ਚੰਡੀਗੜ੍ਹ, 26 ਫਰਵਰੀ :

ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਗੁੰਮ ਹੋਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਜਾਂਚ ਨੂੰ ਤੇਜ਼ ਕਰਦਿਆਂ ਵਿਸ਼ੇਸ਼ ਜਾਂਚ ਟੀਮ ਦਾ ਮੁੜ ਗਠਨ ਕੀਤਾ ਹੈ। ਜਾਂਚ ਬਿਊਰੋ ਨੇ 7 ਦਸੰਬਰ, 2025 ਨੂੰ ਪੁਲਿਸ ਸਟੇਸ਼ਨ ‘ਸੀ’ ਡਿਵੀਜ਼ਨ, ਅੰਮ੍ਰਿਤਸਰ ਵਿਖੇ ਦਰਜ FIR ਨੰਬਰ 168 ਦੀ ਜਾਂਚ ਲਈ SIT ਬਣਾਈ ਹੈ। ਜਾਰੀ ਕੀਤੇ ਗਏ ਨਵੇਂ ਹੁਕਮਾਂ ‘ਚ ਪਹਿਲੇ ਤਿੰਨ ਆਦੇਸ਼ਾਂ ਨੂੰ ਰੱਦ ਕਰਦੇ ਹੋਏ ਨਵੀਂ ਟੀਮ ਬਣਾਈ ਗਈ ਹੈ, ਜਿਸ ਦੀ ਨਿਗਰਾਨੀ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ (ਆਈਪੀਐਸ) ਕਰਨਗੇ। ਐਸਆਈਟੀ ਦੇ ਚੇਅਰਮੈਨ ਨਾਨਕ ਸਿੰਘ (ਆਈਪੀਐਸ) ਬਣਾਏ ਗਏ ਹਨ। ਟੀਮ ‘ਚ ਐਸਐਸਪੀ ਖੰਨਾ ਦਰਪਨ ਆਹਲੂਵਾਲੀਆ (ਆਈਪੀਐਸ), ਐਸਪੀ ਡਿਟੈਕਟਿਵ ਪਟਿਆਲਾ ਗੁਰਬੰਸ ਸਿੰਘ ਬੈਂਸ (ਪੀਪੀਐਸ), ਐਸਪੀ ਸਪੈਸ਼ਲ ਬ੍ਰਾਂਚ ਮੁਹਾਲੀ ਸੁਖਨਾਜ਼ ਸਿੰਘ (ਪੀਪੀਐਸ), ਏਸੀਪੀ ਅੰਮ੍ਰਿਤਸਰ ਹਰਮਿੰਦਰ ਸਿੰਘ (ਪੀਪੀਐਸ) ਤੇ ਐਸਐਚਓ ਸੀ-ਡਿਵੀਜ਼ਨ ਸਬ-ਇੰਸਪੈਕਟਰ ਰਜਵੰਤ ਕੌਰ ਨੂੰ ਮੈਂਬਰ ਬਣਾਇਆ ਗਿਆ ਹੈ।

ਇਹ ਹੁਕਮ ਡਾਇਰੈਕਟਰ ਐਲ.ਕੇ.ਯਾਦਵ ਆਈਪੀਐਸ ਵੱਲੋਂ ਚੰਡੀਗੜ੍ਹ ਤੋਂ ਜਾਰੀ ਕੀਤਾ ਗਿਆ ਹੈ ਤੇ ਇਸ ਦੀ ਕਾਪੀ ਸਬੰਧਿਤ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਹੁਣ ਪੂਰੇ ਪੰਜਾਬ ਦੀ ਨਜ਼ਰ ਇਸ ਐਸਆਈਟੀ ਦੀ ਜਾਂਚ ‘ਤੇ ਟਿੱਕੀ ਹੋਈ ਹੈ, ਕਿਉਂਕਿ ਇਸ ਮਾਮਲੇ ‘ਚ ਪਹਿਲਾਂ ਵੀ ਕਈ ਸਵਾਲ ਉੱਠ ਚੁੱਕੇ ਹਨ।

Spread the love