ਚੰਡੀਗੜ੍ਹ, 18 ਸਤੰਬਰ

ਅੱਜ ਕਾਂਗਰਸ ਵਿਧਾਇਕ ਦਲ ਦੀ ਹੋ ਰਹੀ ਮੀਟਿੰਗ ਵਿਚਕਾਰ ਮੁੱਖ ਮੰਤਰੀ ਕੈਪਟਨ ਨੂੰ ਹਟਾਉਣ ਦੀਆਂ ਅਟਕਲਾਂ ‘ਚ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ।

ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਇਨ੍ਹਾਂ ਸਾਰੇ ਹਾਲਾਤਾਂ ਦਾ ਨੁਕਸਾਨ ਪੰਜਾਬ ਨੂੰ ਪਹੁੰਚੇਗਾ। ਪੱਤਰਕਾਰ ਨਾਲ ਗੱਲਬਾਤ ਦੌਰਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਅੰਦਰ ਜੋ ਕੁਝ ਵੀ ਚੱਲ ਰਿਹਾ ਹੈ, ਉਸਦਾ ਨੁਕਸਾਨ ਪੰਜਾਬ ਨੂੰ ਹੀ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਸੂਬੇ ‘ਚ ਆਰਥਿਕ ਹਾਲਾਤ ਸਹੀ ਨਹੀਂ ਹਨ ਅਤੇ ਆਏ ਦਿਨ ਘੱਟ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ। ਉਨ੍ਹਾਂ ਨੇ ਸਵਾਲ ਚੁੱਕੇ ਕਿ ਬੀਤੇ ਸਾਢੇ ਚਾਰ ਸਾਲਾਂ ‘ਚ ਸਰਕਾਰ ਲੋਕਾਂ ਨਾਲ ਕੀਤੇ ਕਿਹੜੇ ਵਾਅਦੇ ਪੂਰੇ ਕਰਨ ‘ਚ ਸਫਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਖੂਹ ਵਿੱਚ ਸੁੱਟ ਦਿੱਤਾ ਹੈ, ਹੁਣ ਭਾਵੇਂ ਜਿੰਨੇ ਮੁੱਖ ਮੰਤਰੀ ਹੁਣ ਹਾਲਾਤ ਨਹੀਂ ਬਦਲਣ ਵਾਲੇ।

Spread the love