ਪਟਿਆਲਾ, 16 ਨਵੰਬਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਸਵੇਰੇ ਭੁੱਖ ਹੜਤਾਲ ‘ਤੇ ਬੈਠੇ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ। ਤੁਹਾਨੂੰ ਦੱਸ ਦੇਈਏ ਕਿ ਪਿੱਛਲੇ ਕੁੱਝ ਸਮੇਂ ਤੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਦਫ਼ਤਰ ਮੂਹਰੇ ਤੇ ਅੰਦਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਧਰਨਾਕਾਰੀਆਂ

ਨੂੰ ਭਰੋਸਾ ਦੁਆਇਆ ਕਿ ਉਹ ਉਨ੍ਹਾਂ ਦੀਆਂ ਮੰਗਾਂ ਸਰਕਾਰ ਕੋਲ ਪਹੁੰਚਾਉਣਗੇ ਅਤੇ ਉਨ੍ਹਾਂ ਦੀ ਮਦਦ ਕਰਨਗੇ | ਜਿਸ ਤੋਂ ਲੰਮੀ ਭੁੱਖ ਹੜਤਾਲ ‘ਤੇ ਬੈਠੇ ਮੁਜ਼ਾਹਰਾਕਾਰੀ ਮੁਲਾਜ਼ਮ ਜਥੇਬੰਦੀਆਂ ਨੇ ਸਿੱਧੂ ਦੀ ਬੇਨਤੀ ‘ਤੇ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ।

Spread the love