ਅੰਮ੍ਰਿਤਸਰ, 16 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਵੱਡੀ ਸਫਲਤਾ ਹਾਸਿਲ ਕਰਦੇ ਹੋਏ, SSOC ਅੰਮ੍ਰਿਤਸਰ ਅਤੇ SSOC ਮੋਹਾਲੀ ਨਾਲ ਸਾਂਝੀ ਕਾਰਵਾਈ ਦੌਰਾਨ ਪਾਕਿਸਤਾਨ ਦੇ ISI-ਸਮਰਥਿਤ ਸਰਹੱਦ ਪਾਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਕੀਤੇ ਗਏ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ ਅਤੇ ਭਾਜਪਾ ਦਫਤਰ, ਚੰਡੀਗੜ੍ਹ ‘ਤੇ ਹਮਲੇ ਵਿੱਚ ਸ਼ਾਮਿਲ ਅੱਤਵਾਦੀ ਮਾਡਿਊਲ ਨਾਲ ਸਬੰਧਤ ਸੀ।
ਪੁਲਿਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਹਿਚਾਣ ਅਤੇ ਗ੍ਰਿਫਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ।













