ਚੰਡੀਗੜ੍ਹ, 20 ਫਰਵਰੀ :

ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਲਗਾਤਾਰ ਕਾਂਗਰਸ ਉਤੇ ਹਮਲਾਵਰ ਹਨ। ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਵਨੀਤ ਬਿੱਟੂ ਉਤੇ ਵੱਡਾ ਹਮਲਾ ਬੋਲਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਰਵਨੀਤ ਬਿੱਟੂ ਦੀਆਂ ਗੱਲਾਂ ਉਤੇ ਪੰਜਾਬ ਦਾ ਕੋਈ ਵਿਅਕਤੀ ਵਿਸ਼ਵਾਸ ਨਹੀਂ ਕਰਦਾ। ਰਾਜਾ ਵੜਿੰਗ ਨੇ ਕਿਹਾ ਕਿ ਰਵਨੀਤ ਬਿੱਟੂ ਸਾਨੂੰ ਡਰਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿੱਟੂ ਨੇ ਜੋ ਕੁਝ ਕਰਨਾ ਹੈ ਉਹ ਕਰ ਲਵੇ, ਅਸੀਂ ਉਸ ਤੋਂ ਡਰਨ ਵਾਲੇ ਨਹੀਂ ਹਾਂ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਹਮੇਸ਼ਾਂ ਕਿਸਾਨ ਵਿਰੋਧੀ ਰਹੇ ਹਨ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਲੋਕ ਸਭਾ ’ਚ ਹਾਰਿਆ ਹੋਇਆ ਬੰਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਵਨੀਤ ਬਿੱਟੂ ਨੇ ਕਿਹਾ ਸੀ ਕਿ ਕਾਂਗਰਸੀ ਇਕੱਠੇ ਹੀ ਨਹੀਂ ਹਨ। ‘ਇਹ ਟੋਪੀਆਂ ਪਾ ਕੇ, ਮਿਲ ਕੇ ਪੈਰੀਂ ਹੱਥ ਲਗਾ ਕੇ ਆਉਂਦੇ ਨੇ। ਉਨ੍ਹਾਂ ਇਹ ਵੀ ਕਿਹਾ ਸੀ ਕਿ ਇਹ ਕੇਸਾਂ ਤੋਂ ਡਰਦੇ ਹਨ। ਉਨ੍ਹਾਂ ਮੈਂ ਇਨ੍ਹਾਂ ਨੂੰ ਚੰਗੀ ਤਰ੍ਹਾਂ ਦੇਖਿਆ ਤਾਂ ਹੀ ਮੈਂ BJP ‘ਚ ਗਿਆ।

Spread the love