ਚੰਡੀਗੜ੍ਹ, 5 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿਚੋਂ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਦੇ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਨੂੰ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਸਵੇਰੇ ਹੀ ਦਿੱਲੀ ਲਈ ਰਵਾਨਾ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਭਵਨ ਵਿਖੇ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਵਿਧਾਇਕਾਂ ਸਮੇਤ ਮਿਲਣ ਦਾ ਸਮਾਂ ਮੰਗਿਆ ਗਿਆ ਸੀ, ਪ੍ਰੰਤੂ ਇਕੱਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੀ ਮਿਲਣ ਲਈ ਸਮਾਂ ਮਿਲਿਆ। ਵਿਧਾਇਕ ਤਾਂ ਭਾਵੇਂ ਰਾਸ਼ਟਰਪਤੀ ਨੂੰ ਨਹੀਂ ਮਿਲਣਗੇ, ਪ੍ਰੰਤੂ ਰਾਸ਼ਟਰਪਤੀ ਭਵਨ ਤੱਕ ਸਾਰੇ AAP ਵਿਧਾਇਕਾਂ ਵੱਲੋਂ ਪਰੇਡ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਅੱਗੇ ਬਾਗੀ ਹੋਏ ਰਾਜ ਸਭਾ ਮੈਂਬਰਾਂ ਦਾ ਮੁੱਦਾ ਚੁੱਕਦੇ ਹੋਏ, ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰਨਗੇ। ਰਾਸ਼ਟਰਪਤੀ ਨੂੰ ਮਿਲਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਵਿਧਾਇਕ ਚੱਟਾਨ ਵਾਂਗ ਸਾਡੇ ਨਾਲ ਖੜ੍ਹੇ ਹਨ।

ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪਹਿਲਾਂ ‘ਆਪ’ ਦੇ ਬਾਗੀ ਰਾਜ ਸਭਾ ਮੈਂਬਰ ਰਾਘਵ ਚੱਢਾ ਰਾਸ਼ਟਰਪਤੀ ਨੂੰ ਮਿਲਣਗੇ। ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਮਿਲਣ ਵਾਸਤੇ ਸਵੇਰੇ 10:40 ਵਜੇ ਦਾ ਸਮਾਂ ਦਿੱਤਾ ਗਿਆ ਹੈ। ਰਾਘਵ ਚੱਢਾ ਸਮੇਤ ਸਾਰੇ ਬਾਗ਼ੀ ਰਾਜ ਸਭਾ ਮੈਂਬਰਾਂ ਮੌਜੂਦ ਰਹਿਣਗੇ।

Spread the love