ਮੋਹਾਲੀ, 26 ਫਰਵਰੀ: ਯੂਕਰੇਨ ਵਿਚ ਰਹਿਣ ਵਾਲੇ ਲੋਕ ਇਸ ਸਮੇਂ ਰੂਸ ਦੇ ਖਿਲਾਫ ਜੰਗ ਦੇ ਸੰਕਟ ਨਾਲ ਜੂਝ ਰਹੇ ਹਨ। ਪੰਜਾਬ ਸਰਕਾਰ ਨੇ ਇਸ ਸੰਕਟ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪ੍ਰਭਾਵਿਤ ਵਿਅਕਤੀ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਪੰਜਾਬ ਦੇ ਅੰਦਰੋਂ ਹੈਲਪਲਾਈਨ ਨੰਬਰ 1100 ‘ਤੇ ਸਬੰਧਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਭਾਰਤ ਤੋਂ ਬਾਹਰੋਂ +91-172-4111905 ‘ਤੇ ਕਾਲ ਕਰ ਸਕਦੇ ਹਨ।

Spread the love