਨਫੋਸਿਸ ਸੈਂਟਰ ਦੇ ਖੁੱਲ੍ਹਣ ਨੂੰ ਸ਼ਹਿਰ ਦੇ ਵਿਸਥਾਰ ਦੇ ਮੀਲ ਪੱਥਰ ਵਜੋਂ ਦਰਸਾਉਂਦਿਆਂ ਕਿਹਾ ਕਿ ਮੋਹਾਲੀ ਸਿਰਫ ਕਾਰੋਬਾਰ ਲਈ ਹੀ ਨਹੀਂ, ਸਗੋਂ ਡੈਸਟੀਨੇਸ਼ਨ ਵਿਆਹਾਂ ਅਤੇ ਅੰਤਰਰਾਸ਼ਟਰੀ ਕਾਨਫਰੰਸਾਂ ਲਈ ਵੀ ਇੱਕ ਅਹਿਮ ਸ਼ਹਿਰ ਵਜੋਂ ਉਭਰ ਰਿਹਾ ਹੈ, ਕਿਉਂਕਿ ਇਹ ਪਹਾੜੀਆਂ ਅਤੇ ਕੌਮਾਂਤਰੀ ਹਵਾਈ ਅੱਡੇ ਦੇ ਨੇੜੇ ਹੈ।
   ਆਈਟੀ ਟੈਲੈਂਟ ਪੂਲ ਬਾਰੇ ਗੱਲ ਕਰਦੇ ਹੋਏ ਉਹਨਾਂ ਕਿਹਾ ਕਿ ਪੰਜਾਬੀ ਆਲਮੀ ਤਕਨੀਕੀ ਧੁਰਿਆਂ ਜਿਵੇਂ ਕਿ ਸਿਲੀਕਾਨ ਵੈਲੀ ਵਿੱਚ ਕੰਮਕਾਜੀ ਮਨੁੱਖੀ ਸ੍ਰੋਤ ਦਾ ਵੱਡਾ ਹਿੱਸਾ ਬਣਾਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੋਹਾਲੀ ਵਿੱਚ ਨਿਵੇਸ਼ ਕਰਕੇ ਕੰਪਨੀਆਂ ਚੋਟੀ ਦੀ 1 ਫੀਸਦੀ ਪੰਜਾਬੀ ਪ੍ਰਤਿਭਾ ਨੂੰ ਨੌਕਰੀ ‘ਤੇ ਰੱਖ ਸਕਦੀਆਂ ਹਨ ਜੋ ਆਪਣੀਆਂ ਜੜ੍ਹਾਂ ਅਤੇ ਸੱਭਿਆਚਾਰ ਦੇ ਨੇੜੇ ਰਹਿਣਾ ਪਸੰਦ ਕਰਦੇ ਹਨ, ਜਿਸ ਨਾਲ ਹੋਰ ਤਕਨੀਕੀ ਕੇਂਦਰਾਂ ਦੇ ਮੁਕਾਬਲੇ ਬਹੁਤ ਘੱਟ ਨੌਕਰੀ ਛੱਡਣ ਦੀ ਦਰ ਯਕੀਨੀ ਬਣਾਈ ਜਾ ਸਕਦੀ ਹੈ।
  ਸਿਹਤ ਸੰਭਾਲ ਬਾਰੇ ਗੱਲ ਕਰਦੇ ਹੋਏ ਮੰਤਰੀ ਨੇ ਸਥਾਨਕ ਮੈਡੀਕਲ ਸਹੂਲਤਾਂ ਦੇ ਵਿਸਥਾਰ ‘ਤੇ ਵਧਾਈ ਦਿੱਤੀ, ਜਿਸ ਵਿੱਚ ਹਸਪਤਾਲ ਦੇ ਬੁਨਿਆਦੀ ਢਾਂਚੇ ਵਿੱਚ 900 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ। ਓਹਨਾਂ ਪ੍ਰਾਈਵੇਟ ਉਦਮੀਆਂ ਨੂੰ ਆਮ ਆਦਮੀ ਲਈ “ਕਿਫਾਇਤੀ ਸਿਹਤ ਸੰਭਾਲ” ‘ਤੇ ਗੌਰ ਕਰਨ ਦੀ ਅਪੀਲ ਵੀ ਕੀਤੀ।
