ਚੰਡੀਗੜ੍ਹ, 12 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਈਡੀ ਦੀ ਹਿਰਾਸਤ ਵਿੱਚ ਚੱਲ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚੋਂ ਕੋਈ ਰਾਹਤ ਨਹੀਂ ਮਿਲੀ। ਜਾਣਕਾਰੀ ਮੁਤਾਬਕ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਈਡੀ ਦੀ ਹਿਰਾਸਤ ਨੂੰ ਚੁਣੌਤੀ ਦਿੱਤੀ ਗਈ ਸੀ। ਹਾਈਕੋਰਟ ਵੱਲੋਂ ਹੁਣ ਅਗਲੀ ਸੁਣਵਾਈ 14 ਮਈ ਉਤੇ ਪਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਈਡੀ ਦੀ ਹਿਰਾਸਤ ਵਿੱਚ ਚੱਲ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚੇ ਹਨ। ਸੰਜੀਵ ਅਰੋੜਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਈਡੀ ਦੀ ਹਿਰਾਸਤ ਨੂੰ ਚੁਣੌਤੀ ਦਿੱਤੀ ਹੈ। ਈਡੀ ਦੀ ਹਿਰਾਸਤ ਨੁੰ ਗੈਰ ਕਾਨੂੰਨੀ ਅਤੇ ਗੈਰ ਸੰਵਿਧਾਨਿਕ ਦਸਦੇ ਹੋਏ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ ਸੀ।
ਹਾਈਕੋਰਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਗ੍ਰਿਫਤਾਰੀ ਸਪੱਸ਼ਟ ਤੌਰ ਉਤੇ ਮਨਮਾਨੀ ਅਤੇ ਮੌਲਿਕ ਅਧਿਕਾਰਾਂ ਅਤੇ ਸੁਰੱਖਿਆ ਦੇ ਨਿਯਮਾਂ ਦੀ ਉਲੰਘਣਾ ਕਰਦੀ ਹੈ। ਪਟੀਸ਼ਨ ਦਾਇਰ ਕਰਕੇ ਗੁਰੂਗ੍ਰਾਮ ਦੇ ਸੈਸ਼ਨ ਜੱਜ ਕਮ ਵਿਸ਼ੇਸ਼ ਜੱਜ (PMLA) ਵੱਲੋਂ ਜਾਰੀ ਕੀਤੇ ਗਏ ਰਿਮਾਂਡ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।












