ਚੰਡੀਗੜ੍ਹ, 30 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਚੰਡੀਗੜ੍ਹ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਸਵੇਰੇ ਮੀਂਹ ਪੈਣ ਕਾਰਨ ਅੱਤ ਦੀ ਪੈ ਰਹੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਅੱਜ ਸਵੇਰੇ ਚੰਡੀਗੜ੍ਹ, ਪੰਜਾਬ ਦੇ ਕਈ ਜ਼ਿਲ੍ਹਆਂ ਪਠਾਨਕੋਟ, ਜਲੰਧਰ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਅਤੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬੂੰਦਾ ਬਾਂਦੀ ਹੋਈ ਹੈ। ਪਠਾਨਕੋਟ ਜ਼ਿਲ੍ਹੇ ਵਿੱਚ ਗੜ੍ਹੇ ਪੈਣ ਦੀ ਵੀ ਖਬਰ ਹੈ। ਅਸਮਾਨ ਵਿੱਚ ਸੰਘਣੇ ਬੱਦਲ ਛਾਏ ਹੋਏ ਹਨ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੀਂਹ ਪੈਣ ਕਾਰਨ ਮੌਸਮ ਨੇ ਕਰਵਟ ਲਈ ਹੈ, ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਭਾਵੇਂ ਅੱਜ ਸਵੇਰੇ ਸਵੇਰੇ ਮੀਂਹ ਤੇ ਤੇਜ਼ ਹਵਾਵਾਂ ਕਾਰਨ ਡਿਊਟੀਆਂ ਉਤੇ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਮੌਸਮ ਵਿਭਾਗ ਵੱਲੋਂ ਚਡੀਗੜ੍ਹ, ਮੋਹਾਲੀ, ਪੰਚਕੂਲਾ ਸਮੇਤ 13 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ।

Spread the love