ਮੋਹਾਲੀ, 9 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੋਹਾਲੀ ਨਗਰ ਨਿਗਮ ਦੀਆਂ ਹੁਣੇ ਹੋਈਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਿਆ ਸੀ। ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕੀਤੀ ਗਈ। ਸਰਬਜੀਤ ਸਿੰਘ ਸਮਾਣਾ ਨੂੰ ਮੋਹਾਲੀ ਦਾ ਮੇਅਰ ਚੁਣਿਆ ਗਿਆ ਹੈ। ਆਰ ਪੀ ਸ਼ਰਮਾ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ।

ਅੱਜ ਦੁਪਹਿਰ ਤਿੰਨ ਵਜੇ ਨਿਗਮ ਸਦਨ ਦੀ ਵਿਸ਼ੇਸ਼ ਮਟਿੰਗ ਸੱਦੀ ਗਈ ਸੀ। ਮੀਟੰਗ ਵਿੱਚ ਸਭ ਤੋਂ ਪਹਿਲਾਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਈ ਗਈ। ਇਸ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕੀਤੀ ਗਈ।

ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਕੌਂਸਲਰ ਸਰਬਜੀਤ ਸਿੰਘ ਸਮਾਣਾ ਮੋਹਾਲੀ ਨਗਰ ਨਿਗਮ ਦੇ ਮੇਅਰ ਚੁਣੇ ਗਏ। ਉਹ ਵਾਰਡ ਨੰਬਰ 42 ਤੋਂ 458 ਵੋਟਾਂ ਦੇ ਫਰਕ ਨਾਲ ਚੋਣ ਜਿੱਤੇ ਸਨ।

Spread the love