ਅੰਮ੍ਰਿਤਸਰ, 2 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਥਾਣਾ ਮਜੀਠਾ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਚੱਲ ਰਹੇ ਬਿਕਰਮ ਸਿੰਘ ਮਜੀਠੀਆ ਖਿਲਾਫ ਹੋਣ ਹਲਕੇ ਵਿੱਚ ਗੁਮਸ਼ੁਦਗੀ ਅਤੇ ਭਗੌੜੇ ਹੋਣ ਦੇ ਪੋਸਟਰ ਲਗਾਏ ਗਏ ਹਨ। ਹਾਲਾਂ ਕਿ ਇਨ੍ਹਾਂ ਪੋਸਟਰਾਂ ਵਿੱਚ ਕਿਸੇ ਦਾ ਨਾਮ ਨਹੀਂ ਲਿਖਿਆ ਗਿਆ ਕਿ ਕਿਸ ਵੱਲੋਂ ਲਗਾਏ ਗਏ ਹਨ। ਪੋਸਟਰਾਂ ਵਿੱਚ ਲਿਖਿਆ ਗਿਆ ਹੈ ਕਿ ਜੇਕਰ ਕਿਸੇ ਕੋਲ ਬਿਕਰਮ ਮਜੀਠੀਆ ਸਬੰਧੀ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਨੇੜਲੇ ਪੁਲਿਸ ਥਾਣੇ ਨਾਲ ਸੰਪਰਕ ਕਰਨ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਮਜੀਠੀਆ ਖਿਲਾਫ ਲੁਕਆਊਟ ਦਾ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਿਆ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਉਨ੍ਹਾਂ ਦੀ ਰਿਹਾਇਸ਼ ਉਤੇ ਰੇਡ ਵੀ ਕੀਤੀ ਗਈ ਸੀ, ਪ੍ਰੰਤੂ ਉਹ ਘਰ ਨਹੀਂ ਮਿਲੇ ਸਨ।













