ਚੰਡੀਗੜ੍ਹ, 16 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਕੇਂਦਰ ਸਰਕਾਰ ਵੱਲੋਂ ਪਾਰਲੀਮੈਂਟ ਵਿੱਚ ਲਿਆਂਦੇ ਗਏ ਹੱਦਬੰਦੀ ਅਤੇ ਮਹਿਲਾ ਰਾਖਵਾਂਕਰਨ ਬਿੱਲ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਕੇਂਦਰ ਵੱਲੋਂ ਹੱਦਬੰਦੀ ਬਿੱਲ ਨੂੰ ਲੈ ਕੇ ਭਾਜਪਾ ਨੂੰ ਨਿਸ਼ਾਨਾ ਬਣਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੱਦਬੰਦੀ ਬਿੱਲ ਦਾ ਵਿਰੋਧ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਵਿੱਚ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ, ਨਿਰਪੱਖ ਤਰੀਕੇ ਨਾਲ ਹੱਦਬੰਦੀ ਹੋਵੇ। ਉਨ੍ਹਾਂ ਕਿਹਾ ਕਿ ਜਿੱਥੋਂ ਭਾਜਪਾ ਜਿੱਤ ਰਹੀ ਹੈ ਉਸ ਮੁਤਾਬਕ ਹੱਦਬੰਦੀ ਨਾ ਕੀਤੀ ਜਾਵੇ। ਸਿਆਸੀ ਲਾਹੇ ਲਈ ਨਾ ਕੀਤੀ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾ ਬਿੱਲ ਸਬੰਧੀ ਕਿਹਾ ਕਿ ਮਹਿਲਾ ਸਮਰਥਨ ਕਰਦੇ ਹਾਂ, ਨਾਲ ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਜੋ ਹੈ ਉਸ ਵਿਚੋਂ ਤਾਂ 33 ਫੀਸਦੀ ਦੇ ਦਿਓ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਇਸ ਸਬੰਧੀ ਪਾਰਟੀ ਪੱਧਰ ਉਤੇ ਗੱਲਬਾਤ ਕੀਤੀ ਜਾਵੇਗੀ।

Spread the love