ਗੁਰੂਗ੍ਰਾਮ, 10 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਬੀਤੇ ਕੱਲ੍ਹ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅੱਜ ਗੁਰੂਗ੍ਰਾਮ ਦੀ ਸੈਸ਼ਨ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਈਡੀ ਵੱਲੋਂ 5 ਦਿਨ ਦਾ ਹੋਰ ਰਿਮਾਂਡ ਮੰਗਿਆ ਗਿਆ, ਪ੍ਰੰਤੂ ਈ ਡੀ ਨੂੰ ਦੋ ਦਿਨ ਦਾ ਰਿਮਾਂਡ ਮਿਲਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਵੱਲੋਂ ਸੰਜੀਵ ਅਰੋੜਾ ਨੂੰ 7 ਦਿਨ ਲਈ ਪੁਲਿਸ ਰਿਮਾਂਡ ਉਤੇ ਭੇਜਿਆ ਗਿਆ ਸੀ। ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਈਡੀ ਵੱਲੋਂ ਸੰਜੀਵ ਅਰੋੜਾ ਨੂੰ 100 ਕਰੋੜ ਰੁਪਏ ਦੇ ਕਥਿਤ ਜੀਐਸਟੀ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

Spread the love