ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਈ:

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਸਬੰਧੀ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ਼ ਲਈ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਸੈਸ਼ਨ ਦੀ ਅਗਵਾਈ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਕੀਤੀ ਗਈ।

ਸੈਸ਼ਨ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਨਲਾਈਨ ਸਵੈ-ਗਣਨਾ ਪੋਰਟਲ ਰਾਹੀਂ ਆਪਣਾ ਅਤੇ ਆਪਣੇ ਪਰਿਵਾਰ ਦਾ ਡਾਟਾ ਅਪਲੋਡ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਪੋਰਟਲ ਦੀ ਵਰਤੋਂ ਕਰਕੇ ਜਾਣਕਾਰੀ ਭਰਨ ਸਬੰਧੀ ਵਿਹਾਰਕ ਸਹਾਇਤਾ ਵੀ ਪ੍ਰਦਾਨ ਕੀਤੀ ਗਈ।

ਇਸ ਮੌਕੇ ਦੱਸਿਆ ਗਿਆ ਕਿ ਕੋਈ ਵੀ ਨਾਗਰਿਕ 14 ਮਈ ਤੱਕ ਇਸ ਆਨਲਾਈਨ ਪੋਰਟਲ ਦੀ ਵਰਤੋਂ ਕਰਕੇ ਆਪਣੇ ਪਰਿਵਾਰ ਦੀ ਸਵੈ-ਗਣਨਾ ਸਬੰਧੀ ਜਾਣਕਾਰੀ ਅਪਲੋਡ ਕਰ ਸਕਦਾ ਹੈ। ਇਸ ਤੋਂ ਬਾਅਦ 15 ਮਈ ਤੋਂ 13 ਜੂਨ ਤੱਕ ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ ਗਣਨਾਕਾਰ ਘਰ-ਘਰ ਜਾ ਕੇ ਵੇਰਵਿਆਂ ਦੀ ਪੁਸ਼ਟੀ ਕਰਨਗੇ।

ਸਹਾਇਕ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਂਦਿਆਂ ਆਪਣੀ ਜਨਗਣਨਾ ਸਬੰਧੀ ਜਾਣਕਾਰੀ ਖੁਦ ਆਨਲਾਈਨ ਅਪਲੋਡ ਕਰਨ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਬਹੁਤ ਹੀ ਆਸਾਨ ਹੈ ਅਤੇ ਮੋਬਾਈਲ ਫ਼ੋਨ ਰਾਹੀਂ ਵੀ ਆਸਾਨੀ ਨਾਲ ਪੂਰੀ ਕੀਤੀ ਜਾ ਸਕਦੀ ਹੈ।

Spread the love