ਨਵੀਂ ਦਿੱਲੀ, 5 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਗਏ ਰਾਜ ਸਭਾ ਮੈਂਬਰਾਂ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਘਵ ਚੱਢਾ ਅਤੇ ਸੰਦੀਪ ਪਾਠਕ ਨੇ ਕਿਹਾ ਕਿ ਪੰਜਾਬ ਸਰਕਾਰ ਬਦਲੇ ਦੀ ਕਾਰਵਾਈ ਕਰ ਰਹੀ। ਰਾਘਵ ਚੱਢਾ ਨੇ ਕਿਹਾ ਕਿ ਸਰਕਾਰੀ ਮਸ਼ੀਨਰੀ ਦਾ ਗਲਤ ਇਸਤੇਮਾਲ ਹੋ ਰਿਹਾ। ਉਨ੍ਹਾਂ ਕਿਹਾ ਕਿ ਵਿਜੀਲੈਂਸ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਸਹਾਰਾ ਲਿਆ ਜਾ ਰਿਹਾ ਹੈ। ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਖ਼ਤਰਨਾਕ ਗੇਮ ਖੇਡ ਰਹੀ, AAP ਦੇ ਖਿਲਾਫ਼ ਲੋਕਾਂ ‘ਚ ਗੁੱਸਾ ਹੈ। ਰਾਘਵ ਚੱਢਾ ਨੇ ਇਹ ਵੀ ਕਿਹਾ ਕਿ AAP ਦਾ ਅਗਲਾ ਨਿਸ਼ਾਨਾ ਮੈਂ ਹਾਂ, ਮੇਰੇ ਉਤੇ ਵੀ ਕੋਈ ਝੂਠਾ ਪਰਚਾ ਦਰਜ ਕੀਤਾ ਜਾ ਸਕਦਾ ਹੈ। ਰਾਘਵ ਚੱਢਾ ਨੇ ਕਿਹਾ ਕਿ AAP ਛੱਡਦਿਆਂ ਹੀ ਅਸੀਂ ਭ੍ਰਿਸ਼ਟਾਚਾਰੀ ਹੋ ਗਏ ਹਾਂ। ਉਨ੍ਹਾਂ ਇਹ ਵੀ ਕਿਹਾ ਕਿ AAP ਕੋਲ ਇੱਕ ਸੂਬੇ ਦੀ ਪੁਲਿਸ, ਭਾਜਪਾ ਕੋਲ 21 ਸੂਬਿਆਂ ਦੀ ਪੁਲਿਸ ਹੈ। ਸੰਦੀਪ ਪਾਠਕ ਨੇ ਕਿਹਾ ਕਿ ਅਸੀਂ ਸਿਰ ‘ਤੇ ਕਫ਼ਨ ਬੰਨ੍ਹ ਕੇ ਨਿਕਲੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਰਾਸ਼ਟਰਪਤੀ ਨੂੰ ਪੂਰੇ ਮਾਮਲੇ ਬਾਰੇ ਦੱਸ ਦਿੱਤਾ, ਰਾਸ਼ਟਰਪਤੀ ਨੇ ਸਾਨੂੰ ਭਰੋਸਾ ਦਿੱਤਾ ਹੈ। ਪੰਜਾਬ ਵਿੱਚ ਪਰਚਾ ਦਰਜ ਹੋਣ ਸਬੰਧੀ ਉਨ੍ਹਾਂ ਕਿਹਾ ਕਿ ਅਜੇ ਤੱਕ ਮੈਨੂੰ ਐਫਆਈਆਰ ਦੀ ਕੋਈ ਕਾਪੀ ਨਹੀਂ ਮਿਲੀ, ਜੇਕਰ ਮਿਲੇਗਾ ਤਾਂ ਹੀ ਕੁਝ ਦਸ ਸਕਾਂਗਾ।

Spread the love