ਚੰਡੀਗੜ੍ਹ, 28 ਸਤੰਬਰ

ਪੰਜਾਬ ਦੀ ਕਾਂਗਰਸ ‘ਚ ਭੂਚਾਲ ਆ ਗਿਆ ਹੈ।

ਪੰਜਾਬ ਦੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਅਸਤੀਫਾ ਦੇ ਦਿੱਤਾ ਹੈ।

ਰਜ਼ੀਆ ਸੁਲਤਾਨਾ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਸੀ ਕਿ ਕੁਝ ਗਲਤ ਹੋਣ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਗੀਰਦਾਰ ਹਨ। ਉਨ੍ਹਾਂ ਨੂੰ ਕੋਈ ਲਾਲਚ ਨਹੀਂ ਹੈ।

ਉਹ ਪੰਜਾਬ ਅਤੇ ਪੰਜਾਬੀਅਤ ਲਈ ਲੜ ਰਹੇ ਹਨ। ਰਜ਼ੀਆ ਸੁਲਤਾਨਾ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦੀ ਪਤਨੀ ਹੈ।

Spread the love