ਚੰਡੀਗੜ੍ਹ, 30 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ। 1 ਮਈ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਵੇਗੀ। 1 ਮਈ ਨੂੰ ਸਵੇਰੇ 9 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਹੋਵੇਗੀ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਕ ਮਈ ਨੂੰ ਮਜ਼ਦੂਰ ਦਿਵਸ਼ ਉਤੇ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਇਹ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਮਜ਼ਦੂਰਾਂ ਦੇ ਲਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

Spread the love