ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਚੋਣ ਤਹਿਸੀਲਦਾਰ, ਸ਼੍ਰੀ ਸੰਜੇ ਕੁਮਾਰ, ਜ਼ਿਲ੍ਹਾ ਚੋਣ ਦਫ਼ਤਰ, ਐਸ.ਏ.ਐਸ ਨਗਰ ਵੱਲੋਂ ਅੱਜ ਜ਼ਿਲੇ ਦੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 25.06.2026 ਨੂੰ ਐਸ.ਆਈ.ਆਰ ਸ਼ੁਰੂ ਹੋ ਰਹੀ ਹੈ। ਇਸ ਸੰਬਧੀ ਹਰੇਕ ਪੋਲਿੰਗ ਸਟੇਸ਼ਨ ਤੇ ਬੀ.ਐਲ.ਏ ਲਗਾਏ ਜਾਣੇ ਹਨ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਜਨਵਰੀ, 2003 ਯੋਗਤਾ ਮਿਤੀ ਨਿਰਧਾਰਤ ਕੀਤੀ ਗਈ ਹੈ। ਇਸ ਦੇ ਨਾਲ ਹੀ ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ (ਰੈਸ਼ਨੇਲਾਈਜ਼)ਕਰਨ ਦਾ ਕਾਰਜ 24-07-2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31-07-2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31-07-2026 ਤੋਂ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31-07-2026 ਤੋਂ 28-09-2026 ਤੱਕ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਮੀਟਿੰਗ ਵਿੱਚ ਸ੍ਰੀ ਬਹਾਦਰ ਸਿੰਘ ਚਹਿਲ, ਆਮ ਆਦਮੀ ਪਾਰਟੀ, ਸ੍ਰੀ ਹਰਕਾਦਾਸ ਧਾਲੀਵਾਲ, ਬੁਹਜਨ ਸਮਾਜ ਪਾਰਟੀ, ਸ੍ਰੀ ਬੁੱਧ ਰਾਮ, ਕਾਂਗਰਸ ਪਾਰਟੀ, ਸ੍ਰੀ ਸੰਜੇ ਕੁਮਾਰ, ਚੋਣ ਤਹਿਸੀਲਦਾਰ, ਸ਼੍ਰੀ ਸੁਰਿੰਦਰ ਕੁਮਾਰ, ਚੋਣ ਕਾਨੂੰਗੋ ਅਤੇ ਸ੍ਰੀਮਤੀ ਜਸਵਿੰਦਰ ਕੌਰ, ਕਲਰਕ ਮੀਟਿੰਗ ਵਿੱਚ ਹਾਜ਼ਰ ਆਏ।

Spread the love