ਫਾਜ਼ਿਲਕਾ, 23 ਫਰਵਰੀ :

ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿਚ ਬੀਤੇ ਦੇਰ ਰਾਤ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਰੋਟੀ ਚੌਂਕ ਨੇੜੇ ਇਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਟਕਰਾ ਗਈ। ਇਸ ਹਾਦਸੇ ਵਿਚ 2 ਸਕੇ ਭਰਾਵਾਂ ਸਮੇਤ ਤਿੰਨ ਦੀ ਮੌਤ ਹੋ ਗਈ, ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਸਾਰੇ ਨੌਜਵਾਨ ਪਿੰਡ ਬਲੂਆਣਾ ਦੇ ਰਹਿਣ ਵਾਲੇ ਦਸੇ ਜਾ ਰਹੇ ਹਨ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

Spread the love