  ਹਵਾਈ ਸੰਪਰਕਾਂ ਬਾਰੇ ਮੰਤਰੀ ਨੇ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਦੇ ਪ੍ਰਬੰਧਕਾਂ ਨਾਲ ਹੋਈ ਹਾਲੀਆ ਚਰਚਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਬੇਸ਼ੱਕ ਜਹਾਜ਼ਾਂ ਦੀ ਘਾਟ ਇੱਕ ਵਿਸ਼ਵਵਿਆਪੀ ਚੁਣੌਤੀ ਹੈ, ਪਰ ਰਾਜ ਮੋਹਾਲੀ ਦੇ ਵਿਕਾਸ ਦੀ ਰਫ਼ਤਾਰ ਦੇ ਨਾਲ ਕਦਮ ਮਿਲਾਉਂਦੇ ਹੋਏ ਹੋਰ ਅੰਤਰਰਾਸ਼ਟਰੀ ਉਡਾਣਾਂ ਲਈ ਕੋਸ਼ਿਸ਼ ਕਰ ਰਿਹਾ ਹੈ।
  ਇਸ ਤੋਂ ਪਹਿਲਾਂ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਮੋਹਾਲੀ ਵਿੱਚ 10,000 ਕਰੋੜ ਰੁਪਏ ਤੋਂ ਵੱਧ ਦੀ ਜ਼ਮੀਨ ਦੀ ਨਿਲਾਮੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ 7,000 ਏਕੜ ਹੋਰ ਜ਼ਮੀਨ ਹਾਸਲ ਕਰਨ ਦੀ ਯੋਜਨਾ ਵੀ ਬਣਾਈ ਗਈ ਹੈ। ਓਹਨਾਂ ਕਿਹਾ, “ਸਾਡਾ ਉਦੇਸ਼ ਮੋਹਾਲੀ ਨੂੰ ਏਸ਼ੀਆ ਦੇ ਨਕਸ਼ੇ ‘ਤੇ ਲਿਆਉਣਾ ਹੈ।”
    ਸੈਸ਼ਨ ਦੌਰਾਨ ਚਰਚਾ ਵਿੱਚ ਭਾਗ ਲੈਣ ਵਾਲਿਆਂ ਵਿਚ ਵਿਸ਼ੇਸ਼ ਤੌਰ ‘ਤੇ ਆਈਟੀਸੀ ਹੋਟਲਜ਼ ਲਿਮਿਟਡ ਦੇ *ਚੀਫ ਡਿਵੈਲਪਮੈਂਟ ਅਫ਼ਸਰ ਭਾਸਕਰ ਬਰੂਆਹ*, ਪਲਾਕਸ਼ਾ ਯੂਨੀਵਰਸਿਟੀ ਦੇ ਫਾਊਂਡਿੰਗ ਵਾਈਸ ਚਾਂਸਲਰ ਡਾ. ਰੁਦਰ ਪ੍ਰਤਾਪ, ਫੋਰਟਿਸ ਹੈਲਥਕੇਅਰ ਦੇ ਰੀਜਨਲ ਸੀਓਓ ਆਸ਼ੀਸ਼ ਭਾਟੀਆ,ਨੈੱਟਸਮਾਰਟਜ਼ ਦੇ ਕੋ-ਫਾਊਂਡਰ ਅਤੇ ਸੀਈਓ ਮਨੀਪਾਲ ਧਾਰੀਵਾਲ ਅਤੇ ਟੀਟੀ ਕਨਸਲਟੈਂਟਸ, ਐਕਸਐਲਸਕਾਊਟ ਦੇ ਫਾਊਂਡਰ ਜਿਤਿਨ ਤਲਵਾਰ ਸ਼ਾਮਲ ਸਨ, ਜਦਕਿ ਬੋਸਟਨ ਕਨਸਲਟਿੰਗ ਗਰੁੱਪ ਦੇ ਐਮਡੀਪੀ ਸੈਸ਼ਨ ਦੇ ਮਾਡਰੇਟਰ ਸਨ। ਇਸ ਮੌਕੇ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ ਵੀ ਮੌਜੂਦ ਸਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

