ਨਵੀਂ ਦਿੱਲੀ, 10 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਤੋਂ ਲੰਬੇ ਸਮੇਂ ਤੱਕ ਭਾਰਤ ਦੇ ਚੁਣੇ ਗਏ ਪ੍ਰਧਾਨ ਮੰਤਰੀ ਬਣ ਗਏ ਹਨ। 10 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਬਣੇ। ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਰਿਕਾਰਡ ਨੂੰ ਪਾਰ ਕਰ ਦਿੱਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 4,399 ਦਿਨਾਂ ਦਾ ਲਗਾਤਾਰ ਕਾਰਜਕਾਲ ਪੂਰਾ ਕੀਤਾ ਹੈ, ਜਿਸ ਨਾਲ ਜਵਾਹਰ ਲਾਲ ਨਹਿਰੂ ਦਾ 4,398 ਦਿਨਾਂ ਦਾ ਰਿਕਾਰਡ ਤੋੜਿਆ ਹੈ। ਨਰਿੰਦਰ ਮੋਦੀ ਨੇ ਪਹਿਲੀ ਵਾਰ 26 ਮਈ, 2014 ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ।  ਉਨ੍ਹਾਂ ਦਾ ਦੂਜਾ ਕਾਰਜਕਾਲ 30 ਮਈ 2019 ਨੂੰ ਸ਼ੁਰੂ ਹੋਇਆ ਸੀ। ਉੱਥੇ ਹੀ, 2024 ਦੀਆਂ ਲੋਕ ਸਭਾ ਚੋਣਾਂ ਵਿੱਚ ਇੱਕ ਹੋਰ ਫੈਸਲਾਕੁੰਨ ਜਿੱਤ ਤੋਂ ਬਾਅਦ, ਮੋਦੀ ਨੇ 9 ਜੂਨ 2024 ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ।

Spread the love