ਚੰਡੀਗੜ੍ਹ, 18 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਉਤੇ ਵੱਡਾ ਹਮਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਾਂਡਾ ਵਿੱਚ ਬੋਲਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਸਲ ਵਿੱਚ ਇਕ ਨਣਦ ਭਰਜਾਈ ਪਾਰਟੀ ਹੈ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਤੇ ਹਰਸਿਮਰਤ ਕੌਰ ਦੀ ਭਰਜਾਈ ਐਮਐਲਏ ਗਨੀਵ ਕੌਰ ਮਜੀਠੀਆ ਅਤੇ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਐਮਪੀ ਹੈ, ਅਕਾਲੀ ਦਲ ਕੋਲ ਹੋਰ ਕੁਝ ਨਹੀਂ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ, ਅਸੀਂ ਕਦੋਂ ਤੱਕ ਇਹ ਬਰਦਾਸ਼ਤ ਕੀਤਾ ਜਾਵੇਗਾ।

Spread the love