14-03-2026

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਸ਼ਨਿਚਰਵਾਰ, ੧ ਚੇਤ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੯੪)

ਪੰਜਾਬੀ ਵਿਆਖਿਆ

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

CM ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

22 ਮਾਰਚ ਨੂੰ ਮਾਹਿਲਪੁਰ ‘ਚ ਹੋਵੇਗੀ ਰਾਸ਼ਟਰੀ ਪੱਧਰ ਦੀ ਦੌੜ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ

ਚੰਡੀਗੜ੍ਹ, 13 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ ਗਈ। ਇਹ ਮੈਰਾਥਨ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਸਿਹਤਮੰਦ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਾਲੇ ਇੱਕ ਵੱਡਾ ਕਦਮ ਹੈ। ਇਸ ਮੌਕੇ ਮੌਜੂਦ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਦੱਸਿਆ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿੱਚ ਪੰਜਾਬ ਦੀ ਜਵਾਨੀ ਨੂੰ ਬਚਾਉਣ, ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਅਤੇ ਸੂਬੇ ਨੂੰ ਮੁੜ ਹੱਸਦਾ-ਖੇਡਦਾ ਤੇ ਰੰਗਲਾ ਬਣਾਉਣ ਦੇ ਮਕਸਦ ਨਾਲ 22 ਮਾਰਚ 2026 ਨੂੰ ਫੁੱਟਬਾਲ ਦੀ ਨਰਸਰੀ ਵਜੋਂ ਪ੍ਰਸਿੱਧ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਇਹ ਵਿਸ਼ਾਲ ਮੈਰਾਥਨ ਕਰਵਾਈ ਜਾ ਰਹੀ ਹੈ।

ਡਿਪਟੀ ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣਾ ਸਹੁੰ ਚੁੱਕ ਸਮਾਗਮ ਵੀ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਮੱਥਾ ਟੇਕਣ ਉਪਰੰਤ ਕੀਤਾ ਸੀ ਅਤੇ ਇੱਥੇ ਹਰ ਸਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਂਦਾ ਹੈ। ਇਸੇ ਸਤਿਕਾਰ ਤਹਿਤ ਸ਼ਹੀਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾਥਨ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਕੀਤੀ ਜਾ ਰਹੀ ਹੈ।

ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਇੱਕ ਸਿਹਤਮੰਦ ਅਤੇ ਮਜ਼ਬੂਤ ਦੇਸ਼ ਦਾ ਸੁਪਨਾ ਦੇਖਿਆ ਸੀ, ਜਿਸ ਵਿੱਚ ਹਰ ਨੌਜਵਾਨ ਦੇਸ਼ ਦੀ ਸੇਵਾ ਲਈ ਸਮਰਪਿਤ ਹੋਵੇ। ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਖ਼ਾਤਮਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਇਸ ਤਰ੍ਹਾਂ ਦੀਆਂ ਮੁਹਿੰਮਾਂ ਰਾਹੀਂ ਨੌਜਵਾਨਾਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਵੀ ਮਜ਼ਬੂਤ ਹੋਵੇਗਾ।

ਸ. ਰੋੜੀ ਨੇ ਮੈਰਾਥਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੈਸ਼ਨਲ ਮੈਰਾਥਨ ਵਿੱਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਅਤੇ 42 ਕਿਲੋਮੀਟਰ ਦੀਆਂ ਵੱਖ-ਵੱਖ ਕੈਟਾਗਰੀਆਂ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਵਿਸ਼ੇਸ਼ ਯੋਗਤਾ ਵਾਲੇ ਵਿਅਕਤੀ ਭਾਗ ਲੈ ਸਕਣਗੇ। ਜੇਤੂਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਨੂੰ ਵੱਖ-ਵੱਖ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਪ੍ਰੋਗਰਾਮ ਵਿੱਚ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਭਰਪੂਰ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸਦੇ ਨਾਲ ਹੀ ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟਣ ਵਾਲੀਆਂ ਕਈ ਪ੍ਰਮੁੱਖ ਹਸਤੀਆਂ ਵੀ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੀਆਂ।

ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਇਹ ਮੈਰਾਥਨ ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ।

ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.

