ਗੁਰੂਗ੍ਰਾਮ, 18 ਮਈ, ਪ੍ਰਾਈਮ ਏਸ਼ੀਆ :

ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਈਡੀ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਗੁਰੂਗ੍ਰਾਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ 1 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। 1 ਜੂਨ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਈਡੀ ਨੇ ਮਨੀ ਲਾਂਰਡਿੰਗ ਦੇ ਮਾਮਲੇ ਵਿੱਚ 9 ਮਈ ਨੂੰ ਸੰਜੀਵ ਅਰੋੜਾ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਈਡੀ ਨੂੰ ਪਹਿਲਾਂ 7 ਦਿਨ ਦਾ ਰਿਮਾਂਡ ਮਿਲਿਆ ਸੀ,ਇਸ ਤੋਂ ਬਾਅਦ 2 ਦਿਨ ਦਾ। ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਅਦਾਲਤ ਵਿੱਚ ਪੇਸ਼ ਕਰਨ ਸਮੇਂ ਸੰਜੀਵ ਅਰੋੜਾ ਦਾ ਪਰਿਵਾਰ ਵੀ ਉਨ੍ਹਾਂ ਨੂੰ ਮਿਲਿਆ। ਸੰਜੀਵ ਅਰੋੜਾ ਦੇ ਭਾਵੁਕ ਹੋਣ ਦੀਆਂ ਵੀਡੀਓ ਸਾਹਮਣੇ ਆਈਆਂ ਹਨ। ਸੰਜੀਵ ਆਰੋੜ ਆਪਣੇ ਪਰਿਵਾਰਕ ਮੈਂਬਰਾਂ ਦੇ ਗੱਲ ਲਗ ਕੇ ਭਾਵੁਕ ਹੁੰਦੇ ਦਿਖਾਈ ਦਿੱਤੇ।

Spread the love