ਮੋਹਾਲੀ, 3 ਮਾਰਚ :

ਪੰਜਾਬ ਵਿਚ ਹੁਣ ਸਕੂਲੀ ਵਿਦਿਆਰਥੀਆਂ ਨੂੰ ਬੈਗ ਦਾ ਬੋਝ ਨਹੀਂ ਝਲਣਾ ਪਵੇਗਾ। ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ (SCERT) ਵੱਲੋਂ ਵਿਦਿਆਰਥੀਆਂ ਦੇ ਬੈਗਾਂ ਦਾ ਭਾਰ ਘਟਾਉਣ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਜਾਰੀ ਪੱਤਰ ਵਿਚ SCERT ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਬੌਧਿਕ ਅਤੇ ਸਰਵ ਪੱਖੀ ਵਿਕਾਸ ਦੇ ਨਾਲ ਨਾਲ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖਣਾ ਵੀ ਜ਼ਰੂਰੀ ਹੈ। ਪੱਤਰ ਵਿਚ ਕਿਹਾ ਦੇਖਣ ਵਿਚ ਆਇਆ ਹੈ ਕਿ ਸਕੂਲ ਬਸਤਿਆਂ ਦਾ ਬੇਲੋੜਾ ਭਾਰ ਬੱਚਿਆਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪਾਉਂਦਾ ਹੈ। ਵਿਦਿਆਰਥੀਆਂ ਦੀ ਦਿਮਾਗੀ ਤੌਰ ਉਤੇ ਪ੍ਰੇਸ਼ਾਨ ਹੋਣ ਦੇ ਨਾਲ ਨਾਲ ਪਿੱਠ, ਗੋਡੇ, ਮੌਢੇ ਅਤੇ ਮਾਸਪੇਸ਼ੀਆਂ ਵਿਚ ਦਰਦ ਮਹਿਸੂਸ ਕਰਦੇ ਹਨ।

ਇਸ ਨੂੰ ਦੇਖਦੇ ਹੋਏ ਐਸਸੀਈਆਰਟੀ ਵੱਲੋਂ ਸਕੂਲੀ ਵਸਤਿਆਂ ਦਾ ਭਾਰ ਘਟਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਾਰੀ ਪੱਤਰ ਵਿਚ ਇਹ ਵੀ ਦੱਸਿਆ ਹੈ ਕਿ ਕਿਹੜੀ ਕਲਾਸ ਦੇ ਵਿਦਿਆਰਥੀ ਦਾ ਕਿੰਨਾਂ ਵਜ਼ਨ ਹੋਵੇਗਾ।

Spread the love