ਚੰਡੀਗੜ੍ਹ, 12 ਮਈ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸੀਬੀਆਈ ਵੱਲੋਂ ਵਿਜੀਲੈਂਸ ਦੇ ਮੁੱਖ ਦਫ਼ਤਰ ਉਤੇ ਮਾਰੇ ਗਏ ਛਾਪੇ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਕਿ ਹੈ ਕਿ ਸੀਬੀਆਈ ਵੱਲੋਂ ਇਕ ਨਿੱਜੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਸੀ, ਜਿਸ ਮਾਮਲੇ ਦੀ ਜਾਂਚ ਜਾਰੀ ਹੈ। ਇਹ ਵੀ ਕਿਹਾ ਗਿਆ ਹੈ ਕਿ ਜੇਕਰ ਜਾਂਚ ਦੌਰਾਨ ਬਿਊਰੋ ਦੇ ਕਿਸੇ ਅਧਿਕਾਰੀ ਜਾਂ ਕਰਮਚਾਰੀ ਦਾ ਨਾਮ ਸਾਹਮਣੇ ਆਵੇਗਾ ਤਾਂ ਵਿਜੀਲੈਂਸ ਬਿਊਰੋ ਵੱਲੋਂ ਪੂਰਾ ਸਹਿਯੋਗ ਕੀਤਾ ਜਾਵੇਗਾ ਅਤੇ ਕਾਨੂੰਨ ਆਪਣਾ ਕੰਮ ਕਰੇਗਾ।

Spread the love