ਚੰਡੀਗੜ੍ਹ, 17 ਅਪ੍ਰੇਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਕੇਂਦਰ ਸਰਕਾਰ ਵੱਲੋਂ ਕਣਕ ਦੀ ਫ਼ਸਲ ਖਰੀਦਣ ਦੇ ਮਾਪਦੰਡਾਂ ਵਿੱਚ ਛੋਟ ਦੇ ਕੇ ਕਿਸਾਨਾਂ ਨੂੰ ਵੱਡੀ ਰਾਹਦ ਦਿੱਤਾ ਗਈ ਹੈ। ਕੇਂਦਰੀ ਖੁਰਾਕ ਵਿਭਾਗ ਵੱਲੋਂ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ਮੁਕਾਬਕ ਹੁਣ ਪੰਜਾਬ ਵਿੱਚੋਂ ਨਵੇਂ ਖਰੀਦ ਮਾਪਦੰਡਾਂ ਦੇ ਅਨੁਸਾਰ ਕਣਕ ਦੀ ਖਰੀਦ ਹੋਵੇਗੀ। ਕੇਂਦਰੀ ਖੁਰਾਕ ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ ਹੁਣ 70 ਫੀਸਦੀ ਤੱਕ ਬਦਰੰਗ ਫ਼ਸਲ ਵੀ ਖਰੀਦ ਹੋਵੇਗੀ ਅਤੇ ਸੁੰਗੜ ਦਾਣੇ ਅਤੇ ਟੁੱਟੇ ਦਾਣਿਆਂ ਦੀ ਮਿਕਦਾਰ ਵੀ 15 ਫੀਸਦੀ ਤੱਕ ਵਧਾ ਦਿੱਤੀ ਗਈ ਹੈ। ਨੁਕਸਾਨੇ ਦਾਣਿਆਂ ਦੀ ਮਿਕਦਾਰ 6 ਫੀਸਦੀ ਤੱਕ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 9 ਅਪ੍ਰੈਲ ਨੂੰ ਕੇਂਦਰ ਸਰਕਾਰ ਨੂੰ ਇਕ ਪੱਤਰ ਲਿਖ ਕੇ ਖਰੀਦ ਮਾਪਦੰਡਾਂ ’ਚ ਛੋਟ ਦੀ ਮੰਗ ਕੀਤੀ ਸੀ।

ਇਹ ਵੀ ਦੱਸਣਯੋਗ ਹੈ ਕਿ ਕੇਂਦਰੀ ਟੀਮਾਂ ਵੱਲੋਂ ਪੰਜਾਬ ਦੇ 22 ਜ਼ਿਲ੍ਹਿਆਂ ਵਿਚੋਂ 291 ਨਮੂਨੇ ਭਰੇ ਇਕੱਠੇ ਕੀਤੇ ਗਏ ਸਨ, ਜਿੰਨਾਂ ਦੀ ਟੈਸਟਿੰਗ ਮਗਰੋਂ ਭਾਰਤੀ ਖੁਰਾਕ ਨਿਗਮ ਨੇ ਕੇਂਦਰੀ ਖੁਰਾਕ ਵਿਭਾਗ ਨੂੰ ਪੰਜਾਬ ਨੂੰ ਖਰੀਦ ਮਾਪਦੰਡਾਂ ਵਿਚ ਛੋਟ ਦੇਣ ਦੀ ਸ਼ਿਫਾਰਸ਼ ਕੀਤੀ ਸੀ।

Spread the love