ਕੋਲਕਾਤਾ, 9 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੱਛਮੀ ਬੰਗਾਲ ਵਿੱਚ ਹੁਣੇ ਪਈਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਮਿਲਿਆ ਹੈ। ਸੁਵੇਂਦੂ ਅਧਿਕਾਰੀ ਨੇ ਅੱਜ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਊਂਡ ’ਚ ਸਹੁੰ ਚੁੱਕ ਸਮਾਗਮ ਹੋਇਆ। ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ 21 ਸੂਬਿਆਂ ਦੇ ਮੁੱਖ ਮੰਤਰੀ ਵਿਸ਼ੇਸ਼ ਤੌਰ ਉਤੇ ਪਹੁੰਚੇ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ 207 ਸੀਟਾਂ ਉਤੇ ਜਿੱਤ ਪ੍ਰਾਪਤ ਕੀਤੀ ਹੈ।

Spread the love