ਗੁਰਦਾਸਪੁਰ, 2 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਗੁਰਦਾਸਪੁਰ ਜ਼ਿਲ੍ਹੇ ਵਿੱਚ ਇਕ ਵਿਦਿਆਰਥੀ ਨੇ ਸਕੂਲ ਪ੍ਰਿੰਸੀਪਲ ਤੋਂ ਪ੍ਰੇਸ਼ਾਨ ਹੋਣ ਕਰਕੇ ਆਪਣੀ ਜੀਵਨ ਲੀਲ੍ਹਾ ਖਤਮ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਝੰਡਾ ਲੁਬਾਣਾ ਦਾ ਰਹਿਣ ਵਾਲਾ ਵਿਦਿਆਰਥੀ ਦਸੂਆ ਦੇ ਨਿੱਜੀ ਸਕੂਲ ਦਾ ਵਿਦਿਆਰਥੀ ਸੀ, ਸਕੂਲ ਪ੍ਰਸ਼ਾਸ਼ਨ ਤੋਂ ਤੰਗ ਹੋ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਜਿਸ ਕਾਰਨ ਉਸਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ 15 ਸਾਲਾ ਨਵਜੋਤ ਸਿੰਘ ਨੂੰ ਬੀਤੇ 27 ਅਪ੍ਰੈਲ ਨੂੰ ਸਕੂਲ ਪ੍ਰਸ਼ਾਸਨ ਵੱਲੋਂ ਕਿਸੇ ਗਲਤੀ ਦੀ ਚਲਦਿਆਂ ਸਖ਼ਤ ਸਜ਼ਾ ਦਿੱਤੀ ਗਈ ਸੀ ਅਤੇ ਦੋ ਪੀਰੀਅਡ ਧੁੱਪ ਵਿੱਚ ਖੜ੍ਹਾ ਕਰਕੇ ਰੱਖਿਆ ਗਿਆ। ਜਿਸ ਤੋਂ ਪ੍ਰੇਸ਼ਾਨ ਹੋ ਕੇ ਨਵਜੋਤ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।

ਜਿਥੇ ਇਲਾਜ ਦੌਰਾਨ ਨਵਜੋਤ ਸਿੰਘ ਦੀ ਮੌਤ ਹੋ ਗਈ। ਪਰਿਵਾਰ ਵੱਲੋਂ ਨਵਜੋਤ ਸਿੰਘ ਨੂੰ ਸਿਹਰੇ ਨਾਲ ਸਜਾ ਕੇ ਅੰਤਿਮ ਵਿਦਾਇਗੀ ਦਿੱਤੀ ਗਈ। ਭੈਣੀ ਮੀਆਂ ਖਾਨ ਦੇ ਡੀਐਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਵੱਲੋਂ ਸਕੂਲ ਪ੍ਰਬੰਧਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Spread the love