ਭਾਜਪਾ ਸਰਕਾਰ ਨੇ ਅਮਰੀਕਾ ਇਜ਼ਰਾਈਲ ਦਾ ਹੱਥਠੋਕਾ ਬਣ ਕੇ ਭਾਰਤੀ ਲੋਕਾਂ ਲਈ ਸੰਕਟ ਪੈਦਾ ਕੀਤਾ

ਚੰਡੀਗੜ੍ਹ, 13 ਮਾਰਚ :

ਅਮਰੀਕਾ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਗਏ ਹਮਲੇ ਕਾਰਨ ਪੈਦਾ ਹੋਈ ਸਥਿਤੀ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਮਤੇ ਉਤੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਬੀਤੇ ਵਰ੍ਹੇ ਯੁੱਧ ਦੇ ਹਾਲਾਤ ਬਣੇ ਸਨ ਤਾਂ ਅਮਰੀਕਾ ਦੇ ਰਾਸ਼ਟਰਪਤੀ ਨੇ ਆਪਣੇ ਪੱਧਰ ਤੇ ਹੀ ਐਲਾਨ ਕਰ ਦਿੱਤਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਹੁਣ ਜਦੋਂ ਅਮਰੀਕਾ ਇਜ਼ਰਾਈਲ ਨੇ ਸਾਂਝੇ ਤੌਰ ਤੇ ਇਰਾਨ ਤੇ ਹਮਲਾ ਕਰਨ ਕਾਰਨ ਤੇਲ ਅਤੇ ਗੈਸ ਦੀ ਸਪਲਾਈ ਰੁਕ ਗਈ ਤਾਂ ਅਮਰੀਕਾ ਨੇ ਭਾਰਤ ਨੂੰ ਰੂਸ ਤੋਂ 30 ਦਿਨ ਲਈ ਤੇਲ ਖਰੀਦਣ ਦੀ ਆਗਿਆ ਦੇਣ ਦੀ ਗੱਲ ਕਹਿ ਕੇ ਸਾਡੇ ਦੇਸ਼ ਗਣਤੰਤਰ ਹੋਣ ਦੀ ਭਾਵਨਾ ਨੂੰ ਸੱਟ ਮਾਰੀ ਗਈ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਰਥਿਕ ਤੌਰ ‘ਤੇ ਭਾਰਤ ਦੇਸ਼ ਨੂੰ ਅੰਦਰੂਨੀ ਤੌਰ ਤੇ ਗੰਭੀਰ ਸੱਟ ਮਾਰਨ ਲਈ ਦੇਸ਼ ਦੇ ਸਾਰੀਆਂ ਵੱਡੀਆਂ ਸੰਸਥਾਵਾਂ ਚਹੇਤੇ ਉਦਯੋਗਿਕ ਘਰਾਣਿਆਂ ਨੂੰ ਦੇ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਾਡੇ ਸੰਵਿਧਾਨਕ ਸਿਧਾਂਤਾਂ ਨੂੰ ਪੂਰੀ ਤਰ੍ਹਾਂ ਤਿਲਾਂਜਲੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਭਾਰਤ ਦੀ ਨਾਨ ਅਲਾਇਨਮੈਟ ਮੂਵਮੈਟ ਨੇ ਪੂਰੀ ਦੁਨੀਆ ਵਿੱਚ ਭਾਰਤ ਦੀ ਅਲੱਗ ਦਿਖ ਸਥਾਪਤ ਕੀਤੀ ਸੀ ਪ੍ਰੰਤੂ ਕੇਂਦਰ ਸਰਕਾਰ ਨੇ ਹੁਣ ਅਮਰੀਕਾ ਅਤੇ ਇਜ਼ਰਾਈਲ ਦੇ ਹੱਕ ਵਿੱਚ ਭੁਗਤ ਕੇ ਭਾਰਤੀ ਲੋਕਾਂ ਦੇ ਹਿੱਤਾਂ ਨੂੰ ਸੱਟ ਮਾਰੀ ਹੈ।
ਉਨ੍ਹਾਂ ਕਿਹਾ ਜਿਥੇ ਮੌਜੂਦਾ ਹਾਲਾਤ ਕਾਰਨ ਤੇਲ ਅਤੇ ਗੈਸ ਸੰਕਟ ਪੈਦਾ ਹੋ ਰਿਹਾ ਹੈ ਉਥੇ ਨਾਲ ਹੀ ਸੜਕਾਂ ਦੇ ਨਿਰਮਾਣ ਲਈ ਜ਼ਰੂਰੀ ਲੁੱਕ ਦੀ ਵੀ ਘਾਟ ਪੈਦਾ ਹੋ ਗਈ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

