ਨਵੀਂ ਦਿੱਲੀ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਜੁਲਾਈ ਮਹੀਨੇ ਦੀ ਪਹਿਲੀ ਤਾਰੀਕ ਨੂੰ ਲੋਕਾਂ ਲਈ ਕੁਝ ਰਾਹਤ ਭਰੀ ਖ਼ਬਰ ਆਈ ਹੈ। ਅੱਜ ਸਵੇਰੇ ਸਵੇਰੇ ਮਹਿੰਗਾਈ ਤੋਂ ਆਮ ਆਦਮੀ ਲਈ ਕੁਝ ਰਾਹਤ ਭਰੀ ਖਬਰ ਹੈ। ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤਰੀ ਕੀਤੀ ਗਈ ਹੈ। ਸਰਕਾਰ ਵੱਲੋਂ 183.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਹ ਕਟੌਤੀ ਭਾਵੇ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਗੈਸ ਸਿਲੰਡਰਾਂ ਉਤੇ ਕੀਤੀ ਗਈ ਹੈ। ਨਵੀਆਂ ਦਰਾਂ ਅੱਜ ਤੋਂ ਹੀ ਲਾਗੂ ਹੋ ਗਈਆਂ ਹਨ। ਜ਼ਿਕਰਯੋਗ ਹੈ ਕਿ ਪਹਿਲਾਂ ਇਸ ਸਿਲੰਡਰ ਦੀ ਕੀਮਤ 3,113.50 ਰੁਪਏ ਸੀ। ਨਵੀਂ ਕੀਮਤ ਲਾਗੂ ਹੋਣ ਤੋਂ ਬਾਅਦ ਦਿੱਲੀ ਵਿੱਚ 19 ਕਿਲੋਗ੍ਰਾਮ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਘੱਟ ਕੇ 2,930 ਰੁਪਏ ਹੋ ਗਈ ਹੈ। ਹਾਲਾਂਕਿ, ਆਮ ਘਰੇਲੂ ਖਪਤਕਾਰਾਂ ਨੂੰ ਇਸ ਸਮੇਂ ਕੋਈ ਰਾਹਤ ਨਹੀਂ ਮਿਲੀ ਹੈ, ਕਿਉਂਕਿ 14.2 ਕਿਲੋਗ੍ਰਾਮ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਉਹੀ ਬਣੀ ਹੋਈ ਹੈ। ਯਾਦ ਰਹੇ ਕਿ ਇਸ ਤੋਂ ਪਹਿਲਾਂ ਮਈ ਦੇ ਮਹੀਨੇ ਵਿੱਚ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ 993 ਰੁਪਏ ਦਾ ਭਾਰੀ ਵਾਧਾ ਹੋਇਆ ਸੀ, ਜਿਸ ਨੇ ਹਲਵਾਈਆਂ ਅਤੇ ਰੈਸਟੋਰੈਂਟ ਮਾਲਕਾਂ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਸੀ। ਹੁਣ 183.50 ਰੁਪਏ ਦੀ ਇਸ ਕਟੌਤੀ ਨੇ ਬਾਜ਼ਾਰ ਨੂੰ ਥੋੜ੍ਹੀ ਰਾਹਤ ਜ਼ਰੂਰ ਦਿੱਤੀ ਹੈ। ਜਿੱਥੇ ਇੱਕ ਪਾਸੇ ਵਪਾਰਕ ਖੇਤਰ ਵਿੱਚ ਖੁਸ਼ੀ ਦਾ ਮਾਹੌਲ ਹੈ, ਉੱਥੇ ਹੀ ਘਰ ਦੀ ਰਸੋਈ ਸੰਭਾਲਣ ਵਾਲਿਆਂ ਨੂੰ ਅਜੇ ਹੋਰ ਇੰਤਜ਼ਾਰ ਕਰਨਾ ਪਵੇਗਾ। 14.2 ਕਿਲੋਗ੍ਰਾਮ ਵਾਲੇ ਘਰੇਲੂ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਘਰੇਲੂ ਸਿਲੰਡਰ ਪੁਰਾਣੀਆਂ ਕੀਮਤਾਂ ‘ਤੇ ਹੀ ਮਿਲੇਗਾ।

Spread the love