ਐਸ.ਏ.ਐਸ. ਨਗਰ (ਮੋਹਾਲੀ), 7ਮਈ2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਮੰਡੀ ਬੋਰਡ ਦੇ ਚੇਅਰਮੈਨਸ. ਹਰਚੰਦ ਸਿੰਘ ਬਰਸਟਵੱਲੋਂ ਅੱਜ ਬੋਰਡ ਦੇ ਮੁੱਖ ਦਫ਼ਤਰ ਵਿਖੇ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਬੈਠਕ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਯੂਨੀਅਨ ਦੇ ਪ੍ਰਧਾਨਦਰਸ਼ਨ ਸਿੰਘ ਲੁਬਾਣਾਨੇ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਬਾਰੇ ਚੇਅਰਮੈਨ, ਮੰਡੀ ਬੋਰਡ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਇਹਨਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਮੰਗ ਕੀਤੀ। ਯੂਨੀਅਨ ਦੀਆਂ ਗੱਲਾਂ ਨੂੰ ਹਮਦਰਦੀ ਨਾਲ ਸੁਣਦਿਆਂ ਸ. ਹਰਚੰਦ ਸਿੰਘ ਬਰਸਟ ਨੇ ਮੌਕੇ‘ਤੇ ਹੀ ਮੌਜੂਦ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ।

ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਨੂੰ ਹਮੇਸ਼ਾ ਸਰਵਉੱਚ ਰੱਖਦੀ ਹੈ। ਭਵਿੱਖ ਵਿੱਚ ਵੀ ਮੁਲਾਜ਼ਮਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹ ਮੁਲਾਜਮਾਂ ਦੀ ਬਿਹਤਰੀ ਲਈ ਲਗਾਤਾਰ ਕਾਰਜਸ਼ੀਲ ਰਹਿਣਗੇ।

ਇਸ ਮੌਕੇ ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਅਮਨਦੀਪ ਸਿੰਘ ਚੀਫ਼ ਇੰਜੀਨੀਅਰ ਅਤੇ ਯੂਨੀਅਨ ਵੱਲੋਂ ਰਣਜੀਤ ਸਿੰਘ ਰਾਣੁਆ, ਰਮਨ ਕੁਮਾਰ ਸ਼ਰਮਾ, ਕੁਲਦੀਪ ਸਿੰਘ, ਗੁਰਿੰਦਰ ਸਿੰਘ ਗੁਰੀ, ਰਾਜੂ ਸਿੰਘ, ਵਿਜੇ ਕੁਮਾਰ, ਰਮੇਸ਼ ਕੁਮਾਰ, ਵਿਨੋਦ ਕੁਮਾਰ, ਕ੍ਰਿਸ਼ਨ ਸਿੰਘ, ਬਲਕਾਰ ਸਿੰਘ ਸਮੇਤ ਹੋਰ ਨੁਮਾਇੰਦੇ ਵੀ ਮੌਜੂਦ ਰਹੇ।

Spread the love