13-03-2026

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਸ਼ੁੱਕਰਵਾਰ, ੩੦ ਫੱਗਣ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੬੯੪)

ਪੰਜਾਬੀ ਵਿਆਖਿਆ

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

12-03-2026

ਸਲੋਕ ਮਃ ੩ ॥

ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥

ਵੀਰਵਾਰ, ੨੯ ਫੱਗਣ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੫੮੮)

ਪੰਜਾਬੀ ਵਿਆਖਿਆ

ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ।੧।ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ । ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ ।ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ ।ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, ‘ਨਾਮ’ ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ ।ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।੬।

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 7 ਮਾਰਚ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ 2,777 ਯੋਗ ਲਾਭਪਾਤਰੀਆਂ ਨੂੰ ਕੁੱਲ ₹14.16 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਲਈ ਵਚਨਬੱਧ ਹੈ, ਤਾਂ ਜੋ ਉਹ ਆਪਣੀਆਂ ਧੀਆਂ ਦੇ ਵਿਆਹ ਸਨਮਾਨ ਨਾਲ ਕਰ ਸਕਣ।

ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨ ਤਾਰਨ ਸਮੇਤ 15 ਜ਼ਿਲ੍ਹਿਆਂ ਤੋਂ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ 2,777 ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ-ਵਾਰ ਵੇਰਵਾ ਦਿੰਦਿਆਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ 351, ਬਰਨਾਲਾ ਵਿੱਚ 37, ਫਰੀਦਕੋਟ ਵਿੱਚ 59, ਸ੍ਰੀ ਫਤਿਹਗੜ੍ਹ ਸਾਹਿਬ ਵਿੱਚ 46, ਗੁਰਦਾਸਪੁਰ ਵਿੱਚ 523, ਹੁਸ਼ਿਆਰਪੁਰ ਵਿੱਚ 354 ਅਤੇ ਜਲੰਧਰ ਵਿੱਚ 24 ਲਾਭਪਾਤਰੀਆਂ ਨੂੰ ਸਕੀਮ ਤਹਿਤ ਸਹਾਇਤਾ ਮਿਲੀ ਹੈ।

ਇਸੇ ਤਰ੍ਹਾਂ ਲੁਧਿਆਣਾ ਵਿੱਚ 62, ਮੋਗਾ ਵਿੱਚ 42, ਸ੍ਰੀ ਮੁਕਤਸਰ ਸਾਹਿਬ ਵਿੱਚ 107, ਪਟਿਆਲਾ ਵਿੱਚ 519, ਐਸ.ਏ.ਐਸ. ਨਗਰ ਵਿੱਚ 79, ਸੰਗਰੂਰ ਵਿੱਚ 164, ਮਲੇਰਕੋਟਲਾ ਵਿੱਚ 155 ਅਤੇ ਤਰਨ ਤਾਰਨ ਵਿੱਚ 255 ਲਾਭਪਾਤਰੀਆਂ ਨੂੰ ਵੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਨਾਲ ਪਰਿਵਾਰ ਇਸ ਮਹੱਤਵਪੂਰਨ ਮੌਕੇ ਨੂੰ ਸਨਮਾਨ ਅਤੇ ਖੁਸ਼ੀ ਨਾਲ ਮਨਾਉਣ ਦੇ ਯੋਗ ਬਣਦੇ ਹਨ।

