ਫਰੀਦਕੋਟ, 4 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਫਰੀਦਕੋਟ ਦੀ ਕੇਂਦਰੀ ਮਾਡਲ ਜੇਲ੍ਹ ਵਿੱਚ ਬੰਦ ਕੈਦੀ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਜੇਲ੍ਹ ਵਿੱਚ ਬੰਦ ਸਵਰਨਜੀਤ ਸਿੰਘ ਪਿੰਡ ਲਾਲਚੀਆਂ ਜ਼ਿਲ੍ਹਾ ਫਿਰੋਜ਼ਪੁਰ ਨੇ ਬੈਰਕ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਹੋ ਗਈ। ਸਵਰਨਜੀਤ ਸਿੰਘ ਖਿਲਾਫ ਥਾਣਾ ਸਦਰ ਜਲਾਲਾਬਾਦ ਵਿੱਚ 25 ਜੁਲਾਈ 20217 ਵਿੱਚ ਨਸ਼ਾ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਮਾਮਲੇ ਵਿੱਚ ਉਹ ਜੇਲ੍ਹ ਵਿੱਚ ਬੰਦ ਸੀ। ਬੀਤੇ ਕੱਲ੍ਹ ਬੈਰਕ ਵਿੱਚ ਲੱਗੇ ਚੈਨਲ ਨਾਲ ਉਸਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜੇਲ੍ਹ ਪ੍ਰਸ਼ਾਸਨ ਨੇ ਤੁਰੰਤ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਦਾ ਪਤਾ ਚਲਦਿਆ ਹੀ ਜ਼ਿਲ੍ਹਾ ਪੁਲਿਸ ਅਧਿਕਾਰੀ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Spread the love