ਨਵੀਂ ਦਿੱਲੀ, 21 ਫਰਵਰੀ :

ਦੇਸ਼ ਦੀ ਇਕ ਸੂਬਾ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਕੇਰਲ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ ਕੇਰਲ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿਚ ਵੱਡਾ ਵਾਧਾ ਕੀਤਾ ਹੈ। ਕੇਰਲ ਸਰਕਾਰ ਨੇ ਮਹਿੰਗਾਈ ਭੱਤੇ ਵਿਚ 10 ਫੀਸਦੀ ਵਾਧਾ ਕੀਤਾ ਹੈ। ਕੇਰਲ ਵਿਚ ਪਹਿਲਾਂ ਮੁਲਾਜ਼ਮਾਂ ਨੂੰ 25 ਫੀਸਦੀ ਮਹਿੰਗਾਈ ਭੱਤਾ ਮਿਲਦਾ ਸੀ ਜੋ ਹੁਣ ਵਧਕੇ 35 ਫੀਸਦੀ ਹੋ ਗਿਆ। ਕੇਰਲ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨਾਲ ਸੂਬੇ ਦੇ ਕਰਮਚਾਰੀਆਂ, ਅਧਿਆਪਕਾਂ ਅਤੇ ਮਾਨਤਾ ਪ੍ਰਾਪਤ ਸਕੂਲਾਂ, ਕਾਲਜਾਂ ਦੇ ਅਧਿਆਪਕਾਂ ਨੂੰ ਲਾਭ ਹੋਵੇਗਾ।

Spread the love