ਚੰਡੀਗੜ੍ਹ, 25 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸੀਨੀਅਰ ਅਕਾਲੀ ਆਗੂ ਪਾਰਟੀ ਨੂੰ ਅਲਵਿਦਾ ਕਹਿੰਦਾ ਹੋਇਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮਾਝੇ ਖੇਤਰ ਵਿੱਚ ਰਾਜ ਸਭਾ ਮੈਂਬਰ ਅਤੇ ਸਾਬਕਾ ਵਿਧਾਇਕ ਰਾਜਮਹਿੰਦਰ ਸਿੰਘ ਮਜੀਠਾ, ਸਾਬਕਾ RTI ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਸਪੁੱਤਰ ਰਾਜਮਹਿੰਦਰ ਸਿੰਘ ਮਜੀਠਾ ਅਤੇ ਚੀਫ਼ ਖਾਲਸਾ ਦੀਵਾਨ ਦੇ ਮੌਜੂਦਾ ਮੈਂਬਰ ਸੁਖਦੀਪ ਸਿੰਘ ਮਜੀਠਾ ਮਾਨ ਸਰਕਾਰ ਦੇ ਲੋਕ ਪੱਖੀ ਕੰਮਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।  ਹਲਕਾ ਮਜੀਠਾ ਤੋਂ ‘ਆਪ’ ਆਗੂ ਤਲਬੀਰ ਸਿੰਘ ਗਿੱਲ ਵੀ ਇਸ ਮੌਕੇ ਮੌਜੂਦ ਰਹੇ।

Spread the love