ਮੋਗਾ, 18 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਵਿੱਚ ਗੋਲੀਆਂ ਚੱਲਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਪੁਰਾਣੀ ਰੰਜਿਸ਼ ਦੇ ਚਲਦਿਆਂ ਇਹ ਘਟਨਾ ਵਾਪਰੀਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਬਾਘਾਪੁਰਾਣਾ ਦੇ ਡੀਐਸਪੀ ਜਸਵਿੰਦਰ ਸਿੰਘ ਖਹਿਰਾ ਪੁਲਿਸ ਪਾਰਟੀ ਸਮੇਤ ਮੌਕੇ ਉਤੇ ਪਹੁੰਚੇ। ਪੁਲਿਸ ਮੁਤਾਬਕ ਮ੍ਰਿਤਕ ਦੀ ਪਹਿਚਾਣਾ ਪਿੰਡ ਚੀਦਾ ਦੇ ਰਹਿਣ ਵਾਲੇ ਜਸਕਰਨ ਸਿੰਘ ਉਰਫ ਗੱਗੂ ਵਜੋਂ ਹੋਈ ਹੈ। ਜਦੋਂ ਕਿ ਮੁਲਜ਼ਮ ਦੀ ਪਹਿਚਾਣ ਅਮਨਦੀਪ ਸਿੰਘ ਵਜੋਂ ਹੋਈ ਹੈ। ਇਨ੍ਹਾਂ ਵਿਚਕਾਰ ਕੋਈ ਪੁਰਾਣੀ ਰੰਜਿਸ਼ ਚਲਦੀ ਸੀ। ਬੀਤੇ ਕੱਲ੍ਹ ਦੋਵਾਂ ਵਿਚਕਾਰ ਤਕਰਾਰ ਹੋ ਗਿਆ। ਇਸ ਦੌਰਾਨ ਅਮਨਦੀਪ ਨੇ ਗੋਲੀ ਚਲਾ ਦਿੱਤੀ, ਜੋ ਜਸਕਰਨ ਦੇ ਲੱਗ ਗਈ। ਜਦੋਂ ਉਸ ਨੂ ਲੈ ਕੇ ਹਸਪਤਾਲ ਪਹੁੰਚੇ ਤਾਂ ਉਸ ਦੀ ਮੌਤ ਹੋ ਗਈ।

Spread the love