ਚੰਡੀਗੜ੍ਹ, 8 ਅਪ੍ਰੈਲ, ਪ੍ਰਾਈਮ ਏਸ਼ੀਆ ਬਿਊਰੋ :

ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਕਾਂਗਰਸ ਦੇ ਐਮਪੀ ਡਾ. ਧਰਮਵੀਰ ਸਿੰਘ ਗਾਧੀ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੇ ਸ਼੍ਰੋਮਣੀ ਅਕਾਲੀ ਦਲ ਉਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਪਿਛਲੇ ਇਕ ਸਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਗ੍ਰਾਫ ਉੱਪਰ ਹੋਇਆ ਹੈ। ਡਾਕਟਰ ਗਾਂਧੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਲੋਕਾਂ ਦੀ ਨਰਾਜ਼ਗੀ ਹੌਲੀ ਹੌਲੀ ਦੂਰ ਹੋ ਰਹੀ ਹੈ। ਡਾਕਟਰ ਗਾਂਧੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿੱਚ ਗਏ ਲੋਕ ਨਰਾਜ਼ ਹੋ ਕੇ ਛੱਡ ਰਹੇ ਹਨ, ਉਹ ਗੱਲ ਨਹੀਂ ਜੋ ਕਿਹਾ ਜਾ ਰਿਹਾ ਸੀ। ਡਾ. ਗਾਂਧੀ ਨੇ ਆਪਣੀ ਪਾਰਟੀ ਕਾਂਗਰਸ ਉਤੇ ਵੀ ਬੋਲਦੇ ਹੋਏ ਕਿਹਾ ਕਿ ਕਾਂਗਰਸ ਨੂੰ ਆਪਣਾ ਘਰ ਠੀਕ ਕਰਨਾ ਚਾਹੀਦਾ ਹੈ।

Spread the love