ਚੰਡੀਗੜ੍ਹ, 15 ਜਨਵਰੀ

ਬੀਤੇ ਦਿਨ ਕਾਂਗਰਸ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਮਾਡਲ ਪੇਸ਼ ਕੀਤਾ। ਸਿੱਧੂ ਦੇ ਜਵਾਬ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਮੋਹਾਲੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਆਪਣੇ ਪੰਜਾਬ ਦਾ ਮਾਡਲ ਪੇਸ਼ ਕੀਤਾ। ਆਪਣੇ 10 ਸੂਤਰੀ ਪੰਜਾਬ ਮਾਡਲ ਵਿੱਚ ਕੇਜਰੀਵਾਲ ਨੇ ਨਸ਼ਾ ਮੁਕਤ ਪੰਜਾਬ, ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ, ਰੁਜ਼ਗਾਰ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਦੀ ਗੱਲ ਕੀਤੀ ਹੈ।

ਆਓ ਇੱਕ ਨਜ਼ਰ ਮਾਰ ਦੇ ਹਾਂ ਕੇਜਰੀਵਾਲ ਦਾ10 ਸੂਤਰੀ ਪੰਜਾਬ ਮਾਡਲ ‘ਤੇ’

-ਪੰਜਾਬ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨਗੇ। ਰੁਜ਼ਗਾਰ ਲਈ ਵਿਦੇਸ਼ ਗਏ ਸੂਬੇ ਦੇ ਨੌਜਵਾਨ ਵਾਪਸ ਆਉਣਗੇ।

-ਪੰਜਾਬ ਵਿੱਚੋਂ ਨਸ਼ਾ ਖਤਮ ਕਰਾਂਗੇ। ਡਰੱਗ ਮਾਫੀਆ ਦਾ ਖਾਤਮਾ ਕਰਨਗੇ।

-ਪੰਜਾਬ ‘ਚ ਕਾਨੂੰਨ ਵਿਵਸਥਾ ਬਣਾਈ ਰੱਖਣਗੇ।

-ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।

-ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਵਾਂਗੇ।

-ਸਿੱਖਿਆ ਵਿੱਚ ਸੁਧਾਰ ਹੋਵੇਗਾ।

-ਦਿੱਲੀ ਦੀ ਤਰਜ਼ ‘ਤੇ ਹਸਪਤਾਲ ਅਤੇ ਮੁਹੱਲਾ ਕਲੀਨਿਕ ਬਣਾਏ ਜਾਣਗੇ। ਹਰ ਪੰਜਾਬੀ ਦਾ ਇਲਾਜ ਮੁਫਤ ਕੀਤਾ ਜਾਵੇਗਾ।

-ਪੰਜਾਬ ਵਿੱਚ ਬਿਜਲੀ ਮੁਫ਼ਤ ਦਿੱਤੀ ਜਾਵੇਗੀ।

-18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਦਿੱਤੇ ਜਾਣਗੇ।

-ਉਦਯੋਗਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

ਜੇਕਰ ‘ਆਪ’ ਸੱਤਾ ‘ਚ ਆਉਂਦੀ ਹੈ ਤਾਂ ਅਸੀਂ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲ ਬਣਾਉਣ ਲਈ 10 ਨੁਕਾਤੀ ‘ਪੰਜਾਬ ਮਾਡਲ’ ਤਿਆਰ ਕੀਤਾ ਹੈ। ਅਸੀਂ ਅਜਿਹਾ ਖੁਸ਼ਹਾਲ ਪੰਜਾਬ ਬਣਾਵਾਂਗੇ ਕਿ ਜੋ ਨੌਜਵਾਨ ਰੁਜ਼ਗਾਰ ਲਈ ਕੈਨੇਡਾ ਗਏ ਹਨ, ਉਹ ਅਗਲੇ ਪੰਜ ਸਾਲਾਂ ਵਿੱਚ ਵਾਪਸ ਆ ਜਾਣਗੇ।

Spread the love