ਚੰਡੀਗੜ੍ਹ, 27 ਫਰਵਰੀ :

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਸ਼ਰਾਬ ਘੁਟਾਲੇ ਵਿਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕਰ ਦਿੱਤਾ ਹੈ। ਇਹ ਫੈਸਲਾ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਹੋਰਨਾਂ ਮੰਤਰੀਆਂ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਲਿਖਿਆ ਹੈ, ‘ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੀ ਨੂੰ ਦਿੱਲੀ ਦੀ ਮਾਣਯੋਗ ਅਦਾਲਤ ਵੱਲੋਂ ਸ਼ਰਾਬ ਘੁਟਾਲੇ ਮਾਮਲੇ ‘ਚ ਬਰੀ ਕਰ ਦਿੱਤਾ ਗਿਆ ਹੈ। ਮਾਣਯੋਗ ਅਦਾਲਤ ਦੇ ਇਸ ਫ਼ੈਸਲੇ ਨੇ ਸੱਚਾਈ ਨੂੰ ਸਭ ਦੇ ਸਾਹਮਣੇ ਲਿਆਂਦਾ ਹੈ। ਸਮੇਂ ਦੇ ਨਾਲ ਬਾਕੀ ਸਾਰੇ ਮਾਮਲਿਆਂ ਦੀ ਸੱਚਾਈ ਸਾਹਮਣੇ ਆਵੇਗੀ। ਇਨਕਲਾਬ ਜ਼ਿੰਦਾਬਾਦ।

Spread the love