ਉਨ੍ਹਾਂ ਕਿਹਾ ਕਿ ਇਹ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੀਆਂ ਧੀਆਂ ਦੇ ਵਿਆਹ ਇੱਜ਼ਤ ਅਤੇ ਆਤਮ-ਸਨਮਾਨ ਨਾਲ ਕਰ ਸਕਦੇ ਹਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਕੀਮ ਦੇ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ-ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਰਜ਼ੀਆਂ ਦੀ ਪ੍ਰਕਿਰਿਆ ਅਸ਼ੀਰਵਾਦ ਪੋਰਟਲ ‘ਤੇ ਸੇਵਾ ਕੇਂਦਰਾਂ ਰਾਹੀਂ ਪਾਰਦਰਸ਼ੀ ਅਤੇ ਸੁਗਮ ਢੰਗ ਨਾਲ ਜਾਰੀ ਰੱਖੀ ਜਾਵੇ, ਤਾਂ ਜੋ ਯੋਗ ਪਰਿਵਾਰਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸਕੀਮ ਦਾ ਲਾਭ ਮਿਲ ਸਕੇ।

ਉਨ੍ਹਾਂ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਅਰਜ਼ੀਕਰਤਾ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ ਅਤੇ ਉਹ ਬੀ.ਪੀ.ਐਲ. ਪਰਿਵਾਰ ਨਾਲ ਸੰਬੰਧਿਤ ਹੋਵੇ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਵਿੱਚ ਆਉਂਦਾ ਹੋਵੇ। ਪਰਿਵਾਰ ਦੀ ਸਾਲਾਨਾ ਆਮਦਨ ਸਾਰੇ ਸਰੋਤਾਂ ਤੋਂ ₹32,790 ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਸਕੀਮ ਤਹਿਤ ਇੱਕ ਯੋਗ ਪਰਿਵਾਰ ਦੀਆਂ ਦੋ ਧੀਆਂ ਤੱਕ ਲਾਭ ਪ੍ਰਾਪਤ ਕਰ ਸਕਦੀਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਵਿੱਤੀ ਸਹਾਇਤਾ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੇਨੀਫਿਟ ਟ੍ਰਾਂਸਫਰ (DBT) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ-ਸਿਰ ਭੁਗਤਾਨ ਯਕੀਨੀ ਬਣਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਪੱਛੜੇ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵੱਖ-ਵੱਖ ਭਲਾਈ ਯੋਜਨਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ।

ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਚੰਡੀਗੜ੍ਹ, ਮਾਰਚ 7 :

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਾਗ਼ਬਾਨੀ ਖੇਤਰ ਦਾ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਬਾਗ਼ਬਾਨੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਭਾਗੀ ਅਧਿਕਾਰੀਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਪ੍ਰਬੰਧਕੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਨੇ ਬਾਗ਼ਬਾਨੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਚੱਲ ਰਹੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰ ਦੀਆਂ ਬਾਗ਼ਬਾਨੀ ਨਰਸਰੀਆਂ ਵਿੱਚ ਵੱਧ ਤੋਂ ਵੱਧ ਗੁਣਵੱਤਾ ਵਾਲੇ ਬੂਟਿਆਂ ਦਾ ਉਤਪਾਦਨ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਉੱਚ ਕਿਸਮ ਦੇ ਬੂਟੇ ਉਪਲਬਧ ਕਰਵਾਏ ਜਾ ਸਕਣ। ਉਨ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤਰੀ ਪੱਧਰ ਦੇ ਨਿਯਮਿਤ ਦੌਰੇ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਉਣ।

