ਚੰਡੀਗੜ੍ਹ, 8 ਅਪ੍ਰੈਲ, ਪ੍ਰਾਈਮ ਏਸ਼ੀਆ ਬਿਊਰੋ :

ਦੇਸ਼ਧ੍ਰੋਹ ਕੇਸ ਵਿੱਚ ਹਿਸਾਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸਤਲੋਕ ਆਸ਼ਰਮ ਦੇ ਮੁਖੀ ਰਾਮਪਾਲ ਨੂੰ ਹਾਈਕੋਰਟ ਵੱਲੋਂ ਰਾਹਤ ਦਿੱਤੀ ਗਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵੰਲ਼ ਇਕ ਮਾਮਲੇ ਵਿੱਚ ਆਸ਼ਰਮ ਦੇ ਮੁਖੀ ਰਾਮਪਾਲ ਨੂੰ ਜ਼ਮਾਨਤ ਦੇਣ ਦੇ ਹੁਕਮ ਜਾਰੀ ਕੀਤੇ ਹਨ। ਆਸ਼ਰਮ ਮੁਖੀ ਰਾਮਪਾਲ ਲਗਭਗ 11 ਸਾਲ 4 ਮਹੀਨੇ ਅਤੇ 20 ਦਿਨਾਂ ਤੋਂ ਜੇਲ੍ਹ ਵਿੱਚ ਬੰਦ ਸਨ। ਰਾਮਪਾਲ ਨੁੰ 19 ਨਵੰਬਰ 2014 ਵਿੱਚ ਹਿਸਾਰ ਜ਼ਿਲ੍ਹੇ ਦੇ ਬਰਵਾਲਾ ਦੇ ਸਤਲੋਕ ਆਸ਼ਮਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੀ ਗ੍ਰਿਫਤਾਰੀ ਮਾਣਹਾਨੀ ਦੀ ਕਾਰਵਾਈ ਤੋਂ ਸ਼ੁਰੂ ਹੋਈ ਸੀ, ਜਿਸ ਵਿੱਚ ਉਸ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ, ਪ੍ਰੰਤੂ ਉਹ ਪੇਸ਼ ਨਹੀਂ ਹੋਏ। ਜਦੋਂ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਪਹੁੰਚੀ ਤਾਂ ਉਸਦੇ ਸਮਰਥਕਾਂ ਅਤੇ ਪੁਲਿਸ ਵਿਚਕਾਰ ਵੱਡੀ ਹਿੰਸਕ ਝੜਪ ਹੋਈ ਸੀ। ਹਿੰਸਕ ਝੜਪ ਤੋਂ ਬਾਅਦ ਹੀ ਸਤਲੋਕ ਆਸ਼ਰਮ ਦੇ ਮੁਖੀ ਰਾਮਪਾਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

Spread the love