ਚੰਡੀਗੜ੍ਹ, 12 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ ਕੀਤਾ ਗਿਆ ਹੈ। ਸਰਕਾਰ ਨੇ 4 ਆਈ ਏ ਐੱਸ (IAS) ਅਤੇ 30 ਪੀ ਸੀ ਐੱਸ (PCS) ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਹਨ। ਮੁੱਖ ਸਕੱਤਰ ਵੱਲੋਂ ਜਾਰੀ ਆਦੇਸ਼ ਅਨੁਸਾਰ ਆਈ ਏ ਐੱਸ (IAS) ਅਧਿਕਾਰੀ ਡੈਵੀ ਗੋਇਲ ਨੂੰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਕ੍ਰਿਤਿਕਾ ਗੋਇਲ ਨੂੰ ਵਧੀਕ ਡਿਪਟੀ ਕਮਿਸ਼ਨਰ ਮਾਨਸਾ, ਆਦਿੱਤਿਆ ਸ਼ਰਮਾ ਨੂੰ ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਅਤੇ ਪੱਲਵੀ ਮਿਸ਼ਰਾ ਨੂੰ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਲਗਾਇਆ ਗਿਆ ਹੈ।

Spread the love