ਚੰਡੀਗੜ੍ਹ, 7 ਅਪ੍ਰੈਲ :

ਪੰਜਾਬ ਸਰਕਾਰ ਵੱਲੋਂ 102 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਨੂੰ ਭੰਗ ਕੀਤਾ ਗਿਆ ਹੈ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ ਸਾਰੇ ਮੇਅਰਾਂ ਅਤੇ ਕੌਂਸਲ ਪ੍ਰਧਾਨਾਂ ਨੂੰ ਅਹੁਦਿਆਂ ਤੋਂ ਹਟਾਇਆ ਗਿਆ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਨਗਰ ਕੌਂਸਲਾਂ, ਨਗਰ ਪੰਚਾਇਤਾਂ ਲਈ ਅਧਿਕਾਰੀ ਨੂੰ ਪ੍ਰਬੰਧਕ ਨਿਯੁਕਤ ਕੀਤਾ ਗਿਆ ਹੈ। ਪੰਜ ਸਾਲਾਂ ਦੀ ਮਿਆਦ ਖਤਮ ਹੋਣ ਤੋਂ ਅਗਲੀ ਮਿਤੀ ਤੋਂ ਲੈ ਕੇ ਜਦੋਂ ਤੱਕ ਨਗਰ ਕੌਂਸਲਾਂ, ਨਗਰ ਪੰਚਾਇਤਾਂ ਦਾ ਹਾਊਸ ਪੁਨਰ ਗਠਨ ਨਹੀਂ ਹੋ ਜਾਂਦਾ ਹੈ, ਉਦੋਂ ਤੱਕ ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੀਆਂ ਸਾਰੀਆਂ ਸਕਤੀਆਂ ਅਤੇ ਜ਼ਿੰਮੇਵਾਰੀਆਂ ਨਿਭਾਅ ਸਕਣਗੇ।

Spread the love