ਇਸ ਦੌਰਾਨ ਜ਼ਿਲ੍ਹਾ ਬਾਗ਼ਬਾਨੀ ਅਧਿਕਾਰੀਆਂ ਨੇ ਆਪਣੇ-ਆਪਣੇ ਖੇਤਰਾਂ ਨਾਲ ਸੰਬੰਧਿਤ ਮੁਸ਼ਕਲਾਂ ਅਤੇ ਲੋੜਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਾਗ਼ਬਾਨੀ ਨਰਸਰੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸਥਾਰਪੂਰਵਕ ਰਿਪੋਰਟ ਤੁਰੰਤ ਭੇਜੀ ਜਾਵੇ ਤਾਂ ਜੋ ਲੋੜੀਂਦੇ ਕਦਮ ਜਲਦੀ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਮੰਤਰੀ ਨੇ ਟੈਂਡਰ ਪ੍ਰਕਿਰਿਆ ਨਾਲ ਸੰਬੰਧਿਤ ਕੰਮਾਂ ਨੂੰ ਵੀ ਤਰਜੀਹ ਦੇਣ ਲਈ ਕਿਹਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰੇ ਕੀਤੇ ਜਾਣ। ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਦੇ ਕੇਸਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਬਸਿਡੀ ਨਾਲ ਸੰਬੰਧਿਤ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਲਾਭ ਮਿਲ ਸਕੇ।

ਸ੍ਰੀ ਭਗਤ ਨੇ ਆਪਣੇ ਹਾਲ ਹੀ ਦੇ ਮਹਾਰਾਸ਼ਟਰ ਦੌਰੇ ਦਾ ਜ਼ਿਕਰ ਕਰਦਿਆਂ ਉਥੋਂ ਦੇ ਬਾਗ਼ਬਾਨੀ ਮਾਡਲ ਦੀ ਵੀ ਚਰਚਾ ਕੀਤੀ ਅਤੇ ਕਿਹਾ ਕਿ ਪੰਜਾਬ ਵਿੱਚ ਵੀ ਬਾਗ਼ਬਾਨੀ ਖੇਤਰ ਨੂੰ ਆਧੁਨਿਕ ਤਕਨਾਲੋਜੀ ਅਤੇ ਬਿਹਤਰ ਪ੍ਰਬੰਧਾਂ ਨਾਲ ਹੋਰ ਮਜ਼ਬੂਤ ਕੀਤਾ ਜਾਵੇਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਨੂੰ ਇੱਕ ਮਜ਼ਬੂਤ ਬਾਗ਼ਬਾਨੀ ਸੂਬੇ ਵਜੋਂ ਵਿਕਸਿਤ ਕਰਨਾ ਹੈ ਅਤੇ ਇਸ ਲਈ ਅਧਿਕਾਰੀਆਂ ਨੂੰ ਸਪੱਸ਼ਟ ਟੀਚੇ ਮਿੱਥ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਅਧਿਕਾਰੀ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ।

ਇਸ ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ, ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਰਣਬੀਰ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਜੀਤ ਸਿੰਘ, ਮੁੱਖ ਭੂਮੀਪਾਲ ਮੋਹਿੰਦਰਜੀਤ ਸੈਣੀ, ਡਾਇਰੈਕਟਰ ਪਨਸੀਡ ਜਸਵੰਤ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀ.) ਜਗਦੀਸ਼ ਸਿੰਘ, ਸੰਯੁਕਤ ਡਾਇਰੈਕਟਰ ਹਰਮੇਲ ਸਿੰਘ, ਗੁਰਸਰਨ ਸਿੰਘ ਅਤੇ ਡਿਪਟੀ ਡਇਰੈਕਟਰ ਹਰਪ੍ਰੀਤ ਸੇਠੀ ਅਤੇ ਹੋਰ ਜਿਲ੍ਹਾ ਅਧਿਕਾਰੀ ਵਿਸੇਸ਼ ਤੌਰ ਤੇ ਹਾਜ਼ਰ ਸਨ।

ਪੰਜਾਬ

ਦੇਸ਼